bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
3 John 1
3 John 1
Punjabi 2002 ERV (ਪਵਿੱਤਰ ਬਾਈਬਲ)
Jump to:
Chapter 1
1
ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭਕਾਮਨਾਵਾਂ, ਜਿਸ ਨੂੰ ਮੈਂ ਸੱਚਾ ਪਿਆਰ ਕਰਦਾ ਹਾਂ।
2
ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।
3
ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।
4
ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ।
5
ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।
6
ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
7
ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।
8
ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
9
ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।
10
ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
11
ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹੜੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹੜੇ ਨੇਕੀ ਕਰਦੇ ਹਨ। ਜਿਹੜਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹੜਾ ਬਦੀ ਕਰਦਾ ਹੈ ਉਸ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।
12
ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
13
ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਦਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।
14
ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।
15
ਤੁਹਾਨੂੰ ਸ਼ਾਂਤੀ ਪ੍ਰਾਪਤ ਹੋਵੇ। ਮੇਰੇ ਨਾਲ ਦੇ ਇੱਥੋਂ ਦੇ ਮਿੱਤਰ ਤੁਹਾਨੂੰ ਆਪਣਾ ਪਿਆਰ ਦਿੰਦੇ ਹਨ। ਕਿਰਪਾ ਕਰਕੇ ਉੱਥੋਂ ਦੇ ਸਾਡੇ ਸਾਰੇ ਮਿੱਤਰਾਂ ਨੂੰ ਸਾਡਾ ਪਿਆਰ ਸੂਚਤ ਕਰਨਾ।
Jump to:
Chapter 1
All chapters:
1