bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Daniel 6
Daniel 6
Punjabi 2002 ERV (ਪਵਿੱਤਰ ਬਾਈਬਲ)
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 7 →
1
ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ।
2
ਅਤੇ ਉਸ ਨੇ ਉਨ੍ਹਾਂ 120 ਉਪਸ਼ਾਸਕਾਂ ਉੱਤੇ ਹਕੂਮਤ ਕਰਨ ਲਈ ਤਿੰਨ ਬੰਦਿਆਂ ਨੂੰ ਚੁਣਿਆ। ਦਾਨੀਏਲ ਇਨ੍ਹਾਂ ਤਿੰਨ ਨਿਗਰਾਨਾਂ ਵਿੱਚੋਂ ਇੱਕ ਸੀ। ਰਾਜੇ ਨੇ ਇਨ੍ਹਾਂ ਬੰਦਿਆਂ ਨੂੰ ਇਸ ਲਈ ਬਾਪਿਆ ਤਾਂ ਜੋ ਕੋਈ ਵੀ ਉਸ ਨੂੰ ਧੋਖਾ ਨਾ ਦੇ ਸੱਕੇ ਅਤੇ ਉਸ ਦੇ ਰਾਜ ਦੀ ਕਿਸੇ ਵੀ ਚੀਜ਼ ਦਾ ਕੋਈ ਨੁਕਸਾਨ ਨਾ ਹੋਵੇ।
3
ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ।
4
ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ।
5
ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।”
6
ਇਸ ਲਈ ਉਹ ਦੋਵੇਂ ਨਿਗਰਾਨ ਅਤੇ ਸਾਟਰਾਪ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਆਖਿਆ: “ਸਦਾ ਸਲਾਮਤ ਰਹੋ, ਰਾਜਾ ਦਾਰਾ ਮਾਦੀ!
7
ਨਿਗਰਾਨਾਂ, ਪਰੀਫ਼ੈਟਕਾਂ, ਸਾਟਰਾਪਾਂ, ਸਲਾਹਕਾਰਾਂ ਅਤੇ ਰਾਜਪਾਲਾਂ ਸਾਰਿਆਂ ਨੇ ਕੁਝ ਕਰਨ ਦੀ ਸਹਿਮਤੀ ਦਿੱਤੀ ਹੈ। ਅਸੀਂ ਸੋਚਦੇ ਹਾਂ ਕਿ ਰਾਜੇ ਨੂੰ ਇਹ ਕਨੂੰਨ ਬਨਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਇਸ ਕਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਕਨ੍ਨੂਨ ਇਹ ਹੈ: ਰਾਜਨ, ਜੇ ਕੋਈ ਬੰਦਾ, ਤੇਰੇ ਤੋਂ ਇਲਾਵਾ ਅਗਲੇ 30 ਦਿਨਾਂ ਤੱਕ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਪ੍ਰਾਰਥਨਾ ਕਰਦਾ ਹੈ ਤਾਂ ਉਸ ਬੰਦੇ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ ਜਾਣਾ ਚਾਹੀਦਾ।
8
