bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Exodus 16
Exodus 16
Punjabi 2002 ERV (ਪਵਿੱਤਰ ਬਾਈਬਲ)
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 17 →
1
ਫ਼ੇਰ ਲੋਕਾਂ ਨੇ ਏਲਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਆ ਗਏ, ਏਲਿਮ ਤੇ ਸੀਨਈ ਦੇ ਵਿੱਚਕਾਰ। ਉੱਥੇ ਉਹ ਮਿਸਰ ਛੱਡਣ ਤੋਂ ਬਾਦ ਦੂਸਰੇ ਮਹੀਨੇ ਦੀ ਪੰਦਰ੍ਹਾਂ ਤਾਰੀਖ ਨੂੰ ਪਹੁੰਚੇ।
2
ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ।
3
ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
4
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।
5
ਹਰ ਰੋਜ਼ ਲੋਕ ਸਿਰਫ਼ ਇੱਕ ਦਿਨ ਲਈ ਕਾਫ਼ੀ ਭੋਜਨ ਇਕੱਠਾ ਕਰਨਗੇ। ਪਰ ਸ਼ੁਕਰਵਾਰ ਨੂੰ, ਜਦੋਂ ਲੋਕ ਆਪਣਾ ਭੋਜਨ ਇਕੱਠਾ ਕਰਨਗੇ ਤਾਂ ਉਹ ਦੇਖਣਗੇ ਕਿ ਉਨ੍ਹਾਂ ਕੋਲ ਦੋ ਦਿਨਾਂ ਲਈ ਕਾਫ਼ੀ ਭੋਜਨ ਹੈ।”
6
ਇਸ ਲਈ ਮੂਸਾ ਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਯਹੋਵਾਹ ਦੀ ਸ਼ਕਤੀ ਦੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਉਹੀ ਹੈ ਜੋ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
7
ਤੁਸੀਂ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਉਸ ਨੇ ਸੁਣ ਲਈ। ਇਸ ਲਈ ਕੱਲ ਸਵੇਰੇ ਤੁਸੀਂ ਯਹੋਵਾਹ ਦਾ ਪਰਤਾਪ ਦੇਖੋਂਗੇ। ਤੁਸੀਂ ਸਾਨੂੰ ਸ਼ਿਕਾਇਤਾਂ ਤੇ ਸ਼ਿਕਾਇਤਾਂ ਲਾਉਂਦੇ ਰਹੇ ਹੋ। ਸ਼ਾਇਦ ਹੁਣ ਤੁਸੀਂ ਕੁਝ ਅਰਾਮ ਕਰ ਸੱਕੋਂ।”
8
ਅਤੇ ਮੂਸਾ ਨੇ ਆਖਿਆ, “ਤੁਸੀਂ ਸ਼ਿਕਾਇਤਾਂ ਕਰ ਰਹੇ ਸੀ ਅਤੇ ਯਹੋਵਾਹ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਅੱਜ ਰਾਤ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਸਵੇਰੇ ਤੁਹਾਨੂੰ ਸਾਰੀ ਲੋੜੀਂਦੀ ਰੋਟੀ ਮਿਲੇਗੀ। ਤੁਸੀਂ ਹਾਰੂਨ ਨੂੰ ਅਤੇ ਮੈਨੂੰ ਸ਼ਿਕਾਇਤਾਂ ਕਰਦੇ ਰਹੇ ਹੋ। ਪਰ ਹੁਣ, ਅਸੀਂ ਕੁਝ ਅਰਾਮ ਕਰ ਸੱਕਾਂਗੇ। ਚੇਤੇ ਰੱਖੋ, ਤੁਸੀਂ ਹਾਰੂਨ ਅਤੇ ਮੇਰੇ ਖਿਲਾਫ਼ ਸ਼ਿਕਾਇਤ ਨਹੀਂ ਕਰ ਰਹੇ। ਤੁਸੀਂ ਯਹੋਵਾਹ ਦੇ ਵਿਰੁੱਧ ਸ਼ਿਕਾਇਤ ਕਰ ਰਹੇ ਹੋ।”
9
ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰੋ। ਉਨ੍ਹਾਂ ਨੂੰ ਆਖੋ, ‘ਇਕੱਠੇ ਹੋਕੇ ਯਹੋਵਾਹ ਦੇ ਸਾਹਮਣੇ ਆਓ, ਕਿਉਂਕਿ ਉਸ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ।’”
10
ਹਾਰੂਨ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਉਹ ਸਾਰੇ ਇੱਕ ਥਾਂ ਇਕੱਠੇ ਹੋਏ ਸਨ। ਜਦੋਂ ਹਾਰੂਨ ਗੱਲ ਕਰ ਰਿਹਾ ਸੀ, ਸਾਰੇ ਲੋਕ ਮੁੜੇ ਅਤੇ ਮਾਰੂਥਲ ਵੱਲ ਦੇਖਣ ਲੱਗੇ। ਅਤੇ ਉਨ੍ਹਾਂ ਨੂੰ ਯਹੋਵਾਹ ਦਾ ਪਰਤਾਪ ਇੱਕ ਬੱਦਲ ਵਿੱਚ ਦਿਖਾਈ ਦਿੱਤਾ।
