bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Corinthians 2
2 Corinthians 2
Punjabi 2002 ERV (ਪਵਿੱਤਰ ਬਾਈਬਲ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 3 →
1
ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।
2
ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ।
3
ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।
4
ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
5
ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।)
6
ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ।
7
ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ।
8
ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ।
9
ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।
10
ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।
11
ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।
12
ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।
13
ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ।
14
ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।
15
ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ।
16
ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹੜੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹੜੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ?
17
ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 3 →
All chapters:
1
2
3
4
5
6
7
8
9
10
11
12
13