bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Kings 3
2 Kings 3
Punjabi 2002 ERV (ਪਵਿੱਤਰ ਬਾਈਬਲ)
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 4 →
1
ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸ ਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸ ਨੇ 12 ਵਰ੍ਹੇ ਰਾਜ ਕੀਤਾ।
2
ਯਹੋਰਾਮ ਨੇ ਉਹ ਗੱਲਾ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੀਆਂ ਸਨ ਪਰ ਉਹ ਆਪਣੇ ਮਾਂ-ਬਾਪ ਵਰਗਾ ਨਹੀਂ ਸੀ, ਉਸ ਨੇ ਉਸ ਥੰਮ ਤੋਂ ਖਹਿੜਾ ਛੁਡਵਾ ਲਿਆ ਜਿਹੜਾ ਉਸ ਦੇ ਪਿਤਾ ਨੇ ਬਆਲ ਦੀ ਉਪਾਸਨਾ ਕਰਨ ਲਈ ਬਣਾਇਆ ਸੀ।
3
ਫ਼ਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸੀ ਉਨ੍ਹਾਂ ਨਾਲ ਜੁੜਿਆ ਰਿਹਾ ਤੇ ਉਨ੍ਹਾਂ ਤੋਂ ਬਾਜ ਨਾ ਆਇਆ।
4
ਮੋਆਬ ਦਾ ਪਾਤਸ਼ਾਹ ਮੇਸ਼ਾ ਸੀ। ਉਹ ਭੇਡਾਂ ਪਾਲਦਾ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ 1,00,000 ਲੇਲਿਆਂ ਅਤੇ 1,00,000 ਭੇਡੂਆਂ ਦੀ ਉਨ ਦਿੰਦਾ ਹੁੰਦਾ ਸੀ।
5
ਪਰ ਜਦੋਂ ਅਹਾਬ ਦੀ ਮੌਤ ਹੋ ਗਈ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਪਾਤਸ਼ਾਹ ਤੋਂ ਆਕੀ ਹੋ ਗਿਆ।
6
ਉਸ ਦਿਨ ਰਾਜਾ ਯਹੋਰਾਮ ਸਾਮਰਿਯਾ ਤੋਂ ਬਾਹਰ ਆਇਆ ਅਤੇ ਸਾਰੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ।
7
ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਤੋਂ ਪੁੱਛਣਾ ਭੇਜਿਆ ਅਤੇ ਕਿਹਾ, “ਮੋਆਬ ਦਾ ਪਾਤਸ਼ਾਹ ਮੇਰੇ ਤੋਂ ਆਕੀ ਹੋ ਗਿਆ ਹੈ, ਕੀ ਤੂੰ ਮੋਆਬ ਦੇ ਵਿਰੁੱਧ ਮੇਰੇ ਨਾਲ ਲੜਨ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ, ਮੈਂ ਤੇਰੇ ਨਾਲ ਜਾਵਾਂਗਾ। ਅਸੀਂ ਇੱਕ ਸੈਨਾ ਵਾਂਗ ਇਕੱਠੇ ਜਾਵਾਂਗੇ। ਮੇਰੀ ਸੈਨਾ ਤੇਰੀ ਹੀ ਸੈਨਾ ਵਾਂਗ ਹੋਵੇਗੀ ਤੇ ਮੇਰੇ ਘੋੜੇ ਵੀ ਤੇਰੇ ਹੀ ਘੋੜਿਆਂ ਵਾਂਗ ਹੋਣਗੇ।”
