bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Exodus 29
Exodus 29
Punjabi 2002 ERV (ਪਵਿੱਤਰ ਬਾਈਬਲ)
← Chapter 28
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 30 →
1
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।
2
ਫ਼ੇਰ ਖਮੀਰ ਤੋਂ ਬਿਨਾ ਰੋਟੀ ਬਨਾਉਣ ਲਈ ਮੈਦਾ ਲਵੋ। ਅਤੇ ਇਨ੍ਹਾਂ ਚੀਜ਼ਾਂ ਦੀ ਵਰਤੋਂ ਜੈਤੂਨ ਦੇ ਤੇਲ ਵਿੱਚ ਗੁਂਨ੍ਹਕੇ ਰੋਟੀਆਂ ਬਨਾਉਣ ਲਈ ਕਰੋ। ਅਤੇ ਜੈਤੂਨ ਦੇ ਤੇਲ ਨਾਲ ਚੋਪੜੀਆਂ ਹੋਈਆਂ ਛੋਟੀਆਂ, ਪਤਲੀਆਂ ਰੋਟੀਆਂ ਬਣਾਉ।
3
ਇਹ ਰੋਟੀਆਂ ਇੱਕ ਟੋਕਰੀ ਵਿੱਚ ਪਾਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਵੋ। ਉਸੇ ਵੇਲੇ, ਵਹਿੜਕਾ ਅਤੇ ਦੋ ਭੇਡੂ ਉਨ੍ਹਾਂ ਨੂੰ ਦੇ ਦੇਵੋ।
4
“ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਉ। ਉਨ੍ਹਾਂ ਨੂੰ ਪਾਣੀ ਨਾਲ ਇਸ਼ਨਾਨ ਕਰਾਉ।
5
ਹਾਰੂਨ ਨੂੰ ਖਾਸ ਵਸਤਰ ਪਹਿਨਾਉ। ਉਸ ਨੂੰ ਉਣਿਆ ਹੋਇਆ ਚਿੱਟਾ ਚੋਲਾ ਅਤੇ ਏਫ਼ੋਦ ਨਾਲ ਪਹਿਨਣ ਵਾਲਾ ਨੀਲਾ ਚੋਲਾ ਪਹਿਨਾਉ। ਉਸ ਨੂੰ ਏਫ਼ੋਦ ਅਤੇ ਸੀਨੇ-ਬੰਦ ਪਹਿਨਾਉ। ਫ਼ੇਰ ਉਸ ਉੱਤੇ ਖੂਬਸੂਰਤ ਪੇਟੀ ਬੰਨ੍ਹ ਦਿਉ।
6
ਉਸ ਦੇ ਸਿਰ ਉੱਤੇ ਅਮਾਮਾ ਰੱਖੋ। ਅਤੇ ਅਮਾਮੇ ਦੇ ਦੁਆਲੇ ਖਾਸ ਤਾਜ ਰੱਖੋ।
7
ਮਸਹ ਕਰਨ ਦਾ ਤੇਲ ਲੈ ਕੇ ਹਾਰੂਨ ਦੇ ਸਿਰ ਤੇ ਚੋਅ। ਇਹ ਦਰਸਾਵੇਗਾ ਕਿ ਹਾਰੂਨ ਨੂੰ ਇਸ ਕਾਰਜ ਲਈ ਚੁਣਿਆ ਗਿਆ ਹੈ।
8
“ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਉਸ ਥਾਂ ਤੇ ਲਿਆਉਣਾ। ਉਨ੍ਹਾਂ ਨੂੰ ਉਣੇ ਹੋਏ ਚਿੱਟੇ ਚੋਲੇ ਪੁਆਉਣੇ।
9
ਫ਼ੇਰ ਉਨ੍ਹਾਂ ਦੀਆਂ ਕਮਰਾਂ ਦੁਆਲੇ ਪੇਟੀਆਂ ਬੰਨ੍ਹਣੀਆਂ। ਉਨ੍ਹਾਂ ਨੂੰ ਪਹਿਨਣ ਲਈ ਖਾਸ ਟੋਪੀਆਂ ਦੇਣੀਆਂ। ਉਸ ਸਮੇਂ ਉਹ ਜਾਜਕ ਬਨਣਾ ਸ਼ੁਰੂ ਹੋ ਜਾਣਗੇ। ਉਹ ਉਸ ਖਾਸ ਨੇਮ ਦੇ ਅਧੀਨ ਜਾਜਕ ਹੋਣਗੇ ਜਿਹੜਾ ਹਮੇਸ਼ਾ ਰਹੇਗਾ। ਇਹੀ ਉਹ ਤਰੀਕਾ ਹੈ ਜਿਸ ਨਾਲ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਥਾਪੇਂਗਾ।
10
