bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Samuel 12
2 Samuel 12
Punjabi 2002 ERV (ਪਵਿੱਤਰ ਬਾਈਬਲ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 13 →
1
ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਨਾਥਾਨ ਨੇ ਦਾਊਦ ਕੋਲ ਆਕੇ ਉਸ ਨੂੰ ਕਿਹਾ, “ਸ਼ਹਿਰ ਵਿੱਚ ਦੋ ਮਨੁੱਖ ਸਨ, ਉਨ੍ਹਾਂ ਵਿੱਚੋਂ ਇੱਕ ਅਮੀਰ ਸੀ ਅਤੇ ਦੂਜਾ ਗਰੀਬ।
2
ਅਮੀਰ ਮਨੁੱਖ ਕੋਲ ਢੇਰ ਸਾਰੇ ਇੱਜੜ ਅਤੇ ਵੱਗ ਸਨ।
3
ਪਰ ਗਰੀਬ ਮਨੁੱਖ ਕੋਲ ਕੁਝ ਵੀ ਨਹੀਂ ਸੀ ਸਿਵਾਏ ਇੱਕ ਭੇਡਾਂ ਦੀ ਲੇਲੀ ਦੇ। ਗਰੀਬ ਮਨੁੱਖ ਨੇ ਇੱਕ ਲੇਲੀ ਦੀ ਜੋ ਉਸ ਨੇ ਖਰੀਦੀ ਸੀ ਆਪਣੇ ਬੱਚਿਆਂ ਦੇ ਨਾਲ ਉਸਦੀ ਦੇਖਭਾਲ ਕੀਤੀ ਅਤੇ ਉਹ ਵੀ ਉਸ ਦੇ ਬੱਚਿਆਂ ਦੇ ਨਾਲ ਵੱਡੀ ਹੋਈ। ਉਹ ਗਰੀਬ ਮਨੁੱਖ ਦੀ ਰੋਟੀ ਵਿੱਚੋਂ ਹੀ ਖਾਂਦੀ ਅਤੇ ਉਸੇ ਕਟੋਰੇ ਵਿੱਚੋਂ ਪਾਣੀ ਪੀਁਦੀ ਅਤੇ ਗਰੀਬ ਮਨੁੱਖ ਦੀ ਛਾਤੀ ਉੱਪਰ ਸੌਂ ਜਾਂਦੀ। ਉਹ ਲੇਲੀ ਉਸ ਗਰੀਬ ਮਨੁੱਖ ਦੀ ਧੀਆਂ ਵਾਂਗ ਪਲੀ।
4
“ਫ਼ਿਰ ਇੱਕ ਮੁਸਾਫ਼ਿਰ ਉਸ ਅਮੀਰ ਆਦਮੀ ਕੋਲ ਆਇਆ। ਉਹ ਧਨਾਢ ਮੁਸਾਫ਼ਿਰ ਨੂੰ ਭੋਜਨ ਖੁਆਉਣਾ ਚਾਹੁੰਦਾ ਸੀ ਪਰ ਉਹ ਧਨਾਢ ਆਪਣੇ ਇੱਜੜ ਅਤੇ ਵੱਗ ਵਿੱਚੋਂ ਕੁਝ ਵੀ ਨਹੀਂ ਸੀ ਖੁਆਉਣਾ ਚਾਹੁੰਦਾ ਇਸ ਲਈ ਉਸ ਨੇ ਉਸ ਗਰੀਬ ਆਦਮੀ ਦੀ ਲੇਲੀ ਖੋਹ ਲਈ ਅਤੇ ਉਸ ਨੂੰ ਵੱਢ ਕੇ ਉਸ ਮੁਸਾਫ਼ਿਰ ਲਈ ਭੋਜਨ ਤਿਆਰ ਕਰਵਾਇਆ।”
5
ਦਾਊਦ ਨੂੰ ਉਸ ਧਨਾਢ ਤੇ ਬੜਾ ਕਰੋਧ ਆਇਆ ਤਾਂ ਉਸ ਨੇ ਨਾਥਾਨ ਨੂੰ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜਿਸ ਮਨੁੱਖ ਨੇ ਇਹ ਕੰਮ ਕੀਤਾ ਸੋ ਵੱਢਣ ਯੋਗ ਹੈ।
6
ਸੋ ਉਹ ਮਨੁੱਖ ਹੁਣ ਉਸ ਲੇਲੀ ਤੋਂ ਚੌਗੁਣੀ ਕੀਮਤ ਦੇਵੇ ਕਿਉਂ ਕਿ ਉਸ ਨੇ ਅਜਿਹਾ ਭਿਅੰਕਰ ਕੰਮ ਕੀਤਾ ਅਤੇ ਉਸ ਉੱਤੇ ਦਯਾ ਨਾ ਕੀਤੀ।”
7
ਤਦ ਨਾਥਾਨ ਨੇ ਦਾਊਦ ਨੂੰ ਕਿਹਾ, “ਉਹ ਧਨਾਢ ਤੂੰ ਹੀ ਤਾਂ ਹੈਂ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ ਹੈ, ‘ਮੈਂ ਤੈਨੂੰ ਮਸਹ ਕੀਤਾ ਤਾਂ ਜੋ ਤੂੰ ਇਸਰਾਏਲ ਉੱਪਰ ਰਾਜ ਕਰੇਁ। ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।
