bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Samuel 9
2 Samuel 9
Punjabi 2002 ERV (ਪਵਿੱਤਰ ਬਾਈਬਲ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 10 →
1
ਫ਼ਿਰ ਦਾਊਦ ਨੇ ਪੁੱਛਿਆ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਬੱਚਿਆਂ ਹੈ? ਜੇ ਕੋਈ ਬੱਚਿਆਂ ਰਹਿ ਗਿਆ ਹੈ ਤਾਂ ਮੈਂ ਯੋਨਾਥਾਨ ਦੇ ਕਾਰਣ ਉਸ ਉੱਪਰ ਆਪਣੀ ਦਯਾ ਦਰਸ਼ਾਵਾਂਗਾ।”
2
ਸ਼ਾਊਲ ਦੇ ਪਰਿਵਾਰ ਵਿੱਚ ਇੱਕ ਸੀਬਾ ਨਾਉਂ ਦਾ ਸੇਵਕ ਸੀ ਤਾਂ ਦਾਊਦ ਦੇ ਸੇਵਕਾਂ ਨੇ ਸੀਬਾ ਨੂੰ ਦਾਊਦ ਕੋਲ ਸੱਦਿਆ ਤਾਂ ਦਾਊਦ ਪਾਤਸ਼ਾਹ ਨੇ ਸੀਬਾ ਨੂੰ ਪੁੱਛਿਆ, “ਕੀ ਤੂੰ ਸੀਬਾ ਹੈਂ?” ਸੀਬਾ ਨੇ ਕਿਹਾ, “ਹਾਂ ਜੀ, ਮੈਂ ਤੁਹਾਡਾ ਸੇਵਕ ਸੀਬਾ ਹਾਂ।”
3
ਪਾਤਸ਼ਾਹ ਨੇ ਕਿਹਾ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਜੀਅ ਅਜੇ ਬੱਚਿਆਂ ਰਹਿ ਗਿਆ ਹੈ? ਮੈਂ ਉਸ ਮਨੁੱਖ ਉੱਪਰ ਪਰਮੇਸ਼ੁਰ ਦੀ ਦਿਯਾਲਤਾ ਦਰਸਾਉਣਾ ਚਾਹੁੰਦਾ ਹਾਂ।” ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਯੋਨਾਥਾਨ ਦਾ ਇੱਕ ਪੁੱਤਰ ਅਜੇ ਜਿਉਂਦਾ ਹੈ ਜੋ ਦੋਨੋ ਪੈਰੋ ਲੰਗੜਾ ਹੈ।”
4
ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਪੁੱਤਰ ਕਿੱਥੇ ਹੈ?” ਸੀਬਾ ਨੇ ਆਖਿਆ, “ਉਹ ਇਸ ਵਕਤ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਲੋਦਬਾਰ ਵਿੱਚ ਹੈ।”
5
ਤਾਂ ਦਾਊਦ ਪਾਤਸ਼ਾਹ ਨੇ ਕੁਝ ਆਦਮੀ ਲੋਦਬਾਰ ਭੇਜਕੇ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋ ਯੋਨਾਥਾਨ ਦੇ ਲੰਗੜੇ ਪੁੱਤਰ ਨੂੰ ਮੰਗਵਾ ਲਿਆ।
6
ਤਦ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਕੋਲ ਆਇਆ ਅਤੇ ਮੂੰਹ ਪਰਨੇ ਡਿੱਗ ਕੇ ਉਸ ਨੇ ਦਾਊਦ ਨੂੰ ਮੱਥਾ ਟੇਕਿਆ। ਤਦ ਦਾਊਦ ਨੇ ਕਿਹਾ, “ਮਫ਼ੀਬੋਸ਼ਥ!” ਮਫ਼ੀਬੋਸ਼ਥ ਨੇ ਆਖਿਆ, “ਹਾਂ ਮਾਲਿਕ! ਮੈਂ ਹੀ, ਮਫ਼ੀਬੋਸ਼ਥ, ਤੁਹਾਡਾ ਦਾਸ ਹਾਂ।”
7