“ਫ਼ੇਰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਉਸ ਥਾਂ ਤੇ ਵਹਿੜਕਾ ਲੈ ਕੇ ਆਉਣਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਚਾਹੀਦਾ ਹੈ ਕਿ ਉਹ ਵਹਿੜਕੇ ਦੇ ਸਿਰ ਉੱਤੇ ਆਪਣੇ ਹੱਥ ਰੱਖਣ।
11
ਫ਼ੇਰ ਮੰਡਲੀ ਵਾਲੇ ਤੰਬੂ ਸਾਹਮਣੇ ਉਸੇ ਥਾਂ ਤੇ ਯਹੋਵਾਹ ਅੱਗੇ ਉਸ ਵਹਿੜਕੇ ਨੂੰ ਜ਼ਿਬਾਹ ਕਰਨਾ।
12
ਫ਼ੇਰ ਵਹਿੜਕੇ ਦਾ ਥੋੜਾ ਜਿਹਾ ਖੂਨ ਲੈਣਾ ਅਤੇ ਜਗਵੇਦੀ ਵੱਲ ਜਾਣਾ। ਆਪਣੀ ਉਂਗਲੀ ਨਾਲ ਥੋੜਾ ਜਿਹਾ ਖੂਨ ਜਗਵੇਦੀ ਦੇ ਸਿੰਗਾਂ ਉੱਤੇ ਲਾਉਣਾ। ਬੱਚਿਆਂ ਹੋਇਆ ਸਾਰਾ ਖੂਨ ਜਗਵੇਦੀ ਦੇ ਹੇਠਲੇ ਪਾਸੇ ਡੋਲ੍ਹ ਦੇਣਾ।
13
ਫ਼ੇਰ ਵਹਿੜਕੇ ਦੇ ਜਿਸਮ ਦੀ ਸਾਰੀ ਚਰਬੀ ਲੈਣੀ, ਜਿਗਰ ਦਾ ਚਰਬੀ ਵਾਲਾ ਭਾਗ, ਦੋਵੇਂ ਗੁਰਦੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀ ਚਰਬੀ। ਇਸ ਚਰਬੀ ਨੂੰ ਜਗਵੇਦੀ ਉੱਤੇ ਬਾਲਣਾ।
14
ਫ਼ੇਰ ਵਹਿੜਕੇ ਦਾ ਮਾਸ, ਇਸਦੀ ਚਮੜੀ, ਅਤੇ ਇਸਦੇ ਹੋਰ ਸਾਰੇ ਅੰਗ ਲੈ ਕੇ ਉਨ੍ਹਾਂ ਨੂੰ ਆਪਣੇ ਡੇਰੇ ਤੋਂ ਬਾਹਰ ਸਾੜ ਦੇਣਾ। ਇਹ ਜਾਜਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਪਾਪ ਦੀ ਭੇਟ ਹੈ।
15
“ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਭੇਡੂਆਂ ਵਿੱਚੋਂ ਇੱਕ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।
16
ਉਸ ਭੇਡੂ ਨੂੰ ਜ਼ਿਬਾਹ ਕਰ ਦੇਣਾ ਅਤੇ ਉਸਦਾ ਖੂਨ ਬਚਾ ਲੈਣਾ ਇਸ ਖੂਨ ਨੂੰ ਜਗਵੇਦੀ ਦੇ ਚਾਰੀ ਪਾਸੀਂ ਨਾਲ-ਨਾਲ ਛਿੜਕ ਦੇਣਾ।
17
ਫ਼ੇਰ ਭੇਡੂ ਦੇ ਕਈ ਟੁਕੜੇ ਕਰ ਦੇਣੇ। ਭੇਡੂ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਧੋ ਲੈਣਾ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਭੇਡੂ ਦੇ ਸਿਰ ਅਤੇ ਹੋਰ ਹਿਸਿਆਂ ਦੇ ਨਾਲ ਰੱਖ ਦੇਣਾ।
18
ਫ਼ੇਰ ਹਰ ਚੀਜ਼ ਨੂੰ ਜਗਵੇਦੀ ਉੱਤੇ ਸਾੜ ਦੇਣਾ। ਇਹ ਹੋਮ ਦੀ ਭੇਟ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ।
19
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੂਸਰੇ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।
20
ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ।
21
