bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 22
Genesis 22
Punjabi 2002 ERV (ਪਵਿੱਤਰ ਬਾਈਬਲ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 23 →
1
ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
2
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਚੜ੍ਹਾ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”
3
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।
4
ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।
5
ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”
6
ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।
7
ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”
8
ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸ ਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।
9
ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।
10
ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।
11
ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”
12
ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸ ਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”
13
ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।
14
ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦਰਸ਼ਣ ਕੀਤਾ ਜਾ ਸੱਕਦਾ ਹੈ।”
15
ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।
16
ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ
17
ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।
18
ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”
19
ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।
20
ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸ ਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ।
21
ਪਹਿਲੇ ਪੁੱਤਰ ਦਾ ਨਾਮ ਊਸ ਹੈ। ਦੂਸਰੇ ਪੁੱਤਰ ਦਾ ਨਾਮ ਬੂਜ਼ ਹੈ। ਤੀਸਰਾ ਪੁੱਤਰ ਅਰਾਮ ਦਾ ਪਿਤਾ, ਕਮੂਏਲ ਹੈ।
22
ਫ਼ੇਰ ਕਸਦ, ਹਜ਼ੋ, ਪਿਲਦਾਸ਼ ਅਤੇ ਯਿਦਲਾਫ਼ ਬਥੂਏਲ ਹਨ।”
23
ਬਥੂਏਲ ਰਿਬਕਾਹ ਦਾ ਪਿਤਾ ਸੀ। ਮਿਲਕਾਹ ਇਨ੍ਹਾਂ ਅੱਠਾਂ ਪੁੱਤਰਾਂ ਦੀ ਮਾਂ ਸੀ ਅਤੇ ਨਾਹੋਰ ਉਨ੍ਹਾਂ ਦਾ ਪਿਤਾ ਸੀ। ਨਾਹੋਰ ਅਬਰਾਹਾਮ ਦਾ ਭਰਾ ਸੀ।
24
ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50