bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Deuteronomy 9
Deuteronomy 9
Punjabi 2002 ERV (ਪਵਿੱਤਰ ਬਾਈਬਲ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 10 →
1
“ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ!
2
ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸੱਕਦਾ।’
3
ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।
4
“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ।
5
ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।
6
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।
7
“ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ।
8
ਤੁਸੀਂ ਯਹੋਵਾਹ ਨੂੰ ਹੋਰੇਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ।
9
ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ।
10
ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾ ਨਾਲ ਹੁਕਮ ਲਿਖੇ ਜਿਹੜੇ ਉਸ ਨੇ ਅੱਗ ਵਿੱਚੋਂ ਕਹੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕੱਠੇ ਹੋਏ ਸਾਂ।
11
“ਇਸ ਲਈ 40 ਦਿਨਾਂ ਅਤੇ 40 ਰਾਤਾਂ ਤੋਂ ਬਾਦ ਮੈਨੂੰ ਯਹੋਵਾਹ ਨੇ ਦੋਵੇਂ ਸ਼ਿਲਾਵਾਂ ਦੇ ਦਿੱਤੀਆਂ-ਇਕਰਾਰਨਾਮੇ ਦੀਆਂ ਸ਼ਿਲਾਵਾਂ।
12
ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।’
13
“ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ।
14
ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’
15
“ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾਂ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ।
16
ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਖਿਲਾਫ਼ ਪਾਪ ਕੀਤਾ ਸੀ। ਮੈ ਉਹ ਵੱਛਾ ਦੇਖਿਆ ਜਿਸ ਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈਂ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮੰਨਣਾ ਛੱਡ ਦਿੱਤਾ ਹੈ!
17
ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁੱਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ।
18
ਫ਼ੇਰ ਮੈਂ 40 ਦਿਨ ਅਤੇ 40 ਰਾਤਾਂ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ।
19
ਮੈਂ ਯਹੋਵਾਹ ਦੇ ਕਰੋਧ ਤੋਂ ਭੈਭੀਤ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ।
20
ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸੱਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ।
21
ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।
22
“ਤਬਏਰਾਹ, ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ।
23
ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸ ਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸ ਦਾ ਆਦੇਸ਼ ਨਹੀਂ ਸੁਣਿਆ।
24
ਉਹ ਸਾਰਾ ਸਮਾਂ ਜਦੋਂ ਤੋਂ ਮੈਂ ਤੁਹਾਨੂੰ ਜਾਣਦਾ ਹਾਂ, ਤੁਸੀਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ।
25
“ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾਂ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ।
26
ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ।
27
ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ।
28
ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸੱਕਿਆ ਜਿਸਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।”
29
ਪਰ ਉਹ ਤਾਂ ਤੁਹਾਡੇ ਲੋਕ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34