bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Kings 8
2 Kings 8
Punjabi 2002 ERV (ਪਵਿੱਤਰ ਬਾਈਬਲ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 9 →
1
ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”
2
ਤਾਂ ਉਸ ਔਰਤ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ। ਤਾਂ ਉਹ ਸੱਤ ਸਾਲਾਂ ਲਈ ਫ਼ਲਿਸਤੀਆਂ ਦੇ ਦੇਸ਼ ਵਿੱਚ ਆਪਣੇ ਟੱਬਰ ਨੂੰ ਲੈ ਕੇ ਚਲੀ ਗਈ।
3
ਜਦ ਸੱਤ ਸਾਲ ਬੀਤ ਗਏ ਤਾਂ ਉਹ ਫ਼ਲਿਸਤੀਆਂ ਨੂੰ ਛੱਡ, ਮੁੜ ਆਪਣੇ ਘਰ ਲਈ ਮੁੜ ਆਈ। ਫ਼ਲਿਸਤੀਆਂ ਤੋਂ ਵਾਪਸ ਆਕੇ ਉਹ ਪਾਤਸ਼ਾਹ ਕੋਲ ਦੁਹਾਈ ਦੇਣ ਗਈ ਕਿ ਉਸ ਨੂੰ ਉਸਦਾ ਘਰ ਤੇ ਜ਼ਮੀਨ ਵਾਪਸ ਦਿੱਤੀ ਜਾਵੇ।
4
ਤਦ ਪਾਤਸ਼ਾਹ, ਪਰਮੇਸ਼ੁਰ ਦੇ ਮਨੁੱਖ ਦੇ ਜਵਾਨ ਗੇਹਾਜੀ ਨਾਲ ਗੱਲਾਂ ਕਰ ਰਿਹਾ ਸੀ, “ਕਿਰਪਾ ਕਰਕੇ ਤੂੰ ਉਹ ਸਾਰੇ ਵੱਡੇ-ਵੱਡੇ ਕੰਮ ਮੈਨੂੰ ਦੱਸ ਜੋ ਅਲੀਸ਼ਾ ਨੇ ਕੀਤੇ ਹਨ।”
5
ਜਦ ਗੇਹਾਜੀ ਪਾਤਸ਼ਾਹ ਨੂੰ ਦੱਸ ਰਿਹਾ ਸੀ ਕਿ ਅਲੀਸ਼ਾ ਨੇ ਇੱਕ ਮਰੇ ਹੋਏ ਮਨੁੱਖ ਨੂੰ ਜੀਵਿਤ ਕੀਤਾ ਸੀ, ਉਸੇ ਵੇਲੇ ਜਿਸ ਔਰਤ ਦੇ ਬੱਚੇ ਨੂੰ ਅਲੀਸ਼ਾ ਨੇ ਜੀਵਿਤ ਕੀਤਾ ਸੀ, ਉੱਥੇ ਪਹੁੰਚ ਗਈ, ਉਹ ਪਾਤਸ਼ਾਹ ਕੋਲੋਂ ਆਪਣਾ ਖੁੱਸ ਚੁੱਕਾ ਘਰ ਤੇ ਜ਼ਮੀਨ ਵਾਪਸ ਲੈਣ ਲਈ ਮਦਦ ਮੰਗਣ ਗਈ ਸੀ। ਗੇਹਾਜੀ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹੀ ਉਹ ਔਰਤ ਹੈ ਤੇ ਇਹੀ ਉਹ ਬੱਚਾ, ਜਿਸ ਨੂੰ ਅਲੀਸ਼ਾ ਨੇ ਮਰੇ ਹੋਏ ਨੂੰ ਜਿਉਂਦਾ ਕੀਤਾ ਸੀ।”
6
