bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Deuteronomy 14
Deuteronomy 14
Punjabi 2002 ERV (ਪਵਿੱਤਰ ਬਾਈਬਲ)
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 15 →
1
“ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾ ਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ।
2
ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਲੋਕ ਹੋ। ਦੁਨੀਆਂ ਦੇ ਸਾਰਿਆਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕ ਬਨਾਉਣ ਲਈ ਚੁਣਿਆ ਸੀ।
3
“ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।
4
ਤੁਸੀਂ ਇਹ ਜਾਨਵਰ ਖਾ ਸੱਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ,
5
ਹਿਰਨ, ਗਜ਼ੇਲ, ਬਾਰ੍ਹਾਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਸਾਂਬਰ ਅਤੇ ਪਹਾੜੀ ਭੇਡਾਂ।
6
ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸੱਕਦੇ ਹੋ ਜਿਸਦੇ ਪੈਰ ਦੋ ਹਿੱਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ।
7
ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿੱਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ।
8
ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਟੇ ਹੁੰਦੇ ਹਨ ਪਰ ਉਹ ਜੁਗਾਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਉ ਅਤੇ ਸੂਰ ਦੀ ਲਾਸ਼ ਨੂੰ ਵੀ ਨਾ ਛੂਹੋ।
9
“ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸੱਕਦੇ ਹੋ।
10
ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ।
11
“ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।
12
ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ,
13
ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ,
14
ਕਿਸੇ ਵੀ ਤਰ੍ਹਾਂ ਦਾ ਕਾਂ,
15
ਸਿੰਗਾਂ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼,
16
ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ,
17
ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੋਰੇਂਟ,
18
ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮਢੀਂਗ, ਚੱਕੀਰਾਹ ਜਾਂ ਚਮਗਿੱਦੜ,
19
“ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ।
20
ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।
21
“ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ। “ਕਿਸੇ ਵੀ ਬੱਕਰੀ ਦੇ ਬੱਚੇ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।
22
“ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ।
23
ਫ਼ੇਰ ਤੁਹਾਨੂੰ ਉਸ ਜਗ਼੍ਹਾ ਉੱਤੇ, ਯਹੋਵਾਹ ਆਪਣੇ ਪਰਮੇਸ਼ੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸ ਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਹਾਇਸ਼ ਦੀ ਜਗ਼੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਅ, ਤੇਲ ਆਪਣੇ ਇੱਜੜ ਅਤੇ ਵੱਗਾਂ ਦੇ ਪਲੋਠਿਆਂ ਨੂੰ ਖਾ ਸੱਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਸਿੱਖ ਜਾਵੋਂਗੇ।
24
ਪਰ ਹੋ ਸੱਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸੱਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕ ਕੇ ਨਾ ਲੈ ਜਾ ਸੱਕੋ ਜਿਸਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ
25
ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈ ਕੇ ਉਸ ਖਾਸ ਸਥਾਨ ਉੱਤੇ ਜਾਉ ਜਿਸਦੀ ਯਹੋਵਾਹ ਨੇ ਚੋਣ ਕੀਤੀ ਹੈ।
26
ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ।
27
ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੇਵੀਆਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ।
28
“ਹਰ ਤਿੰਨ ਸਾਲ ਬਾਦ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇੱਕਤਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿੱਥੇ ਹੋਰ ਲੋਕ ਇਸ ਨੂੰ ਵਰਤ ਸੱਕਦੇ ਹੋਣ।
29
ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34