bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 31
Genesis 31
Punjabi 2002 ERV (ਪਵਿੱਤਰ ਬਾਈਬਲ)
← Chapter 30
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 32 →
1
ਇੱਕ ਦਿਨ, ਯਾਕੂਬ ਨੇ ਲਾਬਾਨ ਦੇ ਪੁੱਤਰਾਂ ਨੂੰ ਗੱਲਾਂ ਕਰਦਿਆਂ ਸੁਣ ਲਿਆ। ਉਨ੍ਹਾਂ ਆਖਿਆ, “ਯਾਕੂਬ ਨੇ ਸਾਡੇ ਪਿਤਾ ਦੀ ਹਰ ਸ਼ੈਅ ਹਥਿਆ ਲਈ ਹੈ। ਯਾਕੂਬ ਅਮੀਰ ਹੋ ਗਿਆ ਹੈ, ਅਤੇ ਉਸ ਨੇ ਇਹ ਸਾਰੀ ਦੌਲਤ ਸਾਡੇ ਪਿਉ ਕੋਲੋਂ ਹਥਿਆਈ ਹੈ।”
2
ਫ਼ੇਰ ਯਾਕੂਬ ਨੇ ਦੇਖਿਆ ਕਿ ਲਾਬਾਨ ਦਾ ਵਿਵਹਾਰ ਵੀ ਹੁਣ ਪਹਿਲਾਂ ਵਾਂਗ ਦੋਸਤਾਨਾ ਨਹੀਂ ਸੀ।
3
ਯਹੋਵਾਹ ਨੇ ਯਾਕੂਬ ਨੂੰ ਆਖਿਆ, “ਆਪਣੇ ਦੇਸ ਨੂੰ ਵਾਪਸ ਚੱਲਿਆ ਜਾਹ ਜਿੱਥੇ ਤੇਰੇ ਪੁਰਖੇ ਰਹਿੰਦੇ ਸਨ। ਮੈਂ ਤੇਰੇ ਨਾਲ ਹੋਵਾਂਗਾ।”
4
ਇਸ ਲਈ ਯਾਕੂਬ ਨੇ ਰਾਖੇਲ ਅਤੇ ਲੇਆਹ ਨੂੰ ਆਖਿਆ ਕਿ ਉਹ ਉਸ ਨੂੰ ਖੇਤਾਂ ਵਿੱਚ ਆਕੇ ਮਿਲਣ ਜਿੱਥੇ ਉਹ ਆਪਣੀਆਂ ਬੱਕਰੀਆਂ ਅਤੇ ਭੇਡਾਂ ਦੇ ਇੱਜੜ ਰੱਖਦਾ ਸੀ।
5
ਯਾਕੂਬ ਨੇ ਰਾਖੇਲ ਅਤੇ ਲੇਆਹ ਨੂੰ ਆਖਿਆ, “ਮੈਂ ਦੇਖ ਲਿਆ ਹੈ ਕਿ ਤੁਹਾਡਾ ਪਿਤਾ ਮੇਰੇ ਨਾਲ ਨਾਰਾਜ਼ ਹੈ। ਪਹਿਲਾਂ ਉਹ ਮੇਰੇ ਨਾਲ ਹਮੇਸ਼ਾ ਦੋਸਤਾਨਾ ਰਿਹਾ ਹੈ, ਪਰ ਹੁਣ ਅਜਿਹਾ ਨਹੀਂ ਹੈ। ਪਰ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਨਾਲ ਹੈ।
6
ਤੁਸੀਂ ਦੋਵੇਂ ਜਾਣਦੀਆਂ ਹੋ ਕਿ ਮੈਂ ਜਿੰਨਾ ਹੋ ਸੱਕਿਆ ਹੈ ਤੁਹਾਡੇ ਪਿਤਾ ਲਈ ਸਖ਼ਤ ਮਿਹਨਤ ਕੀਤੀ ਹੈ।
7
ਪਰ ਤੁਹਾਡੇ ਪਿਤਾ ਨੇ ਮੈਨੂੰ ਧੋਖਾ ਦਿੱਤਾ। ਤੁਹਾਡੇ ਪਿਤਾ ਨੇ ਦਸ ਵਾਰੀ ਮੇਰੀ ਤਨਖਾਹ ਬਦਲੀ ਹੈ। ਪਰ ਇਸ ਸਾਰੇ ਸਮੇਂ ਦੌਰਾਨ ਪਰਮੇਸ਼ੁਰ ਨੇ ਮੈਨੂੰ ਲਾਬਾਨ ਦੀਆਂ ਸਾਰੀਆਂ ਚਾਲਾਕੀਆਂ ਤੋਂ ਬਚਾਈ ਰੱਖਿਆ ਹੈ।
8
