bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Exodus 40
Exodus 40
Punjabi 2002 ERV (ਪਵਿੱਤਰ ਬਾਈਬਲ)
← Chapter 39
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
1
ਾਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2
“ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਤੰਬੂ, ਅਰਥਾਤ ਮੰਡਲੀ ਵਾਲੇ ਤੰਬੂ ਨੂੰ ਸਥਾਪਿਤ ਕਰੀਂ।
3
ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।
4
ਫ਼ੇਰ ਮੇਜ ਲਿਆਵੀਂ। ਉਹ ਸਾਰੀਆਂ ਚੀਜ਼ਾਂ ਮੇਜ ਉੱਪਰ ਰੱਖ ਦੇਵੀਂ ਜਿਹੜੀਆਂ ਉੱਥੇ ਹੋਣੀਆਂ ਚਾਹੀਦੀਆਂ ਹਨ। ਫ਼ੇਰ ਸ਼ਮਾਦਾਨ ਨੂੰ ਤੰਬੂ ਵਿੱਚ ਰੱਖੀਂ। ਸ਼ਮਾਦਾਨ ਨੂੰ ਸਹੀ ਥਾਵਾਂ ਉੱਤੇ ਦੀਵੇ ਰੱਖੀਂ।
5
ਤੰਬੂ ਵਿੱਚ ਧੂਫ਼ ਧੁਖਾਉਣ ਲਈ ਇਕਰਾਰਨਾਮੇ ਵਲੇ ਸੰਦੂਕ ਦੇ ਸਾਹਮਣੇ ਸੁਨਿਹਰੀ ਜਗਵੇਦੀ ਰੱਖੀਂ। ਫ਼ੇਰ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਤੇ ਪਰਦਾ ਟੰਗੀ।
6
“ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਸਥਾਪਿਤ ਕਰੀਂ।
7
ਤਸਲੇ ਨੂੰ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਰੱਖੀਂ। ਤਸਲੇ ਵਿੱਚ ਪਾਣੀ ਰੱਖੀਂ।
8
ਵਿਹੜੇ ਦੇ ਆਲੇ-ਦੁਆਲੇ ਪਰਦਿਆਂ ਦੀ ਕੰਧ ਉਸਾਰੀ। ਫ਼ੇਰ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਾਵੀਂ।
9
“ਮਸਹ ਵਾਲਾ ਤੇਲ ਲੈ ਕੇ ਇਸ ਨੂੰ ਪਵਿੱਤਰ ਤੰਬੂ ਦੀ ਹਰ ਸੈਅ ਉੱਪਰ ਛਿੜਕ ਦੇਵੀਂ। ਜਦੋਂ ਤੂੰ ਇਨ੍ਹਾਂ ਚੀਜ਼ਾਂ ਉੱਪਰ ਤੇਲ ਛਿੜਕੇਂਗਾ ਤਾਂ ਤੂੰ ਇਨ੍ਹਾਂ ਨੂੰ ਪਵਿੱਤਰ ਬਣਾ ਦੇਵੇਂਗਾ।
10
ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਤੇ ਤੇਲ ਛਿੜਕੀਂ। ਜਗਵੇਦੀ ਦੀ ਹਰ ਚੀਜ਼ ਉੱਤੇ ਤੇਲ ਛਿੜਕੀਂ। ਤੂੰ ਜਗਵੇਦੀ ਨੂੰ ਪਵਿੱਤਰ ਬਣਾ ਦੇਵੇਂਗਾ। ਇਹ ਬਹੁਤ ਪਵਿੱਤਰ ਹੋਵੇਗੀ।
11
ਫ਼ੇਰ ਤੂੰ ਤਸਲੇ ਨੂੰ ਅਤੇ ਇਸਦੀ ਚੌਂਕੀ ਉੱਤੇ ਤੇਲ ਛਿੜਕੀਂ। ਇਨ੍ਹਾਂ ਚੀਜ਼ਾਂ ਨੂੰ ਪਵਿੱਤਰ ਬਨਾਉਣ ਲਈ ਅਜਿਹਾ ਕਰੀਂ।
12
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਕੋਲ ਲੈ ਆਵੀਂ। ਉਨ੍ਹਾਂ ਦਾ ਪਾਣੀ ਨਾਲ ਇਸਨਾਨ ਕਰਾਵੀਂ।
