bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Kings 10
2 Kings 10
Punjabi 2002 ERV (ਪਵਿੱਤਰ ਬਾਈਬਲ)
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 11 →
1
ਸਾਮਰਿਯਾ ਵਿੱਚ ਅਹਾਬ ਦੇ 70 ਪੁੱਤਰ ਸਨ। ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸ਼ਾਸਕਾਂ ਤੇ ਆਗੂਆਂ ਨੂੰ ਚਿੱਠੀਆਂ ਲਿਖੀਆਂ। ਅਤੇ ਜੋ ਲੋਕ ਅਹਾਬ ਦੇ ਪੁੱਤਰਾਂ ਨੂੰ ਪਾਲਦੇ ਸਨ ਉਨ੍ਹਾਂ ਨੂੰ ਵੀ ਯੇਹੂ ਨੇ ਇਹ ਆਖਦਿਆਂ ਹੋਇਆਂ ਚਿੱਠੀਆਂ ਲਿਖੀਆਂ,
2
“ਜਦੋਂ ਹੀ ਤੁਹਾਨੂੰ ਇਹ ਪੱਤਰ ਮਿਲੇ ਤਾਂ ਤੁਸੀਂ ਆਪਣੇ ਸੁਆਮੀ ਦੇ ਪੁੱਤਰਾਂ ਵਿੱਚੋਂ ਸਾਰਿਆਂ ਨਾਲੋਂ ਚੰਗਾ ਤੇ ਜਿਹੜਾ ਸਭ ਤੋਂ ਵੱਧ ਲਾਇਕ ਹੋਵੇ ਉਸ ਨੂੰ ਚੁੱਕ ਕੇ ਉਸ ਦੇ ਪਿਤਾ ਦੀ ਗੱਦੀ ਉੱਪਰ ਬਿਠਾਵੋ! ਤੁਹਾਡੇ ਕੋਲ ਰੱਥ ਹਨ, ਘੋੜੇ ਹਨ ਅਤੇ ਤੁਸੀਂ ਇੱਕ ਮਜ਼ਬੂਤ ਸ਼ਹਿਰ ਦੇ ਕਿਲੇ ਵਿੱਚ ਰਹਿੰਦੇ ਹੋ, ਤੁਹਾਡੇ ਕੋਲ ਹਥਿਆਰ ਵੀ ਹਨ ਇਸ ਲਈ ਉਸ ਨੂੰ ਉਸ ਦੇ ਪਿਤਾ ਦੇ ਸਿੰਘਾਸਣ ਤੇ ਬਿਠਾਵੋ ਫ਼ਿਰ ਆਪਣੇ ਪਿਤਾ ਦੇ ਘਰਾਣੇ ਲਈ ਜੰਗ ਕਰੋ।”
4
ਪਰ ਯਿਜ਼ਰਏਲ ਦੇ ਸ਼ਾਸਕ ਅਤੇ ਆਗੂ ਬੜੇ ਡਰੇ ਹੋਏ ਸਨ। ਉਨ੍ਹਾਂ ਕਿਹਾ, “ਜੇਕਰ ਦੋ ਪਾਤਸ਼ਾਹ (ਯੋਰਾਮ ਅਤੇ ਅਹਜ਼ਯਾਹ) ਯੇਹੂ ਨੂੰ ਨਹੀਂ ਰੋਕ ਸੱਕੇ ਤਾਂ ਅਸੀਂ ਭਲਾ ਉਸ ਨੂੰ ਕਿਵੇਂ ਰੋਕ ਸੱਕਦੇ ਹਾਂ?”