8
ਮੈਂ ਤੈਨੂੰ ਉਸ ਦਾ ਪਰਿਵਾਰ ਅਤੇ ਉਸ ਦੀਆਂ ਪਤਨੀਆਂ ਵੀ ਲੈਣ ਦਿੱਤੀਆ ਅਤੇ ਮੈਂ ਤੈਨੂੰ ਇਸਰਾਏਲ ਅਤੇ ਯਹੂਦਾਹ ਦਾ ਪਾਤਸ਼ਾਹ ਬਣਾਇਆ। ਅਤੇ ਜੇਕਰ ਇਹ ਕਾਫ਼ੀ ਨਾ ਹੁੰਦਾ ਮੈਂ ਤੈਨੂੰ ਹੋਰ ਵੀ ਵੱਧੇਰੇ ਦਿੰਦਾ।
9
ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸ ਨੂੰ ਉਸ ਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿੱਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈ ਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ।
10
ਇਸ ਲਈ, ਹਿੰਸਕ ਮੌਤ ਬਾਰ-ਬਾਰ ਤੇਰੇ ਪਰਿਵਾਰ ਨੂੰ ਮਾਰੇਗੀ। ਤੂੰ ਊਰਿੱਯਾਹ ਹਿੱਤੀ ਦੀ ਪਤਨੀ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਆਇਆ ਅਤੇ ਅਜਿਹਾ ਕਰਕੇ ਤੂੰ ਸਾਬਿਤ ਕਰ ਦਿੱਤਾ ਕਿ ਤੂੰ ਮੈਨੂੰ ਤਿਰਸਕਾਰਦਾ ਹੈਂ।’
11
“ਯਹੋਵਾਹ ਇਹ ਆਖਦਾ ਹੈ ਕਿ, ‘ਮੈਂ ਇੱਕ ਬਦੀ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਪਰ ਪਾਵਾਂਗਾ ਅਤੇ ਮੈਂ ਤੇਰੀਆਂ ਬੀਵੀਆਂ ਨੂੰ ਲੈ ਕੇ ਤੇਰੀਆਂ ਅੱਖਾਂ ਦੇ ਸਾਹਮਣੇ ਤੇਰੇ ਗੁਆਂਢੀ ਨੂੰ ਦੇਵਾਂਗਾ ਅਤੇ ਉਹ ਉਨ੍ਹਾਂ ਨਾਲ ਸੰਭੋਗ ਕਰੇਗਾ ਅਤੇ ਦਿਨ ਦੇ ਚਾਨਣ ਵਾਂਗ ਇਹ ਗੱਲ ਹਰ ਇੱਕ ਨੂੰ ਪਤਾ ਹੋਵੇਗੀ।
12
ਤੂੰ ਬਥ-ਸ਼ਬਾ ਨਾਲ ਚੋਰੀ ਸੰਭੋਗ ਕੀਤਾ ਪਰ ਮੈਂ ਤੈਨੂੰ ਇਸ ਲਈ ਦੰਡ ਦੇਵਾਂਗਾ ਤਾਂ ਜੋ ਸਾਰੇ ਇਸਰਾਏਲੀ ਜਾਣ ਲੈਣ।’”
13
ਤਦ ਦਾਊਦ ਨੇ ਨਾਥਾਨ ਨੂੰ ਕਿਹਾ, “ਮੈਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।” ਨਾਥਾਨ ਨੇ ਦਾਊਦ ਨੂੰ ਕਿਹਾ, “ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ।
14
ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।”
15
ਤਦ ਨਾਥਾਨ ਵਾਪਸ ਘਰ ਆ ਗਿਆ। ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਕਿ ਉਹ ਬਹੁਤ ਬਿਮਾਰ ਹੋ ਗਿਆ।