13
ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।
14
ਫ਼ੇਰ ਉਸ ਦੇ ਪੁੱਤਰਾਂ ਨੂੰ ਵਸਤਰ ਪਹਿਨਾਵੀਂ।
15
ਉਸ ਦੇ ਪੁੱਤਰਾਂ ਉੱਤੇ ਵੀ ਓਸੇ ਤਰ੍ਹਾਂ ਤੇਲ ਛਿੜਕੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਉੱਤੇ ਛਿੜਕਿਆ ਸੀ। ਫ਼ੇਰ ਉਹ ਵੀ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣਗੇ। ਜਦੋਂ ਤੂੰ ਉਨ੍ਹਾਂ ਨੂੰ ਮਸਹ ਕਰੇਂਗਾ ਤਾਂ ਉਹ ਜਾਜਕ ਬਣ ਜਾਣਗੇ। ਉਹ ਪਰਿਵਾਰ ਸਾਰੇ ਸਮਿਆਂ ਲਈ ਜਾਜਕਾਂ ਦਾ ਬਣਿਆ ਰਹੇਗਾ।”
16
ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
17
ਇਸ ਲਈ ਠੀਕ ਸਮੇਂ ਪਵਿੱਤਰ ਤੰਬੂ ਸਥਾਪਿਤ ਕੀਤਾ ਗਿਆ। ਇਹ ਉਸ ਸਮੇਂ ਤੋਂ ਜਦੋਂ ਉਨ੍ਹਾਂ ਨੇ ਮਿਸਰ ਛੱਡਿਆ ਸੀ ਦੂਸਰੇ ਵਰ੍ਹੇ ਦੌਰਾਨ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ।
18
ਮੂਸਾ ਨੇ ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਸਥਾਪਿਤ ਕੀਤਾ ਜਿਵੇਂ ਯਹੋਆਹ ਨੇ ਆਖਿਆ ਸੀ। ਸਭ ਤੋਂ ਪਹਿਲਾਂ, ਉਸ ਨੇ ਚੀਥੀਆਂ ਰੱਖੀਆਂ ਅਤੇ ਫ਼ੇਰ ਚੀਥੀਆਂ ਉੱਤੇ ਫ਼ੱਟੀਆਂ ਰੱਖੀਆਂ। ਫ਼ੇਰ ਉਸ ਨੇ ਬਰੇਸਾਂ ਲਾ ਕੇ ਚੋਬਾਂ ਲਾਈਆਂ।
19
ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
20
ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।
21
ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
22
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਮੇਜ ਨੂੰ ਸਥਾਪਿਤ ਕੀਤਾ। ਉਸ ਨੇ ਇਸ ਨੂੰ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਪਵਿੱਤਰ ਸਥਾਨ ਦੇ ਅੰਦਰ ਪਰਦੇ ਦੇ ਸਾਹਮਣੇ ਰੱਖਿਆ।
23
ਫ਼ੇਰ ਉਸ ਨੇ ਯਹੋਵਾਹ ਦੇ ਸਾਹਮਣੇ ਮੇਜ ਉੱਪਰ ਰੋਟੀ ਰੱਖ ਦਿੱਤੀ ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
24
ਫ਼ੇਰ ਮੂਸਾ ਨੇ ਸ਼ਮਾਦਾਨ ਨੂੰ ਮੰਡਲੀ ਵਾਲੇ ਤੰਬੂ ਦੇ ਦੱਖਣ ਵਾਲੇ ਪਾਸੇ, ਮੇਜ ਦੇ ਵਿਪਰੀਤ ਸਥਾਪਿਤ ਕੀਤਾ।
25
ਫ਼ੇਰ ਮੂਸਾ ਨੇ ਯਹੋਵਾਹ ਦੇ ਸਾਹਮਣੇ ਸ਼ਮਾਦਾਨ ਉੱਤੇ ਦੀਵੇ ਰੱਖ ਦਿੱਤੇ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
