bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Acts 27
Acts 27
Punjabi 2002 ERV (ਪਵਿੱਤਰ ਬਾਈਬਲ)
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 28 →
1
ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।
2
ਅਸੀਂ ਜਹਾਜ਼ ਵਿੱਚ ਚੜ੍ਹ੍ਹ ਗਏ। ਇਹ ਜਹਾਜ਼ ਅੱਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰੱਖੁਸ ਜੋ ਕਿ ਥੱਸਲੁਨੀਕੇ ਮਕਦੂਨਿਯਾ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ।
3
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।
4
ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।
5
ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ।
6
ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ।
7
ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁੰਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਹਮਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸੱਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦੱਖਣੀ ਪਾਸੇ ਸਲਮੋਨੋ ਦੇ ਨੇੜੇ ਨੂੰ ਸਫ਼ਰ ਕੀਤਾ।
8
ਬੜੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, “ਸੁਰੱਖਿਅਤ ਬੰਦਰਗਾਹ” ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।
9
ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ,
10
“ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿੱਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸੱਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।”
11
ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।
12
ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚੱਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸੱਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ।
13
ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ।
14
ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ।
15
ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।
16
ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ।
17
ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।
18
ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।
19
ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ।
20
ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।
21
ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।
22
ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।
23
ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ।
24
ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’
25
ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
26
ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।”
27
ਚੌਦ੍ਹਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ ਰਹੇ ਸਾਂ। ਤਾਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ।
28
ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੱਬੇ ਫ਼ੁੱਟ ਡੂੰਘਾ ਸੀ।
29
ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।
30
ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।
31
ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।”
32
ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵੱਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ।
33
ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।
34
ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।”
35
ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।
36
ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।
37
(ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।)
38
ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।
39
ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ।
40
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
41
ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਭ ਗਿਆ ਅਤੇ ਉੱਥੋਂ ਹਿੱਲ ਨਾ ਸੱਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ।
42
ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ।
43
ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।
44
ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 28 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28