16
ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸ ਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈ ਕੇ ਕੱਟੀ।
17
ਦਾਊਦ ਪਰਿਵਾਰ ਦੇ ਬਜ਼ੁਰਗ ਆਏ ਅਤੇ ਉਸ ਨੂੰ ਭੁੰਜਿਓਁ ਉੱਠਣ ਦੀ ਬੇਨਤੀ ਕੀਤੀ ਪਰ ਦਾਊਦ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਉਨ੍ਹਾਂ ਨਾਲ ਭੋਜਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ।
18
ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਸੇਵਕ ਉਸ ਨੂੰ ਇਹ ਖਬਰ ਦੇਣ ਤੋਂ ਘਬਰਾ ਰਹੇ ਸਨ ਤਾਂ ਉਨ੍ਹਾਂ ਆਖਿਆ, “ਵੇਖ! ਜਦੋਂ ਉਹ ਮੁੰਡਾ ਅਜੇ ਜਿਉਂਦਾ ਸੀ ਤਾਂ ਅਸੀਂ ਉਸ ਨੂੰ ਕਿਹਾ ਅਤੇ ਉਸ ਨੇ ਸਾਡੀ ਗੱਲ ਨਾ ਮੰਨੀ ਅਤੇ ਜੇਕਰ ਹੁਣ ਅਸੀਂ ਉਸ ਨੂੰ ਇਹ ਦੱਸੀਏ ਕਿ ਮੁੰਡਾ ਮਰ ਗਿਆ ਹੈ ਤਾਂ ਹੋ ਸੱਕਦਾ ਹੈ ਕਿ ਉਹ ਆਪਣੀ ਜਾਨ ਨੂੰ ਕਸ਼ਟ ਦੇਵੇ।”
19
ਪਰ ਦਾਊਦ ਨੇ ਆਪਣੇ ਸੇਵਕਾਂ ਨੂੰ ਖੁਸਰ-ਫ਼ੁਸਰ ਕਰਦਿਆਂ ਵੇਖਿਆ ਤਾਂ ਦਾਊਦ ਸਮਝ ਗਿਆ ਕਿ ਮੰਡਾ ਮਰ ਗਿਆ ਹੈ, ਤਾਂ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, “ਕੀ ਮੁੰਡਾ ਮਰ ਗਿਆ ਹੈ?” ਸੇਵਕਾਂ ਨੇ ਕਿਹਾ, “ਹਾਂ, ਉਹ ਮਰ ਗਿਆ ਹੈ।”
20
ਤਦ ਦਾਊਦ ਭੁੰਜਿਓਂ ਉੱਠਿਆ ਅਤੇ ਉਸ ਨੇ ਨਹਾ ਕੇ ਆਪਣਾ-ਆਪ ਪਵਿੱਤਰ ਕੀਤਾ, ਆਪਣੇ ਕੱਪੜੇ ਬਦਲੇ ਅਤੇ ਤਿਆਰ ਹੋਇਆ। ਫ਼ਿਰ ਉਹ ਉਪਾਸਨਾ ਕਰਨ ਲਈ ਯਹੋਵਾਹ ਦੇ ਘਰ ਆਇਆ। ਫ਼ਿਰ ਉਹ ਜਦੋਂ ਘਰ ਵਾਪਸ ਮੁੜਿਆ ਤਾਂ ਕੁਝ ਖਾਣ ਲਈ ਮੰਗਿਆ। ਉਸ ਦੇ ਸੇਵਕਾਂ ਨੇ ਉਸ ਨੂੰ ਕੁਝ ਭੋਜਨ ਦਿੱਤਾ ਅਤੇ ਉਸ ਨੇ ਭੋਜਨ ਛਕਿਆ।
21
ਦਾਊਦ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? ਜਦੋਂ ਬੱਚਾ ਅਜੇ ਜਿਉਂਦਾ ਸੀ, ਤੁਸੀਂ ਤਦ ਹੀ ਖਾਣ ਤੋਂ ਇਨਕਾਰ ਕੀਤਾ? ਤੁਸੀਂ ਰੋਂਦੇ ਵੀ ਰਹੇ। ਪਰ ਜਦੋਂ ਹੁਣ ਬੱਚਾ ਮਰ ਗਿਆ ਹੈ, ਤਾਂ ਤੁਸੀਂ ਜ਼ਮੀਨ ਤੋਂ ਉੱਠ ਵੀ ਖਲੋਤੇ ਹੋ ਤੇ ਖਾਣਾ ਵੀ ਖਾ ਲਿਆ ਹੈ?”