ਹੁਣ, ਰਾਜਨ, ਇਹ ਕਨੂੰਨ ਬਣਾ ਅਤੇ ਉਸ ਕਾਗਜ਼ ਉੱਤੇ ਦਸਤਖਤ ਕਰ ਜਿਸ ਉੱਤੇ ਇਹ ਲਿਖਿਆ ਹੋਇਆ ਹੈ। ਇਸ ਤਰ੍ਹਾਂ ਨਾਲ ਕਨੂੰਨ ਬਦਲਿਆ ਨਹੀਂ ਜਾ ਸੱਕੇਗਾ। ਕਿਉਂ ਕਿ ਮਾਦੀਆਂ ਅਤੇ ਪਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”
9
ਇਸ ਲਈ ਰਾਜੇ ਦਾਰਾ ਮਾਦੀ ਨੇ ਕਨੂੰਨ ਬਣਾਇਆ ਅਤੇ ਇਸ ਉੱਤੇ ਦਸਤਖਤ ਕਰ ਦਿੱਤੇ।
10
ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।
11
ਤਾਂ ਉਹ ਬੰਦੇ ਇਕੱਠੇ ਹੋਕੇ ਦਾਨੀਏਲ ਨੂੰ ਲੱਭਣ ਗਏ। ਉਨ੍ਹਾਂ ਨੇ ਦਾਨੀਏਲ ਨੂੰ ਪ੍ਰਾਰਥਨਾ ਕਰਦਿਆਂ ਅਤੇ ਪਰਮੇਸ਼ੁਰ ਪਾਸੋਂ ਸਹਾਇਤਾ ਮੰਗਦਿਆਂ ਦੇਖਿਆ।
12
ਇਸ ਲਈ ਉਹ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਕਨੂੰਨ ਬਾਰੇ ਗੱਲ ਕੀਤੀ ਜਿਹੜਾ ਉਸ ਨੇ ਬਣਾਇਆ ਸੀ। ਉਨ੍ਹਾਂ ਨੇ ਆਖਿਆ, “ਰਾਜਾ ਦਾਰਾ ਮਾਦੀ, ਤੂੰ ਇੱਕ ਕਨੂੰਨ ਉੱਤੇ ਦਸਤਖਤ ਕੀਤੇ ਸਨ ਜਿਹੜਾ ਇਹ ਆਖਦਾ ਹੈ ਕਿ ਅਗਲੇ ਤੀਹਾਂ ਦਿਨਾਂ ਤੱਕ ਜਿਹੜਾ ਕੋਈ ਤੁਹਾਡੇ, ਰਾਜੇ, ਤੋਂ ਇਲਾਵਾ ਕਿਸੇ ਹੋਰ ਦੇਵਤੇ ਜਾਂ ਬੰਦੇ ਅੱਗੇ ਪ੍ਰਾਰਥਨਾ ਕਰਦਾ ਹੈ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ। ਤੂੰ ਇਸ ਕਨੂੰਨ ਉੱਤੇ ਦਸਤਖਤ ਕੀਤੇ ਸਨ, ਕੀ ਨਹੀਂ?” ਰਾਜੇ ਨੇ ਜਵਾਬ ਦਿੱਤਾ, “ਹਾਂ, ਮੈਂ ਕਨੂੰਨ ਉੱਤੇ ਦਸਤਖਤ ਕੀਤੇ ਸਨ। ਅਤੇ ਮਾਦੀਆਂ ਅਤੇ ਫਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”
13
ਤਾਂ ਉਨ੍ਹਾਂ ਬੰਦਿਆਂ ਨੇ ਪਾਤਸ਼ਾਹ ਨੂੰ ਆਖਿਆ, “ਦਾਨੀਏਲ ਨਾਮ ਦਾ ਉਹ ਬੰਦਾ ਤੇਰੇ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਦਾਨੀਏਲ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਹੈ। ਅਤੇ ਦਾਨੀਏਲ ਉਸ ਕਨੂੰਨ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਉੱਤੇ ਤੂੰ ਦਸਤਖਤ ਕੀਤੇ ਸਨ। ਦਾਨੀਏਲ ਹਾਲੇ ਵੀ ਹਰ ਰੋਜ਼ ਤਿੰਨ ਵਾਰੀ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ।”
14