8
ਯਹੋਸ਼ਾਫ਼ਾਟ ਨੇ ਯਹੋਰਾਮ ਨੂੰ ਆਖਿਆ, “ਅਸੀਂ ਕਿਹੜੇ ਪਾਸਿਓ ਚੜ੍ਹੀਏ?” ਯਹੋਰਾਮ ਨੇ ਆਖਿਆ, “ਸਾਨੂੰ ਅਦੋਮ ਦੀ ਉਜਾੜ ਵੱਲੋਂ ਜਾਣਾ ਚਾਹੀਦਾ ਹੈ।”
9
ਤਦ ਇਸਰਾਏਲ ਦਾ ਪਾਤਸ਼ਾਹ ਯਹੂਦਾਹ ਦਾ ਪਾਤਸ਼ਾਹ ਅਤੇ ਅਦੋਮ ਦਾ ਰਾਜਾ ਇਕੱਠੇ ਨਿਕਲ ਪਏ। ਉਨ੍ਹਾਂ ਸੱਤ ਦਿਨ ਸਫ਼ਰ ਕੀਤਾ। ਉਸ ਸਫ਼ਰ ਦੌਰਾਨ ਉਨ੍ਹਾਂ ਕੋਲ ਆਪਣੇ ਸਿਪਾਹੀਆਂ ਅਤੇ ਜਾਨਵਰਾਂ ਲਈ ਪਾਣੀ ਵੀ ਘੱਟ ਸੀ।
10
ਅਖੀਰ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਰਾਮ ਨੇ ਕਿਹਾ, “ਹਾਏ ਮੈਨੂੰ ਲੱਗਦਾ! ਯਹੋਵਾਹ ਨੇ ਤਿੰਨਾਂ ਪਾਤਸ਼ਾਹਾਂ ਨੂੰ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫ਼ੜਵਾਉਣ ਲਈ ਘਲਿਆ ਹੈ।”
11
ਪਰ ਯਹੋਸ਼ਾਫ਼ਾਟ ਬੋਲਿਆ, “ਯਕੀਨਨ, ਇੱਥੇ ਯਹੋਵਾਹ ਦਾ ਕੋਈ ਨਬੀ ਹੋਵੇਗਾ ਅਸੀਂ ਉਸ ਤੋਂ ਪੁੱਛਦੇ ਹਾਂ ਕਿ ਯਹੋਵਾਹ ਕੀ ਆਖਦਾ ਹੈ, ਸਾਨੂੰ ਕੀ ਕਰਨਾ ਚਾਹੀਦਾ ਹੈ?” ਇਸਰਾਏਲ ਦੇ ਸੇਵਕਾਂ ਵਿੱਚੋਂ ਇੱਕ ਰਾਜੇ ਨੇ ਆਖਿਆ, “ਸ਼ਾਫ਼ਾਤ ਦਾ ਪੁੱਤਰ ਏਲੀਯਾਹ ਇੱਥੇ ਹੈ। ਉਹ ਏਲੀਯਾਹ ਦਾ ਸੇਵਕ ਸੀ।”
12
ਤਦ ਯਹੋਸ਼ਾਫ਼ਾਟ ਨੇ ਆਖਿਆ, “ਯਹੋਵਾਹ ਦਾ ਬਚਨ ਉਸ ਦੇ ਨਾਲ ਹੈ।” ਸੋ ਇਸਰਾਏਲ ਦਾ ਪਾਤਸ਼ਾਹ, ਯਹੋਸ਼ਾਫ਼ਾਟ ਅਤੇ ਅਦੋਮ ਦਾ ਰਾਜਾ ਉਸ ਨੂੰ ਮਿਲਣ ਲਈ ਗਏ।
13
ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।” ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, “ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕੱਠਿਆਂ ਕੀਤਾ ਹੈ।”
14
