bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Acts 18
Acts 18
Punjabi 2002 ERV (ਪਵਿੱਤਰ ਬਾਈਬਲ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 19 →
1
ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡ ਕੇ ਕੁਰਿੰਥੁਸ ਸ਼ਹਿਰ ਵਿੱਚ ਚੱਲਾ ਗਿਆ।
2
ਉੱਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸੱਕਿੱਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਮਿਲਣ ਲਈ ਗਿਆ।
3
ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।
4
ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ।
5
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
6
ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
7
ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡ ਕੇ ਤੀਤੁਸ ਯੂਸਤੁਸ ਦੇ ਘਰ ਨੂੰ ਚੱਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ।
8
ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸ ਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੀਆਂ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।
9
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
10
ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
11
ਪੌਲੁਸ ਉੱਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਨਾਉਂਦਾ ਰਿਹਾ।
12
ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ,
13
ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।”
14
ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
15
ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜ੍ਹੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”
16
ਤਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।
17
ਤਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ੜ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਸਾਹਮਣੇ ਲਿਆਕੇ ਮਾਰਿਆ, ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।
18
ਪੌਲੁਸ ਉੱਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸੱਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ।
19
ਤਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇੱਥੇ ਹੀ ਉਸ ਨੇ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਛੱਡਿਆ। ਅਫ਼ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।
20
ਯਹੂਦੀਆਂ ਨੇ ਪੌਲੁਸ ਨੂੰ ਉੱਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ।
21
ਪੌਲੁਸ ਨੇ ਉਨ੍ਹਾਂ ਨੂੰ ਛੱਡਿਆ ਅਤੇ ਕਿਹਾ, “ਜੇ ਪਰਮੇਸ਼ੁਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।
22
ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,
23
ਅਤੇ ਉੱਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡ ਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕੜਿਆਂ ਕਰਦਾ ਰਿਹਾ।
24
ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪੜ੍ਹਿਆ-ਲਿਖਿਆ ਆਦਮੀ ਸੀ। ਉਸ ਨੂੰ ਪੋਥੀਆਂ ਬਾਰੇ ਬੜੀ ਜਾਣਕਾਰੀ ਸੀ।
25
ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
26
ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
27
ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸ ਨੇ ਅਪੁੱਲੋਸ ਨੂੰ ਉੱਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।
28
ਉਸ ਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਹਮਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸ ਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28