bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Ezekiel 27
Ezekiel 27
Punjabi 2002 ERV (ਪਵਿੱਤਰ ਬਾਈਬਲ)
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 28 →
1
ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ,
2
“ਆਦਮੀ ਦੇ ਪੁੱਤਰ, ਸੂਰ ਬਾਰੇ ਇਹ ਸੋਗੀ ਗੀਤ ਗਾ।
3
ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ। ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!
4
ਮੈਡੀਟੇਰੇਨੀਅਨ ਸਮੁੰਦਰ ਤੇਰੇ ਸ਼ਹਿਰ ਦੀ ਸੀਮਾ ਹੈ। ਤੇਰੇ ਇਮਾਰਤਕਾਰਾਂ ਨੇ ਬਣਾਇਆ ਸੀ ਤੈਨੂੰ ਪੂਰਨ ਤੌਰ ਤੇ ਖੂਬਸੂਰਤ।” ਜਿਵੇਂ ਉਹ ਜਹਾਜ਼ ਜਿਹੜੇ ਤੇਰੇ ਵੱਲੋਂ ਸਫ਼ਰ ਕਰਦੇ ਹਨ।
5
ਤੇਰੇ ਇਮਾਰਤਕਾਰਾਂ ਨੇ ਸਨੀਰ ਪਰਬਤਾਂ ਦੇ ਚੀਲ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੀਆਂ ਤਖਤੀਆਂ ਬਨਾਉਣ ਲਈ। ਉਨ੍ਹਾਂ ਨੇ ਲਬਾਨੋਨ ਤੋਂ ਦਿਆਰ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੇ ਮਸਤੂਲ ਨੂੰ ਬਣਾਉਣ ਲਈ।
6
ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ ਤੁਹਾਡੇ ਪਤਵਾਰ ਬਨਾਉਣ ਲਈ। ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ ਤੁਹਾਡੇ ਡੈਕ ਉਤਲੇ ਸਨਬੋਰ ਲਈ। ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।
7
ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ। ਤੁਹਾਡੀ ਪਾਲ ਸੀ ਝੰਡਾ ਤੁਹਾਡਾ। ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ। ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।
8
ਸੀਦੋਨ ਅਤੇ ਅਰਵਦ ਦੇ ਲੋਕਾਂ ਨੇ ਤੁਹਾਡੀਆਂ ਕਿਸ਼ਤੀਆਂ ਦੇ ਚੱਪੂ ਚਲਾਏ। ਸੂਰ, ਤੁਹਾਡੇ ਸਿਆਣੇ ਬੰਦੇ ਸਨ ਕਪਤਾਨ ਤੁਹਾਡੇ ਜਹਾਜ਼ਾਂ ਦੇ।
9
ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ, ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ। ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।
10
“‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ।
11
ਅਰਵਦ ਅਤੇ ਸਿਸਰੀਆ ਦੇ ਬੰਦੇ ਤੁਹਾਡੇ ਸੁਰੱਖਿਅਤ ਸੈਨਿਕ ਸਨ, ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਦੀ ਦੀਵਾਰ ਉੱਤੇ ਖਲੋਤੇ ਹੋਏ। ਤੁਹਾਡੇ ਮੁਨਾਰਿਆਂ ਵਿੱਚ ਗਾਮਾਦ ਦੇ ਲੋਕ ਸਨ। ਉਨ੍ਹਾਂ ਨੇ ਆਪਣੀਆਂ ਢਾਲਾਂ ਤੁਹਾਡੇ ਸ਼ਹਿਰ ਦੁਆਲੇ ਕੰਧਾਂ ਉੱਤੇ ਟਂਗੀਆਂ ਹੋਈਆਂ ਸਨ। ਉਨ੍ਹਾਂ ਨੇ ਤੁਹਾਡੀ ਸੁੰਦਰਤਾ ਨੂੰ ਪੂਰਨ ਬਣਾ ਦਿੱਤਾ ਸੀ।
12
“‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ।
13
ਯਾਵਾਨ, ਤੂਬਲ, ਅਤੇ ਮਸ਼ਕ ਸਾਗਰ ਦੇ ਦੁਆਲੇ ਦਾ ਖੇਤਰ ਤੁਹਾਡੇ ਨਾਲ ਵਪਾਰ ਕਰਦਾ ਸੀ। ਉਹ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਬਦਲੇ ਗੁਲਾਮਾਂ ਅਤੇ ਕਾਂਸੀ ਦਾ ਵਪਾਰ ਕਰਦੇ ਸਨ।
14
ਤੋਂਗਰਮਾਹ ਕੌਮ ਦੇ ਲੋਕ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਘੋੜਿਆਂ, ਜੰਗੀ ਘੋੜਿਆਂ ਅਤੇ ਖੱਚਰਾਂ ਦਾ ਵਪਾਰ ਕਰਦੇ ਸਨ।
15
ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ।
16
ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।
17
“‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ।
18
ਦੰਮਿਸ਼ਕ ਇੱਕ ਚੰਗਾ ਗਾਹਕ ਸੀ। ਉਸ ਨੇ ਤੁਹਾਡੀਆਂ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਹਲਬੋਨ ਦੀ ਸ਼ਰਾਬ ਅਤੇ ਚਿੱਟੀ ਉਨ ਦਾ ਉਨ੍ਹਾਂ ਚੀਜ਼ਾਂ ਨਾਲ ਵਪਾਰ ਕੀਤਾ।
19
ਊਜ਼ਲ ਤੋਂ ਵਾਦਾਨ ਅਤੇ ਯਾਵਾਨ ਨੇ ਤੁਹਾਡੀਆਂ ਵਸਤਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਕਮਾਇਆ ਹੋਇਆ ਲੋਹਾ, ਅਤਰ ਅਤੇ ਗੰਨੇ ਦਾ ਵਪਾਰ ਉਨ੍ਹਾਂ ਚੀਜ਼ਾਂ ਨਾਲ ਕੀਤਾ।
