bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Kings 4
2 Kings 4
Punjabi 2002 ERV (ਪਵਿੱਤਰ ਬਾਈਬਲ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 5 →
1
ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”
2
ਅਲੀਸ਼ਾ ਨੇ ਆਖਿਆ, “ਮੈਂ ਤੇਰੀ ਮਦਦ ਕਿਵੇਂ ਕਰ ਸੱਕਦਾ ਹਾਂ? ਮੈਨੂੰ ਦੱਸ ਕਿ ਤੇਰੇ ਘਰ ਵਿੱਚ ਤੇਰੇ ਕੋਲ ਕੀ ਹੈ?” ਉਸ ਔਰਤ ਨੇ ਕਿਹਾ, “ਮੇਰੇ ਕੋਲ ਘਰ ਵਿੱਚ ਕੁਝ ਵੀ ਨਹੀਂ ਹੈ, ਮੇਰੇ ਕੋਲ ਸਿਰਫ਼ ਜੈਤੂਨ ਦੇ ਤੇਲ ਦਾ ਇੱਕ ਮਰਤਬਾਨ ਹੈ।”
3
ਤਦ ਅਲੀਸ਼ਾ ਨੇ ਕਿਹਾ, “ਤੂੰ ਜਾਹ ਤੇ ਜਾਕੇ ਆਪਣੇ ਸਾਰੇ ਗੁਆਂਢੀਆਂ ਕੋਲੋਂ ਖਾਲੀ ਭਾਂਡੇ ਮੰਗ ਲਿਆ। ਉਹ ਵੀ ਖਾਲੀ ਹੀ ਹੋਣ। ਤੂੰ ਕਾਫ਼ੀ ਸਾਰੇ ਭਾਂਡੇ ਇਕੱਠੇ ਕਰ ਲੈ।
4
ਫ਼ਿਰ ਆਪਣੇ ਘਰ ਜਾਕੇ ਆਪਣਾ ਦਰਵਾਜ਼ਾ ਅੰਦਰੋਂ ਬੰਦ ਕਰ ਲਵੀਂ। ਸਿਰਫ਼ ਤੂੰ ਤੇ ਤੇਰੇ ਪੁੱਤਰ ਹੀ ਘਰ ਵਿੱਚ ਰਹਿਣ ਤੇ ਫ਼ਿਰ ਉਹ ਤੇਲ ਸਾਰੇ ਭਾਂਡਿਆਂ ਵਿੱਚ ਪਾ ਦੇਵੀਂ। ਉਨ੍ਹਾਂ ਭਾਂਡਿਆਂ ਨੂੰ ਤੇਲ ਨਾਲ ਭਰਕੇ ਇੱਕ ਪਾਸੇ ਰੱਖ ਦੇਵੀਂ।”
5
ਤਾਂ ਉਹ ਔਰਤ ਅਲੀਸ਼ਾ ਨਾਲ ਗੱਲ ਕਰਕੇ ਆਪਣੇ ਘਰ ਗਈ ਅਤੇ ਅੰਦਰ ਜਾਕੇ ਦਰਵਾਜ਼ਾ ਬੰਦ ਕਰ ਲਿਆ। ਉਸ ਦੇ ਪੁੱਤਰਾਂ ਨੇ ਭਾਂਡੇ ਲਿਆਂਦੇ ਅਤੇ ਉਸ ਨੇ ਉਨ੍ਹਾਂ ਵਿੱਚ ਤੇਲ ਭਰਿਆ।
6
ਉਸ ਨੇ ਬਹੁਤ ਸਾਰੇ ਭਾਂਡੇ ਭਰ ਲਏ। ਅਖੀਰ ਵਿੱਚ ਉਸ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਮੈਨੂੰ ਹੋਰ ਭਾਂਡਾ ਲਿਆਕੇ ਦੇ।” ਪਰ ਸਾਰੇ ਭਾਂਡੇ ਭਰ ਚੁੱਕੇ ਸਨ। ਉਸ ਦੇ ਪੁੱਤਰਾਂ ਵਿੱਚੋਂ ਇੱਕ ਨੇ ਕਿਹਾ, “ਹੋਰ ਭਾਂਡੇ ਨਹੀਂ ਹੈਗੇ।” ਤਾਂ ਉਸ ਵਕਤ ਮਰਤਬਾਨ ਵਾਲਾ ਤੇਲ ਖਤਮ ਹੋ ਗਿਆ।
7
