bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Deuteronomy 18
Deuteronomy 18
Punjabi 2002 ERV (ਪਵਿੱਤਰ ਬਾਈਬਲ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 19 →
1
“ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅੱਗ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਦਾ ਹਿੱਸਾ ਹੈ।
2
ਉਹ ਲੇਵੀ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ।
3
“ਜਦੋਂ ਵੀ ਤੁਸੀਂ ਕਿਸੇ ਬਲਦ ਜਾਂ ਭੇਡ ਦੀ ਬਲੀ ਦਿਉ, ਤੁਹਾਨੂੰ ਜਾਜਕਾਂ ਨੂੰ ਇਹ ਹਿੱਸੇ ਦੇਣੇ ਚਾਹੀਦੇ ਹਨ: ਮੋਢਾ, ਦੋਵੇਂ ਗੱਲ੍ਹਾਂ, ਅਤੇ ਢਿੱਡ।
4
ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ।
5
ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।
6
“ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡ ਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸੱਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸੱਕਦਾ ਹੈ।
7
ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਨਾਮ ਉੱਤੇ ਸੇਵਾ ਕਰ ਸੱਕਦਾ ਹੈ, ਕਿਉਂ ਜੋ ਉਸ ਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁੱਖ ਸੇਵਾ ਉੱਤੇ ਹਨ।
8
ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸ ਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ।
9
“ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ।
10
ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ।
11
ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ।
12
ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ।
13
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ।
14
“ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ।
15
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।
16
ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸ ਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੋਰੇਬ ਪਰਬਤ ਵਿਖੇ ਇਕੱਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’
17
“ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ।
18
ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ।
19
ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸ ਨੂੰ ਮੈਨੂੰ ਜਵਾਬ ਦੇਣ ਪਵੇਗਾ।’
20
“ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।
21
ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸੱਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’
22
ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34