ਫ਼ੇਰ ਜਗਵੇਦੀ ਤੋਂ ਕੁਝ ਖੂਨ ਲੈਣਾ, ਇਸ ਨੂੰ ਖਾਸ ਤੇਲ ਵਿੱਚ ਮਿਲਾ ਕੇ ਹਾਰੂਨ ਅਤੇ ਉਸ ਦੇ ਵਸਤਰਾਂ ਉੱਤੇ ਛਿੜਕ ਦੇਣਾ ਅਤੇ ਉਸ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕ ਦੇਣਾ। ਇਹ ਦਰਸਾਵੇਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਮੇਰੀ ਖਾਸ ਤਰ੍ਹਾਂ ਨਾਲ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਵਸਤਰ ਸਿਰਫ਼ ਇਸ ਖਾਸ ਸੇਵਾ ਲਈ ਹੀ ਇਸਤੇਮਾਲ ਹੁੰਦੇ ਹਨ।
22
“ਫ਼ੇਰ ਭੇਡੂ ਦੀ ਚਰਬੀ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਕਰਨ ਲਈ ਕੀਤੀ ਜਾਵੇਗੀ।) ਪੂਛ ਦੇ ਆਲੇ-ਦੁਆਲੇ ਦੀ ਚਰਬੀ ਲੈਣਾ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੈ। ਫ਼ੇਰ ਉਹ ਚਰਬੀ ਲੈਣਾ ਜਿਹੜੀ ਜਿਗਰ ਨੂੰ ਢੱਕਦੀ ਹੈ ਦੋਹਾਂ ਗੁਰਦਿਆਂ ਨੂੰ ਅਤੇ ਉਨ੍ਹਾਂ ਉੱਤੇ ਲਗੀ ਚਰਬੀ ਨੂੰ ਅਤੇ ਲੱਤਾਂ ਨੂੰ ਲੈਣਾ।
23
ਫ਼ੇਰ ਰੋਟੀ ਵਾਲੀ ਉਹ ਟੋਕਰੀ ਲੈਣਾ ਜਿਹੜੀ ਤੁਸੀਂ ਖਮੀਰ ਤੋਂ ਬਿਨਾ ਬਣਾਕੇ ਯਹੋਵਾਹ ਦੇ ਅੱਗੇ ਰੱਖੀ ਸੀ। ਟੋਕਰੀ ਵਿੱਚੋਂ ਇਹ ਚੀਜ਼ਾਂ ਬਾਹਰ ਕੱਢ ਲੈਣੀਆਂ; ਇੱਕ ਡਬਲ ਰੋਟੀ, ਤੇਲ ਨਾਲ ਬਣੀ ਹੋਈ ਇੱਕ ਰੋਟੀ, ਅਤੇ ਇੱਕ ਪਤਲਾ ਕੇਕ।
24
ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਣੀਆਂ। ਉਨ੍ਹਾਂ ਨੂੰ ਆਖਣਾ ਕਿ ਇਨ੍ਹਾਂ ਚੀਜ਼ਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਸਨਮੁੱਖ ਖਲੋਣ। ਇਹ ਯਹੋਵਾਹ ਲਈ ਹਿਲਾਉਣ ਦੀ ਭੇਟਾ ਹੋਵੇਗੀ।
25
ਫ਼ੇਰ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਪਾਸੋਂ ਲੈ ਲੈਣੀਆਂ ਅਤੇ ਉਨ੍ਹਾਂ ਨੂੰ ਭੇਡੂ ਦੇ ਸਮੇਤ ਜਗਵੇਦੀ ਉੱਤੇ ਰੱਖ ਦੇਣਾ। ਇਹ ਹੋਮ ਦੀ ਭੇਟਾ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਉਹ ਪ੍ਰਸੰਨ ਕਰਨ ਵਾਲੀ ਸੁਗੰਧੀ।
26
“ਫ਼ੇਰ ਭੇਡੂ ਦਾ ਸੀਨਾ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਵਿੱਚ ਕੀਤੀ ਜਾਵੇਗੀ।) ਯਹੋਵਾਹ ਦੇ ਸਾਹਮਣੇ ਭੇਡੂ ਦੇ ਸੀਨੇ ਨੂੰ ਖਾਸ ਬੇਟਾ ਵਜੋਂ ਹੱਥਾਂ ਵਿੱਚ ਫ਼ੜੋ। ਫ਼ੇਰ ਇਸ ਨੂੰ ਵਾਪਸ ਲੈ ਕੇ ਆਪਣੇ ਹਿੱਸੇ ਵਜੋਂ ਰੱਖ ਲਵੋ।