11
ਯਹੋਵਾਹ ਨੇ ਮੂਸਾ ਨੂੰ ਆਖਿਆ,
12
“ਮੈਂ ਇਸਰਾਏਲ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਉਨ੍ਹਾਂ ਨੂੰ ਆਖੋ, ‘ਅੱਜ ਤੁਸੀਂ ਮਾਸ ਖਾਵੋਂਗੇ। ਅਤੇ ਸਵੇਰ ਨੂੰ ਤੁਸੀਂ ਸਾਰੀ ਲੋੜੀਂਦੀ ਰੋਟੀ ਖਾਵੋਂਗੇ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਕਰ ਸੱਕਦੇ ਹੋ।’”
13
ਉਸ ਰਾਤ ਨੂੰ ਕੋਇਲਾਂ ਡੇਰੇ ਦੇ ਚਾਰ ਚੁਫ਼ੇਰੇ ਆਈਆਂ। ਲੋਕਾਂ ਨੇ ਮਾਸ ਲਈ ਇਹ ਪੰਛੀ ਫ਼ੜ ਲਈ। ਅਤੇ ਸਵੇਰੇ ਡੇਰੇ ਦੇ ਨੇੜੇ ਧਰਤੀ ਉੱਤੇ ਸਵੇਰ ਦੀ ਤ੍ਰੇਲ ਪਈ ਸੀ।
14
ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ।
15
ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? ” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।
16
ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”
17
ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ।
18
ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।
19
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਅਗਲੇ ਦਿਨ ਖਾਣ ਲਈ ਭੋਜਨ ਨਾ ਬਚਾਓ।”
20
ਪਰ ਕੁਝ ਲੋਕਾਂ ਨੇ ਮੂਸਾ ਦੀ ਗੱਲ ਨਹੀਂ ਮੰਨੀ। ਇਨ੍ਹਾਂ ਲੋਕਾਂ ਨੇ ਅਗਲੇ ਦਿਨ ਲਈ ਆਪਣਾ ਭੋਜਨ ਬਚਾਇਆ। ਪਰ ਭੋਜਨ ਵਿੱਚ ਕੀੜੇ ਪੈ ਗਏ ਅਤੇ ਇਹ ਸੜਨ ਲੱਗਾ। ਮੂਸਾ ਉਨ੍ਹਾਂ ਲੋਕਾਂ ਨਾਲ ਗੁੱਸੇ ਸੀ ਜਿਨ੍ਹਾਂ ਨੇ ਅਜਿਹਾ ਕੀਤਾ ਸੀ।
21
ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।
22
ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।
23
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”
24
ਇਸ ਲਈ ਲੋਕਾਂ ਨੇ ਬਾਕੀ ਦਾ ਭੋਜਨ ਅਗਲੇ ਦਿਨ ਲਈ ਬਚਾ ਲਿਆ। ਅਤੇ ਕੋਈ ਵੀ ਭੋਜਨ ਖਰਾਬ ਨਹੀਂ ਹੋਇਆ। ਇਸਦੇ ਕਿਸੇ ਵੀ ਹਿੱਸੇ ਵਿੱਚ ਕੀੜੇ ਦਾਖਲ ਨਹੀਂ ਹੋਏ।
25
ਸ਼ਨਿਚਰਵਾਰ ਨੂੰ, ਮੂਸਾ ਨੇ ਲੋਕਾਂ ਨੂੰ ਆਖਿਆ, “ਅੱਜ ਸਬਤ ਹੈ, ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ ਹੈ। ਕਲ ਦਾ ਇੱਕਤ੍ਰ ਕੀਤਾ ਹੋਇਆ ਭੋਜਨ ਖਾਵੋ। ਅੱਜ ਤੁਹਾਨੂੰ ਖੇਤਾਂ ਵਿੱਚੋਂ ਕੁਝ ਨਹੀਂ ਮਿਲੇਗਾ।
26
ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”
27
ਸ਼ਨਿਚਰਵਾਰ ਨੂੰ ਕੁਝ ਲੋਕ ਭੋਜਨ ਇਕੱਠਾ ਕਰਨ ਲਈ ਬਾਹਰ ਗਏ ਪਰ ਉਨ੍ਹਾਂ ਨੂੰ ਕੋਈ ਭੋਜਨ ਨਹੀਂ ਮਿਲਿਆ।
28
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?
