bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Exodus 28
Exodus 28
Punjabi 2002 ERV (ਪਵਿੱਤਰ ਬਾਈਬਲ)
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 29 →
1
ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨਾਦਾਬ, ਅਬੀਹੂ, ਅਲਆਜਾਰ ਅਤੇ ਈਥਾਮਾਰ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਤੋਂ ਤੇਰੇ ਕੋਲ ਆਉਣ। ਇਹ ਆਦਮੀ ਮੇਰੇ ਲਈ ਜਾਜਕਾਂ ਵਜੋਂ ਸੇਵਾ ਕਰਨਗੇ।
2
“ਆਪਣੇ ਭਰਾ ਹਾਰੂਨ ਲਈ ਖਾਸ ਕੱਪੜੇ ਬਣਾ ਜੋ ਉਸ ਨੂੰ ਸਤਿਕਾਰਯੋਗ ਅਤੇ ਗੌਰਵਮਈ ਬਨਾਉਣ।
3
ਤੁਹਾਡੇ ਦਰਮਿਆਨ ਮੈਂ ਮਾਹਰ ਲੋਕਾਂ ਨੂੰ ਸਿਆਣਪ ਦਿੱਤੀ ਹੈ। ਇਨ੍ਹਾਂ ਲੋਕਾਂ ਨੂੰ ਹਾਰੂਨ ਨੂੰ ਪਵਿੱਤਰ ਬਨਾਉਣ ਲਈ ਉਸ ਲਈ ਵਸਤਰ ਤਿਆਰ ਕਰਨ ਲਈ ਆਖ ਅਤੇ ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।
4
ਉਹ ਕੱਪੜੇ ਇਹ ਹਨ ਜੋ ਉਨ੍ਹਾਂ ਆਦਮੀਆਂ ਨੂੰ ਤਿਆਰ ਕਰਨੇ ਚਾਹੀਦੇ ਹਨ; ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਲਾ, ਉਣਿਆ ਹੋਇਆ ਚਿੱਟਾ ਚੋਲਾ, ਇੱਕ ਅਮਾਮਾ ਅਤੇ ਇੱਕ ਪੇਟੀ। ਇਨ੍ਹਾਂ ਲੋਕਾਂ ਨੂੰ ਤੇਰੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਹ ਖਾਸ ਵਸਤਰ ਤਿਆਰ ਕਰਨੇ ਚਾਹੀਦੇ ਹਨ। ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।
5
ਇਨ੍ਹਾਂ ਆਦਮੀਆਂ ਨੂੰ ਆਖਣਾ ਕਿ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਰਨ।
6
“ਏਫ਼ੋਦ ਤਿਆਰ ਕਰਨ ਲਈ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ। ਇਹ ਕਿਸੇ ਬਹੁਤ ਹੀ ਕੁਸ਼ਲ ਕਾਰੀਗਰ ਦਾ ਕੰਮ ਹੋਣਾ ਚਾਹੀਦਾ ਹੈ।