ਪਾਤਸ਼ਾਹ ਨੇ ਜਦੋਂ ਇਹ ਗੱਲ ਸੁਣੀ, ਉਹ ਬਹੁਤ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਦਾਨੀਏਲ ਨੂੰ ਬਚਾਉਣ ਦਾ ਪੱਕਾ ਇਰਾਦਾ ਬਣਾ ਲਿਆ। ਉਸ ਨੇ ਸੂਰਜ ਛੁਪਣ ਤੀਕ ਦਾਨੀਏਲ ਨੂੰ ਬਚਾਉਣ ਦੇ ਤਰੀਕੇ ਬਾਰੇ ਸੋਚਣ ਦੀ ਕੋਸ਼ਿਸ਼ ਕੀਤੀ।
15
ਫ਼ੇਰ ਉਹ ਲੋਕ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਯਾਦ ਕਰ, ਰਾਜਨ, ਕਿ ਮਾਦੀਆਂ ਅਤੇ ਪਾਰਸੀਆਂ ਦਾ ਕਨੂੰਨ ਆਖਦਾ ਹੈ ਕਿ ਪਾਤਸ਼ਾਹ ਦਾ ਦਸਤਖਤ ਕੀਤਾ ਹੋਇਆ ਕੋਈ ਵੀ ਕਨੂੰਨ ਜਾਂ ਆਦੇਸ਼ ਕਦੇ ਵੀ ਰਦਿਆ ਜ੍ਜਾਂ ਬਦਲਿਆ ਨਹੀਂ ਜਾ ਸੱਕਦਾ।”
16
ਇਸ ਲਈ ਰਾਜੇ ਦਾਰਾ ਮਾਦੀ ਨੇ ਹੁਕਮ ਦੇ ਦਿੱਤਾ। ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਜਿਸ ਪ੍ਰਮੇਸ਼ੁਰ ਅੱਗੇ ਤੂੰ ਵਫ਼ਾਦਾਰੀ ਨਾਲ ਸੇਵਾ ਕਰਦਾ ਹੈਂ, ਤੈਨੂੰ ਬਚਾ ਲਵੇਗਾ!”
17
ਇੱਕ ਵੱਡਾ ਪੱਥਰ ਲਿਆਂਦਾ ਗਿਆ ਅਤੇ ਸ਼ੇਰਾਂ ਦੀ ਗੁਫ਼ਾ ਦੇ ਮੂੰਹ ਅੱਗੇ ਰੱਖ ਦਿੱਤਾ ਗਿਆ। ਫ਼ੇਰ ਰਾਜੇ ਨੇ ਆਪਣੀ ਮੁੰਦਰੀ ਵਰਤੀ ਅਤੇ ਪੱਥਰ ਉੱਤੇ ਆਪਣੀ ਮੁਹਰ ਲਾ ਦਿੱਤੀ ਅਤੇ ਫ਼ੇਰ ਉਸ ਨੇ ਆਪਣੇ ਅਹਿਲਕਾਰਾਂ ਦੀਆਂ ਮੁੰਦਰੀਆਂ ਲਈਆਂ ਅਤੇ ਪੱਥਰ ਉੱਤੇ ਉਨ੍ਹਾਂ ਦੀਆਂ ਮੁਹਰਾਂ ਵੀ ਲਾ ਦਿੱਤੀਆਂ। ਇਸ ਦਾ ਅਰਬ ਇਹ ਸੀ ਕੋਈ ਵੀ ਪੱਥਰ ਨੂੰ ਹਿਲਾ ਨਹੀਂ ਸੱਕੇਗਾ। ਅਤੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਨਹੀਂ ਕੱਢ ਸੱਕੇਗਾ।
18
ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ।
19
ਅਗਲੀ ਸਵੇਰ, ਸਵੇਰੇ ਦੀ ਲੋਅ ਨਾਲ ਰਾਜਾ ਦਾਰਾ ਮਾਦੀ ਉੱਠ ਪਿਆ। ਉਹ ਸ਼ੇਰਾਂ ਦੀ ਗੁਫ਼ਾ ਵੱਲ ਦੌੜਿਆ।
20
ਰਾਜਾ ਬਹੁਤ ਫ਼ਿਕਰਮੰਦ ਸੀ। ਜਦੋਂ ਰਾਜਾ ਸ਼ੇਰਾਂ ਦੀ ਗੁਫ਼ਾ ਕੋਲ ਗਿਆ, ਤਾਂ ਉਸ ਨੇ ਦਾਨੀਏਲ ਨੂੰ ਆਵਾਜ਼ ਦਿੱਤੀ। ਰਾਜੇ ਨੇ ਆਖਿਆ, “ਜੀਵਤ ਪਰਮੇਸ਼ੁਰ ਦੇ ਸੇਵਕ, ਦਾਨੀਏਲ, ਕੀ ਤੇਰਾ ਪਰਮੇਸ਼ੁਰ ਤੈਨੂੰ ਸ਼ੇਰਾ ਕੋਲੋਂ ਬਚਾਉਣ ਦੇ ਯੋਗ ਹੋਇਆ ਹੈ? ਤੂੰ ਹਮੇਸ਼ਾ ਆਪਣੇ ਪਰਮੇਸ਼ੁਰ ਦੀ ਸੇਵਾ ਕਰਦਾ ਹੈਂ।”
21
ਦਾਨੀਏਲ ਨੇ ਜਵਾਬ ਦਿੱਤਾ, “ਰਾਜਨ, ਸਦਾ ਸਲਾਮਤ ਰਹੋ!
