bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 21
Genesis 21
Punjabi 2002 ERV (ਪਵਿੱਤਰ ਬਾਈਬਲ)
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 22 →
1
ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।
2
ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।
3
ਸਾਰਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਹਾਮ ਨੇ ਉਸ ਦਾ ਨਾਮ ਇਸਹਾਕ ਰੱਖਿਆ।
4
ਅਬਰਾਹਾਮ ਨੇ ਇਸਹਾਕ ਦੀ ਸੁੰਨਤ ਕਰ ਦਿੱਤੀ, ਜਦੋਂ ਇਸਹਾਕ ਅੱਠਾਂ ਦਿਨਾਂ ਦਾ ਹੋਇਆ ਸੀ, ਜਿਵੇਂ ਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
5
ਅਬਰਾਹਾਮ ਉਦੋਂ 100 ਵਰ੍ਹਿਆਂ ਦਾ ਸੀ ਜਦੋਂ ਉਸ ਦਾ ਪੁੱਤਰ ਇਸਹਾਕ ਜਨਮਿਆ।
6
ਅਤੇ ਸਾਰਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਖੁਸ਼ੀ ਦਿੱਤੀ ਹੈ। ਹਰ ਬੰਦਾ ਜਿਹੜਾ ਇਹ ਗੱਲ ਸੁਣੇਗਾ ਉਹ ਪ੍ਰਸੰਨ ਹੋਵੇਗਾ।
7
ਕੋਈ ਨਹੀਂ ਸੀ ਸੋਚਦਾ ਕਿ ਮੈਂ, ਸਾਰਾਹ, ਅਬਰਾਹਾਮ ਦਾ ਬੱਚਾ ਜਣਾਂਗੀ। ਪਰ ਮੈਂ ਅਬਰਾਹਾਮ ਨੂੰ ਇੱਕ ਪੁੱਤਰ ਦਿੱਤਾ ਜਦੋਂ ਕਿ ਉਹ ਬਿਰਧ ਹੈ।”
8
ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।
9
ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ। ਸਾਰਾਹ ਅਸ਼ਾਂਤ ਹੋ ਗਈ।
10
ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”
11
ਇਸ ਗੱਲ ਨੇ ਅਬਰਾਹਾਮ ਨੂੰ ਬਹੁਤ ਅਸ਼ਾਂਤ ਕਰ ਦਿੱਤਾ। ਉਹ ਆਪਣੇ ਪੁੱਤਰ ਇਸਮਾਏਲ ਬਾਰੇ ਚਿੰਤਿਤ ਸੀ।
12
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਉਸ ਮੁੰਡੇ ਅਤੇ ਗੁਲਾਮ ਔਰਤ ਦਾ ਫ਼ਿਕਰ ਨਾ ਕਰ। ਉਹੀ ਕਰ ਜੋ ਸਾਰਾਹ ਚਾਹੁੰਦੀ ਹੈ। ਇਸਹਾਕ ਹੀ ਤੇਰਾ ਇੱਕੋ-ਇੱਕ ਵਾਰਿਸ ਹੋਵੇਗਾ।
13
ਪਰ ਮੈਂ ਤੇਰੀ ਗੁਲਾਮ ਔਰਤ ਦੇ ਪੁੱਤਰ ਨੂੰ ਵੀ ਅਸੀਸ ਦੇਵਾਂਗਾ। ਉਹ ਤੇਰਾ ਪੁੱਤਰ ਹੈ, ਇਸ ਲਈ ਮੈਂ ਉਸ ਦੇ ਪਰਿਵਾਰ ਤੋਂ ਵੀ ਇੱਕ ਮਹਾਨ ਕੌਮ ਬਣਾਵਾਂਗਾ।”
14
ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।
15
ਕੁਝ ਸਮੇਂ ਬਾਦ, ਸਾਰਾ ਪਾਣੀ ਮੁੱਕ ਗਿਆ। ਪੀਣ ਲਈ ਕੁਝ ਵੀ ਨਹੀਂ ਬਚਿਆ। ਇਸ ਲਈ ਹਾਜਰਾ ਨੇ ਆਪਣੇ ਬੱਚੇ ਨੂੰ ਇੱਕ ਝਾੜੀ ਦੇ ਅੰਦਰ ਰੱਖ ਦਿੱਤਾ।
16
ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸ ਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।
17
ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।
18
ਜਾਹ ਅਤੇ ਮੁੰਡੇ ਦੀ ਸਹਾਇਤਾ ਕਰ। ਉਸ ਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”
19