ਪਾਤਸ਼ਾਹ ਨੇ ਉਸ ਔਰਤ ਨੂੰ ਪੁੱਛਿਆ ਕਿ ਉਹ ਕੀ ਚਾਹੁੰਦੀ ਹੈ? ਤਾਂ ਉਸ ਔਰਤ ਨੇ ਉਸ ਨੂੰ ਸਭ ਦੱਸਿਆ। ਤਦ ਪਾਤਸ਼ਾਹ ਨੇ ਇੱਕ ਅਫ਼ਸਰ ਨੂੰ ਉਸ ਔਰਤ ਦੀ ਮਦਦ ਲਈ ਭੇਜਿਆ। ਪਾਤਸ਼ਾਹ ਨੇ ਆਖਿਆ, “ਇਸ ਔਰਤ ਨੂੰ ਇਸਦੀ ਸਾਰੀ ਜ਼ਮੀਨ ਜਾਇਦਾਦ ਤੇ ਜੋ ਇਸਦਾ ਹੱਕ ਹੈ, ਇਸ ਨੂੰ ਵਾਪਸ ਕਰ ਦਿੱਤਾ ਜਾਵੇ ਤੇ ਜਿਸ ਦਿਨ ਤੋਂ ਇਹ ਜ਼ਮੀਨ ਛੱਡ ਕੇ ਇੱਥੋਂ ਗਈ ਹੈ ਉਸ ਦਿਨ ਤੋਂ ਲੈ ਕੇ ਅੱਜ ਤੀਕ ਦੀ ਫ਼ਸਲ ਜੋ ਇਸਦਾ ਹੱਕ ਬਣਦਾ ਹੈ ਇਸ ਨੂੰ ਵਾਪਸ ਕੀਤਾ ਜਾਵੇ।”
7
ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਅਰਾਮ ਦਾ ਪਾਤਸ਼ਾਹ ਬਨ-ਹਦਦ ਤਦ ਬੀਮਾਰ ਸੀ। ਇੱਕ ਮਨੁੱਖ ਨੇ ਬਨ-ਹਦਦ ਨੂੰ ਇਹ ਦੱਸਿਆ ਕਿ ਪਰਮੇਸ਼ੁਰ ਦਾ ਮਨੁੱਖ ਇੱਥੇ ਆਇਆ ਹੈ।
8
ਤਦ ਬਨ-ਹਦਦ ਪਾਤਸ਼ਾਹ ਨੇ ਹਜ਼ਾਏਲ ਨੂੰ ਆਖਿਆ, “ਜਾਓ ਤੇ ਤੋਹਫ਼ਾ ਲੈ ਕੇ ਪਰਮੇਸ਼ੁਰ ਦੇ ਮਨੁੱਖ ਨੂੰ ਮਿਲਣ ਲਈ ਜਾਵੋ ਅਤੇ ਉਸ ਨੂੰ ਆਖੋ ਕਿ ਯਹੋਵਾਹ ਨੂੰ ਪੁੱਛੇ ਕਿ ਕੀ ਮੈਂ ਆਪਣੀ ਬਿਮਾਰੀ ਤੋਂ ਠੀਕ ਹੋ ਜਾਵਾਂਗਾ?”
9
ਤਦ ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਆਪਣੇ ਨਾਲ ਤੋਹਫ਼ੇ ਵੀ ਲੈ ਗਿਆ। ਉਹ ਆਪਣੇ ਨਾਲ ਦੰਮਿਸਕ ਦੀਆਂ ਸਭ ਵਿਸ਼ੇਸ਼ ਵਸਤਾਂ ਲੈ ਕੇ ਗਿਆ। ਇਹ ਸਭ ਤੋਹਫ਼ੇ ਚੁੱਕਣ ਲਈ ਉਸ ਨੂੰ ਚਾਲੀ ਊਠ ਕਰਨੇ ਪਏ ਤੇ ਫ਼ਿਰ ਹਜ਼ਾਏਲ ਅਲੀਸ਼ਾ ਵੱਲ ਗਿਆ ਅਤੇ ਜਾਕੇ ਉਸ ਨੂੰ ਆਖਿਆ, “ਤੇਰੇ ਚੇਲੇ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਇਹ ਪੁੱਛਾਂ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਵਾਂਗਾ?”