26
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।
27
ਫ਼ੇਰ ਉਸ ਨੇ ਜਗਵੇਦੀ ਉੱਤੇ ਸੁਗੰਧਤ ਧੂਫ਼ ਧੁਖਾਈ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
28
ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ।
29
ਮੂਸਾ ਨੇ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਸਥਾਪਿਤ ਕਰ ਦਿੱਤੀ। ਫ਼ੇਰ ਮੂਸਾ ਨੇ ਉਸ ਜਗਵੇਦੀ ਉੱਤੇ ਹੋਮ ਦੀ ਭੇਟ ਅਰਪਨ ਕੀਤੀ। ਉਸ ਨੇ ਯਹੋਵਾਹ ਨੂੰ ਅਨਾਜ ਦੀ ਭੇਟ ਵੀ ਚੜ੍ਹਾਈ। ਉਸ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
30
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ।
31
ਮੂਸਾ, ਹਾਰੂਨ ਅਤੇ ਹਾਰੂਨ ਦੇ ਪੁੱਤਰਾਂ ਨੇ ਇਸ ਤਸਲੇ ਨੂੰ ਆਪਣੇ ਹੱਥ ਪੈਰ ਧੋਣ ਲਈ ਵਰਤਿਆ।
32
ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
33
ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ।
34
ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।
35
ਮੂਸਾ ਮੰਡਲੀ ਵਾਲੇ ਤੰਬੂ ਵਿੱਚ ਨਹੀਂ ਜਾ ਸੱਕਦਾ ਸੀ ਕਿਉਂਕਿ ਇਸ ਉੱਤੇ ਬੱਦਲ ਠਹਿਰ ਗਿਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ ਸੀ।
36
ਇਹ ਉਹੀ ਬੱਦਲ ਸੀ ਜਿਹੜਾ ਲੋਕਾਂ ਨੂੰ ਇਹ ਦਰਸਾਉਂਦਾ ਸੀ ਕਿ ਉਨ੍ਹਾਂ ਨੇ ਕਦੋਂ ਕੂਚ ਕਰਨਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਤੋਂ ਉੱਪਰ ਉੱਠਦਾ, ਇਸਰਾਏਲ ਦੇ ਲੋਕ ਸਫ਼ਰ ਸ਼ੁਰੂ ਕਰ ਦਿੰਦੇ।
37
ਪਰ ਜਦੋਂ ਬੱਦਲ ਪਵਿੱਤਰ ਤੰਬੂ ਉੱਪਰ ਠਹਿਰਿਆ ਹੁੰਦਾ, ਲੋਕ ਜਾਣ ਦੀ ਕੋਸ਼ਿਸ਼ ਨਾ ਕਰਦੇ। ਉਹ ਓਨੀ ਦੇਰ ਉਸੇ ਥਾਂ ਟਿਕੇ ਰਹਿੰਦੇ ਜਦੋਂ ਤੱਕ ਕਿ ਬੱਦਲ ਉੱਪਰ ਨਹੀਂ ਉੱਠ ਜਾਂਦਾ ਸੀ।
38
ਇਸ ਤਰ੍ਹਾ ਯਹੋਵਾਹ ਦਾ ਬੱਦਲ ਦਿਨ ਵੇਲੇ ਪਵਿੱਤਰ ਤੰਬੂ ਦੇ ਉੱਪਰ ਟਿਕਿਆ ਹੋਇਆ ਸੀ। ਅਤੇ ਰਾਤ ਵੇਲੇ ਬੱਦਲ ਵਿੱਚ ਅੱਗ ਹੁੰਦੀ ਸੀ। ਇਸ ਲਈ ਇਸਰਾਏਲ ਦੇ ਸਾਰੇ ਲੋਕ ਸਫ਼ਰ ਕਰਦੇ ਸਮੇਂ ਬੱਦਲ ਨੂੰ ਦੇਖ ਸੱਕਦੇ ਸਨ।
← Chapter 39
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40