27
ਉਸ ਭੇਡੂ ਦਾ ਸੀਨਾ ਅਤੇ ਲੱਤ ਲਵੋ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਲਈ ਅਤੇ ਉਨ੍ਹਾਂ ਹਿਸਿਆਂ ਨੂੰ ਪਵਿੱਤਰ ਬਨਾਉਣ ਲਈ ਕੀਤੀ ਗਈ ਸੀ। ਫ਼ੇਰ ਇਹ ਖਾਸ ਹਿੱਸੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿਉ।
28
ਇਸਰਾਏਲ ਦੇ ਲੋਕ ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਿੱਸੇ ਹਮੇਸ਼ਾ ਦੇਣਗੇ। ਜਦੋਂ ਇਸਰਾਏਲ ਦੇ ਲੋਕ ਯਹੋਵਾਹ ਨੂੰ ਚੜ੍ਹਾਵਾ ਚੜ੍ਹਾਉਣਗੇ ਇਹ ਹਿੱਸੇ ਹਮੇਸ਼ਾ ਜਾਜਕਾਂ ਦੇ ਹੋਣਗੇ। ਜਦੋਂ ਉਹ ਇਨ੍ਹਾਂ ਹਿਸਿਆਂ ਨੂੰ ਜਾਜਕਾਂ ਨੂੰ ਦੇਣਗੇ, ਇਹ ਇਨ੍ਹਾਂ ਨੂੰ ਯਹੋਵਾਹ ਨੂੰ ਭੇਂਟ ਕਰਨ ਵਾਲੀ ਗੱਲ ਹੀ ਹੋਵੇਗੀ।
29
“ਉਨ੍ਹਾਂ ਖਾਸ ਕੱਪੜਿਆਂ ਨੂੰ ਬਚਾਕੇ ਰੱਖੋ ਜਿਹੜੇ ਹਾਰੂਨ ਲਈ ਬਣਾਏ ਗਏ ਸਨ। ਉਹ ਕੱਪੜੇ ਉਸਤੋਂ ਬਾਦ ਜਿਉਣ ਵਾਲੇ ਉਸ ਦੇ ਸਾਰੇ ਲੋਕਾਂ ਦੇ ਹੋਣਗੇ। ਜਦੋਂ ਉਨ੍ਹਾਂ ਨੂੰ ਜਾਜਕ ਚੁਣਿਆ ਜਾਵੇਗਾ ਤਾਂ ਉਹ ਇਹ ਕੱਪੜੇ ਪਹਿਨਣਗੇ।
30
ਹਾਰੂਨ ਦਾ ਪੁੱਤਰ ਉਸਤੋਂ ਮਗਰੋਂ ਅਗਲਾ ਪਰਧਾਨ ਜਾਜਕ ਬਣੇਗਾ। ਉਹ ਪੁੱਤਰ ਜਦੋਂ ਪਵਿੱਤਰ ਸਥਾਨ ਉੱਤੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਵੇਗਾ ਤਾਂ ਸੱਤ ਦਿਨ ਇਹ ਵਸਤਰ ਪਹਿਨੇਗਾ।
31
“ਉਸ ਭੇਡੂ ਦਾ ਮਾਸ ਪਵਿੱਤਰ ਸਥਾਨ ਤੇ ਰਿੰਨ੍ਹੋ ਜਿਸ ਨੂੰ ਹਰੂਨ ਦੇ ਪਰਧਾਨ ਜਾਜਕ ਬਨਾਉਣ ਲਈ ਵਰਤਿਆ ਗਿਆ ਸੀ।
32
ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਉਹ ਮਾਸ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਦਰਵਾਜ਼ੇ ਤੇ ਖਾਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਉਹ ਰੋਟੀ ਵੀ ਖਾਣੀ ਚਾਹੀਦੀ ਹੈ ਜਿਹੜੀ ਟੋਕਰੀ ਵਿੱਚ ਹੈ।
33
ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ।
34
ਜੇ ਉਸ ਭੇਡੂ ਦੇ ਮਾਸ ਵਿੱਚੋਂ ਜਾਂ ਰੋਟੀ ਦਾ ਕੋਈ ਟੁਕੜਾ ਸਵੇਰ ਲਈ ਬਚ ਜਾਵੇ ਤਾਂ ਉਸ ਨੂੰ ਸਾੜ ਦੇਣਾ ਚਾਹੀਦਾ ਹੈ। ਤੁਹਾਨੂੰ ਉਹ ਮਾਸ ਜਾਂ ਰੋਟੀ ਨਹੀਂ ਖਾਣੀ ਚਾਹੀਦੀ ਕਿਉਂਕਿ ਇਸ ਨੂੰ ਸਿਰਫ਼ ਖਾਸ ਢੰਗ ਨਾਲ ਖਾਸ ਸਮੇਂ ਹੀ ਖਾਣਾ ਚਾਹੀਦਾ ਸੀ।
35