ਦਾਊਦ ਨੇ ਉਸ ਨੂੰ ਆਖਿਆ, “ਮੇਰੇ ਤੋਂ ਨਾ ਡਰ। ਮੈਂ ਤੇਰੇ ਤੇ ਕਿਰਪਾ ਕਰਾਂਗਾ। ਇਹ ਭਲਿਆਈ ਮੈਂ ਤੇਰੇ ਉੱਪਰ ਤੇਰੇ ਪਿਤਾ ਯੋਨਾਥਾਨ ਦੇ ਕਾਰਣ ਕਰਾਂਗਾ। ਮੈਂ ਤੇਰੇ ਦਾਦੇ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਵਾਪਸ ਕਰ ਦੇਵਾਂਗਾ ਅਤੇ ਤੂੰ ਸਦਾ ਮੇਰੇ ਮੇਜ਼ ਉੱਪਰ ਦੇ ਭੋਜਨ ਵਿੱਚੋਂ ਖਾ ਸੱਕਦਾ ਹੈਂ।”
8
ਮਫ਼ੀਬੋਸ਼ਥ ਨੇ ਫ਼ੇਰ ਦਾਊਦ ਨੂੰ ਮੱਥਾ ਟੇਕਿਆ ਅਤੇ ਆਖਿਆ, “ਮੈਂ ਤਾਂ ਮੋਏ ਹੋਏ ਕੁੱਤੇ ਤੋਂ ਵੱਧ ਕੁਝ ਨਹੀਂ ਹਾਂ ਪਰ ਇਹ ਤੁਸੀਂ ਹੋ ਜਿਨ੍ਹਾਂ ਨੇ ਆਪਣੇ ਸੇਵਕ ਨੂੰ ਆਪਣੀ ਮਿਹਰ, ਕਿਰਪਾ ਨਾਲ ਨਿਵਾਜਿਆ ਹੈ।”
9
ਫ਼ਿਰ ਦਾਊਦ ਪਾਤਸ਼ਾਹ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਸ ਨੂੰ ਕਿਹਾ, “ਮੈਂ ਸਭ ਕੁਝ, ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੋਤਰੇ (ਮਫ਼ੀਬੋਸ਼ਥ) ਨੂੰ ਸੌਂਪ ਦਿੱਤਾ ਹੈ।
10
ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਸ ਦੇ ਲਈ ਜ਼ਮੀਨ ਵਾਹ ਅਤੇ ਉਸਦੀ ਪੈਦਾਵਾਰ ਲਿਆਇਆ ਕਰ ਫ਼ਿਰ ਤੇਰੇ ਮਾਲਕ ਦੇ ਪੋਤਰੇ ਮਫ਼ੀਬੋਸ਼ਥ ਦੇ ਖਾਣ ਲਈ ਢੇਰ ਸਾਰਾ ਅੰਨ ਹੋਵੇ ਪਰ ਮਫ਼ੀਬੋਸ਼ਥ ਸਦਾ ਮੇਰੀ ਮੇਜ਼ ਤੇ ਲੰਗਰ ਚੋ ਰੋਟੀ ਖਾਵੇਗਾ।” ਸੀਬਾ ਕੋਲ 15 ਪੁਤਰ ਅਤੇ 20 ਸੇਵਕ ਸਨ।
11
ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਮੈਂ ਤੁਹਾਡਾ ਦਾਸ ਹਾਂ ਅਤੇ ਮੈਂ ਉਹੀ ਕੁਝ ਕਰਾਂਗਾ ਜੋ ਮੇਰਾ ਮਹਾਰਾਜ ਪਾਤਸ਼ਾਹ ਮੈਨੂੰ ਹੁਕਮ ਕਰੇਗਾ। ਮੈਂ ਤਾਂ ਤੁਹਾਡੇ ਹੁਕਮ ਦਾ ਗੁਲਾਮ ਹਾਂ।” ਇਉਂ ਮਫ਼ੀਬੋਸ਼ਥ ਪਾਤਸ਼ਾਹ ਦੇ ਪੁੱਤਰ ਵਾਂਗ ਹੀ ਮੇਜ਼ ਤੇ ਹੀ ਭੋਜਨ ਛਕਦਾ ਸੀ।
12
ਮਫ਼ੀਬੋਸ਼ਥ ਦਾ ਮੀਕਾ ਨਾਂ ਦਾ ਇੱਕ ਛੋਟਾ ਜਿਹਾ ਪੁੱਤਰ ਵੀ ਸੀ ਅਤੇ ਹੋਰ ਜਿੰਨੇ ਵੀ ਬੰਦੇ ਸੀਬਾ ਦੇ ਪਰਿਵਾਰ ਵਿੱਚ ਰਹਿੰਦੇ ਸਨ, ਉਹ ਸਭ ਮਫ਼ੀਬੋਸ਼ਥ ਦੇ ਸੇਵਕ ਸਨ।
13
ਮਫ਼ੀਬੋਸ਼ਥ ਦੋਨਾਂ ਪੈਰਾਂ ਤੋਂ ਲੰਗੜਾ ਸੀ ਅਤੇ ਉਹ ਯਰੂਸ਼ਲਮ ਵਿੱਚ ਰਹਿੰਦਾ ਅਤੇ ਹਰ ਰੋਜ਼ ਮਫ਼ੀਬੋਸ਼ਥ ਪਾਤਸ਼ਾਹ ਦੇ ਮੇਜ ਤੋਂ ਭੋਜਨ ਕਰਦਾ ਸੀ।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24