bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Chronicles 26
2 Chronicles 26
Punjabi 2002 ERV (ਪਵਿੱਤਰ ਬਾਈਬਲ)
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 27 →
1
ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ।
2
ਉਜ਼ੀਯਾਹ ਨੇ ਮੁੜ ਤੋਂ ਏਲੋਥ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸ ਨੇ ਅਮਸਯਾਹ ਦੇ ਦਫ਼ਨਾਏ ਜਾਣ ਤੋਂ ਬਾਅਦ ਕੀਤਾ।
3
ਉਜ਼ੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਸੋਲ੍ਹਾਂ ਵਰ੍ਹਿਆਂ ਦਾ ਸੀ। ਉਸ ਨੇ 52 ਵਰ੍ਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ, ਜੋ ਕਿ ਯਰੂਸ਼ਲਮ ਦੀ ਸੀ।
4
ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ।
5
ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ।
6
ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।
7
ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵੱਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ।
8
ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿੱਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ।
9
ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾਏ। ਉਸ ਨੇ ਉਹ ਬੁਰਜ ਬੜੇ ਮਜ਼ਬੂਤ ਬਣਵਾਏ।
10
ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾਏ। ਉਸ ਨੇ ਬਹੁਤ ਸਾਰੇ ਖੂਹ ਪੁਟਵਾਏ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।
11
ਉਜ਼ੀਯਾਹ ਕੋਲ ਜੋਧਿਆਂ ਦੀ ਫ਼ੌਜ ਸੀ ਜੋ ਯੁੱਧ ਲਈ ਤਿਆਰ ਕੀਤੇ ਗਏ ਸਨ, ਉਹ ਇੱਕ ਦਲ ਵਜੋਂ ਗਿਣੇ ਗਏ ਸਨ, ਅਤੇ ਹਨਨਯਾਹ ਦੀ ਅਗਵਾਈ ਹੇਠਾਂ ਸਨ ਜੋ ਕਿ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ। ਇਹ ਲੋਕ ਸਕੱਤਰ ਯਈੇਲ ਅਤੇ ਮਅਸੇਯਾਹ ਦੁਆਰਾ ਗਿਣੇ ਗਏ ਸਨ। ਵਿੱਚ ਵੀ ਸਨ।
12
ਸੂਰਵੀਰ ਸਿਪਾਹੀਆਂ ਦੇ ਆਗੂਆਂ ਦੀ ਗਿਣਤੀ 2,600 ਸੀ।
13
ਉਹ ਪਿਤਰੀ ਘਰਾਣਿਆਂ ਦੇ ਆਗੂ 3,07,500 ਆਦਮੀਆਂ ਜਿਹੜੇ ਬੜੀ ਸੂਰਬੀਰਤਾ ਨਾਲ ਲੜੇ ਸਨ, ਉਨ੍ਹਾਂ ਦੇ ਮੁਖੀਆ ਸਨ। ਇਹ ਸਿਪਾਹੀ ਪਾਤਸ਼ਾਹ ਦੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ।
14
ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁੱਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ।
15
ਉਸ ਨੇ ਮਾਹਰ ਆਦਮੀਆਂ ਦੁਆਰਾ ਬਣਾਈਆਂ ਗਈਆਂ ਮਸ਼ੀਨਾਂ ਯਰੂਸ਼ਲਮ ਵਿੱਚ ਲਗਵਾਈਆਂ ਅਤੇ ਉਨ੍ਹਾਂ ਨੂੰ ਕੰਧਾਂ ਦੀਆਂ ਨੁਕਰਾਂ ਉੱਤੇ ਅਤੇ ਥੰਮਾਂ ਉੱਤੇ ਰੱਖਿਆ। ਇਹ ਮਸ਼ੀਨਾਂ ਵੱਡੇ-ਵੱਡੇ ਪੱਥਰ ਅਤੇ ਤੀਰ ਸੁੱਟਣ ਲਈ ਵਰਤੀਆਂ ਜਾਂਦੀਆਂ ਸਨ। ਉਜ਼ੀਯਾਹ ਬਹੁਤ ਮਸ਼ਹੂਰ ਹੋ ਗਿਆ। ਦੂਰ-ਦੂਰ ਤੀਕ ਉਸ ਦੇ ਨਾਂ ਦੀਆਂ ਧੂੰਮਾਂ ਪੈ ਗਈਆਂ ਕਿਉਂ ਜੋ ਉਸਦੀ ਬਹੁਤ ਸਹਾਇਤਾ ਹੋਈ, ਉਹ ਬਹੁਤ ਤਾਕਤਵਰ ਪਾਤਸ਼ਾਹ ਬਣ ਗਿਆ।
16
ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।
17
ਤਦ ਅਜ਼ਰਯਾਹ ਜਾਜਕ ਉਸ ਦੇ ਪਿੱਛੇ ਗਿਆ ਅਤੇ ਉਸ ਨਾਲ ਯਹੋਵਾਹ ਦੇ 80 ਹੋਰ ਬਹਾਦੁਰ ਜਾਜਕ ਸਨ।
18
ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, “ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਥਾਨ ਤੋਂ ਬਾਹਰ ਨਿਕਲ ਜਾਹ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।”
19
ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।
20
ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।
21
ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜ੍ਹੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸੱਕਿਆ। ਉਜ਼ੀਯਾਹ ਦੇ ਪੁੱਤਰ ਯੋਥਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ।
22
ਸ਼ੁਰੂ ਤੋਂ ਅਖੀਰ ਤੀਕ ਉਜ਼ੀਯਾਹ ਨੇ ਹੋਰ ਵੀ ਜੋ ਕੰਮ ਕੀਤੇ ਉਹ ਆਮੋਸ਼ ਦੇ ਪੁੱਤਰ ਯਸ਼ਾਯਾਹ ਨਬੀ ਨੇ ਲਿਖੇ।
23
ਜਦੋਂ ਉਜ਼ੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਨੂੰ ਸ਼ਾਹੀ ਕਬਰ ਉਸ ਦੇ ਪਿਉ ਦੀ ਕਬਰ ਵਾਲੇ ਖੇਤ ਦੇ ਕੋਲ ਦਫ਼ਨਾਇਆ ਗਿਆ ਕਿਉਂ ਕਿ ਲੋਕਾਂ ਨੇ ਕਿਹਾ, “ਉਜ਼ੀਯਾਹ ਕੋੜ੍ਹੀ ਹੈ।” ਫ਼ਿਰ ਉਜ਼ੀਯਾਹ ਦੀ ਥਾਵੇਂ ਉਸਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 27 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36