bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Colossians 4
Colossians 4
Punjabi 2002 ERV (ਪਵਿੱਤਰ ਬਾਈਬਲ)
← Chapter 3
Jump to:
Chapter 1
Chapter 2
Chapter 3
Chapter 4
1
ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
2
ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ।
3
ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
4
ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
5
ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।
6
ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
7
ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
8
ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ।
9
ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।
10
ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
11
ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ।
12
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
13
ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
14
ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।
15
ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ।
16
ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪੜ੍ਹਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ।
17
ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
18
ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸ ਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰੱਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।
← Chapter 3
Jump to:
Chapter 1
Chapter 2
Chapter 3
Chapter 4
All chapters:
1
2
3
4