bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Acts 23
Acts 23
Punjabi 2002 ERV (ਪਵਿੱਤਰ ਬਾਈਬਲ)
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 24 →
1
ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
2
ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
3
ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
4
ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
5
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”
6
ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”
7
ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
8
(ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)
9
ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
10
ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
11
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
12
ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
13
ਚਾਲ੍ਹੀਆਂ ਤੋਂ ਵੱਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।
14
ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਨਾ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
15
ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
16
ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
17
ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸੱਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈ ਕੇ ਆਇਆ ਹੈ।”
18
ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸ ਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
19
ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਇੱਕ ਇੱਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”
20
ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁੱਛਣਾ ਚਾਹੁੰਦੇ ਹਨ।
21
ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵੱਧੇਰੇ ਯਹੂਦੀ ਛੁੱਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
22
ਸਰਦਾਰ ਨੇ ਉਸ ਨੂੰ ਕਿਹਾ, “ਕਿਸੇ ਨੂੰ ਨਾ ਦੱਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸ ਨੇ ਉਸ ਨੂੰ ਭੇਜ ਦਿੱਤਾ।”
23
ਤਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰੱਖੋ, ਸੱਤਰ ਸਿਪਾਹੀ ਘੋੜਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰੱਖਣਾ।
24
ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋੜਿਆਂ ਦਾ ਇੰਤਜ਼ਾਮ ਕਰੋ। ਉਸ ਨੂੰ ਪੂਰੀ ਸੁਰੱਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”
25
ਸੈਨਾ ਅਧਿਕਾਰੀ ਨੇ ਇੱਕ ਚਿੱਠੀ ਲਿਖੀ ਜੋ ਇਸ ਤਰ੍ਹਾਂ ਸੀ;
26
ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।
27
ਯਹੂਦੀਆਂ ਨੇ ਉਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਇਸ ਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸ ਨੂੰ ਬਚਾਇਆ।
28
ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
29
ਉੱਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
30
ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸ ਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
31
ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸ ਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।
32
ਅਗਲੇ ਦਿਨ ਘੁੜਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁੜ ਗਏ।
33
ਘੁੜਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।
34
ਹਾਕਮ ਨੇ ਚਿਠੀ ਪੜ੍ਹਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।
35
ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁੱਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 24 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28