ਤਦ ਅਲੀਸ਼ਾ ਬੋਲਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ, ਜੇਕਰ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਮੈਂ ਤੁਹਾਡੇ ਵੱਲ ਵੇਖਿਆ ਜਾਂ ਤੱਕਿਆ ਨਾ ਹੁੰਦਾ।
15
ਹੁਣ ਕਿਸੇ ਅਜਿਹੇ ਵਿਅਕਤੀ ਨੂੰ ਮੇਰੇ ਕੋਲ ਲਿਆਓ ਜੋ ਰਬਾਬ ਵਜਾ ਸੱਕਦਾ ਹੋਵੇ।” ਜਦੋਂ ਵਿਅਕਤੀ ਨੇ ਰਬਾਬ ਵਜਾਇਆ ਯਹੋਵਾਹ ਦੀ ਸ਼ਕਤੀ ਅਲੀਸ਼ਾ ਦੇ ਉੱਪਰ ਆਈ।
16
ਤਦ ਅਲੀਸ਼ਾ ਨੇ ਕਿਹਾ, “ਇਸ ਵਾਦੀ ਵਿੱਚ ਯਹੋਵਾਹ ਆਖਦਾ ਹੈ ਕਿ ਟੋਏ ਹੀ ਟੋਏ ਪੁੱਟ ਦੇਵੋ।
17
ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਹਨੇਰੀ ਅਤੇ ਬਾਰਿਸ਼ ਨਜ਼ਰ ਨਹੀਂ ਆਵੇਗੀ ਪਰ ਵਾਦੀ ਸਾਰੀ ਪਾਣੀ ਨਾਲ ਭਰ ਜਾਵੇਗੀ। ਤਦ ਤੁਸੀਂ ਅਤੇ ਤੁਹਾਡੇ ਜਾਨਵਰ ਜੀ ਭਰ ਕੇ ਪਾਣੀ ਪੀ ਸੱਕਣਗੇ।
18
ਅਤੇ ਯਹੋਵਾਹ ਦੀ ਨਿਗਾਹ ਵਿੱਚ ਇਹ ਛੋਟਾ ਜਿਹਾ ਕੰਮ ਹੈ। ਉਹ ਮੋਆਬ ਨੂੰ ਹਾਰ ਦੇਣ ਲਈ ਤੁਹਾਡੇ ਹੱਥ ਵਿੱਚ ਦੇਵੇਗਾ।
19
ਤੁਸੀਂ ਹਰ ਸਫੀਲ ਵਾਲੇ ਅਤੇ ਵੱਧੀਆ ਸ਼ਹਿਰ ਢਾਹ ਛੱਡੋਂਗੇ ਅਤੇ ਹਰ ਚੰਗੇ ਬਿਰਛ ਨੂੰ ਵੱਢ ਸੁੱਟੋਂਗੇ ਅਤੇ ਪਾਣੀ ਦੇ ਸਾਰੇ ਸਰੋਤਾਂ ਨੂੰ ਪੂਰ ਦੇਵੋਂਗੇ ਅਤੇ ਹਰ ਚੰਗੇ ਖੇਤ ਨੂੰ ਪੱਥਰ ਸੁੱਟ-ਸੁੱਟ ਕੇ ਬਰਬਾਦ ਕਰ ਦੇਵੋਂਗੇ।”
20
ਸਵੇਰ ਵਕਤ ਜਦੋਂ ਭੇਟ ਚੜ੍ਹਾਈ ਜਾਂਦੀ ਸੀ ਤਾਂ ਅਦੋਮ ਦੇ ਪਾਸਿਓ ਪਾਣੀ ਆਉਣਾ ਸ਼ੁਰੂ ਹੋਇਆ ਅਤੇ ਉਹ ਸਾਰੀ ਧਰਤੀ ਪਾਣੀ ਨਾਲ ਭਰ ਗਈ।
21
ਜਦੋਂ ਮੋਆਬੀਆਂ ਨੇ ਸੁਣਿਆ ਕਿ ਪਾਤਸ਼ਾਹ ਲੜਨ ਲਈ ਆਏ ਸਨ, ਉਹ ਸਾਰੇ ਜਿਹੜੇ ਲੜਨ ਦੇ ਕਾਬਿਲ ਸਨ, ਇਕੱਠੇ ਕੀਤੇ ਗਏ, ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਸੀਮਾ ਤੇ ਤੈਨਾਤ ਕਰ ਲਿਆ।
22
ਉਸ ਸਵੇਰ ਮੋਆਬ ਦੇ ਲੋਕ ਸਵੇਰੇ ਜਲਦੀ ਉੱਠੇ। ਵਾਦੀ ਵਿੱਚ ਚੜ੍ਹਦਾ ਸੂਰਜ ਪਾਣੀ ਉੱਪਰ ਆਪਣੇ ਲਿਸ਼ਕਾਰੇ ਮਾਰ ਰਿਹਾ ਸੀ ਜੋ ਕਿ ਮੋਆਬੀਆਂ ਨੂੰ ਲਹੂ ਵਾਂਗ ਦਿਸ ਰਿਹਾ ਸੀ।