22
ਦਾਊਦ ਨੇ ਕਿਹਾ, “ਜਦ ਤੱਕ ਉਹ ਮੁੰਡਾ ਜਿਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਕਿ ਮੈਂ ਸੋਚਿਆ ਸੀ ਕਿ ਕੀ ਪਤਾ ਯਹੋਵਾਹ ਨੂੰ ਦਯਾ ਆ ਜਾਵੇ ਤੇ ਉਹ ਉਸ ਬੱਚੇ ਨੂੰ ਜੀਵਨ ਦੇਵੇ।
23
ਪਰ ਹੁਣ ਮੁੰਡਾ ਮਰ ਚੁੱਕਾ ਹੈ, ਇਸ ਲਈ ਹੁਣ ਮੈਂ ਖਾਣ ਤੋਂ ਇਨਕਾਰ ਕਿਉਂ ਕਰਾਂ? ਕੀ ਭਲਾ ਮੈਂ ਬੱਚੇ ਨੂੰ ਮੁੜ ਜੀਵਨ ਪ੍ਰਾਣ ਦੇ ਸੱਕਦਾ ਹਾਂ? ਨਹੀਂ! ਕਿਸੇ ਦਿਨ ਮੈਂ ਉਸ ਕੋਲ ਚੱਲਾ ਜਾਵਾਂਗਾ, ਪਰ ਜਿੱਥੇ ਉਹ ਗਿਆ ਹੈ ਉੱਥੋਂ ਉਹ ਵਾਪਸ ਨਹੀਂ ਆ ਸੱਕਦਾ।”
24
ਤਦ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਹੌਂਸਲਾ ਦਿੱਤਾ। ਉਹ ਉਸ ਨਾਲ ਸੁੱਤਾ ਅਤੇ ਉਸ ਨਾਲ ਫ਼ਿਰ ਸੰਭੋਗ ਕੀਤਾ ਅਤੇ ਉਹ ਫ਼ਿਰ ਤੋਂ ਗਰਭਵਤੀ ਹੋ ਗਈ। ਉਸ ਦੇ ਘਰ ਮੁੜ ਤੋਂ ਇੱਕ ਲੜਕੇ ਨੇ ਜਨਮ ਲਿਆ। ਦਾਊਦ ਨੇ ਉਸ ਦਾ ਨਾਂ ਸੁਲੇਮਾਨ ਰੱਖਿਆ। ਉਹ ਯਹੋਵਾਹ ਨੂੰ ਬਹੁਤ ਪਿਆਰਾ ਸੀ।
25
ਯਹੋਵਾਹ ਨੇ ਨਾਥਾਨ ਨਬੀ ਦੇ ਹੱਥ ਸੁਨੇਹਾ ਭੇਜਿਆ ਅਤੇ ਨਾਥਾਨ ਨੇ ਉਸਦਾ ਨਾਉਂ ਯਦੀਦਯਾਹ ਰੱਖਿਆ ਇਉਂ ਨਾਥਾਨ ਨੇ ਪਾਤਸ਼ਾਹ ਯਹੋਵਾਹ ਲਈ ਕੀਤਾ।
26
ਰੱਬਾਹ ਅੰਮੋਨੀਆਂ ਦੀ ਰਾਜਧਾਨੀ ਸੀ। ਯੋਆਬ ਰੱਬਾਹ ਦੇ ਵਿਰੁੱਧ ਲੜਿਆ ਅਤੇ ਉਸਤੇ ਕਬਜ਼ਾ ਕਰ ਲਿਆ।
27
ਫ਼ਿਰ ਯੋਆਬ ਨੇ ਸੰਦੇਸ਼ਵਾਹਕਾਂ ਰਾਹੀਂ ਦਾਊਦ ਨੂੰ ਸੁਨੇਹਾ ਭੇਜਿਆ, “ਮੈਂ ਰੱਬਾਹ ਦੇ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਉੱਪਰ ਕਬਜ਼ਾ ਕਰ ਲਿਆ ਹੈ।
28
ਸੋ ਹੁਣ ਤੁਸੀਂ ਰਹਿੰਦੇ ਬਾਕੀ ਲੋਕਾਂ ਨੂੰ ਇਕੱਠਾ ਕਰਕੇ ਉਸ ਸ਼ਹਿਰ ਉੱਪਰ ਹਮਲਾ ਕਰੋ ਅਤੇ ਉਸ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਕਿ ਮੈਂ ਪਹਿਲਾਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਉਂ ਤੋਂ ਸੱਦਿਆ ਜਾਵੇ ਇਸ ਲਈ ਮੇਰੇ ਜਿੱਤਣ ਤੋਂ ਪਹਿਲਾਂ ਤੁਸੀਂ ਰੱਬਾਹ ਸ਼ਹਿਰ ਜਿੱਤ ਲਵੋ।”
29
ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਰੱਬਾਹ ਵੱਲ ਨੂੰ ਚੱਲਾ ਗਿਆ। ਉਸ ਨੇ ਰੱਬਾਹ ਦੇ ਵਿਰੁੱਧ ਲੜਾਈ ਲੜੀ ਅਤੇ ਉਸਤੇ ਕਬਜ਼ਾ ਕਰ ਲਿਆ।
30
ਉਸ ਨੇ ਉਨ੍ਹਾਂ ਦੇ ਰਾਜੇ ਦੇ ਸਿਰ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ। ਉਹ ਮੁਕਟ ਸੋਨੇ ਦਾ ਬਣਿਆ ਸੀ ਜਿਸਦਾ ਵਜ਼ਨ 75 ਪੌਂਡ ਸੀ ਅਤੇ ਉੱਪਰ ਕੀਮਤੀ ਰਤਨ ਜੜੇ ਹੋਏ ਸਨ। ਉਨ੍ਹਾਂ ਨੇ ਉਹ ਮੁਕਟ ਦਾਊਦ ਦੇ ਸਿਰ ਤੇ ਸਜਾ ਦਿੱਤਾ। ਦਾਊਦ ਨੇ ਉਸ ਸ਼ਹਿਰ ਵਿੱਚੋਂ ਬੜਾ ਕੀਮਤੀ ਸਮਾਨ ਲੁੱਟਿਆ।
31
ਦਾਊਦ ਨੇ ਉਨ੍ਹਾਂ ਲੋਕਾਂ ਨੂੰ ਜੋ ਰੱਬਾਹ ਸ਼ਹਿਰ ਵਿੱਚ ਸਨ ਬਾਹਰ ਕੱਢ ਕੇ ਆਰਿਆਂ, ਲੋਹੇ ਦੇ ਸੁਹਾਗਿਆਂ ਅਤੇ ਲੋਹੇ ਦੇ ਕੁਲਹਾੜਿਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਨਾਲ ਇਮਾਰਤਾਂ ਬਨਾਉਣ ਮਜਦੂਰੀ ਕਰਨ ਤੇ ਮਜ਼ਬੂਰ ਕੀਤਾ। ਦਾਊਦ ਨੇ ਇਹੀ ਸਭ ਕੁਝ ਅੰਮੋਨੀ ਸ਼ਹਿਰ ਦੇ ਲੋਕਾਂ ਨਾਲ ਵੀ ਕੀਤਾ। ਉਸ ਉਪਰੰਤ ਦਾਊਦ ਅਤੇ ਉਸਦੀ ਸਾਰੀ ਸੈਨਾ ਯਰੂਸ਼ਲਮ ਵਾਪਸ ਮੁੜ ਗਈ।
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 13 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24