bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Deuteronomy 2
Deuteronomy 2
Punjabi 2002 ERV (ਪਵਿੱਤਰ ਬਾਈਬਲ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 3 →
1
“ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ।
2
ਫ਼ੇਰ ਯਹੋਵਾਹ ਨੇ ਮੈਨੂੰ ਆਖਿਆ,
3
‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ।
4
ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾਂ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ।
5
ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।
6
ਤੁਹਾਨੂੰ ਏਸਾਓ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਭੋਜਨ ਅਤੇ ਪਾਣੀ ਲਈ, ਪੈਸੇ ਦੇਣੇ ਪੈਣਗੇ।
7
ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’
8
“ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।
9
“ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’”
10
(ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਗਿਣਤੀ ਵਿੱਚ ਬਹੁਤ ਸਨ। ਉਹ ਅਨਾਕੀ ਲੋਕਾਂ ਵਾਂਗ ਕੱਦ ਵਾਲੇ ਸਨ।
11
ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿੱਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਂਉਂਦੇ ਸਨ।
12
ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵੱਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਨਾਉਣ ਲਈ ਦਿੱਤੀ ਸੀ।)
13
“‘ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ।
14
ਇਹ ਗੱਲ ਉਸ ਸਮੇਂ ਤੋਂ 38 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡ ਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜ੍ਹੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸੌਂਹ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ।
15
ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚੱਲੇ ਗਏ।
16
“ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ,
17
ਯਹੋਵਾਹ ਨੇ ਮੈਨੂੰ ਆਖਿਆ,
18
‘ਅੱਜ ਤੈਨੂੰ ਆਰ ਛੱਡ ਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ।
19
ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”
20
(ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ।
21
ਓੱਥੇ ਬਹੁਤ ਸਾਰੇ ਜ਼ਮਜ਼ੁੰਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁੰਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉੱਥੇ ਰਹਿੰਦੇ ਹਨ।
22
ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓੱਥੇ ਰਹਿੰਦੇ ਹਨ।
23
ਪਰਮੇਸ਼ੁਰ ਨੇ ਅੱਵੀਆਂ ਨਾਲ ਵੀ ਇੰਝ ਹੀ ਕੀਤਾ। ਉਹ ਅੱਜ਼ਾਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਵੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉੱਥੇ ਰਹਿੰਦੇ ਹਨ।)
24
“‘ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੋਨ ਅਮੋਰੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸ ਨੂੰ ਲੈ ਲਵੋ। ਉਸ ਨੂੰ ਜੰਗ ਵਿੱਚ ਰੁਝਾ ਦੇਵੋ।
25
ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈਭੀਤ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਨਣਗੇ ਅਤੇ ਉਹ ਭੈਭੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’
26
“ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ,
27
‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ।
28
ਜੋ ਵੀ ਕੁਝ ਅਸੀਂ ਖਾਵਾਂਗੇ ਜਾਂ ਪੀਵਾਂਗੇ ਉਸਦੀ ਕੀਮਤ ਤੁਹਾਨੂੰ ਚਾਂਦੀ ਦੇ ਸਿੱਕਿਆਂ ਵਿੱਚ ਅਦਾ ਕਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ।
29
ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚੱਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’
30
“ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।
31
“ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ਼ ਉੱਤੇ ਕਬਜ਼ਾ ਕਰ ਲਵੋ!’
32
“ਫ਼ੇਰ ਰਾਜਾ ਸੀਹੋਨ, ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ।
33
ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ।
34
ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ!
35
ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ।
36
ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।
37
ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 3 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34