20
ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ।
21
ਅਰਬ ਅਤੇ ਕੇਦਾਰ ਦੇ ਸਾਰੇ ਆਗੂਆਂ ਨੇ ਤੁਹਾਡੀਆਂ ਚੀਜ਼ਾਂ ਨਾਲ ਲੇਲਿਆਂ, ਭੇਡੂਆਂ, ਬੱਕਰੀਆਂ ਦਾ ਵਪਾਰ ਕੀਤਾ।
22
ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ।
23
ਹਾਰਾਨ, ਕੰਨੇਹ, ਅਦਨ, ਸ਼ਬਾ, ਅੱਸ਼ੂਰ ਅਤੇ ਕਿਲਮਦ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ।
24
ਉਨ੍ਹਾਂ ਨੇ ਸਭ ਤੋਂ ਚੰਗੇ ਕੱਪੜਿਆਂ, ਨੀਲੇ ਅਤੇ ਸੁੰਦਰ ਕੱਢਾਈ ਦੇ ਕੰਮ ਵਾਲੇ ਕੱਪੜਿਆਂ, ਅਨੇਕਾਂ ਰਂਗਾਂ ਦੇ ਗਲੀਚਿਆਂ, ਕਸ ਕੇ ਬੰਨ੍ਹੇ ਹੋਏ ਰੱਸਿਆਂ ਅਤੇ ਦਿਆਰ ਦੀ ਲੱਕੜੀ ਤੋਂ ਬਣੀਆਂ ਚੀਜ਼ਾਂ ਨਾਲ ਅਦਾਇਗੀ ਕੀਤੀ। ਇਹੀ ਚੀਜ਼ਾਂ ਸਨ ਜਿਨ੍ਹਾਂ ਨਾਲ ਉਹ ਤੁਹਾਡੇ ਨਾਲ ਵਪਾਰ ਕਰਦੇ ਸਨ।
25
ਤਰਸ਼ੀਸ਼ ਦੇ ਜਹਾਜ਼ ਤੁਹਾਡੀਆਂ ਵੇਚੀਆਂ ਚੀਜ਼ਾਂ ਨੂੰ ਲੈ ਜਾਂਦੇ ਸਨ। “ਸੂਰ, ਤੂੰ ਹੈ ਉਨ੍ਹਾਂ ਮਾਲਵਾਹਕ ਜਹਾਜ਼ਾਂ ਵਿੱਚੋਂ ਕਿਸੇ ਇੱਕ ਵਰਗਾ। ਤੂੰ ਸਮੁੰਦਰ ਉੱਤੇ ਹੈਂ, ਬਹੁਤ ਸਾਰੀਆਂ ਦੌਲਤਾਂ ਨਾਲ ਮਾਲਾਮਾਲ।
26
ਤੇਰੇ ਪਤਵਾਰ ਚਲਾਉਣ ਵਾਲੇ ਤੈਨੂੰ ਸਮੁੰਦਰ ਵਿੱਚ ਦੂਰ-ਵਗਾ ਕੇ ਲੈ ਗਏ। ਪਰ ਪੂਰਬ ਦੀ ਇੱਕ ਤਾਕਤਵਰ ਹਵਾ ਤਬਾਹ ਕਰ ਦੇਵੇਗੀ ਤੇਰੇ ਸਮੁੰਦਰ ਵਿੱਚਲੇ ਜਹਾਜ਼ਾਂ ਨੂੰ।
27
ਅਤੇ ਡੁਲ੍ਹ ਜਾਵੇਗੀ ਤੇਰੀ ਸਾਰੀ ਦੌਲਤ ਸਮੁੰਦਰ ਵਿੱਚ। ਤੇਰੀ ਦੌਲਤ-ਉਹ ਚੀਜ਼ਾਂ ਜਿਹੜੀਆਂ ਨੂੰ ਖਰੀਦਦਾ ਤੇ ਵੇਚਦਾ ਹੈਂ-ਡੁਲ੍ਹ ਜਾਵੇਗੀ ਸਮੁੰਦਰ ਵਿੱਚ। ਤੇਰੇ ਸਾਰੇ ਮਾਝੀ-ਜਹਾਜਰਾਨਾਂ, ਕਪਤਾਨਾਂ ਅਤੇ ਉਹ ਆਦਮੀ ਜਿਹੜੇ ਬੰਦ ਕਰਦੇ ਨੇ ਦਰਾੜਾਂ ਤੇਰੇ ਜਹਾਜ਼ਾਂ ਦੇ ਫ਼ਟਿਆਂ ਵਿੱਚਲੀਆਂ- ਡੁਲ੍ਹ ਜਾਵੇਗਾ ਸਮੁੰਦਰ ਅੰਦਰ। ਤੇਰੇ ਸ਼ਹਿਰ ਦੇ ਵਪਾਰੀ ਸਿਪਾਹੀ ਸਾਰੇ ਹੀ ਡੁੱਬ ਜਾਣਗੇ ਸਮੁੰਦਰ ਵਿੱਚ। ਇਹੀ ਵਾਪਰੇਗਾ ਜਿਸ ਦਿਨ ਤੂੰ ਤਬਾਹ ਹੋਵੇਂਗਾ!
28
“‘ਪਿਂਡ ਡਰ ਨਾਲ ਕੰਬ ਜਾਣਗੇ ਜਦੋਂ ਉਹ ਤੁਹਾਡੇ ਕਪਤਾਨਾਂ ਦੀਆਂ ਚੀਕਾਂ ਸੁਣਨਗੇ!