“ਤੁਹਾਨੂੰ ਇਹ ਸਾਰੀਆਂ ਗੱਲਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਿਲਕੁਲ ਉਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਸੀ। ਉਨ੍ਹਾਂ ਨੂੰ ਜਾਜਕ ਥਾਪਣ ਦੀ ਰਸਮ ਪੂਰੇ ਸੱਤ ਦਿਨ ਜਾਰੀ ਰੱਖਣੀ ਚਾਹੀਦੀ ਹੈ।
36
ਤੁਹਾਨੂੰ ਸੱਤਾਂ ਦਿਨਾਂ ਤੱਕ ਪਾਪ ਦੀ ਭੇਟ ਵਜੋਂ ਹਰ ਰੋਜ਼ ਇੱਕ ਵਹਿੜਕਾ ਮਾਰਨਾ ਚਾਹੀਦਾ ਹੈ। ਇਹ ਭੇਟ ਪਰਾਸਚਿਤ ਲਈ ਹੋਵੇਗੀ। ਤੁਸੀਂ ਇਨ੍ਹਾਂ ਬਲੀਆਂ ਨੂੰ ਜਗਵੇਦੀ ਨੂੰ ਪਵਿੱਤਰ ਬਨਾਉਣ ਲਈ ਵਰਤੋਂਗੇ। ਅਤੇ ਇਸ ਨੂੰ ਪਵਿੱਤਰ ਬਨਾਉਣ ਲਈ ਇਸ ਉੱਤੇ ਜੈਤੂਨ ਦਾ ਤੇਲ ਛਿੜਕੋਂਗੇ।
37
ਤੁਸੀਂ ਜਗਵੇਦੀ ਲਈ ਸੱਤਾਂ ਦਿਨਾਂ ਲਈ ਪਰਾਸਚਿਤ ਕਰੋਂਗੇ ਅਤੇ ਇਸ ਨੂੰ ਪਵਿੱਤਰ ਬਣਾਵੋਂਗੇ। ਉਸ ਸਮੇਂ, ਜਗਵੇਦੀ ਅੱਤ ਪਵਿੱਤਰ ਹੋ ਜਾਵੇਗੀ ਅਤੇ ਕੋਈ ਵੀ ਚੀਜ਼ ਜਿਹੜੀ ਜਗਵੇਦੀ ਨੂੰ ਛੂਹੇਗੀ, ਪਵਿੱਤਰ ਬਣ ਜਾਵੇਗੀ।
38
“ਹਰ ਰੋਜ਼ ਤੁਹਾਨੂੰ ਜਗਵੇਡੀ ਉੱਤੇ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਇੱਕ ਸਾਲ ਦੇ ਦੋ ਲੇਲੇ ਮਾਰਨੇ ਚਾਹੀਦੇ ਹਨ।
39
ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ।
40
ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।
42
“ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।
43
ਮੈਂ ਤੁਹਾਨੂੰ ਉਸ ਥਾਂ ਇਸਰਾਏਲ ਦੇ ਲੋਕਾਂ ਨਾਲ ਮਿਲਾਂਗਾ। ਅਤੇ ਮੇਰਾ ਪਰਤਾਪ ਉਸ ਥਾਂ ਨੂੰ ਪਵਿੱਤਰ ਬਣਾ ਦੇਵੇਗਾ।
44
“ਇਸ ਤਰ੍ਹਾਂ ਮੈਂ ਮੰਡਲੀ ਵਾਲੇ ਤੰਬੂ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਜਗਵੇਦੀ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਬਣਾ ਦਿਆਂਗਾ। ਤਾਂ ਜੋ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣ।
45
ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
46
ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।”
← Chapter 28
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 30 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40