7
ਏਫ਼ੋਦ ਦੇ ਹਰੇਕ ਮੋਢੇ ਉੱਤੇ ਇੱਕ-ਇੱਕ ਕਤਰ ਹੋਵੇ। ਮੋਢਿਆਂ ਦੀਆਂ ਇਨ੍ਹਾਂ ਕਤਰਾਂ ਨੂੰ ਜੋੜਕੇ ਏਫ਼ੋਦ ਦੇ ਦੋ ਕਿਨਾਰੇ ਬਣਾਏ ਜਾਣੇ ਚਾਹੀਦੇ ਹਨ।
8
“ਕਾਰੀਗਰ ਏਫ਼ੋਦ ਲਈ ਪੇਟੀ ਨੂੰ ਬੜੇ ਧਿਆਨ ਨਾਲ ਬੁਨਣਗੇ। ਇਹ ਪੇਟੀ ਵੀ ਉਸੇ ਤਰ੍ਹਾਂ ਦੀ ਬਣੀ ਹੋਣੀ ਚਾਹੀਦੀ ਹੈ-ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ।
9
“ਦੋ ਸੁਲੇਮਾਨੀ ਪੱਥਰ ਲਵੋ। ਇਨ੍ਹਾ ਹੀਰਿਆਂ ਉੱਤੇ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਲਿਖੋ।
10
ਛੇ ਨਾਮ ਇੱਕ ਹੀਰੇ ਉੱਤੇ ਅਤੇ ਛੇ ਨਾਮ ਦੂਸਰੇ ਹੀਰੇ ਉੱਤੇ ਲਿਖਣੇ। ਇਹ ਨਾਮ ਵੱਡੇ ਪੁੱਤਰ ਤੋਂ ਛੋਟੇ ਪੁੱਤਰਾਂ ਤੱਕ ਕਰਮਵਾਰ ਲਿਖੇ ਹੋਣ।
11
ਇਨ੍ਹਾਂ ਹੀਰਿਆਂ ਉੱਤੇ ਇਸਰਾਏਲ ਦੇ ਪੁੱਤਰ ਦੇ ਨਾਮ ਲਿਖੋ। ਇਸ ਨੂੰ ਉਸੇ ਤਰ੍ਹਾਂ ਕਰੋ ਜਿਵੇਂ ਕੋਈ ਕਾਮਾ ਮੁਹਰ ਬਨਾਉਣ ਲਈ ਕਰਦਾ ਹੈ ਅਤੇ ਇਨ੍ਹਾਂ ਹੀਰਿਆਂ ਨੂੰ ਸੁਨਿਹਰੀ ਫ਼ਰੇਮ ਵਿੱਚ ਜੜ ਦਿਉ।
12
ਫ਼ੇਰ ਇਨ੍ਹਾਂ ਦੋਹਾਂ ਹੀਰਿਆਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਲਾਉ। ਹਾਰੂਨ ਇਸ ਖਾਸ ਕੋਟ ਨੂੰ ਉਸ ਵੇਲੇ ਪਹਿਨੇਗਾ ਜਦੋਂ ਉਹ ਯਹੋਵਾਹ ਦੇ ਸਨਮੁੱਖ ਖਲੋਵੇਗਾ ਅਤੇ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਵਾਲੇ ਹੀਰੇ ਏਫ਼ੋਦ ਉੱਤੇ ਹੋਣਗੇ। ਇਹ ਹੀਰੇ ਪਰਮੇਸ਼ੁਰ ਅੱਗੇ, ਇਸਰਾਏਲ ਦੇ ਲੋਕਾਂ ਦੀ ਯਾਦਗਾਰੀ ਵਜੋਂ ਹੋਣਗੇ।
13
ਹੀਰਿਆਂ ਨੂੰ ਏਫ਼ੋਦ ਉੱਤੇ ਲਗਾਉਣ ਲਈ ਸ਼ੁੱਧ ਸੋਨਾ ਵਰਤੋਂ।
14
ਡੋਰੀਆਂ ਵਾਂਗ ਗੁੰਦੀਆਂ ਹੋਈਆਂ ਦੋ ਸੋਨੇ ਦੀਆਂ ਜੰਜੀਰੀਆਂ ਬਣਾਉ ਅਤੇ ਉਨ੍ਹਾਂ ਨੂੰ ਸੁਨਿਹਰੀ ਖਾਨਿਆਂ ਨਾਲ ਜੋੜ ਦਿਉ।
