bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Deuteronomy 27
Deuteronomy 27
Punjabi 2002 ERV (ਪਵਿੱਤਰ ਬਾਈਬਲ)
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 28 →
1
ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
2
ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢੱਕ ਦੇਣਾ ਚਾਹੀਦਾ ਹੈ।
3
ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।
4
“ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ।
5
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ।
6
ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਨੇ। ਯਹੋਵਾਹ, ਆਪਣੇ ਪਰਮੇਸ਼ੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਵੋ।
7
ਅਤੇ ਇੱਥੇ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲ ਕੇ ਆਨੰਦ ਮਾਣੋ।
8
ਇਸ ਸਾਰੀ ਬਿਵਸਥਾ ਨੂੰ ਤੁਹਾਡੇ ਦੁਆਰਾ ਸਥਾਪਿਤ ਕੀਤੇ ਹੋਏ ਪੱਥਰਾਂ ਉੱਤੇ ਸਾਫ਼-ਸਾਫ਼ ਲਿਖੋ।”
9
ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ।
10
ਇਸ ਲਈ ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਖਦਾ ਹੈ। ਤੁਹਾਨੂੰ ਉਸ ਦੇ ਆਦੇਸ਼ਾਂ ਅਤੇ ਉਸ ਦੇ ਕਨੂੰਨਾ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਅੱਜ ਤੁਹਾਨੂੰ ਪ੍ਰਦਾਨ ਕਰ ਰਿਹਾ ਹਾਂ।”
11
ਉਸੇ ਦਿਨ ਮੂਸਾ ਨੇ ਲੋਕਾਂ ਨੂੰ ਇਹ ਵੀ ਆਖਿਆ,
12
“ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿੱਜ਼ੀਮ ਪਰਬਤ ਉੱਤੇ ਖਲੋ ਕੇ ਲੋਕਾਂ ਨੂੰ ਅਸੀਸਾ ਪੜ੍ਹ ਕੇ ਸੁਣਾਉਣਗੇ: ਸਿਮਿਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ।
13
ਅਤੇ ਇਹ ਪਰਿਵਾਰ-ਸਮੂਹ ਏਬਾਲ ਪਰਬਤ ਉੱਤੇ ਖਲੋਕੇ ਸਰਾਪ ਪੜ੍ਹਨਗੇ: ਰਊਬੇਨ, ਗਾਦ, ਆਸ਼ੇਰ, ਜ਼ਬੁਲੂਨ, ਦਾਨ ਅਤੇ ਨਫ਼ਤਾਲੀ।
14
“ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣਗੇ:
15
“‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’ “ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
16
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
17
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੀਆਂ ਹੱਦਾਂ ਦੇ ਪੱਥਰ ਹਟਾਉਂਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
18
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
19
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
20
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸ ਨੇ ਉਹੋ ਕੁਝ ਲਿਆ ਜੋ ਸਿਰਫ਼ ਉਸ ਦੇ ਪਿਤਾ ਦਾ ਸੀ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
21
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਕਿਸੇ ਵੀ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
22
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੀ ਸੱਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
23
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
24
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੜਿਆ ਨਾ ਜਾਵੇ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
25
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਪੈਸੇ ਲੈਂਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
26
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਇਸ ਕਨੂੰਨ ਉੱਤੇ ਅਟੱਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ ਸਰਾਪਿਆ ਹੋਇਆ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 28 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34