ਤਦ ਉਹ ਔਰਤ ਪਰਮੇਸ਼ੁਰ ਦੇ ਮਨੁੱਖ ਕੋਲ ਆਈ ਅਤੇ ਆਕੇ ਉਸ ਨੂੰ (ਅਲੀਸ਼ਾ) ਸਾਰਾ ਹਾਲ ਦੱਸਿਆ ਕਿ ਕੀ ਵਾਪਰਿਆ ਹੈ। ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਜਾ, ਹੁਣ ਜਾਕੇ ਇਹ ਤੇਲ ਵੇਚ ਅਤੇ ਆਪਣਾ ਉਧਾਰ ਉਤਾਰ। ਇਹ ਤੇਲ ਵਿਕਣ ਤੋਂ ਬਾਅਦ ਤੇਰਾ ਉਧਾਰ ਵੀ ਲੱਥ ਜਾਵੇਗਾ ਤੇ ਬਾਕੀ ਜੋ ਪੈਸੇ ਬਚਣਗੇ ਉਸ ਨਾਲ ਤੇਰਾ ਤੇ ਤੇਰੇ ਪੁੱਤਰਾਂ ਦਾ ਗੁਜ਼ਾਰਾ ਹੋ ਜਾਵੇਗਾ।”
8
ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।
9
ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ।
10
ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸ ਦੇ ਕਮਰੇ ਵਿੱਚ ਇੱਕ ਮੰਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸੱਕਦਾ ਹੈ।”
11
ਇੱਕ ਦਿਨ ਅਲੀਸ਼ਾ ਉਸ ਔਰਤ ਦੇ ਘਰ ਗਿਆ ਅਤੇ ਉਸ ਕਮਰੇ ਵਿੱਚ ਥੋੜੀ ਦੇਰ ਰੁਕ ਕੇ ਉਸ ਨੇ ਅਰਾਮ ਕੀਤਾ।
12
ਤਦ ਅਲੀਸ਼ਾ ਨੇ ਆਪਣੇ ਸੇਵਕ ਗੇਹਾਜ਼ੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ ਕੇ ਲਿਆ।” ਸੇਵਕ ਨੇ ਉਸ ਸ਼ੂਨੰਮੀ ਔਰਤ ਨੂੰ ਸੱਦਿਆ ਤਾਂ ਉਹ ਅਲੀਸ਼ਾ ਦੇ ਸਾਹਮਣੇ ਆਕੇ ਖੜੋ ਗਈ।
13
ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਇਸ ਔਰਤ ਨੂੰ ਆਖ ਕਿ, ‘ਤੂੰ ਆਪਣੇ ਵੱਲੋਂ ਸਾਡੀ ਪੂਰੀ ਆਓ-ਭਗਤੀ ਕੀਤੀ ਹੈ ਸੋ ਦੱਸ ਹੁਣ ਅਸੀਂ ਤੇਰੇ ਲਈ ਕੀ ਕਰੀਏ? ਕੀ ਅਸੀਂ ਪਾਤਸ਼ਾਹ ਨਾਲ ਜਾਂ ਸੈਨਾਪਤੀ ਨਾਲ ਤੇਰੇ ਲਈ ਗੱਲ ਕਰੀਏ?’” ਉਹ ਔਰਤ ਬੋਲੀ, “ਮੈਂ ਤਾਂ ਇੱਥੇ ਆਪਣੇ ਲੋਕਾਂ ਵਿੱਚਕਾਰ ਹੱਸਦੀ ਵੱਸਦੀ ਹਾਂ।”
14
ਤਾਂ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਾਂ ਫ਼ਿਰ ਇਸ ਲਈ ਕੀ ਕੀਤਾ ਜਾਵੇ?” ਗੇਹਾਜੀ ਨੇ ਆਖਿਆ, “ਮੈਂ ਜਾਣਦਾ ਹਾਂ ਕਿ ਇਸ ਔਰਤ ਦਾ ਕੋਈ ਪੁੱਤਰ ਨਹੀਂ ਹੈ ਤੇ ਇਸਦਾ ਪਤੀ ਕਾਫ਼ੀ ਬਿਰਧ ਹੋ ਚੁੱਕਾ ਹੈ।”
15
