bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Kings 20
2 Kings 20
Punjabi 2002 ERV (ਪਵਿੱਤਰ ਬਾਈਬਲ)
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 21 →
1
ਉਸੇ ਸਮੇਂ ਦੌਰਾਨ, ਹਿਜ਼ਕੀਯਾਹ ਬਹੁਤ ਬਿਮਾਰ ਹੋ ਗਿਆ ਅਤੇ ਮਰਨ ਕਿਨਾਰੇ ਸੀ। ਫ਼ੇਰ ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਕੋਲ ਆਇਆ ਅਤੇ ਆਖਿਆ, “ਯਹੋਵਾਹ ਆਖਦਾ ਹੈ, ਆਪਣੇ ਟੱਬਰ ਦੇ ਲੋਕਾਂ ਲਈ ਆਪਣੀ ਵਸੀਅਤ ਲਿਖ ਦੇ ਕਿਉਂ ਕਿ ਤੂੰ ਮਰ ਜਾਣ ਵਾਲਾ ਹੈਂ। ਤੂੰ ਜਿਉਂਦਾ ਨਹੀਂ ਬਚੇਂਗਾ।”
2
ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਫ਼ੇਰਕੇ ਪ੍ਰਾਰਥਨਾ ਕੀਤੀ ਅਤੇ ਕਿਹਾ,
3
“ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।” ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਰੋਇਆਾ।
4
ਯਸਾਯਾਹ ਅਜੇ ਵਿਹੜੇ ਦੇ ਮੱਧ ਵਿੱਚ ਵੀ ਨਹੀਂ ਸੀ ਪਹੁੰਚਿਆ ਜਦੋਂ ਯਹੋਵਾਹ ਦਾ ਬਚਨ ਉਸ ਕੋਲ ਆਇਆ। ਯਹੋਵਾਹ ਨੇ ਆਖਿਆ,
5
“ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।
6
ਅਤੇ ਮੈਂ ਤੇਰੀ ਉਮਰ ਦੇ 15ਵਰ੍ਹੇ ਹੋਰ ਵੱਧਾਅ ਦੇਵਾਂਗਾ। ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ। ਅਤੇ ਇਸ ਸ਼ਹਿਰ ਨੂੰ ਆਪਣੇ ਨਮਿੱਤ ਅਤੇ ਦਾਊਦ ਨਾਲ ਮੈਂ ਜੋ ਇਕਰਾਰ ਕੀਤਾ ਸੀ ਉਸ ਦੇ ਕਾਰਣ ਇਸ ਸ਼ਹਿਰ ਨੂੰ ਬਚਾਵਾਂਗਾ।”
7
ਤਦ ਯਸਾਯਾਹ ਨੇ ਆਖਿਆ, “ਤੁਸੀਂ ਹੰਜੀਰਾਂ ਦੀ ਲੇਪ ਬਣਾਕੇ ਦੁੱਖਦੇ ਭਾਗ ਉੱਤੇ ਲਗਾਵੋ।” ਤਦ ਉਨ੍ਹਾਂ ਹੰਜੀਰਾਂ ਦੀ ਲੇਪ ਬਣਾਕੇ ਹਿਜ਼ਕੀਯਾਹ ਦੇ ਦੁੱਖਦੇ ਰੋਗੀ ਅੰਗਾਂ ਉੱਪਰ ਲਗਾਇਆ ਤੇ ਉਹ ਬਿਲਕੁਲ ਠੀਕ ਹੋ ਗਿਆ।
8
ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, “ਕੀ ਚਿੰਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸ ਦੇ ਮੰਦਰ ਜਾਵਾਂਗਾ?”
9
ਯਸਾਯਾਹ ਨੇ ਆਖਿਆ, “ਤੂੰ ਕੀ ਚਾਹੁੰਦਾ ਹੈਂ ਤੂੰ ਦੱਸ ਕਿ ਇਸ ਨਿਸ਼ਾਨ ਵਜੋਂ ਪਰਛਾਵਾਂ ਦਸ ਕਦਮ ਤੇਰੇ ਅਗਾਂਹ ਨੂੰ ਜਾਵੇ ਕਿ ਪਰਛਾਵਾਂ ਤੇਰੇ ਤੋਂ ਦਸ ਕਦਮ ਪਿੱਛਾਂਹ ਨੂੰ ਜਾਵੇ ਇਹ ਇਸ ਲਈ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਕਿਹਾ ਹੈ ਉਸ ਨੂੰ ਕਰੇਂਗਾ ਕਿਉਂ ਕਿ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ।”
10
ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅਗਾਂਹ ਜਾਣਾ ਤਾਂ ਸੌਖਾ ਜਿਹਾ ਕੰਮ ਹੈ। ਨਹੀਂ! ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਨੂੰ ਕਹੋ ਮੁੜੇ।”
11
ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢੱਲ ਚੁੱਕਿਆ ਸੀ ਉਨਾ ਹੀ ਪਿੱਛਾਂਹ ਨੂੰ ਮੋੜ ਦਿੱਤਾ।
12
ਉਨ੍ਹਾਂ ਦਿਨੀ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤਰ ਬਰਦੋਕ-ਬਲਦਾਨ ਨੇ ਹਿਜ਼ਕੀਯਾਹ ਨੂੰ ਤੋਹਫ਼ਾ ਅਤੇ ਚਿੱਠੀਆਂ ਭੇਜੀਆਂ ਕਿਉਂ ਕਿ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ।
13
ਹਿਜ਼ਕੀਯਾਹ ਨੇ ਬਾਬਲ ਤੋਂ ਆਏ ਆਦਮੀਆਂ ਦਾ ਸੁਆਗਤ ਕੀਤਾ ਅਤੇ ਆਪਣੇ ਘਰ ਦੀਆਂ ਕੀਮਤੀ ਵਸਤਾਂ ਉਨ੍ਹਾਂ ਨੂੰ ਵਿਖਾਈਆਂ। ਉਸ ਨੇ ਉਨ੍ਹਾਂ ਨੂੰ ਆਪਣਾ ਸਾਰਾ ਤੋਸ਼ਾ-ਖਾਨਾ, ਉਸ ਵਿੱਚ ਪਇਆ ਸੋਨਾ, ਚਾਂਦੀ, ਮਸਾਲੇ, ਖਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਸੀ, ਵਿਖਾਇਆ।
14
ਜਦੋਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਤੇ ਉਸ ਨੂੰ ਆਖਿਆ, “ਇਹ ਆਦਮੀ ਇਹ ਕਿੱਥੋਂ ਆਏ ਹਨ ਅਤੇ ਕੀ ਆਖਦੇ ਹਨ?” ਹਿਜ਼ਕੀਯਾਹ ਨੇ ਕਿਹਾ, “ਇਹ ਦੂਰ ਦੇ ਦੇਸ ਬਾਬਲ ਵਿੱਚੋਂ ਆਏ ਹਨ।”
15
ਯਸਾਯਾਹ ਨੇ ਕਿਹਾ, “ਉਨ੍ਹਾਂ ਨੇ ਤੇਰੇ ਤੋਂਸ਼ੇ-ਖਾਨੇ ਵਿੱਚ ਕੀ ਵੇਖਿਆ?” ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਤੋਸ਼ੇ-ਖਾਨੇ ਦਾ ਸਭ ਕੁਝ ਵੇਖਿਆ ਹੈ। ਅਜਿਹਾ ਕੁਝ ਵੀ ਨਹੀਂ ਜੋ ਮੈਂ ਉਨ੍ਹਾਂ ਨੂੰ ਨਾ ਵਿਖਾਇਆ ਹੋਵੇ।”
16
ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਯਹੋਵਾਹ ਦਾ ਬਚਨ ਤੇ ਸੰਦੇਸ਼ ਸੁਣ!
17
ਉਹ ਸਮਾਂ ਆਵੇਗਾ ਕਿ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਤੀਕ ਇਕੱਠਾ ਕੀਤਾ ਉਹ ਬਾਬਲ ਨੂੰ ਲਿਜਾਇਆ ਜਾਵੇਗਾ। ਕੁਝ ਵੀ ਨਹੀਂ ਬਚੇਗਾ। ਯਹੋਵਾਹ ਇਹ ਆਖਦਾ ਹੈ,
18
ਬਾਬਲ ਦੇ ਲੋਕ ਤੇਰੇ ਪੁੱਤਰਾਂ ਨੂੰ ਵੀ ਚੁੱਕ ਲੈ ਜਾਣਗੇ ਅਤੇ ਬਾਬਲ ਦੇ ਮਹਲਾਂ ਵਿੱਚ ਉਨ੍ਹਾਂ ਨੂੰ ਖੋਜੇ ਬਣਾ ਦੇਣਗੇ।”
19
ਤਦ ਹਿਜ਼ਕੀਯਾਹ ਨੇ ਯਸਾਯਾਹ ਨੂੰ ਕਿਹਾ, “ਜੋ ਯਹੋਵਾਹ ਦਾ ਬਚਨ ਤੂੰ ਬੋਲਿਆ ਹੈ ਉਹ ਚੰਗਾ ਹੈ।” (ਹਿਜ਼ਕੀਯਾਹ ਨੇ ਇਹ ਵੀ ਆਖਿਆ, “ਇਹ ਚੰਗਾ ਹੈ ਜੇਕਰ ਸੱਚਮੁੱਚ ਮੇਰੇ ਜੀਣ ਸਮੇਂ ਤੀਕ ਵਾਸਤਵਿਕ ਸ਼ਾਂਤੀ ਰਹੇ।”)
20
ਹਿਜ਼ਕੀਯਾਹ ਦੀ ਬਾਕੀ ਜੀਵਨ ਕਥਾ ਤੇ ਉਸ ਦੇ ਮਹਾਨ ਕਾਰਜ ਜੋ ਉਸ ਨੇ ਆਪਣੇ ਜੀਵਨ-ਕਾਲ ਵਿੱਚ ਕੀਤੇ, ਸਮੇਤ ਉਸ ਦੇ ਜਿਹੜਾ ਉਸ ਨੇ ਤਲਾਬ ਤੋਂ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ, ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।
21
ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨੱਸ਼ਹ ਨਵਾਂ ਪਾਤਸ਼ਾਹ ਬਣਿਆ।
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25