22
ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”
23
ਰਾਜਾ ਦਾਰਾ ਮਾਦੀ ਬਹੁਤ ਪ੍ਰਸੰਨ ਸੀ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਕੱਢ ਲੈਣ। ਅਤੇ ਜਦੋਂ ਦਾਨੀਏਲ ਨੂੰ ਗੁਫ਼ਾ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਕੋਈ ਵੀ ਜ਼ਖਮ ਨਹੀਂ ਲੱਭਿਆ। ਦ੍ਦਾਨੀਏਲ ਨੂੰ ਸ਼ੇਰਾਂ ਨੇ ਕੋਈ ਨੁਕਸਾਨ ਨਹੀਂ ਸੀ ਪਹੁੰਚਾਇਆ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਵਿੱਚ ਭਰੋਸਾ ਰੱਖਦਾ ਸੀ।
24
ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਲਿਆਉਣ ਦਾ ਆਦੇਸ਼ ਦਿੱਤਾ ਜਿਨ੍ਹਾਂ ਨੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਣ ਦਾ ਇਲਜ਼ਾਮ ਧਰਿਆ ਸੀ। ਉਹ ਬੰਦੇ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਵਾ ਦਿੱਤੇ ਗਏ ਉਹਨਾਂ ਨੇ ਸ਼ੇਰਾਂ ਦੀ ਗੁਫਾ ਫ਼ਰਸ਼ ਉੱਤੇ ਡਿੱਗਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਨੂੰ ਦਬੋਚ ਲਿਆ। ਸ਼ੇਰ ਉਨ੍ਹਾਂ ਦੇ ਸਰੀਰਾਂ ਨੂੰ ਖਾ ਗਏ ਅਤੇ ਫ਼ੇਰ ਉਨ੍ਹਾਂ ਦੀਆਂ ਹੱਡੀਆਂ ਨੂੰ ਚਬਾ ਗਏ।
25
ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ: ਤੁਹਾਨੂੰ ਵੱਧੇਰੇ ਸ਼ਾਤੀ ਮਿਲੇ!
26
ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।
27
ਸਹਾਇਤਾ ਕਰਦਾ ਅਤੇ ਬਚਾਉਂਦਾ ਹੈ ਪਰਮੇਸ਼ੁਰ ਲੋਕਾਂ ਨੂੰ। ਪਰਮੇਸ਼ੁਰ ਅਕਾਸ਼ ਵਿੱਚ ਅਤੇ ਧਰਤੀ ਤੇ ਚਮਰਕਾਰ ਅਤੇ ਨਿਸ਼ਾਨ ਦਰਸਉਂਦਾ। ਬਚਾਇਆ ਪਰਮੇਸ਼ੁਰ ਨੇ ਦਾਨੀਏਲ ਨੂੰ ਸ਼ੇਰਾਂ ਕੋਲੋਂ।
28
ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਖੋਰਸ ਰਾਜਾ ਸੀ, ਸਫ਼ਲ ਹੋਇਆ ਸੀ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 7 →
All chapters:
1
2
3
4
5
6
7
8
9
10
11
12