ਤਦ ਅਲੀਸ਼ਾ ਨੇ ਕਿਹਾ, “ਉਸ ਨੂੰ ਇੱਥੇ ਬੁਲਾ।” ਤਾਂ ਗੇਹਾਜੀ ਨੇ ਉਸ ਔਰਤ ਨੂੰ ਬੁਲਾਇਆ ਤਾਂ ਉਹ ਆਕੇ ਉਸ ਦੇ ਦਰਵਾਜ਼ੇ ਕੋਲ ਖੜੋ ਗਈ।
16
ਅਲੀਸ਼ਾ ਨੇ ਉਸ ਨੂੰ ਕਿਹਾ, “ਇਸੇ ਰੁੱਤ ਬਸੰਤ ਦੇ ਦਿਨਾਂ ਦੇ ਕੋਲ ਤੇਰੀ ਆਪਣੀ ਗੋਦ ਵਿੱਚ ਪੁੱਤਰ ਹੋਵੇਗਾ ਜਿਸ ਨਾਲ ਤੂੰ ਕਲੋਲ ਕਰੇਗੀ।” ਉਹ ਬੋਲੀ, “ਨਹੀਂ ਮੇਰੇ ਸੁਆਮੀ, ਪਰਮੇਸ਼ੁਰ ਦੇ ਮਨੁੱਖ ਆਪਣੀ ਟਹਿਲਣ ਨਾਲ ਝੂਠ ਨਾ ਬੋਲ।”
17
ਪਰ ਉਹ ਔਰਤ ਗਰਭਵਤੀ ਹੋਈ ਤੇ ਉਸੇ ਬਸੰਤ ਦੇ ਮੌਸਮ ਉਸ ਦੇ ਘਰ ਇੱਕ ਪੁੱਤਰ ਦਾ ਜਨਮ ਹੋਇਆ ਜਿਵੇਂ ਕਿ ਅਲੀਸ਼ਾ ਦਾ ਵਾਕ ਸੀ।
18
ਕੁਝ ਦੇਰ ਬਾਅਦ ਬੱਚਾ ਵੱਡਾ ਹੋਇਆ। ਇੱਕ ਦਿਨ ਉਹ ਬਾਲਕ ਆਪਣੇ ਪਿਓ ਨੂੰ ਤੇ ਵਾਢਿਆ ਨੂੰ ਵੇਖਣ ਖੇਤਾਂ ਵਿੱਚ ਚੱਲਾ ਗਿਆ।
19
ਉਸ ਬਾਲਕ ਨੇ ਆਪਣੇ ਪਿਓ ਨੂੰ ਕਿਹਾ, “ਹਾਏ! ਮੇਰਾ ਸਿਰ! ਹਾਏ ਮੇਰਾ ਸਿਰ ਦੁੱਖਦਾ ਹੈ।” ਪਿਤਾ ਨੇ ਆਪਣੇ ਟਹਿਲੂਏ ਨੂੰ ਕਿਹਾ, “ਜਾ, ਇਸ ਨੂੰ ਇਸਦੀ ਮਾਂ ਕੋਲ ਛੱਡ ਆ।”
20
ਸੇਵਕ ਉਸ ਬਾਲ ਨੂੰ ਉਸਦੀ ਮਾਂ ਕੋਲ ਛੱਡ ਆਇਆ। ਦੁਪਿਹਰ ਤੱਕ ਬਾਲਕ ਆਪਣੀ ਮਾਂ ਦੀ ਗੋਦ ਵਿੱਚ ਲੇਟਿਆ ਰਿਹਾ ਤੇ ਫਿਰ ਉਹ ਮਰ ਗਿਆ।
21
ਉਸ ਔਰਤ ਨੇ ਮੋਏ ਹੋਏ ਬਾਲਕ ਨੂੰ ਅਲੀਸ਼ਾ ਦੇ ਮੰਜੇ ਉੱਪਰ ਪਾ ਦਿੱਤਾ। ਉਸ ਨੇ ਉਹ ਦਰਵਾਜ਼ਾ ਬੰਦ ਕਰ ਦਿੱਤਾ ਤੇ ਆਪ ਬਾਹਰ ਚਲੀ ਗਈ।
22
ਉਸ ਨੇ ਆਪਣੇ ਪਤੀ ਨੂੰ ਬੁਲਾਇਆ ਅਤੇ ਆਖਿਆ, “ਕਿਰਪਾ ਕਰਕੇ ਮੈਨੂੰ ਇੱਕ ਸੇਵਕ ਤੇ ਇੱਕ ਗਧਾ ਦੇ ਤਾਂ ਜੋ ਮੈਂ ਛੇਤੀ ਨਾਲ ਪਰਮੇਸ਼ੁਰ ਦੇ ਮਨੁੱਖ ਕੋਲ ਜਾਵਾਂ ਤੇ ਮੁੜ ਜਲਦੀ ਹੀ ਪਰਤ ਆਵਾਂ।”
23
ਉਸ ਔਰਤ ਦੇ ਪਤੀ ਨੇ ਕਿਹਾ, “ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚੰਦ ਹੈ ਤੇ ਨਾ ਹੀ ਸਬਤ ਦਾ ਦਿਨ?” ਉਸ ਨੇ ਕਿਹਾ, “ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।”
24