10
ਤਦ ਅਲੀਸ਼ਾ ਨੇ ਹਜ਼ਾਏਲ ਨੂੰ ਆਖਿਆ, “ਜਾਹ ਅਤੇ ਜਾਕੇ ਬਨ-ਹਦਦ ਨੂੰ ਆਖ ਕਿ ਉਹ ਅੱਛਾ ਹੋ ਜਾਵੇਗਾ ਪਰ ਯਹੋਵਾਹ ਨੇ ਮੇਰੇ ਉਪਰ ਪ੍ਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।”
11
ਅਲੀਸ਼ਾ ਹਜ਼ਾਏਲ ਵੱਲ ਟਿਕ-ਟਿਕੀ ਲਗਾ ਕੇ ਉਨੀ ਦੇਰ ਵੇਖਦਾ ਰਿਹਾ ਜਦ ਤੀਕ ਉਹ ਸ਼ਰਮਸਾਰ ਨਾ ਹੋ ਗਿਆ। ਤਦ ਪਰਮੇਸ਼ੁਰ ਦੇ ਮਨੁੱਖ ਨੇ ਰੋਣਾ ਸ਼ੁਰੂ ਕਰ ਦਿੱਤਾ।
12
ਹਜ਼ਾਏਲ ਨੇ ਪੁੱਛਿਆ, “ਸੁਆਮੀ, ਤੂੰ ਰੋ ਕਿਉਂ ਰਿਹਾ ਹੈ?” ਅਲੀਸ਼ਾ ਨੇ ਆਖਿਆ “ਮੈਂ ਇਸ ਲਈ ਰੋ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਜੋ ਬਦੀ ਤੂੰ ਇਸਰਾਏਲੀਆਂ ਨਾਲ ਕਰਨ ਵਾਲਾ ਹੈਂ। ਤੂੰ ਉਨ੍ਹਾਂ ਦੇ ਮਜ਼ਬੂਤ ਸ਼ਹਿਰਾਂ ਨੂੰ ਸਾੜ ਦੇਵੇਂਗਾ ਅਤੇ ਉਨ੍ਹਾਂ ਦੇ ਨੌਜੁਆਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ। ਤੂੰ ਉਨ੍ਹਾਂ ਦੇ ਮਾਸੂਮ ਬੱਚਿਆਂ ਨੂੰ ਵੀ ਮਾਰ ਮੁਕਾਵੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਵੀ ਚੀਰ ਸੁੱਟੇਂਗਾ।”
13
ਹਜ਼ਾਏਲ ਨੇ ਆਖਿਆ, “ਮੈਂ ਇੰਨਾ ਤਾਕਤਵਰ ਮਨੁੱਖ ਨਹੀਂ ਜੋ ਇਹੋ ਜਿਹੇ ਵੱਡੇ ਕਾਰਜ ਕਰ ਸੱਕਾਂ।” ਅਲੀਸ਼ਾ ਨੇ ਆਖਿਆ, “ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਉੱਤੇ ਰਾਜਾ ਹੋਵੇਂਗਾ।”
14
ਤਦ ਹਜ਼ਾਏਲ ਉੱਥੋਂ ਮੁੜਕੇ ਪਾਤਸ਼ਾਹ ਕੋਲ ਗਿਆ। ਬਨ-ਹਦਦ ਨੇ ਹਜ਼ਾਏਲ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਹਜ਼ਾਏਲ ਨੇ ਉੱਤਰ ਦਿੱਤਾ, “ਅਲੀਸ਼ਾ ਨੇ ਮੈਨੂੰ ਕਿਹਾ ਹੈ ਕਿ ਤੂੰ ਜਿਉਂਦਾ ਰਹੇਗਾ।”
15
ਪਰ ਅਗਲੇ ਦਿਨ, ਹਜ਼ਾਏਲ ਨੇ ਇੱਕ ਮੋਟਾ ਕੱਪੜਾ ਲਿਆ ਤੇ ਉਸ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਨੂੰ ਢੱਕ ਦਿੱਤਾ, ਇਸ ਨਾਲ ਬਨ-ਹਦਦ ਮਰ ਗਿਆ ਤੇ ਹਜ਼ਾਏਲ ਨਵਾਂ ਰਾਜਾ ਬਣ ਗਿਆ।
16
ਇਸਰਾਏਲ ਦੇ ਪਾਤਸ਼ਾਹ, ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਪਾਤਸ਼ਾਹ ਸੀ, ਉਸ ਵੇਲੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।
17
ਯਹੋਰਾਮ ਜਦੋਂ ਰਾਜ ਕਰਨ ਲੱਗਿਆ ਤਾਂ ਉਹ 32 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।
18
ਪਰ ਉਸ ਨੇ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹ ਨੂੰ ਹੀ ਫ਼ੜਿਆ ਤੇ ਉਹ ਕੁਝ ਕੀਤਾ ਜੋ ਯਹੋਵਾਹ ਉਚਿਤ ਨਹੀਂ ਸੀ ਸਮਝਦਾ। ਕਿਉਂ ਕਿ ਅਹਾਬ ਦੀ ਧੀ ਉਸਦੀ ਰਾਣੀ ਹੋ ਗਈ ਸੀ ਇਸ ਲਈ ਉਸ ਨੇ ਵੀ ਉਹੀ ਕੁਝ ਕੀਤਾ।