5
ਉਹ ਮਨੁੱਖ ਜਿਹੜਾ ਅਹਾਬ ਦੇ ਘਰ ਦਾ ਮੁਖਤਿਆਰ ਸੀ, ਉਹ ਮਨੁੱਖ ਜਿਹੜਾ ਸਾਰੇ ਸ਼ਹਿਰ ਦਾ ਹਾਕਮ ਸੀ ਅਤੇ ਬਜ਼ੁਰਗਾਂ ਅਤੇ ਜਿਨ੍ਹਾਂ ਅਹਾਬ ਦੇ ਬੱਚਿਆਂ ਨੂੰ ਪਾਲਿਆ ਸੀ ਉਨ੍ਹਾਂ ਯੇਹੂ ਨੂੰ ਸੁਨੇਹਾ ਭੇਜਿਆ ਕਿ, “ਅਸੀਂ ਤਾਂ ਤੇਰੇ ਸੇਵਕ ਹਾਂ। ਜੋ ਕੁਝ ਵੀ ਤੂੰ ਕਹੇਂਗਾ ਅਸੀਂ ਕਰਨ ਨੂੰ ਤਿਆਰ ਹਾਂ। ਅਸੀਂ ਕਿਸੇ ਵੀ ਮਨੁੱਖ ਨੂੰ ਪਾਤਸ਼ਾਹ ਨਹੀਂ ਬਣਾਵਾਂਗੇ। ਜੋ ਤੈਨੂੰ ਠੀਕ ਲਗਦਾ ਹੈ ਤੂੰ ਉਹੀ ਕਰ।”
6
ਤਦ ਯੇਹੂ ਨੇ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਇਹ ਲਿਖਿਆ, “ਜੇਕਰ ਤੁਸੀਂ ਮੇਰੀ ਆਗਿਆ ਮੰਨਦੇ ਹੋ ਅਤੇ ਮੇਰਾ ਸਾਥ ਦਿੰਦੇ ਹੋ ਤਾਂ ਤੁਸੀਂ ਆਪਣੇ ਸੁਆਮੀ ਅਹਾਬ ਦੇ ਪੁੱਤਰਾਂ ਦੇ ਸਿਰ ਵੱਢ ਸੁੱਟੋ। ਅਤੇ ਕੱਲ ਇਸੇ ਕੁ ਵੇਲੇ ਯਿਜ਼ਰਏਲ ਵਿੱਚ ਵੱਢ ਕੇ ਮੇਰੇ ਕੋਲ ਲੈ ਆਵੋ।” ਅਹਾਬ ਦੇ 70 ਪੁੱਤਰ ਸਨ ਅਤੇ ਉਹ ਉਨ੍ਹਾਂ ਦੇ ਨਾਲ ਸਨ ਜਿਹੜੇ ਕਿ ਸ਼ਹਿਰ ਦੇ ਵਿੱਚ ਉਨ੍ਹਾਂ ਦੀ ਪਾਲਣਾ ਕਰ ਰਹੇ ਸਨ।
7
ਜਦੋਂ ਸ਼ਹਿਰ ਦੇ ਆਗੂਆਂ ਨੂੰ ਇਹ ਚਿੱਠੀ ਮਿਲੀ, ਤਾਂ ਉਨ੍ਹਾਂ ਨੇ ਪਾਤਸ਼ਾਹ ਦੇ 70 ਪੁੱਤਰਾਂ ਨੂੰ ਇਕੱਠਿਆਂ ਕਰਕੇ ਵੱਢ ਸੁੱਟਿਆ ਅਤੇ ਫ਼ਿਰ ਉਨ੍ਹਾਂ ਨੇ ਉਨ੍ਹਾਂ ਦੇ ਸਿਰਾਂ ਨੂੰ ਟੋਕਰੀਆਂ ਵਿੱਚ ਪਾਕੇ ਯਿਜ਼ਰਏਲ ਵਿੱਚ ਯੇਹੂ ਕੋਲ ਭੇਜ ਦਿੱਤਾ।
8
ਸੰਦੇਸ਼ਵਾਹਕ ਯੇਹੂ ਕੋਲ ਆਇਆ ਅਤੇ ਆਕੇ ਉਸ ਨੂੰ ਕਿਹਾ, “ਉਹ ਪਾਤਸ਼ਾਹ ਦੇ ਪੁੱਤਰਾਂ ਦੇ ਸਿਰ ਵੱਢ ਲਿਆਏ ਹਨ।” ਤਦ ਯੇਹੂ ਨੇ ਆਖਿਆ, “ਉਨ੍ਹਾਂ ਨੂੰ ਕੱਲ ਸਵੇਰ ਤੀਕ ਸ਼ਹਿਰ ਦੇ ਫ਼ਾਟਕ ਤੇ ਢੇਰ ਲਗਾ ਕੇ ਰੱਖ ਛੱਡੋ।”
9
ਸਵੇਰ ਵੇਲੇ ਯੇਹੂ ਬਾਹਰ ਗਿਆ ਅਤੇ ਲੋਕਾਂ ਸਾਹਮਣੇ ਖੜ੍ਹਾ ਹੋਕੇ ਉਸ ਨੇ ਕਿਹਾ, “ਤੁਸੀਂ ਮਾਸੂਮ ਹੋ। ਵੇਖੋ! ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਸ ਨੂੰ ਮਾਰ ਸੁੱਟਿਆ ਪਰ ਅਹਾਬ ਦੇ ਇਨ੍ਹਾਂ ਸਾਰੇ ਪੁੱਤਾਂ ਨੂੰ ਕਿਸ ਮਾਰਿਆ?