ਤਦ ਉਸ ਨੇ ਗਧੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕ ਨੂੰ ਆਖਿਆ, “ਜਲਦੀ ਕਰ, ਤੇ ਚੱਲੀਏ। ਜਦੋਂ ਤੀਕ ਮੈਂ ਤੈਨੂੰ ਨਾ ਆਖਾਂ ਪਸ਼ੂ ਨੂੰ ਹੌਲੀ ਨਾ ਕਰੀਂ।”
25
ਤਦ ਉਹ ਔਰਤ ਕਰਮਲ ਦੇ ਪਰਬਤ ਤੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਕੋਲ ਗਈ। ਜਦੋਂ ਪਰਮੇਸ਼ੁਰ ਦੇ ਮਨੁੱਖ ਨੇ ਉਸ ਔਰਤ ਨੂੰ ਦੂਰੋ ਆਉਂਦਿਆਂ ਵੇਖਿਆ ਤਾਂ ਉਸ ਨੇ ਆਪਣੇ ਸੇਵਕ ਗੇਹਾਜੀ ਨੂੰ ਕਿਹਾ, “ਵੇਖ! ਉਹ ਸ਼ੂਨੰਮੀ ਔਰਤ ਹੈ।
26
ਤੂੰ ਹੁਣ ਭੱਜ ਕੇ ਉਸ ਨੂੰ ਮਿਲ ਤੇ ਉਸ ਨੂੰ ਪੁੱਛ ਕਿ ਕੀ ਉਹ ਠੀਕ ਰਾਜੀ-ਖੁਸ਼ੀ ਤਾਂ ਹੈ? ਕੀ ਉਸਦਾ ਪਤੀ ਠੀਕ ਹੈ? ਕੀ ਉਸਦਾ ਬੱਚਾ ਰਾਜੀ ਹੈ?” ਗੇਹਾਜੀ ਨੇ ਇਹ ਸਭ ਗੱਲਾਂ ਜਾਕੇ ਉਸ ਔਰਤ ਨੂੰ ਕਹੀਆਂ ਉਸ ਔਰਤ ਨੇ ਕਿਹਾ, “ਸਭ ਸੁੱਖ-ਸਾਂਦ ਹੈ।”
27
ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸ ਨੇ ਉਸ ਦੇ ਪੈਰ ਫ਼ੜ ਲਏ ਅਤੇ ਗੇਹਾਜੀ ਉਸ ਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, “ਉਸ ਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੋ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।”
28
ਤਦ ਸ਼ੂਨੰਮੀ ਔਰਤ ਨੇ ਕਿਹਾ, “ਹੇ ਸੁਆਮੀ! ਮੈਂ ਤਾਂ ਕਦੇ ਪੁੱਤਰ ਦਾ ਵਰ ਤੁਹਾਡੇ ਤੋਂ ਨਹੀਂ ਸੀ ਮੰਗਿਆ। ਮੈਂ ਪਹਿਲਾਂ ਵੀ ਆਖਿਆ ਸੀ, ‘ਮੈਨੂੰ ਗੁਮਰਾਹ ਨਾ ਕਰੋ।’”
29
ਤਦ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਿਆਰ ਹੋ, ਮੇਰੀ ਲਾਠੀ ਆਪਣੇ ਹੱਥ ਵਿੱਚ ਫ਼ੜ ਕੇ ਜਾਹ। ਰਾਹ ’ਚ ਕਿਸੇ ਵਿਅਕਤੀ ਨਾਲ ਗੱਲ ਕਰਨ ਲਈ ਨਾ ਰੁਕੀ ਜੇਕਰ ਰਾਹ ’ਚ ਕੋਈ ਸ਼ੁਭਕਾਮਨਵਾਂ ਦੇਵੇ, ਤਾਂ ਉਸ ਨੂੰ ਸ਼ੁਭਕਾਮਨਵਾਂ ਨਾ ਦੇਵੀਂ। ਫੇਰ ਮੇਰੀ ਸੋਟੀ ਬੱਚੇ ਦੇ ਮੂੰਹ ਉੱਤੇ ਪਾ ਦੇਵੀ ਜੇਕਰ ਰਾਹ ਵਿੱਚ ਤੈਨੂੰ ਕੋਈ ਕੁਝ ਪੁੱਛੇ ਉਸ ਨੂੰ ਉੱਤਰ ਨਾ ਦੇਵੀਂ।”