15
“ਪਰਧਾਨ ਜਾਜਕ ਲਈ ਨਿਆਉਂ ਦਾ ਇੱਕ ਸੀਨੇ-ਬੰਦ ਬਣਾਉ। ਮਾਹਰ ਕਾਰੀਗਰਾਂ ਨੂੰ ਇਹ ਸੀਨੇ-ਬੰਦ ਉਸੇ ਤਰ੍ਹਾਂ ਬਨਾਉਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਨੇ ਏਫ਼ੋਦ ਬਣਾਇਆ ਸੀ। ਉਨ੍ਹਾ ਨੂੰ ਸੋਨੇ ਦੇ ਧਾਗੇ, ਮਹੀਨ ਲਿਨਨ ਅਤੇ ਨੀਲੇ, ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ ਚਾਹੀਦੀ ਹੈ।
16
ਸੀਨੇ-ਬੰਦ ਨੂੰ ਦੂਹਰਾ ਕਰਕੇ ਚੌਕੋਰ ਜੇਬ ਬਣਾ ਲੈਣਾ ਚਾਹੀਦਾ ਹੈ। ਇਹ ਇੱਕ ਗਿਠ ਲੰਮੀ ਅਤੇ ਇੱਕ ਗਿਠ ਚੌੜੀ ਹੋਣੀ ਚਾਹੀਦੀ ਹੈ।
17
ਸੀਨੇ-ਬੰਦ ਉੱਤੇ ਸੁੰਦਰ ਹੀਰਿਆਂ ਦੀਆਂ ਚਾਰ ਕਤਾਰਾਂ ਰੱਖੀਂ। ਹੀਰਿਆਂ ਦੀ ਪਹਿਲੀ ਕਤਾਰ ਵਿੱਚ ਲਾਲ ਅਕੀਕ, ਸੁਨਿਹਰਾ ਜਬਰਜ਼ਦ ਮੋਤੀ ਅਤੇ ਪੰਨਾ ਹੋਣ।
18
ਦੂਸਰੀ ਕਤਾਰ ਵਿੱਚ ਲਾਲ ਅਕੀਕ, ਨੀਲਮ ਅਤੇ ਦੁਧੀਯਾ ਬਿਲੌਰ ਹੋਣ।
19
ਤੀਸਰੀ ਕਤਾਰ ਵਿੱਚ ਜ਼ਰਕਨ, ਹਰੀ ਅਕੀਕ ਅਤੇ ਕਟਹਿਲਾ ਹੋਣ।
20
ਚੌਥੀ ਕਤਾਰ ਵਿੱਚ ਬੈਰੁਜ਼, ਸੁਲੇਮਾਨੀ ਤੇ ਯਬੁਸ਼ ਹੋਣ। ਇਨ੍ਹਾਂ ਸਾਰੇ ਹੀਰਿਆਂ ਨੂੰ ਸੋਨੇ ਵਿੱਚ ਮੜ੍ਹੀ।
21
ਸੀਨੇ-ਬੰਦ ਉੱਤੇ ਬਾਰ੍ਹਾਂ ਮੋਤੀ ਹੋਣਗੇ-ਇਸਰਾਏਲ ਦੇ ਹਰੇਕ ਪੁੱਤਰ ਲਈ ਇੱਕ ਮੋਤੀ। ਹਰੇਕ ਮੋਤੀ ਉੱਤੇ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਨਾਮ ਇੰਝ ਲਿਖੀਂ ਜਿਵੇਂ ਕੋਈ ਕਾਰੀਗਰ ਮੁਹਰ ਬਣਾਉਂਦਾ ਹੈ।
22
“ਸੀਨੇ-ਬੰਦ ਲਈ ਰਸੀ ਵਾਂਗ ਗੁੰਦੀਆਂ ਹੋਈਆਂ ਸ਼ੁੱਧ ਸੋਨੇ ਦੀਆਂ ਜੰਜੀਰੀਆਂ ਬਣਾਈ।
23
ਦੋ ਸੁਨਿਹਰੀ ਕੁੰਡਲ ਬਣਾਈ ਅਤੇ ਇਨ੍ਹਾਂ ਨੂੰ ਸੀਨੇ-ਬੰਦ ਦੇ ਦੋਹਾਂ ਕਿਨਾਰਿਆਂ ਉੱਤੇ ਪਾ ਦੇਵੀਂ।
24
ਸੋਨੇ ਦੀਆਂ ਦੋਹਾਂ ਜੰਜੀਰੀਆਂ ਨੂੰ ਸੀਨੇ-ਬੰਦ ਦੇ ਸਿਰਿਆਂ ਤੇ ਬੰਨ੍ਹੇ ਕੁੰਡਲਾਂ ਵਿੱਚ ਪਰੋ ਦੇਵੀ।
