bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Exodus 15
Exodus 15
Punjabi 2002 ERV (ਪਵਿੱਤਰ ਬਾਈਬਲ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 16 →
1
ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ: ਮੈਂ ਯਹੋਵਾਹ ਵਾਸਤੇ ਗਾਵਾਂਗਾ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
2
ਯਹੋਵਾਹ ਮੇਰੀ ਤਾਕਤ ਅਤੇ ਮੇਰੀ ਮੁਕਤੀ ਹੈ। ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ। ਇਹ ਮੇਰਾ ਪਰਮੇਸ਼ੁਰ ਹੈ, ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ। ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ, ਅਤੇ ਮੈਂ ਉਸਦਾ ਆਦਰ ਕਰਦਾ ਹਾਂ।
3
ਯਹੋਵਾਹ ਇੱਕ ਮਹਾਨ ਯੋਧਾ ਹੈ। ਯਹੋਵਾਹ ਉਸਦਾ ਨਾਮ ਹੈ।
4
ਉਸ ਨੇ ਫ਼ਿਰਊਨ ਦੇ ਰੱਥਾਂ ਅਤੇ ਫ਼ੌਜੀਆਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ। ਫ਼ਿਰਊਨ ਦੇ ਸਭ ਤੋਂ ਚੰਗੇ ਫ਼ੌਜੀ ਲਾਲ ਸਾਗਰ ਵਿੱਚ ਡੁੱਬ ਗਏ।
5
ਡੂੰਘੇ ਪਾਣੀਆਂ ਨੇ ਉਨ੍ਹਾਂ ਨੂੰ ਕੱਜ ਲਿਆ ਅਤੇ ਉਹ ਪੱਥਰਾਂ ਵਾਂਗ ਹੇਠਾਂ ਡੁੱਬ ਗਏ।
6
“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।
7
ਆਪਣੇ ਮਹਾਨ ਪਰਤਾਪ ਨਾਲ ਤੂੰ ਆਪਣੇ ਦੁਸ਼ਮਣਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਤੇਰੇ ਖਿਲਾਫ਼ ਖੜ੍ਹੇ ਹੋਏ ਸਨ। ਤੇਰੇ ਕਰੋਧ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਜਿਵੇਂ ਅੱਗ ਕੱਖਾਂ ਨੂੰ ਸਾੜ ਦਿੰਦੀ ਹੈ।
8
ਜਿਹੜਾ ਸਾਹ ਤੂੰ ਆਪਣੀਆਂ ਨਾਸਾਂ ਵਿੱਚੋਂ ਛੱਡਿਆ ਉਸ ਨੇ ਪਾਣੀ ਨੂੰ ਉੱਚਾ ਚੁੱਕ ਦਿੱਤਾ। ਵਗਦਾ ਪਾਣੀ ਕੰਧ ਬਣ ਗਿਆ। ਸਮੁੰਦਰ ਆਪਣੀਆਂ ਗਹਿਰਾਈਆਂ ਤਾਈਂ ਠੋਸ ਬਣ ਗਿਆ।
9
“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
10
ਪਰ ਤੂੰ ਫ਼ੂਕ ਮਾਰੀ ਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢੱਕ ਦਿੱਤਾ। ਉਹ ਸਿੱਕੇ ਵਾਂਗ ਡੂੰਘੇ ਸਮੁੰਦਰ ਵਿੱਚ ਡੁੱਬ ਗਏ।
11
“ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ? ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ ਤੂੰ ਅਦਭੁਤ ਪਵਿੱਤਰ ਹੈਂ ਤੂੰ ਅਦਭੁਤ ਤਾਕਤਵਰ ਹੈਂ। ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।
12
ਤੂੰ ਆਪਣਾ ਸੱਜਾ ਹੱਥ ਬਾਹਰ ਕੱਢਿਆ, ਇਸ ਲਈ ਧਰਤੀ ਉਨ੍ਹਾਂ ਨੂੰ ਨਿਗਲ ਗਈ।
13
ਪਰ ਆਪਣੀ ਕਿਰਪਾ ਨਾਲ ਤੂੰ ਲੋਕਾਂ ਦੀ ਅਗਵਾਈ ਕੀਤੀ ਜਿਨ੍ਹਾਂ ਨੂੰ ਤੂੰ ਬਚਾਇਆ। ਅਤੇ ਆਪਣੀ ਤਾਕਤ ਨਾਲ ਤੂੰ ਉਨ੍ਹਾਂ ਦੀ ਅਗਵਾਈ ਆਪਣੀ ਪਵਿੱਤਰ ਅਤੇ ਪ੍ਰਸੰਨ ਧਰਤੀ ਵੱਲ ਕੀਤੀ।