30
ਪਰ ਬੱਚੇ ਦੀ ਮਾਂ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਅਤੇ ਤੇਰੀ ਸੌਂਹ ਕਿ ਮੈਂ ਤੈਨੂੰ ਨਹੀਂ ਛੱਡਾਂਗੀ।” ਤਾਂ ਅਲੀਸ਼ਾ ਉੱਥੋਂ ਉੱਠ ਕੇ ਉਸ ਦੇ ਮਗਰ ਤੁਰ ਪਿਆ।
31
ਗੇਹਾਜੀ ਅਲੀਸ਼ਾ ਤੋਂ ਪਹਿਲਾਂ ਪਹੁੰਚ ਗਿਆ, ਉਸ ਨੇ ਬੱਚੇ ਦੇ ਮੂੰਹ ਤੇ ਸੋਟੀ ਰਖੀ ਪਰ ਨਾ ਕੋਈ ਆਵਾਜ਼ ਸੀ ਨਾ ਬੱਚੇ ਨੂੰ ਕੋਈ ਸੁਰਤ ਸੀ। ਇਸ ਲਈ ਉਹ ਅਲੀਸ਼ਾ ਨੂੰ ਮਿਲਣ ਲਈ ਵਾਪਸ ਗਿਆ ਅਤੇ ਉਸ ਨੂੰ ਦੱਸਿਆ, “ਬੱਚਾ ਨਹੀਂ ਜਾਗਿਆ।”
32
ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਉਸ ਨੇ ਵੇਖਿਆ ਕਿ ਮੋਇਆ ਹੋਇਆ ਬਾਲਕ ਉਸ ਦੇ ਮੰਜੇ ਤੇ ਪਿਆ ਹੋਇਆ ਸੀ।
33
ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸ ਨੇ ਦਰਵਾਜ਼ਾ ਬੰਦ ਕਰ ਲਿਆ। ਹੁਣ ਉਹ ਬਾਲਕ ਤੇ ਅਲੀਸ਼ਾ ਕਮਰੇ ਵਿੱਚ ਇੱਕਲੇ ਸਨ ਤਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
34
ਤਦ ਉਹ ਮੰਜੇ ਉੱਪਰ ਚੜ੍ਹ ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸ ਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸ ਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ।
35
ਫ਼ੇਰ ਅਲੀਸ਼ਾ ਉੱਥੋਂ ਹਟ ਕੇ ਕਮਰੇ ਵਿੱਚ ਇੱਧਰ ਉੱਧਰ ਟਹਿਲਣ ਲੱਗਾ ਫ਼ਿਰ ਉਹ ਵਾਪਸ ਜਾਕੇ ਬਾਲਕ ਦੇ ਸ਼ਰੀਰ ਉੱਪਰ ਲੇਟ ਗਿਆ ਅਤੇ ਫ਼ੇਰ ਬੱਚੇ ਨੇ ਸੱਤ ਵਾਰੀ ਛਿਕਿਆ ਅਤੇ ਉਸ ਆਪਣੀਆਂ ਅੱਖਾਂ ਖੋਲ੍ਹ ਦਿੱਤੀਆਂ।
36
ਤਦ ਅਲੀਸ਼ਾ ਨੇ ਗੇਹਾਜੀ ਨੂੰ ਬੁਲਾਇਆ ਅਤੇ ਕਿਹਾ, “ਜਾ, ਉਸ ਸ਼ੂਨੰਮੀ ਨੂੰ ਸੱਦ ਕੇ ਲਿਆ।” ਗੇਹਾਜੀ ਉਸ ਨੂੰ ਸੱਦ ਲਿਆਇਆ, ਤਾਂ ਉਹ ਅਲੀਸ਼ਾ ਕੋਲ ਆਈ। ਫੇਰ ਅਲੀਸ਼ਾ ਨੇ ਉਸ ਨੂੰ ਕਿਹਾ, “ਹੁਣ ਤੂੰ ਆਪਣੇ ਪੁੱਤਰ ਨੂੰ ਗੋਦ ਵਿੱਚ ਲੈ ਸੱਕਦੀ ਹੈ।”