25
ਸੋਨੇ ਦੀਆਂ ਜੰਜੀਰੀਆਂ ਦੇ ਦੋਹਾਂ ਸਿਰਿਆਂ ਨੂੰ ਏਫ਼ੋਦ ਦੇ ਮੋਢਿਆਂ ਉੱਤੇ, ਇਸਦੇ ਸਾਹਮਣੇ ਵਾਲੇ ਪਾਸੇ ਦੋਹਾਂ ਖਾਨਿਆਂ ਨਾਲ ਕੱਸ ਦੇਵੀਂ।
26
ਸੋਨੇ ਦੇ ਦੋ ਹੋਰ ਕੁੰਡਲ ਬਣਾਈ ਅਤੇ ਉਨ੍ਹਾਂ ਨੂੰ ਸੀਨੇ-ਬੰਦ ਦੇ ਦੂਸਰੇ ਦੋਹਾਂ ਕਿਨਾਰਿਆਂ ਨਾਲ ਬੰਨ੍ਹ ਦੇਵੀਂ। ਇਹ ਏਫ਼ੋਦ ਦੇ ਨਾਲ ਲਗਦੇ ਸੀਨੇ-ਬੰਦ ਦੇ ਅੰਦਰਲੇ ਪਾਸੇ ਹੋਣਗੇ।
27
ਸੋਨੇ ਦੇ ਦੋ ਹੋਰ ਕੁੰਡਲ ਬਣਾਈ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਸਾਹਮਣੇ ਮੋਢੇ ਦਿਆਂ ਕਤਰਾਂ ਦੇ ਹੇਠਲੇ ਪਾਸੇ ਰੱਖੀਂ। ਏਫ਼ੋਦ ਦੀ ਪੇਟੀ ਦੇ ਉੱਪਰ ਵੀ ਸੋਨੇ ਦੇ ਕੁੰਡਲ ਰੱਖੀਂ।
28
ਸੀਨੇ-ਬੰਦ ਕੁੰਡਲਾਂ ਨੂੰ ਏਫ਼ੋਦ ਦੇ ਕੁੰਡਲਾਂ ਨਾਲ ਬੰਨ੍ਹਣ ਲਈ ਨੀਲੀਆਂ ਡੋਰਾ ਦੀ ਵਰਤੋਂ ਇੰਝ ਕਰੀਂ ਕਿ ਸੀਨੇ-ਬੰਦ ਪੇਟੀ ਦੇ ਨੇੜੇ ਹੋਵੇਗਾ ਅਤੇ ਏਫ਼ੋਦ ਦੇ ਨਾਲ ਲੱਗਿਆ।
29
“ਜਦੋਂ ਹਾਰੂਨ ਪਵਿੱਤਰ ਥਾਂ ਅੰਦਰ ਦਾਖਲ ਹੋਵੇਗਾ, ਉਸ ਨੂੰ ਸੀਨੇ-ਬੰਦ ਪਹਿਨਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਆਪਣੇ ਦਿਲ ਦੇ ਉੱਪਰ ਕਰਕੇ ਪਹਿਨੇਗਾ ਅਤੇ ਯਹੋਵਾਹ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖੇਗਾ।
30
ਊਰੀਮ ਅਤੇ ਤੁੰਮੀਮ ਨੂੰ ਸੀਨੇ-ਬੰਦ ਦੇ ਅੰਦਰ ਰੱਖੀਂ। ਇਹ ਹਾਰੂਨ ਦੇ ਦਿਲ ਦੇ ਉੱਪਰ ਹੋਣਗੇ ਜਦੋਂ ਉਹ ਯਹੋਵਾਹ ਦੇ ਸਾਹਮਣੇ ਜਾਵੇਗਾ। ਇਸ ਲਈ ਜਦੋਂ ਹਾਰੂਨ ਯਹੋਵਾਹ ਦੇ ਸਾਹਮਣੇ ਹਮੇਸ਼ਾ ਆਪਣੇ ਨਾਲ ਇਸਰਾਏਲ ਦੇ ਲੋਕਾਂ ਬਾਰੇ ਨਿਆਂ ਕਰਨ ਦਾ ਰਸਤਾ ਆਪਣੇ ਨਾਲ ਚੁੱਕੇਗਾ।
31
“ਏਫ਼ੋਦ ਲਈ ਇੱਕ ਨੀਲਾ ਚੋਲਾ ਬਣਾਉ।
32