19
ਫ਼ਿਰ ਵੀ ਯਹੋਵਾਹ ਨੇ ਆਪਣੇ ਇਕਰਾਰ ਕਾਰਣ ਜਿਹੜਾ ਕਿ ਉਸ ਨੇ ਦਾਊਦ ਨਾਲ ਕੀਤਾ ਸੀ ਉਸ ਨੂੰ ਨਸ਼ਟ ਨਾ ਕੀਤਾ। ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਸਦੀ ਅੰਸ਼ ਵਿੱਚੋਂ ਕੋਈ ਨਾ ਕੋਈ ਰਾਜ ਕਰੇਗਾ।
20
ਯਹੋਰਾਮ ਦੇ ਰਾਜ ਦੇ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਗੀ ਨੂੰ ਆਕੀ ਹੋ ਗਿਆ ਅਤੇ ਅਦੋਮ ਦੇ ਲੋਕਾਂ ਨੇ ਆਪਣੇ ਲਈ ਇੱਕ ਅਲੱਗ ਰਾਜਾ ਚੁਣਿਆ।
21
ਤਦ ਯਹੋਰਾਮ ਅਤੇ ਉਸ ਦੇ ਸਾਰੇ ਰੱਥ ਸਈਰ ਨੂੰ ਗਏ ਤੇ ਅਦੋਮੀਆਂ ਦੀ ਫ਼ੌਜ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਯਹੋਰਾਮ ਤੇ ਉਸ ਦੇ ਅਫ਼ਸਰਾਂ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ, ਉਨ੍ਹਾਂ ਤੇ ਹਮਲਾ ਕਰਕੇ ਉਹ ਬਚਕੇ ਨਿਕਲ ਗਏ ਅਤੇ ਯਹੋਰਾਮ ਦੀ ਸਾਰੀ ਸੈਨਾ ਭੱਜ ਗਈ ਅਤੇ ਘਰਾਂ ਨੂੰ ਪਰਤ ਗਈ।
22
ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ। ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ।
23
ਯਹੋਰਾਮ ਦੀ ਬਾਕੀ ਵਾਰਤਾ ਅਤੇ ਜੋ ਕਾਰਜ ਉਸ ਨੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
24
ਯਹੋਰਾਮ ਮਰ ਗਿਆ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ।
25
ਇਸਰਾਏਲ ਦੇ ਪਾਤਸ਼ਾਹ ਦੇ ਪੁੱਤਰ ਯਹੋਰਾਮ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।
26
ਉਸ ਵਕਤ ਅਹਜ਼ਯਾਹ 22 ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਥਲਯਾਹ ਜੋ ਕਿ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।
27
ਅਹਜ਼ਯਾਹ ਵੀ ਅਹਾਬ ਦੇ ਘਰਾਣੇ ਦੇ ਰਾਹੇ ਹੀ ਤੁਰਿਆ ਅਤੇ ਉਸ ਨੇ ਵੀ ਅਹਾਬ ਦੇ ਘਰਾਣੇ ਵਾਂਗ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ, ਕਿਉਂ ਕਿ ਉਹ ਅਹਾਬ ਦੇ ਘਰਾਣੇ ਦਾ ਹੀ ਜੁਆਈ ਸੀ।
28
ਯੋਰਾਮ ਅਹਾਬ ਦੇ ਘਰਾਣੇ ਵਿੱਚੋਂ ਸੀ। ਅਹਜ਼ਯਾਹ ਰਾਮੋਥ ਗਿਲਆਦ ਵਿੱਚ ਯੋਰਾਮ ਦੇ ਨਾਲ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫ਼ੱਟੜ ਕੀਤਾ।
29
ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 9 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25