10
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਕਹੀ ਉਹ ਅਜਾਈ ਨਹੀਂ ਜਾਵੇਗੀ। ਯਹੋਵਾਹ ਨੇ ਉਹੀ ਕੁਝ ਕੀਤਾ ਹੈ ਜੋ ਕੁਝ ਉਸ ਨੇ ਆਪਣੇ ਸੇਵਕ ਏਲੀਯਾਹ ਰਾਹੀਂ ਅਖਵਾਇਆ ਸੀ।”
11
ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਦਿੱਤਾ ਜੋ ਯਿਜ਼ਰਏਲ ਵਿੱਚ ਜੋ ਅਹਾਬ ਦੇ ਘਰਾਣੇ ਵਿੱਚ ਬਾਕੀ ਰਹਿ ਗਏ ਸਨ ਉਸ ਨੇ ਸਾਰੇ ਮਹਾਂ-ਪੁਰਖਾਂ, ਨਿਕਟੀ ਮਿੱਤਰਾਂ, ਸੰਬੰਧੀਆਂ, ਜਾਜਕਾਂ ਨੂੰ ਮਾਰ ਦਿੱਤਾ। ਅਹਾਬ ਦੇ ਘਰਾਣੇ ਵਿੱਚੋਂ ਕੋਈ ਇੱਕ ਵੀ ਮਨੁੱਖ ਜਿਉਂਦਾ ਨਾ ਰਿਹਾ।
12
ਯੇਹੂ ਯਿਜ਼ਰਏਲ ਨੂੰ ਛੱਡ ਸਾਮਰਿਯਾ ਵੱਲ ਚੱਲਾ ਗਿਆ। ਰਾਹ ਵਿੱਚ, ਉਹ ਉਸ ਜਗ੍ਹਾ ਰੁਕਿਆ ਜੋ ਅਯਾਲੀਆਂ ਦਾ ਡੇਰਾ ਕਹਾਉਂਦਾ ਸੀ। ਜਿੱਥੇ ਅਯਾਲੀ ਆਪਣੀਆਂ ਭੇਡਾਂ ਦੀ ਮੁਨਾਈ ਕਰਦੇ ਸਨ।
13
ਉੱਥੇ ਉਹ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੋਲਿਆ, “ਤੁਸੀਂ ਕੌਣ ਹੋ?” ਉਨ੍ਹਾਂ ਕਿਹਾ, “ਅਸੀਂ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀ ਹਾਂ ਅਸੀਂ ਪਾਤਸ਼ਾਹ ਦੇ ਪੁੱਤਰਾਂ ਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।”
14
ਤਦ ਯੇਹੂ ਨੇ ਆਪਣੇ ਆਦਮੀਆਂ ਨੂੰ ਕਿਹਾ, “ਇਨ੍ਹਾਂ ਨੂੰ ਜਿਉਂਦੇ ਫ਼ੜ ਲਵੋ।” ਯੇਹੂ ਦੇ ਆਦਮੀਆਂ ਨੇ ਅਹਜ਼ਯਾਹ ਦੇ ਸੰਬੰਧੀਆਂ ਨੂੰ ਜਿਉਂਦਿਆਂ ਨੂੰ ਫ਼ੜ ਲਿਆ। ਉਹ 42 ਲੋਕ ਸਨ ਅਤੇ ਯੇਹੂ ਨੇ ਉਨ੍ਹਾਂ ਨੂੰ ਬੇਥ-ਇੱਕਦ ਦੇ ਨੇੜੇ ਖੂਹ ਦੇ ਕੋਲ ਵੱਢ ਸੁੱਟਿਆ। ਉੱਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਜਿਉਂਦਾ ਨਾ ਛੱਡਿਆ।
15