37
ਤਦ ਸ਼ੂਨੰਮੀ ਔਰਤ ਅੰਦਰ ਕਮਰੇ ’ਚ ਆਈ ਅਤੇ ਆਕੇ ਉਸ ਪਹਿਲਾਂ ਅਲੀਸ਼ਾ ਦੇ ਚਰਣ ਛੂਹੇ ਫ਼ਿਰ ਉਸ ਨੇ ਆਪਣੇ ਪੁੱਤਰ ਨੂੰ ਕੁੱਛੜ ਚੁੱਕਿਆ ਅਤੇ ਬਾਹਰ ਆ ਗਈ।
38
ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”
39
ਉਨ੍ਹਾਂ ਵਿੱਚੋਂ ਇੱਕ ਆਦਮੀ ਸ਼ੋਰਬੇ ਲਈ ਖੇਤ ਵਿੱਚ ਸਬਜ਼ੀਆਂ ਲੈਣ ਗਿਆ। ਉੱਥੇ ਉਸ ਨੂੰ ਜੰਗਲੀ ਵੇਲ ਲੱਭੀ ਉਸ ਤੋਂ ਉਹ ਫ਼ਲ ਤੋੜ ਲਿਆਇਆ। ਉਸ ਨੇ ਉਹ ਫ਼ਲ ਤੋੜਕੇ ਆਪਣੇ ਝੋਲੇ ਵਿੱਚ ਭਰ ਲਏ ਤੇ ਵਾਪਸ ਆਕੇ ਉਨ੍ਹਾਂ ਦੀਆਂ ਫ਼ਾੜੀਆਂ ਕਰਕੇ ਉਨ੍ਹਾਂ ਨੂੰ ਉੱਬਲਦੀ ਦੇਗ ਵਿੱਚ ਸ਼ੋਰਬੇ ਲਈ ਪਾ ਦਿੱਤਾ। ਪਰ ਨਬੀਆਂ ਦੇ ਉਸ ਟੋਲੇ ਨੂੰ ਇਹ ਨਹੀਂ ਸੀ ਪਤਾ ਕਿ ਇਹ ਕਿਸ ਕਿਸਮ ਦੇ ਫ਼ਲ ਹਨ।
40
ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸੱਕੇ।
41
ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।” ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।
42
ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”
43
ਪਰ ਉਸ ਦੇ ਸੇਵਕ ਨੇ ਆਖਿਆ, “ਭਲਾ ਮੈਂ 100 ਆਦਮੀਆਂ ਦੇ ਅੱਗੇ ਇਹ ਕਿਵੇਂ ਪਰੋਸ ਸੱਕਦਾ ਹਾਂ!” ਪਰ ਅਲੀਸ਼ਾ ਨੇ ਕਿਹਾ, “ਤੂੰ ਲੋਕਾਂ ਨੂੰ ਇਹ ਦੇ ਤਾਂ ਜੋ ਉਹ ਖਾਣ। ਯਹੋਵਾਹ ਫ਼ਰਮਾਉਂਦਾ ਹੈ ਕਿ ਜਦੋਂ ਉਹ ਖਾਣਗੇ ਤਾਂ ਬਾਕੀ ਹੀ ਛੱਡਣਗੇ ਰੋਟੀਆਂ ਥੁੜਣਗੀਆਂ ਨਹੀਂ।”
44
ਤਦ ਅਲੀਸ਼ਾ ਦੇ ਸੇਵਕ ਨੇ ਉਹ ਭੋਜਨ ਨਬੀਆਂ ਦੇ ਟੋਲੇ ਅੱਗੇ ਪਰੋਸ ਦਿੱਤਾ। ਉਨ੍ਹਾਂ ਨੇ ਜੀਅ ਭਰਕੇ ਖਾਧਾ। ਤਦ ਵੀ ਕਿੰਨਾ ਭੋਜਨ ਬਚ ਗਿਆ। ਇਹ ਸਭ ਕੁਝ ਯਹੋਵਾਹ ਦੇ ਕਹੇ ਮੁਤਾਬਕ ਉਵੇਂ ਹੀ ਹੋਇਆ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 5 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25