23
ਮੋਆਬ ਦੇ ਲੋਕਾਂ ਨੇ ਕਿਹਾ, “ਉਸ ਲਹੂ ਵੱਲ ਵੇਖੋ! ਇਉਂ ਲੱਗਦਾ ਹੈ ਜਿਵੇਂ ਕਿ ਪਾਤਸ਼ਾਹ ਨੇ ਆਪਸ ਵਿੱਚ ਲੜਕੇ ਇੱਕ ਦੂਜੇ ਨੂੰ ਮਾਰ ਦਿੱਤਾ ਹੋਵੇ ਚਲੋ ਆਪਾਂ ਚੱਲ ਕੇ ਲਾਸ਼ਾਂ ਤੋਂ ਕੀਮਤੀ ਸਾਮਾਨ ਲਾਹ ਲਈਏ।”
24
ਜਦੋਂ ਮੋਆਬੀ ਇਸਰਾਏਲੀਆਂ ਦੇ ਡੇਰੇ ਦੇ ਨੇੜੇ ਆਏ ਇਸਰਾਏਲੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਹ ਭੱਜ ਗਏ। ਪਰ ਇਸਰਾਏਲੀਆਂ ਨੇ ਮੋਆਬ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
25
ਇਸਰਾਏਲੀਆਂ ਨੇ ਉਨ੍ਹਾਂ ਦੇ ਸ਼ਹਿਰਾਂ ਨੂੰ ਢਾਹ ਸੁੱਟਿਆ ਅਤੇ ਮੋਆਬ ਦੇ ਹਰੇਕ ਖੇਤ ਵਿੱਚ ਪਥਰਾਵ ਕੀਤਾ ਅਤੇ ਸਾਰੇ ਪਾਣੀ ਦੇ ਸਰੋਤਾਂ ਨੂੰ ਪੂਰ ਦਿੱਤਾ ਅਤੇ ਉਨ੍ਹਾਂ ਦੇ ਸਾਰੇ ਚੰਗੇ ਬਿਰਛਾਂ ਨੂੰ ਵੱਢ ਸੁੱਟਿਆ। ਇਸਰਾਏਲੀ ਕੀਰ-ਹਰਾਸਥ ਤੀਕ ਲੜਦੇ ਰਹੇ! ਸਿਪਾਹੀਆਂ ਨੇ ਕੀਰ-ਹਰਾਸਥ ਨੂੰ ਘੇਰ ਕੇ ਉੱਥੇ ਵੀ ਹਮਲਾ ਕੀਤਾ।
26
ਮੋਆਬ ਦੇ ਪਾਤਸ਼ਾਹ ਨੇ ਮਹਿਸੂਸ ਕੀਤਾ ਕਿ ਉਹ ਇਹ ਲੜਾਈ ਹਾਰ ਰਿਹਾ ਸੀ, ਤਾਂ ਉਸ ਨੇ 700 ਸਿਪਾਹੀ ਲੇ ਜੋ ਕਿ ਰਾਹੀਂ ਫ਼ੌਜ ਲੰਘਕੇ ਅਦੋਮ ਦੇ ਪਾਤਸ਼ਾਹ ਨੂੰ ਮਰਨ ਲਈ ਤਲਵਾਰ ਦਾ ਇਸਤੇਮਾਲ ਕਰ ਸੱਕਦੇ ਸਨ। ਪਰ ਉਹ ਇਉਂ ਕਰਨ ਵਿੱਚ ਨਾਕਾਮਯਾਬ ਰਹੇ।
27
ਤਦ ਮੋਆਬ ਦੇ ਪਾਤਸ਼ਾਹ ਨੇ ਆਪਣੇ ਪਹਿਲੋਠੇ ਪੁੱਤਰ ਨੂੰ ਜਿਹੜਾ ਕਿ ਉਸਦੀ ਥਾਵੇਂ ਰਾਜ ਕਰਨ ਵਾਲਾ ਸੀ, ਉਸ ਨੂੰ ਨਗਰ ਦੀ ਕੰਧ ਉੱਤੇ ਹੋਮ ਦੀ ਭੇਟ ਵਜੋਂ ਚੜ੍ਹਾਇਆ। ਇਹ ਵੇਖਕੇ ਇਸਰਾਏਲ ਦੇ ਲੋਕ ਬੜੇ ਪਰੇਸ਼ਾਨ ਹੋਏ, ਅਤੇ ਮੋਆਬ ਦੇ ਰਾਜੇ ਉੱਤੇ ਹਮਲਾ ਕਰਨੋ ਹਟ ਗਏ ਅਤੇ ਆਪਣੀ ਧਰਤੀ ਨੂੰ ਪਰਤ ਗਏ।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 4 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25