ਇਸਦੇ ਕੇਂਦਰ ਵਿੱਚ ਸਿਰ ਵਾਸਤੇ ਇੱਕ ਸੁਰਾਖ ਬਣਾਉ, ਅਤੇ ਇਸ ਸੁਰਾਖ ਦੇ ਆਲੇ-ਦੁਆਲੇ ਇੱਕ ਕੱਪੜਾ ਸਿਉਂਕੇ ਲਗਾਉ। ਇਹ ਕੱਪੜਾ ਇੱਕ ਕਾਲਰ ਵਾਂਗ ਹੋਵੇਗਾ ਜਿਹੜਾ ਸੁਰਾਖ ਨੂੰ ਪਾਟਣ ਤੋਂ ਰੋਕੇਗਾ।
33
ਕੱਪੜੇ ਦੇ ਅਨਾਰ ਬਨਾਉਣ ਲਈ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰੋ। ਇਨ੍ਹਾਂ ਅਨਾਰਾਂ ਨੂੰ ਚੋਲੇ ਦੇ ਹੇਠਲੇ ਸਿਰੇ ਉੱਤੇ ਲਟਕਾਉ। ਅਤੇ ਅਨਾਰਾਂ ਦੇ ਵਿੱਚਕਾਰ ਸੋਨੇ ਦੇ ਘੁੰਗਰੂ ਲਟਕਾਉ।
34
ਇਸ ਤਰ੍ਹਾਂ ਚੋਲੇ ਦੇ ਹੇਠਲੇ ਸਿਰੇ ਉੱਤੇ ਘੁੰਗਰੂ ਅਤੇ ਅਨਾਰ ਹੋਣੇ ਚਾਹੀਦੇ ਹਨ। ਹਰੇਕ ਅਨਾਰ ਦੇ ਵਿੱਚਕਾਰ ਇੱਕ ਘੁੰਗਰੂ ਹੋਣਾ ਚਾਹੀਦਾ ਹੈ।
35
ਹਾਰੂਨ ਇਸ ਚੋਲੇ ਨੂੰ ਉਦੋਂ ਪਹਿਨੇਗਾ ਜਦੋਂ ਉਹ ਜਾਜਕ ਵਜੋਂ ਸੇਵਾ ਕਰੇਗਾ। ਜਿਵੇਂ ਹੀ ਹਾਰੂਨ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਪਵਿੱਤਰ ਸਥਾਨ ਉੱਤੇ ਜਾਵੇਗਾ ਇਹ ਘੁੰਗਰੂ ਵੱਜਣਗੇ। ਅਤੇ ਜਦੋਂ ਉਹ ਪਵਿੱਤਰ ਸਥਾਨ ਤੋਂ ਬਾਹਰ ਆਵੇਗਾ ਤਾਂ ਘੁੰਗਰੂ ਵੱਜਣਗੇ। ਇਸ ਤਰ੍ਹਾਂ ਕਰਨ ਨਾਲ ਹਾਰੂਨ ਮਰੇਗਾ ਨਹੀਂ।
36
“ਨਮੂਨਿਆਂ ਨਾਲ ਉਕਰੀ ਹੋਈ ਸੁਨਿਹਰੀ ਫ਼ੱਟੀ ਬਣਾਓ ਅਤੇ ਇਸ ਉੱਤੇ ਇਹ ਸ਼ਬਦ ‘ਯਹੋਵਾਹ ਲਈ ਪਵਿੱਤਰ’ ਇੰਝ ਲਿਖੋ ਜਿਵੇਂ ਲੋਕ ਮੁਹਰ ਬਣਾਉਂਦੇ ਹਨ।
37
ਸੁਨਿਹਰੀ ਫ਼ੱਟੀ ਨੂੰ ਅਮਾਮੇ ਦੇ ਸਾਹਮਣੇ ਵਾਲੇ ਪਾਸੇ ਇੱਕ ਨੀਲੇ ਰਿਬਨ ਨਾਲ ਬੰਨ੍ਹੋ।
38
ਹਾਰੂਨ ਇਸ ਨੂੰ ਆਪਣੇ ਸਿਰ ਉੱਤੇ ਬੰਨ੍ਹੇਗਾ। ਇਸ ਤਰ੍ਹਾਂ ਨਾਲ ਉਹ ਅਜਿਹੇ ਪਾਪ ਨੂੰ ਵੀ ਦੂਰ ਕਰ ਦੇਵੇਗਾ ਜਿਹੜਾ ਇਸਰਾਏਲ ਦੇ ਲੋਕਾਂ ਦੀਆਂ ਸੁਗਾਤਾਂ ਨਾਲ ਸੰਬੰਧਿਤ ਹੋਵੇਗਾ। ਇਹ ਸੁਗਾਤਾਂ ਉਹ ਹਨ ਜੋ ਲੋਕ ਯਹੋਵਾਹ ਨੂੰ ਦਿੰਦੇ ਹਨ। ਹਾਰੂਨ ਇਸ ਨੂੰ ਹਮੇਸ਼ਾ ਆਪਣੇ ਸਿਰ ਉੱਤੇ ਪਹਿਨੇਗਾ ਤਾਂ ਜੋ ਯਹੋਵਾਹ ਲੋਕਾਂ ਦੀਆਂ ਸੁਗਾਤਾਂ ਨੂੰ ਪਰਵਾਨ ਕਰ ਲਵੇ।
