bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Samuel 11
2 Samuel 11
Punjabi 2002 ERV (ਪਵਿੱਤਰ ਬਾਈਬਲ)
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 12 →
1
ਬਸੰਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚੜ੍ਹਦੇ ਹਨ, ਦਾਊਦ ਨੇ ਯੋਆਬ ਅਤੇ ਉਸ ਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁੱਟਿਆ ਅਤੇ ਰੱਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
2
ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ।
3
ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, “ਉਸ ਔਰਤ ਦਾ ਨਾਉਂ ਬਥ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿੱਯਾਹ ਦੀ ਪਤਨੀ ਹੈ।”
4
ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸ ਨੇ ਆਪਣੀ ਅਸ਼ੁੱਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ।
5
ਪਰ ਬਥ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸ ਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ।
6
ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ, “ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ।” ਤਾਂ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।
7
ਊਰਿੱਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁੱਛਿਆ।
8
ਫ਼ਿਰ ਦਾਊਦ ਨੇ ਊਰਿੱਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ। ਊਰਿੱਯਾਹ ਨੇ, ਰਾਜੇ ਵੱਲੋਂ ਊਰਿੱਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ।
9
ਪਰ ਊਰਿੱਯਾਹ ਘਰ ਨਾ ਗਿਆ ਉਹ ਪਾਤਸ਼ਾਹ ਦੇ ਘਰ ਦੇ ਦਰਵਾਜ਼ੇ ਬਾਹਰ ਹੀ ਸੌਂ ਗਿਆ। ਉਹ ਪਾਤਸ਼ਾਹ ਦੇ ਬਾਕੀ ਸੇਵਕਾਂ ਵਾਂਗ ਹੀ ਉੱਥੇ ਸੌਂ ਗਿਆ।
10
ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, “ਊਰਿੱਯਾਹ ਰਾਤ ਘਰ ਨਹੀਂ ਗਿਆ।” ਤਦ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?”
11
ਊਰਿੱਯਾਹ ਨੇ ਦਾਊਦ ਨੂੰ ਕਿਹਾ, “ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁੱਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸੱਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸੱਕਦਾ ਹਾਂ?”
12
ਤਾਂ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।” ਊਰਿੱਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤਦ
13
ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।
14
ਅਗਲੀ ਸਵੇਰ, ਦਾਊਦ ਨੇ ਯੋਆਬ ਨੂੰ ਇੱਕ ਖਤ ਲਿਖਿਆ। ਦਾਊਦ ਨੇ ਉਹ ਖਤ ਊਰਿੱਯਾਹ ਨੂੰ ਲੈਜਾਣ ਲਈ ਆਖਿਆ।
15
ਖਤ ਵਿੱਚ ਦਾਊਦ ਨੇ ਲਿਖਿਆ, “ਊਰਿੱਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸ ਨੂੰ ਇੱਕਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ।”
16
ਤਾਂ ਯੋਆਬ ਉਸ ਸ਼ਹਿਰ ਦਾ ਮੁਆਇਨਾ ਕਰਨ ਲਈ ਗਿਆ ਕਿ ਸਭ ਤੋਂ ਬਹਾਦੁਰ ਅੰਮੋਨੀ ਕਿੱਥੇ ਹਨ? ਉਸ ਨੇ ਊਰਿੱਯਾਹ ਲਈ ਉਹ ਥਾਂ ਚੁਣੀ।
17
ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਉੱਥੇ ਮਾਰਿਆ ਗਿਆ।
18
ਤਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ।
19
ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ।
20
“ਹੋ ਸੱਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸੱਕਦਾ ਪਾਤਸ਼ਾਹ ਇਹ ਆਖੇ, ‘ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉੱਥੋਂ ਤੀਰ ਚਲਾਉਣਗੇ?
21
ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?’ ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ‘ਤੇਰਾ ਅਫ਼ਸਰ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ ਹੈ।’”
22
ਸੋ ਸੰਦੇਸ਼ਵਾਹਕ ਉੱਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ।
23
ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, “ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ।
24
ਤਦ ਕੰਧ ਉੱਪਰ ਚੜ੍ਹੇ ਲੋਕਾਂ ਨੇ ਤੁਹਾਡੇ ਅਫ਼ਸਰਾਂ ਉੱਪਰ ਤੀਰ ਚਲਾਏ ਜਿਸ ਕਾਰਣ ਕੁਝ ਸੇਵਕ ਉਨ੍ਹਾਂ ਵਿੱਚੋਂ ਮਾਰੇ ਗਏ ਅਤੇ ਉਨ੍ਹਾਂ ਵਿੱਚ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਵੱਢਿਆ ਗਿਆ।”
25
ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, “ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵੱਢਦੀ ਹੈ ਤਿਵੇਂ ਦੂਜੇ ਨੂੰ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।”
26
ਜਦੋਂ ਬਥ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿੱਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ।
27
ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸ ਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸ ਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24