14
“ਦੂਸਰੀਆਂ ਕੌਮਾਂ ਇਸ ਕਹਾਣੀ ਨੂੰ ਸੁਣਨਗੀਆਂ ਅਤੇ ਉਹ ਡਰ ਜਾਣਗੀਆਂ। ਫ਼ਲਿਸਤੀ ਲੋਕ ਡਰ ਨਾਲ ਕੰਬਣਗੇ।
15
ਅਦੋਮ ਦੇ ਆਗੂ ਕੰਬਣਗੇ। ਮੋਆਬ ਦੇ ਆਗੂ ਡਰ ਨਾਲ ਕੰਬਣਗੇ। ਕਨਾਨ ਦੇ ਲੋਕਾਂ ਦਾ ਹੌਂਸਲਾ ਟੁੱਟ ਜਾਵੇਗਾ।
16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।
17
ਯਹੋਵਾਹ, ਤੂੰ ਆਪਣੇ ਲੋਕਾਂ ਦੀ ਆਪਣੇ ਪਰਬਤ ਉੱਪਰ ਅਗਵਾਈ ਕਰੇਂਗਾ। ਤੂੰ ਉਨ੍ਹਾਂ ਨੂੰ ਉਸ ਥਾਂ ਤੇ ਰਹਿਣ ਦੇਵੇਂਗਾ। ਜਿਹੜੀ ਤੂੰ ਆਪਣੇ ਤਖਤ ਲਈ ਬਣਾਈ ਹੈ। ਸੁਆਮੀ, ਤੂੰ ਆਪਣਾ ਮੰਦਰ ਬਣਾਵੇਂਗਾ।
18
“ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ।”
19
ਹਾਂ, ਇਹ ਸੱਚਮੁੱਚ ਵਾਪਰਿਆ ਸੀ। ਫ਼ਿਰਊਨ ਦੇ ਘੋੜੇ ਅਤੇ ਸਵਾਰ ਅਤੇ ਰੱਥ ਸਮੁੰਦਰ ਵਿੱਚ ਚੱਲੇ ਗਏ। ਅਤੇ ਯਹੋਵਾਹ ਨੇ ਸਮੁੰਦਰ ਦਾ ਸਾਰਾ ਪਾਣੀ ਉਨ੍ਹਾਂ ਦੇ ਉੱਪਰ ਲੈ ਆਂਦਾ। ਪਰ ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਧਰਤੀ ਤੋਂ ਲੰਘ ਗਏ।
20
ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।
21
ਮਿਰਯਮ ਨੇ ਇਹ ਸ਼ਬਦ ਦੁਹਰਾਏ, “ਯਹੋਵਾਹ ਲਈ ਗਾਓ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।”
22
ਮੂਸਾ ਇਸਰਾਏਲ ਦੇ ਲੋਕਾਂ ਨੂੰ ਲਾਲ ਸਾਗਰਾਂ ਤੋਂ ਪਰ੍ਹਾਂ ਸੂਰ ਦੇ ਮਾਰੂਥਲ ਅੰਦਰ ਲੈ ਗਿਆ। ਉਨ੍ਹਾਂ ਨੇ ਮਾਰੂਥਲ ਵਿੱਚ ਤਿੰਨ ਦਿਨ ਤੱਕ ਸਫ਼ਰ ਕੀਤਾ। ਲੋਕਾਂ ਨੂੰ ਕੋਈ ਪਾਣੀ ਨਹੀਂ ਮਿਲਿਆ।
23
ਤਿੰਨ ਦਿਨਾਂ ਮਗਰੋਆਂ ਲੋਕ ਮਾਰਾਹ ਆ ਗਏ। ਮਾਰਾਹ ਵਿੱਚ ਪਾਣੀ ਸੀ ਪਰ ਇਹ ਪੀਣ ਵਿੱਚ ਕੌੜਾ ਸੀ। (ਇਸੇ ਲਈ ਉਸ ਥਾਂ ਦਾ ਨਾਮ ਮਾਰਾਹ ਸੀ।)
24
ਲੋਕਾਂ ਨੇ ਮੂਸਾ ਅੱਗੇ ਸ਼ਿਕਾਇਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਆਖਿਆ, “ਹੁਣ ਅਸੀਂ ਕੀ ਪੀਵਾਂਗੇ?”
25
ਮੂਸਾ ਨੇ ਯਹੋਵਾਹ ਨੂੰ ਆਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸ ਨੂੰ ਇੱਕ ਦਰੱਖਤ ਦਿਖਾਇਆ। ਮੂਸਾ ਨੇ ਦਰੱਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸ ਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਆਂ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ। ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰੱਖਿਆ।
26
ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”
27
ਫ਼ੇਰ ਲੋਕ ਸਫ਼ਰ ਕਰਦੇ ਹੋਏ ਏਲਿਮ ਪਹੁੰਚੇ। ਏਲਿਮ ਵਿਖੇ ਪਾਣੀ ਦੇ 12 ਚਸ਼ਮੇ ਅਤੇ ਖਜੂਰਾਂ ਦੇ 70 ਰੁੱਖ ਸਨ। ਇਸ ਲਈ ਲੋਕਾਂ ਨੇ ਪਾਣੀ ਦੇ ਨੇੜੇ ਡੇਰਾ ਲਾ ਲਿਆ।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40