“ਜੇਕਰ ਲਾਬਾਨ ਨੇ ਆਖਿਆ, ‘ਤੂੰ ਆਪਣੀ ਤਨਖਾਹ ਵਜੋਂ ਧਾਰੀਆਂ ਵਾਲੀਆਂ ਸਾਰੀਆਂ ਬੱਕਰੀਆਂ ਰੱਖ ਸੱਕਦੈਂ,’ ਤਾਂ ਸਾਰੇ ਜਾਨਵਰਾਂ ਦੇ ਬੱਚੇ ਧਾਰੀਆਂ ਵਾਲੇ ਸਨ।
9
ਇਸ ਲਈ ਪਰਮੇਸ਼ੁਰ ਨੇ ਤੁਹਾਡੇ ਪਿਤਾ ਕੋਲੋਂ ਜਾਨਵਰ ਖੋਹ ਕੇ ਮੈਨੂੰ ਦੇ ਦਿੱਤੇ ਹਨ।
10
“ਜਦੋਂ ਜਾਨਵਰ ਮਿਲਾਪ ਕਰ ਰਹੇ ਸਨ ਤਾਂ ਮੈਨੂੰ ਇੱਕ ਸੁਪਨਾ ਆਇਆ ਕਿ ਮਿਲਾਪ ਕਰਨ ਵਾਲੇ ਬੱਕਰੇ ਸਿਰਫ਼ ਉਹੀ ਸਨ ਜਿਨ੍ਹਾਂ ਦੇ ਧੱਬੇ ਜਾਂ ਧਾਰੀਆਂ ਸਨ।
11
ਪਰਮੇਸ਼ੁਰ ਦੇ ਦੂਤ ਨੇ ਉਸ ਸੁਪਨੇ ਵਿੱਚ ਮੇਰੇ ਨਾਲ ਗੱਲ ਕੀਤੀ। ਦੂਤ ਨੇ ਆਖਿਆ, ‘ਯਾਕੂਬ!’ “ਮੈਂ ਜਵਾਬ ਦਿੱਤਾ, ‘ਹਾਂ ਜੀ!’
12
“ਦੂਤ ਨੇ ਆਖਿਆ, ‘ਦੇਖ, ਸਿਰਫ਼ ਧਾਰੀਆਂ ਅਤੇ ਧੱਬਿਆਂ ਵਾਲੇ ਬੱਕਰੇ ਹੀ ਮਿਲਾਪ ਕਰ ਰਹੇ ਹਨ। ਇਹ ਮੇਰੇ ਕਾਰਣ ਹੋ ਰਿਹਾ ਹੈ। ਮੈਂ ਉਹ ਸਾਰੀਆਂ ਮੰਦੀਆਂ ਗੱਲਾਂ ਦੇਖ ਲਈਆਂ ਹਨ ਜਿਹੜੀਆਂ ਲਾਬਾਨ ਤੇਰੇ ਨਾਲ ਕਰ ਰਿਹਾ ਹੈ। ਮੈਂ ਅਜਿਹਾ ਇਸ ਵਾਸਤੇ ਕਰ ਰਿਹਾ ਹਾਂ ਤਾਂ ਜੋ ਬੱਕਰੀਆਂ ਦੇ ਸਾਰੇ ਨਵੇਂ ਜਨਮੇ ਬੱਚੇ ਤੂੰ ਰੱਖ ਸੱਕੇਂ।
13
ਮੈਂ ਉਹੀ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਬੈਤਏਲ ਵਿਖੇ ਮਿਲਿਆ ਸੀ। ਉਸ ਥਾਂ ਉੱਤੇ ਤੂੰ ਇੱਕ ਯਾਦਗਾਰੀ ਪੱਥਰ ਧਰਿਆ ਸੀ। ਤੂੰ ਯਾਦਗਾਰੀ ਪੱਥਰ ਉੱਤੇ ਜੈਤੂਨ ਦਾ ਤੇਲ ਚੋਇਆ ਸੀ ਅਤੇ ਮੇਰੇ ਨਾਲ ਇੱਕ ਇਕਰਾਰ ਕੀਤਾ ਸੀ। ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਉਸ ਦੇਸ਼ ਵਿੱਚ ਜਾਣ ਲਈ ਤਿਆਰ ਹੋ ਜਾਵੇਂ ਜਿੱਥੇ ਤੂੰ ਜਨਮਿਆ ਸੀ।’”
14
ਰਾਖੇਲ ਅਤੇ ਲੇਆਹ ਨੇ ਯਾਕੂਬ ਨੂੰ ਜਵਾਬ ਦਿੱਤਾ, “ਜਦੋਂ ਸਾਡਾ ਪਿਉ ਮਰੇਗਾ, ਤਾਂ ਉਸ ਦੇ ਕੋਲ ਸਾਨੂੰ ਦੇਣ ਲਈ ਕੁਝ ਵੀ ਨਹੀਂ ਹੋਵੇਗਾ।
15
ਉਸ ਨੇ ਸਾਡੇ ਨਾਲ ਓਪਰਿਆਂ ਵਰਗਾ ਵਿਆਰ ਕੀਤਾ ਹੈ। ਉਸ ਨੇ ਸਾਨੂੰ ਤੇਰੇ ਕੋਲ ਵੇਚ ਦਿੱਤਾ, ਅਤੇ ਫ਼ੇਰ ਉਸ ਨੇ ਉਹ ਸਾਰਾ ਪੈਸਾ ਖਰਚ ਲਿਆ ਜਿਹੜਾ ਸਾਡਾ ਹੋਣਾ ਸੀ!