39
“ਉਣਿਆ ਹੋਇਆ ਚਿੱਟਾ ਚੋਲਾ ਬਨਾਉਣ ਲਈ ਮਹੀਨ ਕੱਪੜੇ ਦੀ ਵਰਤੋਂ ਕਰੋ ਅਤੇ ਅਮਾਮਾ ਬਨਾਉਣ ਲਈ ਵੀ ਮਹੀਨ ਕੱਪੜਾ ਵਰਤੋਂ। ਪੇਟੀ ਉੱਤੇ ਨਮੂਨੇ ਕੱਢੇ ਹੋਣੇ ਚਾਹੀਦੇ ਹਨ।
40
ਹਾਰੂਨ ਦੇ ਪੁੱਤਰਾਂ ਲਈ ਵੀ ਕੋਟ, ਪੇਟੀਆਂ ਅਤੇ ਅਮਾਮੇ ਬਣਾਉ। ਪਹਿਨਣ ਵਾਲੇ ਕੱਪੜੇ ਉਨ੍ਹਾਂ ਨੂੰ ਸਤਿਕਾਰ ਦੇਣਗੇ ਅਤੇ ਗੌਰਵਮਈ ਬਨਾਉਣਗੇ।
41
ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਸਤਰ ਪਹਿਨਾਓ। ਫ਼ੇਰ ਉਨ੍ਹਾਂ ਨੂੰ ਜਾਜਕ ਬਨਾਉਣ ਲਈ ਉਨ੍ਹਾਂ ਉੱਪਰ ਖਾਸ ਤੇਲ ਦਾ ਛਿੜਕਾਉ ਕਰੋ। ਇਹ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰਨਗੇ।
42
“ਜਾਜਕਾਂ ਦੇ ਅੰਦਰਲੇ ਵਸਤਰਾਂ ਲਈ ਲਿਨਨ ਦੀ ਵਰਤੋਂ ਕਰੋ। ਇਹ ਅੰਦਰਲੇ ਵਸਤਰ ਉਨ੍ਹਾਂ ਨੂੰ ਲੱਕ ਤੋਂ ਲੈ ਕੇ ਪੱਟਾਂ ਤੱਕ ਕੱਜਣਗੇ।
43
ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਰ ਉਸ ਸਮੇਂ ਇਹ ਵਸਤਰ ਪਹਿਣਣੇ ਚਾਹੀਦੇ ਹਨ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ। ਜਦੋਂ ਵੀ ਉਹ ਪਵਿੱਤਰ ਸਥਾਨ ਉੱਤੇ ਜਗਵੇਦੀ ਦੇ ਨੇੜੇ ਜਾਜਕਾਂ ਵਜੋਂ ਸੇਵਾ ਕਰਨ ਲਈ ਆਉਣ ਉਨ੍ਹਾਂ ਨੂੰ ਇਹ ਵਸਤਰ ਜ਼ਰੂਰ ਪਹਿਨਣੇ ਚਾਹੀਦੇ ਹਨ। ਜੇ ਉਹ ਇਹ ਵਸਤਰ ਨਹੀਂ ਪਹਿਨਣਗੇ ਤਾਂ ਉਹ ਗੁਨਾਹ ਦੇ ਦੋਸ਼ੀ ਹੋਣਗੇ ਅਤੇ ਉਨ੍ਹਾਂ ਨੂੰ ਮਰਨਾ ਪਵੇਗਾ। ਇਹ ਸਾਰਾ ਕੁਝ ਅਜਿਹੀ ਬਿਧੀ ਹੋਣੀ ਚਾਹੀਦੀ ਹੈ ਜੋ ਹਾਰੂਨ ਅਤੇ ਉਸ ਦੇ ਬਾਦ ਉਸ ਦੇ ਸਾਰੇ ਪਰਿਵਾਰ ਲਈ ਹਮੇਸ਼ਾ ਜਾਰੀ ਰਹੇ।”
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 29 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40