bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Corinthians 5
2 Corinthians 5
Punjabi 2002 ERV (ਪਵਿੱਤਰ ਬਾਈਬਲ)
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 6 →
1
ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ।
2
ਪਰ ਹੁਣ ਅਸੀਂ ਇਸ ਭੌਤਿਕ ਸਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢੱਕੇ ਜਾਣ ਲਈ ਬੜੀ ਤੀਬ੍ਰ ਇੱਛਾ ਕਰਦੇ ਹਾਂ।
3
ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।
4
ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ।
5
ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸ ਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।
6
ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।
7
ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ।
8
ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।
9
ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿੱਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇੱਥੇ ਸਰੀਰ ਵਿੱਚ ਰਹੀਏ ਜਾਂ ਉੱਥੇ ਪ੍ਰਭੂ ਨਾਲ, ਸਾਡੀ ਇੱਛਾ ਉਸ ਨੂੰ ਪ੍ਰਸੰਨ ਕਰਨ ਦੀ ਹੈ।
10
ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।
11
ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
12
ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
13
ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।
14
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
15
ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।
16
ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।
17
ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।
18
ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।
19
ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
20
ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।
21
ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 6 →
All chapters:
1
2
3
4
5
6
7
8
9
10
11
12
13