29
ਤੁਹਾਡਾ ਪੂਰਾ ਮਲਾਹ ਛਾਲ ਮਾਰ ਦੇਵੇਗਾ ਜਹਾਜ਼ ਵਿੱਚੋਂ। ਜਹਾਜ਼ਰਾਨ ਅਤੇ ਕਪਤਾਨ ਛਾਲ ਮਾਰ ਦੇਣਗੇ ਜਹਾਜ਼ ਵਿੱਚੋਂ ਅਤੇ ਤਰ ਜਾਣਗੇ ਕੰਢੇ ਤਾਈਂ।
30
ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ। ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।
31
ਸਿਰ ਮੁਨਾਵਣਗੇ ਉਹ ਤੇਰੇ ਲਈ। ਪਹਿਨਣਗੇ ਉਹ ਸੋਗੀ ਵਸਤਰ। ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।
32
“‘ਉਨ੍ਹਾਂ ਦੇ ਭਾਰੀ ਰੋਣੇ ਅੰਦਰ ਉਹ ਤੇਰੇ ਲਈ ਇਹ ਉਦਾਸ ਗੀਤ ਗਾਉਣਗੇ, ਅਤੇ ਤੇਰੇ ਲਈ ਰੋਣਗੇ। “‘ਕੋਈ ਨਹੀਂ ਹੈ ਸੂਰ ਵਰਗਾ! ਬਰਬਾਦ ਹੋ ਗਿਆ ਹੈ ਸੂਰ ਅੱਧ ਵਿੱਚਕਾਰ ਸਮੁੰਦਰ ਦੇ!
33
ਤੁਹਾਡੇ ਵਪਾਰੀਆਂ ਨੇ ਸਫ਼ਰ ਕੀਤਾ ਸਮੁੰਦਰੋ ਪਾਰ! ਸੰਤੁਸ਼ਟ ਕੀਤਾ ਤੁਸੀਂ ਬਹੁਤ ਲੋਕਾਂ ਨੂੰ ਆਪਣੀ ਵੱਡੀ ਦੌਲਤ ਨਾਲ ਅਤੇ ਆਪਣੀਆਂ ਵੇਚੀਆਂ ਚੀਜ਼ਾਂ ਨਾਲ। ਬਣਾ ਦਿੱਤਾ ਤੁਸੀਂ ਧਰਤੀ ਦੇ ਰਾਜਿਆਂ ਨੂੰ ਅਮੀਰ!
34
ਪਰ ਤੁਸੀਂ ਭਂਨੇ ਪਏ ਹੋ ਸਮੁੰਦਰਾਂ ਦੇ ਅਤੇ ਡੂੰਘਿਆਂ ਪਾਣੀਆਂ ਦੇ। ਉਹ ਸਾਰੀਆਂ ਚੀਜ਼ਾਂ ਜਿਹੜੀਆਂ ਤੁਸੀਂ ਵੇਚਦੇ ਹੋ, ਅਤੇ ਤੁਹਾਡੇ ਸਾਰੇ ਲੋਕ ਡਿੱਗ ਪਏ ਹਨ!
35
ਸਮੁੰਦਰੀ ਕੰਢੇ ਰਹਿੰਦੇ ਸਾਰੇ ਹੀ ਲੋਕ ਹਨ ਭੈਭੀਤ ਤੁਹਾਡੇ ਬਾਰੇ। ਰਾਜੇ ਉਨ੍ਹਾਂ ਦੇ ਨੇ ਅੱਤ ਭੈਭੀਤ। ਚਿਹਰੇ ਉਨ੍ਹਾਂ ਦੇ ਦਰਸਾਉਂਦੇ ਨੇ ਭੈ ਉਨ੍ਹਾਂ ਦਾ।
36
ਹੋਰਨਾਂ ਕੌਮਾਂ ਦੇ ਵਪਾਰੀ ਸੀਟੀਆਂ ਮਾਰਦੇ ਨੇ ਤੁਹਾਡੇ ਉੱਤੇ। ਵਪਾਰੀਆਂ ਨੇ ਜਿਹੜੀਆਂ ਗੱਲਾਂ ਤੁਹਾਡੇ ਨਾਲ ਭੈਭੀਤ ਕਰਨਗੀਆਂ ਉਹ ਲੋਕਾਂ ਨੂੰ। ਕਿਉਂ? ਕਿਉਂਕਿ ਖਤਮ ਹੋ ਗਏ ਹੋ ਤੁਸੀਂ ਰੋਵੋਂਗੇ ਨਹੀਂ ਤੁਸੀਂ ਫ਼ੇਰ ਹੁਣ।’”
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 28 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48