ਜਦੋਂ ਯੇਹੂ ਉੱਥੋਂ ਨਿਕਲਿਆ ਤਾਂ ਫ਼ਿਰ ਉਹ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਮਿਲਿਆ। ਯਹੋਨਾਦਾਬ ਉਸ ਨੂੰ ਰਾਹ ’ਚ ਮਿਲ ਪਿਆ ਕਿਊਕਿ ਉਹ ਵੀ ਯੇਹੂ ਨੂੰ ਮਿਲਣ ਲਈ ਆ ਰਿਹਾ ਸੀ ਤਦ ਯੇਹੂ ਨੇ ਉਸ ਨੂੰ ਮਿਲਕੇ ਆਖਿਆ, “ਕੀ ਤੂੰ ਮੇਰਾ ਉਵੇਂ ਹੀ ਸੱਕਾ ਮਿੱਤਰ ਹੈਂ ਜਿਵੇਂ ਮੈਂ ਤੈਨੂੰ ਸਮਝਦਾ ਹਾਂ?” ਯਹੋਨਾਦਾਬ ਨੇ ਆਖਿਆ, “ਹਾਂ ਮੈਂ ਤੇਰਾ ਇੱਕ ਵਫ਼ਾਦਾਰ ਦੋਸਤ ਹਾਂ।” ਯੇਹੂ ਨੇ ਕਿਹਾ, “ਜੇਕਰ ਤੂੰ ਮੇਰਾ ਗੂੜਾ ਮਿੱਤਰ ਹੈਂ ਤਾਂ ਦੋਸਤੀ ਦਾ ਹੱਥ ਮੇਰੇ ਵੱਲ ਵੱਧਾਅ।” ਜਦੋਂ ਉਸ ਨੇ ਆਪਣਾ ਹੱਥ ਉਸ ਵੱਲ ਵੱਧਇਆ ਤਾਂ ਯੇਹੂ ਨੇ ਉਸ ਨੂੰ ਆਪਣੇ ਰੱਥ ਤੇ ਬਿਠਾਅ ਲਿਆ।
16
ਯੇਹੂ ਨੇ ਆਖਿਆ, “ਮੇਰੇ ਨਾਲ ਚੱਲ ਅਤੇ ਯਹੋਵਾਹ ਦੇ ਨਮਿੱਤ ਮੇਰੀਆਂ ਭਾਵਨਾਵਾਂ ਨੂੰ ਵੇਖ।” ਤਦ ਯਹੋਨਾਦਾਬ ਯੇਹੂ ਦੇ ਰੱਥ ਉੱਪਰ ਬੈਠ ਗਿਆ।
17
ਯੇਹੂ ਸਾਮਰਿਯਾ ਵੱਲ ਆਇਆ ਅਤੇ ਜੋ ਲੋਕ ਅਹਾਬ ਦੇ ਸੰਬੰਧੀ ਸਾਮਰਿਯਾ ਵਿੱਚ ਬਚ ਗਏ ਸਨ ਉਨ੍ਹਾਂ ਨੂੰ ਵੀ ਵੱਢ ਸੁੱਟਿਆ। ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਵੱਢ ਸੁੱਟਿਆ। ਇੱਥੋਂ ਤੱਕ ਕਿ ਯੇਹੂ ਨੇ ਉਹ ਕੰਮ ਵੀ ਕੀਤੇ ਜੋ ਬਚਨ ਯਹੋਵਾਹ ਨੇ ਏਲੀਯਾਹ ਨਾਲ ਕੀਤੇ ਸਨ।
18
ਤਦ ਯੇਹੂ ਨੇ ਸਾਰੇ ਲੋਕਾਂ ਨੂੰ ਇੱਕਤਰ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਅਹਾਬ ਨੇ ਬਆਲ ਦੀ ਥੋੜੀ ਉਪਾਸਨਾ ਕੀਤੀ ਪਰ ਯੇਹੂ ਉਸਦੀ ਬਹੁਤੀ ਉਪਾਸਨਾ ਕਰੇਗਾ।
19