29
ਦੇਖੋ, ਯਹੋਵਾਹ ਨੇ ਸਬਤ ਨੂੰ ਤੁਹਾਡੇ ਲਈ ਅਰਾਮ ਕਰਨ ਦਾ ਦਿਨ ਬਣਾਇਆ ਹੈ। ਇਸ ਲਈ, ਸ਼ੁਕਰਵਾਰ ਨੂੰ ਯਹੋਵਾਹ ਤੁਹਾਨੂੰ ਦੋ ਦਿਨਾਂ ਲਈ ਕਾਫ਼ੀ ਭੋਜਨ ਦੇਵੇਗਾ। ਫ਼ੇਰ ਸਬਤ ਦੇ ਦਿਨ, ਤੁਹਾਡੇ ਵਿੱਚੋਂ ਹਰੇਕ ਨੂੰ ਬਹਿ ਕੇ ਅਰਾਮ ਕਰਨਾ ਚਾਹੀਦਾ ਹੈ। ਓੱਥੇ ਹੀ ਠਹਿਰੋ ਜਿੱਥੇ ਤੁਸੀਂ ਹੋ।”
30
ਇਸ ਲਈ ਲੋਕ ਸਬਤ ਦੇ ਦਿਨ ਅਰਾਮ ਕਰਦੇ ਸਨ।
31
ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।
32
ਮੂਸਾ ਨੇ ਆਖਿਆ, “ਯਹੋਵਾਹ ਨੇ ਆਖਿਆ ਸੀ; ‘ਇਸ ਭੋਜਨ ਦੇ ਅੱਠ ਕੱਪ ਆਪਣੇ ਉੱਤਰਾਧਿਕਾਰੀਆਂ ਲਈ ਬਚਾ ਲਵੋ। ਫ਼ੇਰ ਉਹ ਇਸ ਭੋਜਨ ਨੂੰ ਦੇਖ ਸੱਕਣਗੇ ਜਿਹੜਾ ਮੈਂ ਤੁਹਾਨੂੰ ਉਦੋਂ ਮਾਰੂਥਲ ਵਿੱਚ ਦਿੱਤਾ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’”
33
ਇਸ ਲਈ ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਜੱਗ ਲਵੋ ਅਤੇ ਇਸ ਵਿੱਚ ਅੱਠ ਕੱਪ ਮੰਨ ਦੇ ਭਰੋ। ਇਸ ਮੰਨ ਨੂੰ ਯਹੋਵਾਹ ਦੇ ਅੱਗੇ ਰੱਖਣ ਲਈ ਬਚਾਵੋ। ਇਸ ਨੂੰ ਸਾਡੇ ਉੱਤਰਾਧਿਕਾਰੀਆਂ ਲਈ ਬਚਾਵੋ।”
34
(ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)
35
ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।
36
(ਜਿਸ ਪੈਮਾਨੇ ਦੀ ਵਰਤੋਂ ਉਨ੍ਹਾਂ ਨੇ ਮੰਨ ਲਈ ਕੀਤੀ ਉਹ ਇੱਕ ਓਮਰ ਸੀ। ਇੱਕ ਓਮਰ ਤਕਰੀਬਨ 8 ਕੱਪ ਦੇ ਬਰਾਬਰ ਸੀ।)
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 17 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40