ਫ਼ੇਰ ਪਰਮੇਸ਼ੁਰ ਨੇ ਹਾਜਰਾ ਨੂੰ ਪਾਣੀ ਦਾ ਇੱਕ ਖੂਹ ਦਿਖਾਇਆ। ਇਸ ਲਈ ਹਾਜਰਾ ਖੂਹ ਉੱਤੇ ਗਈ ਅਤੇ ਆਪਣਾ ਥੈਲਾ ਪਾਣੀ ਨਾਲ ਭਰ ਲਿਆ। ਫ਼ੇਰ ਉਸ ਨੇ ਮੁੰਡੇ ਨੂੰ ਪਾਣੀ ਪਿਲਾਇਆ।
20
ਮੁੰਡਾ ਵੱਡਾ ਹੁੰਦਾ ਗਿਆ ਅਤੇ ਪਰਮੇਸ਼ੁਰ ਉਸ ਦੇ ਅੰਗ-ਸੰਗ ਰਿਹਾ। ਇਸਮਾਏਲ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਸ਼ਿਕਾਰੀ ਬਣ ਗਿਆ। ਉਸ ਨੇ ਤੀਰ ਕਮਾਣ ਚਲਾਉਣ ਵਿੱਚ ਮਹਾਰਥ ਹਾਸਿਲ ਕਰ ਲਈ।
21
ਉਸ ਦੀ ਮਾਂ ਨੇ ਉਸ ਲਈ ਮਿਸਰ ਵਿੱਚੋਂ ਇੱਕ ਪਤਨੀ ਲੱਭ ਲਈ। ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦੇ ਰਹੇ।
22
ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।
23
ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”
24
ਅਤੇ ਅਬਰਾਹਾਮ ਨੇ ਆਖਿਆ, “ਮੈਂ ਤੇਰੇ ਨਾਲ ਓਹੋ ਜਿਹਾ ਸਲੂਕ ਕਰਨ ਦਾ ਇਕਰਾਰ ਕਰਦਾ ਹਾਂ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਹੈ।”
25
ਫ਼ੇਰ ਅਬਰਾਹਾਮ ਨੇ ਅਬੀਮਲਕ ਨੂੰ ਸ਼ਿਕਾਇਤ ਕੀਤੀ। ਅਬਰਾਹਾਮ ਨੇ ਇਸ ਲਈ ਸ਼ਿਕਾਇਤ ਕੀਤੀ ਕਿਉਂਕਿ ਅਬੀਮਲਕ ਦੇ ਨੌਕਰਾਂ ਨੇ ਪਾਣੀ ਦੇ ਖੂਹ ਉੱਤੇ ਕਬਜ਼ਾ ਕਰ ਲਿਆ ਸੀ।
26
ਪਰ ਅਬੀਮਲਕ ਨੇ ਆਖਿਆ, “ਮੈਨੂੰ ਨਹੀਂ ਪਤਾ, ਇਹ ਕਿਸ ਨੇ ਕੀਤਾ। ਤੂੰ ਇਹ ਮੈਨੂੰ ਪਹਿਲਾਂ ਕਦੇ ਨਹੀਂ ਦੱਸਿਆ। ਮੈਂ ਇਸ ਬਾਰੇ ਅੱਜ ਹੀ ਸੁਣ ਰਿਹਾ ਹਾਂ!”
27
ਇਸ ਲਈ ਅਬਰਾਹਾਮ ਅਤੇ ਅਬੀਮਲਕ ਨੇ ਇੱਕ ਇਕਰਾਰਨਾਮਾ ਕੀਤਾ। ਅਬਰਾਹਾਮ ਨੇ ਅਬੀਮਲਕ ਨੂੰ ਕੁਝ ਭੇਡਾਂ ਅਤੇ ਪਸ਼ੂ ਇਕਰਾਰਨਾਮੇ ਦੇ ਸਬੂਤ ਵਜੋਂ ਦਿੱਤੇ।
28
ਅਬਰਾਹਾਮ ਨੇ ਸੱਤ ਲੇਲੀਆਂ ਵੀ ਅਬੀਮਲਕ ਦੇ ਸਾਹਮਣੇ ਰੱਖ ਦਿੱਤੀਆਂ।
29
ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, “ਤੂੰ ਇਨ੍ਹਾਂ ਸੱਤ ਲੇਲੀਆਂ ਨੂੰ ਇੱਕਲਿਆਂ ਕਿਉਂ ਰੱਖ ਦਿੱਤਾ ਹੈ?”
30
ਅਬਰਾਹਾਮ ਨੇ ਜਵਾਬ ਦਿੱਤਾ, “ਜਦੋਂ ਤੂੰ ਇਨ੍ਹਾਂ ਲੇਲੀਆਂ ਨੂੰ ਮੇਰੇ ਵੱਲੋਂ ਪ੍ਰਵਾਨ ਕਰ ਲਵੇਂਗਾ ਤਾਂ ਇਹ ਇਸ ਗੱਲ ਦਾ ਸਬੂਤ ਹੋਵੇਗਾ ਕਿ ਮੈਂ ਇਹ ਖੂਹ ਪੁੱਟਿਆ ਸੀ।”
31
ਇਸ ਲਈ ਇਸ ਤੋਂ ਮਗਰੋਂ ਖੂਹ ਨੂੰ ਬਏਰਸ਼ਬਾ ਆਖਿਆ ਜਾਣ ਲੱਗਾ। ਉਸ ਨੇ ਇਸ ਖੂਹ ਨੂੰ ਇਹ ਨਾਲ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਇੱਕ ਦੂਜੇ ਨਾਲ ਇਕਰਾਰ ਕੀਤਾ ਸੀ।
32
ਇਸ ਤਰ੍ਹਾਂ ਅਬਰਾਹਾਮ ਅਤੇ ਅਬੀਮਲਕ ਨੇ ਬਏਰਸਬਾ ਵਿਖੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਅਬੀਮਲਕ ਅਤੇ ਉਸ ਦਾ ਫ਼ੌਜੀ ਕਮਾਂਡਰ ਫ਼ਲਿਸਤੀਆਂ ਦੇ ਦੇਸ਼ ਨੂੰ ਚੱਲੇ ਗਏ।
33
ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ।
34
ਅਤੇ ਅਬਰਾਹਾਮ ਫ਼ਲਿਸਤੀਆਂ ਦੇ ਦੇਸ਼ ਵਿੱਚ ਲੰਮਾ ਸਮਾਂ ਰਿਹਾ।
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 22 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50