ਹੁਣ ਤੁਸੀਂ ਬਆਲ ਦੇ ਸਾਰੇ ਜਾਜਕਾਂ ਅਤੇ ਨਬੀਆਂ ਨੂੰ ਇਕੱਠਾ ਕਰੋ ਅਤੇ ਸਾਰੇ ਉਨ੍ਹਾਂ ਲੋਕਾਂ ਨੂੰ ਇਕੱਠਾ ਕਰੋ ਜੋ ਬਆਲ ਦੇ ਉਪਾਸਕ ਹਨ। ਕੋਈ ਵੀ ਬਆਲ ਦਾ ਉਪਾਸਕ ਇਸ ਸਭਾ ਵਿੱਚ ਗੈਰਹਾਜ਼ਿਰ ਨਾ ਰਹੇ। ਮੈਂ ਬਆਲ ਲਈ ਵੱਡੀ ਬਲੀ ਚੜ੍ਹਾਉਣੀ ਹੈ ਅਤੇ ਜੋ ਇਸ ਸਭਾ ਵਿੱਚ ਉਸਦਾ ਉਪਾਸਕ ਗੈਰਹਾਜ਼ਿਰ ਹੋਇਆ ਮੈਂ ਉਸ ਨੂੰ ਮਾਰ ਸੁੱਟਾਂਗਾ।” ਪਰ ਯੇਹੂ ਉਨ੍ਹਾਂ ਨਾਲ ਇਹ ਚਾਲ ਖੇਡ ਰਿਹਾ ਸੀ ਕਿਉਂ ਕਿ ਅਸਲ ਵਿੱਚ ਉਹ ਬਆਲ ਦੇ ਸਾਰੇ ਉਪਾਸਕਾਂ ਨੂੰ ਨਸ਼ਟ ਕਰਨਾ ਚਾਹੁੰਦਾ ਸੀ।
20
ਯੇਹੂ ਨੇ ਆਖਿਆ, “ਬਆਲ ਲਈ ਪਵਿੱਤਰ ਸਭਾ ਦੀ ਤਿਆਰੀ ਕਰੋ।” ਤਾਂ ਜਾਜਕਾਂ ਨੇ ਸਭਾ ਦਾ ਐਲਾਨ ਕਰ ਦਿੱਤਾ।
21
ਤਦ ਯੇਹੂ ਨੇ ਇਸਰਾਏਲ ਦੀ ਸਾਰੀ ਧਰਤੀ ਉੱਪਰ ਇਹ ਸੰਦੇਸ਼ ਪਹੁੰਚਾ ਦਿੱਤਾ ਤਾਂ ਬਆਲ ਦੇ ਸਾਰੇ ਉਪਾਸਕ ਇੱਕਤਰ ਹੋਏ। ਕੋਈ ਵੀ ਬੰਦਾ ਉਸਦਾ ਉਪਾਸਕ ਗੈਰਹਾਜ਼ਿਰ ਨਾ ਰਿਹਾ ਅਤੇ ਸਾਰੇ ਉਪਾਸਕ ਬਆਲ ਦੇ ਮੰਦਰ ਵਿੱਚ ਇੱਕਤਰ ਹੋਏ। ਤੇ ਬਆਲ ਦਾ ਮੰਦਰ ਖਚਾ-ਖਚ ਭੀੜ ਨਾਲ ਭਰ ਗਿਆ।
22
ਤਦ ਯੇਹੂ ਨੇ ਤੋਸ਼ੇਖਾਨੇ ਦੇ ਮੁਖਤਿਆਰ ਨੂੰ ਕਿਹਾ, “ਬਆਲ ਦੇ ਸਾਰੇ ਉਪਾਸਕਾਂ ਲਈ ਵਸਤਰ ਕੱਢ ਲਿਆ।” ਤਾਂ ਉਹ ਆਦਮੀ ਸਭਨਾਂ ਲਈ ਉੱਥੋਂ ਵਸਤਰ ਕੱਢ ਲਿਆਇਆ।
23
ਤਦ ਯੇਹੂ ਅਤੇ ਰੇਕਾਬ ਦਾ ਪੁੱਤਰ ਯਹੋਨਾਦਾਬ ਬਆਲ ਦੇ ਮੰਦਰ ਨੂੰ ਗਏ ਅਤੇ ਯੇਹੂ ਨੇ ਉਸ ਮੰਦਰ ਵਿੱਚ ਬਆਲ ਦੇ ਉਪਾਸਕਾਂ ਨੂੰ ਕਿਹਾ, “ਤੁਸੀਂ ਧਿਆਨ ਨਾਲ ਚਾਰੋ ਤਰਫ਼ ਵੇਖ ਲਵੋ ਕਿ ਇੱਥੇ ਕੋਈ ਤੁਹਾਡੇ ਨਾਲ ਯਹੋਵਾਹ ਦਾ ਉਪਾਸਕ ਨਾ ਹੋਵੇ, ਸਿਰਫ਼ ਬਆਲ ਦੇ ਉਪਾਸਕ ਹੀ ਹੋਣ।”
24
ਤਾਂ ਬਆਲ ਦੇ ਉਪਾਸਕ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਮੰਦਰ ਅੰਦਰ ਗਏ। ਪਰ ਬਾਹਰ ਯੇਹੂ ਦੇ 80 ਆਦਮੀ ਇੰਤਜ਼ਾਰ ਕਰ ਰਹੇ ਸਨ। ਯੇਹੂ ਨੇ ਉਨ੍ਹਾਂ ਨੂੰ ਆਖਿਆ ਹੋਇਆ ਸੀ, “ਜੋ ਕੋਈ ਇਨ੍ਹਾਂ ਵਿੱਚੋਂ ਕਿਸੇ ਨੂੰ ਬਚਕੇ ਜਾਣ ਦੇਵੇਗਾ ਆਪਣੀ ਖੁਦ ਦੀ ਜਾਨ ਗੁਆ ਲਵੇਗਾ।”