16
ਪਰਮੇਸ਼ੁਰ ਨੇ ਸਾਡੇ ਪਿਤਾ ਦੀ ਸਾਰੀ ਦੌਲਤ ਖੋਹ ਲਈ ਹੈ ਅਤੇ ਹੁਣ ਇਹ ਸਾਡੀ ਅਤੇ ਸਾਡੇ ਬੱਚਿਆਂ ਦੀ ਹੈ। ਇਸ ਲਈ ਤੈਨੂੰ ਉਹੀ ਕਰਨਾ ਚਾਹੀਦਾ ਹੈ ਜੋ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ।”
17
ਇਸ ਤਰ੍ਹਾਂ ਯਾਕੂਬ ਨੇ ਆਪਣੇ ਸਫ਼ਰ ਦੀ ਤਿਆਰੀ ਕੀਤੀ। ਉਸ ਨੇ ਆਪਣੇ ਬੱਚਿਆਂ ਅਤੇ ਪਤਨੀਆਂ ਨੂੰ ਊਠਾਂ ਉੱਤੇ ਬਿਠਾਇਆ।
18
ਫ਼ੇਰ ਉਹ ਕਨਾਨ ਦੀ ਉਸ ਧਰਤੀ ਵੱਲ ਵਾਪਸ ਸਫ਼ਰ ਕਰਨ ਲੱਗੇ ਜਿੱਥੇ ਉਸ ਦਾ ਪਿਤਾ ਇਸਹਾਕ ਰਿਹਾ ਸੀ। ਜਾਨਵਰਾਂ ਦੇ ਸਾਰੇ ਇੱਜੜ ਜਿਹੜੇ ਯਾਕੂਬ ਦੇ ਸਨ, ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਹੇ ਸਨ। ਉਸ ਨੇ ਹਰ ਉਹ ਚੀਜ਼ ਚੁੱਕ ਲਈ ਜਿਹੜੀ ਉਸ ਨੇ ਉਦੋਂ ਹਾਸਿਲ ਕੀਤੀ ਸੀ ਜਦੋਂ ਉਹ ਪਦਨ ਅਰਾਮ ਵਿੱਚ ਰਹਿੰਦਾ ਸੀ।
19
ਇਸ ਸਮੇਂ, ਲਾਬਾਨ ਆਪਣੀਆਂ ਭੇਡਾਂ ਤੋਂ ਉੱਨ ਲਾਹੁਣ ਗਿਆ ਹੋਇਆ ਸੀ। ਜਦੋਂ ਉਹ ਚੱਲਿਆ ਗਿਆ, ਰਾਖੇਲ ਉਸ ਦੇ ਘਰ ਅੰਦਰ ਗਈ ਅਤੇ ਉਨ੍ਹਾਂ ਦੇਵਤਿਆਂ ਦੀਆਂ ਮੂਰਤਾਂ ਨੂੰ ਚੁਰਾ ਲਿਆ ਜਿਹੜੀਆਂ ਉਸ ਦੇ ਪਿਤਾ ਦੀਆਂ ਸਨ।
20
ਯਾਕੂਬ ਨੇ ਲਾਬਾਨ ਅਰਾਮੀ ਨੂੰ ਧੋਖਾ ਦਿੱਤਾ। ਉਸ ਨੇ ਲਾਬਾਨ ਨੂੰ ਇਹ ਨਹੀਂ ਦੱਸਿਆ ਕਿ ਉਹ ਜਾ ਰਿਹਾ ਸੀ।
21
ਯਾਕੂਬ ਨੇ ਆਪਣਾ ਪਰਿਵਾਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਲਈਆਂ ਅਤੇ ਕਾਹਲੀ ਨਾਲ ਤੁਰ ਪਿਆ। ਉਨ੍ਹਾਂ ਨੇ ਫ਼ਰਾਤ ਦਰਿਆ ਪਾਰ ਕੀਤਾ ਅਤੇ ਗਿਲਆਦ ਦੇ ਪਹਾੜੀ ਇਲਾਕੇ ਵੱਲ ਸਫ਼ਰ ