bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Samuel 3
2 Samuel 3
Punjabi 2002 ERV (ਪਵਿੱਤਰ ਬਾਈਬਲ)
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 4 →
1
ਸ਼ਾਊਲ ਅਤੇ ਦਾਊਦ ਦੇ ਪਰਿਵਾਰ ਦਰਮਿਆਨ ਕਾਫ਼ੀ ਲੰਬਾ ਅਰਸਾ ਜੰਗ ਚਲਦੀ ਰਹੀ। ਦਾਊਦ ਦਿਨ ਭਰ ਦਿਨ ਤਾਕਤਵਰ ਹੁੰਦਾ ਗਿਆ ਅਤੇ ਸ਼ਾਊਲ ਦਾ ਘਰਾਣਾ ਦਿਨ ਭਰ ਦਿਨ ਕਮਜ਼ੋਰ।
2
ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ।
3
ਅਤੇ ਦੂਜਾ ਪੁੱਤਰ ਕਰਮਲੀ ਨਾਬਾਲ ਦੀ ਬੇਵਾ ਬੀਬੀ ਅਬੀਗੈਲ ਦੇ ਕੁੱਖੋਂ ਹੋਇਆ, ਜਿਸ ਦਾ ਨਾਉਂ ਕਿਲਆਬ ਸੀ। ਤੀਜੇ ਪੁੱਤਰ ਦਾ ਨਾਉਂ ਅਬਸ਼ਾਲੋਮ ਸੀ। ਅਬਸ਼ਾਲੋਮ ਦੀ ਮਾਂ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਕੁੱਖੋਂ ਸੀ।
4
ਦਾਊਦ ਦੇ ਚੌਥੇ ਪੁੱਤਰ ਦਾ ਨਾਉਂ ਅਦੋਨਿੱਯਾਹ ਸੀ ਅਤੇ ਉਹ ਹੱਗੀਥ ਦਾ ਪੁੱਤਰ ਸੀ। ਉਸ ਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁੱਖੋਂ ਸੀ।
5
ਛੇਵੇਂ ਪੁੱਤਰ ਦਾ ਨਾਉਂ ਸੀ ਯਿਥਰਆਮ। ਯਿਥਰਆਮ ਅਗਲਾਹ ਦੇ ਕੁੱਖੋਂ ਸੀ ਜੋ ਕਿ ਦਾਊਦ ਦੀ ਪਤਨੀ ਸੀ। ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜੰਮੇ।
6
ਸ਼ਾਊਲ ਦੀ ਸੈਨਾ ਵਿੱਚ ਅਬਨੇਰ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਜਦ ਕਿ ਸ਼ਾਊਲ ਅਤੇ ਦਾਊਦ ਦੇ ਘਰਾਣੇ ਆਪਸ ਵਿੱਚ ਲੜਦੇ ਰਹੇ।
7
ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅੱਯਾਹ ਦੀ ਧੀ ਸੀ। ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, “ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?”
8
ਅਬਨੇਰ ਨੇ ਈਸ਼ਬੋਸ਼ਥ ਦੀ ਇਸ ਗੱਲ ਤੇ ਗੁੱਸੇ ’ਚ ਆਕੇ ਆਖਿਆ, “ਮੈਂ ਸ਼ਾਊਲ ਅਤੇ ਉਸ ਦੇ ਪਰਿਵਾਰ ਦਾ ਵਫ਼ਾਦਾਰ ਰਿਹਾ ਹਾਂ। ਮੈਂ ਤੁਹਾਨੂੰ ਦਾਊਦ ਦੇ ਹਵਾਲੇ ਨਾ ਕੀਤਾ ਤੇ ਨਾ ਹੀ ਮੈਂ ਉਸ ਨੂੰ ਤੁਹਾਨੂੰ ਹਰਾਉਣ ਦਿੱਤਾ। ਮੈਂ ਯਹੂਦਾਹ ਲਈ ਕੰਮ ਕਰ ਰਿਹਾ ਕੋਈ ਗੱਦਾਰ ਨਹੀਂ ਹਾਂ। ਪਰ ਹੁਣ ਤੂੰ ਮੇਰੇ ਤੇ ਇਲਜਾਮ ਲੱਗਾ ਰਿਹਾ ਹੈਂ ਕਿ ਅਜਿਹੀ ਮੰਦੀ ਗੱਲ ਕੀਤੀ।
9
ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਟਿਕਾ ਦੇਵਾਂ।”
11
ਫ਼ਿਰ ਈਸ਼ਬੋਸ਼ਥ ਉਹਦੇ ਸਾਹਮਣੇ ਕੋਈ ਉੱਤਰ ਨਾ ਦੇ ਸੱਕਿਆ, ਅਤੇ ਉਸਤੋਂ ਬਹੁਤ ਭੈਅ ਖਾਣ ਲੱਗਾ।
12
ਅਬਨੇਰ ਨੇ ਦਾਊਦ ਵੱਲ ਸੰਦੇਸ਼ਵਾਹਕ ਭੇਜੇ ਅਤੇ ਕਿਹਾ, “ਤੂੰ ਕੀ ਸੋਚਦਾ ਹੈਂ ਕਿ ਇਸ ਦੇਸ਼ ਉੱਪਰ ਕਿਸਨੂੰ ਰਾਜ ਕਰਨਾ ਚਾਹੀਦਾ ਹੈ? ਮੇਰੇ ਨਾਲ ਆਪਣਾ ਇੱਕ ਇਕਰਾਰਨਾਮਾ ਕਰ ਤਾਂ ਮੈਂ ਤੈਨੂੰ ਸਾਰੇ ਇਸਰਾਏਲ ਉੱਪਰ ਸ਼ਾਸਨ ਕਰਨ ਵਿੱਚ ਮਦਦ ਕਰਾਂਗਾ।”
13
ਦਾਊਦ ਨੇ ਆਖਿਆ, “ਸੱਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮੰਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਂ।”
14
ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, “ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।”
15
ਤਦ ਈਸ਼ਬੋਸ਼ਥ ਨੇ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਜਾਵੋ ਅਤੇ ਲਾਵਿਸ਼ ਦੇ ਪੁੱਤਰ ਫ਼ਲਟੀਏਲ ਜੋ ਮੀਕਲ ਦਾ ਪਤੀ ਹੈ, ਉਸ ਕੋਲੋਂ ਖੋਹ ਲਿਆਵੋ।
16
ਮੀਕਲ ਦਾ ਪਤੀ ਫ਼ਲਟੀਏਲ ਉਸ ਨੇ ਨਾਲ ਹੀ ਗਿਆ। ਉਹ ਮੀਕਲ ਦੇ ਨਾਲ ਬਹੁਰੀਮ ਤੀਕ ਰੋਂਦਾ ਹੋਇਆ ਨਾਲ-ਨਾਲ ਤੁਰਿਆ। ਪਰ ਅਬਨੇਰ ਨੇ ਫ਼ਲਟੀਏਲ ਨੂੰ ਕਿਹਾ, “ਜਾ, ਹੁਣ ਤੂੰ ਵਾਪਸ ਪਰਤ ਜਾ।” ਤਾਂ ਉਹ ਵਾਪਸ ਘਰ ਨੂੰ ਮੁੜ ਗਿਆ।
17
ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ।
18
ਹੁਣ ਇਹ ਕਰ ਲਵੋ। ਯਹੋਵਾਹ ਦਾਊਦ ਬਾਰੇ ਗੱਲ ਕਰ ਰਿਹਾ ਸੀ ਜਦੋਂ ਉਸ ਨੇ ਆਖਿਆ ਸੀ, ‘ਮੈਂ ਸਾਰੇ ਇਸਰਾਏਲੀਆਂ ਨੂੰ ਫ਼ਲਿਸਤੀਆਂ ਅਤੇ ਹੋਰਨਾਂ ਦੁਸ਼ਮਣਾਂ ਤੋਂ ਬਚਾਵਾਂਗਾ। ਮੈਂ ਅਜਿਹਾ ਆਪਣੇ ਸੇਵਕ, ਮੂਸਾ ਰਾਹੀਂ ਕਰਾਂਗਾ।’”
19
ਅਬਨੇਰ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਅਤੇ ਦਾਊਦ ਨਾਲ ਗੱਲ ਕੀਤੀ ਜੋ ਕਿ ਹਬਰੋਨ ਵਿਖੇ ਸੀ। ਅਬਨੇਰ ਨੇ ਜੋ ਵੀ ਗੱਲਾਂ ਇਨ੍ਹਾਂ ਲੋਕਾਂ ਨਾਲ ਕੀਤੀਆਂ ਉਹ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਲੱਗੀਆਂ।
20
ਤਦ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਆਪਣੇ ਨਾਲ 20 ਆਦਮੀਆਂ ਨੂੰ ਵੀ ਲੈ ਕੇ ਆਇਆ। ਤਾਂ ਦਾਊਦ ਨੇ ਅਬਨੇਰ ਅਤੇ ਉਸ ਦੇ ਨਾਲ ਆਏ ਬਾਕੀ ਆਦਮੀਆਂ ਨੂੰ ਦਾਅਵਤ ਦਿੱਤੀ।
21
ਅਬਨੇਰ ਨੇ ਦਾਊਦ ਨੂੰ ਕਿਹਾ, “ਮੇਰੇ ਯਹੋਵਾਹ ਅਤੇ ਪਾਤਸ਼ਾਹ, ਮੈਨੂੰ ਹੁਣ ਜਾਣ ਦੀ ਇਜਾਜ਼ਤ ਦੇ ਤਾਂ ਜੋ ਮੈਂ ਸਾਰੇ ਇਸਰਾਏਲੀਆਂ ਨੂੰ ਲੈ ਕੇ ਆਵਾਂ ਤਾਂ ਜੋ ਉਹ ਤੇਰੇ ਨਾਲ ਇਕਰਾਰਨਾਮਾ ਪੂਰਾ ਕਰਨ ਅਤੇ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਤੂੰ ਸਾਰੇ ਇਸਰਾਏਲੀਆਂ ਉੱਪਰ ਰਾਜ ਕਰੇਁ।” ਤਾਂ ਦਾਊਦ ਨੇ ਅਬਨੇਰ ਨੂੰ ਜਾਣ ਦਿੱਤਾ ਅਤੇ ਉਹ ਸ਼ਾਂਤੀ ਨਾਲ ਉੱਥੋਂ ਪਰਤ ਆਇਆ।
22
ਉਸ ਵਕਤ ਦਾਊਦ ਦੇ ਸੇਵਕ ਅਤੇ ਯੋਆਬ ਲੜਾਈ ਤੋਂ ਵਾਪਸ ਮੁੜੇ। ਉਨ੍ਹਾਂ ਕੋਲ ਬਹੁਤ ਕੀਮਤੀ ਪਦਾਰਥ ਸਨ ਜਿਹੜੇ ਕਿ ਉਹ ਵੈਰੀਆਂ ਤੋਂ ਲੁੱਟ ਕੇ ਲਿਆਏ ਸਨ। ਅਬਨੇਰ ਨੂੰ ਉਸ ਵਕਤ ਦਾਊਦ ਨੇ ਸ਼ਾਂਤੀ ਨਾਲ ਤੋਂਰ ਦਿੱਤਾ ਸੀ। ਇਸ ਲਈ ਉਦੋਂ ਹਬਰੋਨ ਵਿੱਚ, ਦਾਊਦ ਕੋਲ, ਅਬਨੇਰ ਨਹੀਂ ਸੀ।
23
ਯੋਆਬ ਅਤੇ ਉਸਦੀ ਸਾਰੀ ਸੈਨਾ ਉਸ ਵਕਤ ਹਬਰੋਨ ਪਹੁੰਚੀ। ਸੈਨਾ ਨੇ ਯੋਆਬ ਨੂੰ ਕਿਹਾ, “ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਦਾਊਦ ਨੇ ਉਸ ਨੂੰ ਸ਼ਾਂਤੀ ਨਾਲ ਵਾਪਸ ਤੋਂਰ ਦਿੱਤਾ ਹੈ।”
24
ਯੋਆਬ ਨੇ ਪਾਤਸ਼ਾਹ ਕੋਲ ਆਕੇ ਆਖਿਆ, “ਇਹ ਤੂੰ ਕੀ ਕੀਤਾ? ਅਬਨੇਰ ਤੇਰੇ ਕੋਲ ਆਇਆ ਅਤੇ ਤੂੰ ਉਸ ਨੂੰ ਬਿਨਾ ਕੋਈ ਕਸ਼ਟ ਪਹੁੰਚਾਏ ਵਾਪਸ ਜਾਣ ਦਿੱਤਾ? ਭਲਾ ਕਿਉਂ?
25
ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ, ਜੋ ਤੇਰੇ ਨਾਲ ਧੋਖਾ ਕਰਨ ਅਤੇ ਤੂੰ ਕੀ ਕੁਝ ਕਰਦਾ ਹੈਂ, ਇਸ ਸਭ ਦੀ ਸੂਹ ਲੈਣ ਲਈ, ਉਹ ਤੇਰੇ ਕੋਲ ਆਇਆ ਸੀ?”
26
ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸ ਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉੱਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ।
27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
28
ਬਾਅਦ ਵਿੱਚ ਜਦੋਂ ਦਾਊਦ ਨੂੰ ਖਬਰ ਹੋਈ ਤਾਂ ਉਸ ਕਿਹਾ, “ਮੇਰਾ ਰਾਜ ਅਤੇ ਮੈਂ, ਨੇਰ ਦੇ ਪੁੱਤਰ ਅਬਨੇਰ ਦੀ ਮੌਤ ਬਾਰੇ ਅਣਜਾਣ ਅਤੇ ਮਾਸੂਮ ਹਾਂ, ਇਹ ਗੱਲ ਯਹੋਵਾਹ ਜਾਣਦਾ ਹੈ ਕਿ
29
ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸ ਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸ ਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ੍ਹ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵੱਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।”
30
ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਕਿਉਂ ਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।
31
ਦਾਊਦ ਨੇ ਯੋਆਬ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਕਿਹਾ, “ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।” ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ।
33
ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ: “ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਂ?
34
ਅਬਨੇਰ! ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ ਨਾ ਹੀ ਤੇਰੇ ਪੈਰੀਂ ਬੇੜੀਆਂ ਸਨ ਸਗੋਂ ਤੂੰ ਤਾਂ ਇਉਂ ਮਰਿਆ ਕਿ ਦੁਸ਼ਟਾਂ ਨੇ ਤੈਨੂੰ ਵੱਢ ਸੁੱਟਿਆ।” ਤਾਂ ਫ਼ਿਰ ਸਾਰੇ ਲੋਕ ਅਬਨੇਰ ਲਈ ਦੁੱਖ ਵਿੱਚ ਰੋਏ।
35
ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸ ਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, “ਜੇ ਕਦੇ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ।”
36
ਸਭਨਾਂ ਲੋਕਾਂ ਨੇ ਇਸ ਗੱਲ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੂੰ ਇਹ ਗੱਲ ਚੰਗੀ ਲਗੀ ਕਿਉਂ ਕਿ ਜੋ ਕੁਝ ਪਾਤਸ਼ਾਹ ਕਰਦਾ ਸੀ, ਸਭ ਲੋਕ ਉਸ ਉੱਪਰ ਰਾਜ਼ੀ ਹੁੰਦੇ ਸਨ।
37
ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ।
38
ਪਾਤਸ਼ਾਹ ਦਾਊਦ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਕਿਹਾ, “ਕੀ ਤੁਹਾਨੂੰ ਪਤਾ ਹੈ ਕਿ ਅੱਜ ਇਸਰਾਏਲ ਵਿੱਚੋਂ ਇੱਕ ਮਹਾਨ ਆਗੂ ਮਰ ਗਿਆ ਹੈ।
39
ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।”
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 4 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24