25
ਜਿਉਂ ਹੀ ਯੇਹੂ ਹੋਮ ਦੀ ਭੇਟ ਚੜ੍ਹਾ ਹਟਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਕਪਤਾਨਾਂ ਨੂੰ ਆਖਿਆ, “ਅੰਦਰ ਜਾਓ ਅਤੇ ਜਾਕੇ ਬਆਲ ਦੇ ਜਾਜਕਾਂ ਨੂੰ ਮਾਰ ਸੁੱਟੋ। ਮੰਦਰ ਚੋ ਕੋਈ ਵੀ ਮਨੁੱਖ ਜਿਉਂਦਾ ਬਾਹਰ ਨਾ ਨਿਕਲੇ।” ਤਾਂ ਕਪਤਾਨਾਂ ਨੇ ਬਆਲ ਦੇ ਜਾਜਕਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਅਤੇ ਪਹਿਰੇਦਾਰਾਂ ਅਤੇ ਕਪਤਾਨਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਤਦ ਉਹ ਮੰਦਰ ਦੇ ਅੰਦਰ ਵਾਲੇ ਕਮਰੇ ਵਿੱਚ ਪ੍ਰਵੇਸ਼ ਕੀਤੇ।
26
ਬਆਲ ਦੇ ਮੰਦਰ ਦੇ ਥੰਮਾਂ ਨੂੰ ਜਿਹੜੇ ਪੱਥਰ ਲੱਗੇ ਹੋਏ ਸਨ ਉਨ੍ਹਾਂ ਨੂੰ ਕੱਢ ਕੇ ਉਨ੍ਹਾਂ ਨੇ ਮੰਦਰ ਨੂੰ ਸਾੜ ਦਿੱਤਾ।
27
ਤੇ ਫ਼ਿਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਚੂਰਾ ਕਰ ਦਿੱਤਾ ਅਤੇ ਬਆਲ ਦੇ ਮੰਦਰ ਨੂੰ ਵੀ ਢਹਿ-ਢੇਰੀ ਕਰ ਦਿੱਤਾ ਅਤੇ ਮੰਦਰ ਦੀ ਥਾਵੇਂ ਉਸ ਨੂੰ ਬਣਾ ਦਿੱਤਾ। ਲੋਕ ਅੱਜ ਵੀ ਉਸ ਨੂੰ ਇਵੇਂ ਹੀ ਇਸਤੇਮਾਲ ਕਰਦੇ ਹਨ।
28
ਇਉਂ ਯੇਹੂ ਨੇ ਬਆਲ ਦੇ ਇਸਰਾਏਲ ਵਿੱਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ।
29
ਪਰ ਫ਼ਿਰ ਵੀ ਯੇਹੂ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ, ਜਿਸਨੇ ਇਸਰਾਏਲ ਤੋਂ ਪਾਪ ਕਰਵਾਏ ਸਨ ਪੂਰੀ ਤਰ੍ਹਾਂ ਮੂੰਹ ਨਾ ਮੋੜਿਆ। ਉਹ ਸੁਨਿਹਰੀ ਵੱਛੇ ਜਿਹੜੇ ਬੈਤਏਲ ਅਤੇ ਦਾਨ ਵਿੱਚੋਂ ਸਨ ਉਨ੍ਹਾਂ ਨੂੰ ਯੇਹੂ ਨੇ ਤਬਾਹ ਨਾ ਕੀਤਾ।
30
