bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Acts 17
Acts 17
Punjabi 2002 ERV (ਪਵਿੱਤਰ ਬਾਈਬਲ)
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 18 →
1
ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿੱਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।
2
ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿੱਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ।
3
ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁੱਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”
4
ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋ ਗਏ।
5
ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ।
6
ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁੱਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇੱਥੇ ਵੀ ਆ ਪਹੁੰਚੇ ਹਨ।
7
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”
8
ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ।
9
ਉਨ੍ਹਾਂ ਨੇ ਯਾਸੋਨ ਅਤੇ ਹੋਰ ਨਿਹਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫ਼ਿਰ ਉਨ੍ਹਾਂ ਨੂੰ ਜਾਣ ਦਿੱਤਾ।
10
ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉੱਥੇ ਪਹੁੰਚੇ ਤਾਂ ਉੱਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।
11
ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
12
ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਹਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਹਚਾਵਾਨ ਬਣ ਗਏ।
13
ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉੱਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।
14
ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
15
ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈ ਕੇ ਗਏ, “ਜਿੰਨੀ ਛੇਤੀ ਹੋ ਸੱਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
16
ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁੱਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
17
ਪ੍ਰਾਰਥਨਾ ਸਥਾਨ ਵਿੱਚ, ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸ ਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿੱਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।
18
ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।”
19
ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।
20
ਅਸੀਂ ਅਜਿਹੀਆਂ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ, ਜਿਹੜੀਆਂ ਤੂੰ ਸਾਨੂੰ ਹੁਣ ਦੱਸ ਰਿਹਾ ਹੈਂ। ਅਸੀਂ ਜਾਨਣਾ ਚਾਹੁੰਦੇ ਹਾਂ ਕਿ ਇਨ੍ਹਾਂ ਉਪਦੇਸ਼ਾਂ ਦਾ ਕੀ ਅਰਥ ਹੈ।”
21
(ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿੱਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।)
22
ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਹਮਣੇ ਖੜ੍ਹਾ ਹੋਇਆ ਅਤੇ ਉਸ ਨੇ ਆਖਿਆ, “ਹੇ ਅਥੈਨੇ ਦੇ ਪੁਰੱਖੋ। ਮੈਂ ਵੇਖ ਸੱਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ।
23
ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
24
“ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿੱਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
25
ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।
26
ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
27
“ਪਰਮੇਸ਼ੁਰ ਚਾਹੁੰਦਾ ਸੀ ਕਿ ਲੋਕ ਉਸ ਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲੱਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।
28
ਅਸੀਂ ਉਸ ਨਾਲ ਰਹਿੰਦੇ ਹਾਂ, ਉਸ ਦੇ ਨਾਲ ਤੁਰਦੇ ਹਾਂ, ਅਸੀਂ ਉਸ ਦੇ ਨਾਲ ਮੌਜੂਦ ਹਾਂ। ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, ‘ਅਸੀਂ ਉਸ ਦੇ ਬੱਚੇ ਹਾਂ।’
29
“ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।
30
ਪਹਿਲੇ ਸਮਿਆਂ ਵਿੱਚ ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕੇ ਤੇ ਉਸ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪਰਮੇਸ਼ੁਰ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
31
ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
32
ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ਚੋਂ ਜੀ ਉੱਠਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਖੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।”
33
ਇਸ ਲਈ ਪੌਲੁਸ ਉੱਥੋਂ ਦੂਰ ਚੱਲਿਆ ਗਿਆ।
34
ਪਰ ਕੁਝ ਲੋਕ ਉਸ ਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਪਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 18 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28