bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Acts 1
Acts 1
Punjabi 2002 ERV (ਪਵਿੱਤਰ ਬਾਈਬਲ)
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 2 →
1
ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।
2
ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।
3
ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ।
4
ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।
5
ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
6
ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”
7
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।
8
ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
9
ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।
10
ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।
11
ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
12
ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।
13
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
14
ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
15
ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,
16
“ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”
18
(ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।
19
ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)
20
ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’
21
“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”
23
ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।
24
ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”
26
ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 2 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28