ਯਹੋਵਾਹ ਨੇ ਯੇਹੂ ਨੂੰ ਆਖਿਆ, “ਤੂੰ ਚੰਗਾ ਕੰਮ ਕੀਤਾ ਹੈ! ਜੋ ਕੰਮ ਮੈਂ ਚੰਗੇ ਆਖੇ, ਤੂੰ ਉਹ ਕੀਤੇ ਹਨ। ਜਿਵੇਂ ਮੈਂ ਅਹਾਬ ਦੀ ਕੁਲ ਨੂੰ ਤਬਾਹ ਕਰਨਾ ਚਾਹਿਆ ਤੂੰ ਉਵੇਂ ਹੀ ਕੀਤਾ। ਇਸ ਲਈ ਤੇਰੇ ਪੁੱਤਰ ਚੌਥੀ ਪੀੜੀ ਤੀਕ ਇਸਰਾਏਲ ਦੀ ਗੱਦੀ ਉੱਪਰ ਬੈਠਣਗੇ।”
31
ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਪਰ ਚੱਲਣ ਲਈ ਲਾਪਰਵਾਹੀ ਵਰਤੀ ਅਤੇ ਉਸ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ। ਜਿਹੜੇ ਕਿ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਸਨ।
32
ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਦੇ ਭਾਗ-ਖੰਡ ਕਰ ਘਟਾਉਣ ਲੱਗਾ। ਅਰਾਮ ਦਾ ਪਾਤਸ਼ਾਹ ਹਜ਼ਾਏਲ ਇਸਰਾਏਲੀਆਂ ਨੂੰ ਇਸਰਾਏਲ ਦੇ ਹਰ ਹੱਦ ਤੋਂ ਹਰਾਉਣ ਲੱਗਾ।
33
ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ਼ ਵਿੱਚ ਗਦੀਆਂ ਤੇ ਰਊਬੇਨੀਆਂ ਤੇ ਮਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਵਾਦੀ ਕੋਲ ਹੈ ਅਤੇ ਗਿਲਆਦ ਅਤੇ ਬਾਸ਼ਾਨ ਨੂੰ ਵੀ ਸਰ ਕਰ ਲਿਆ।
34
ਯੇਹੂ ਨੇ ਹੋਰ ਜੋ ਮਹਾਨ ਕਾਰਜ ਕੀਤੇ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
35
ਯੇਹੂ ਨੂੰ ਉਸਦੀ ਮੌਤ ਉਪਰੰਤ ਉਸ ਦੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ। ਲੋਕਾਂ ਨੇ ਯੇਹੂ ਨੂੰ ਸਾਮਰਿਯਾ ਵਿੱਚ ਦਬਿਆ ਅਤੇ ਯੇਹੂ ਤੋਂ ਬਾਅਦ ਉਸਦਾ ਪੁੱਤਰ ਯਹੋਅਹਾਜ਼ ਨਵਾਂ ਪਾਤਸ਼ਾਹ ਬਣਿਆ।
36
ਯੇਹੂ ਨੇ ਸਾਮਰਿਯਾ ਵਿੱਚ ਇਸਰਾਏਲ ਉੱਤੇ 28 ਵਰ੍ਹੇ ਰਾਜ ਕੀਤਾ।
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 11 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25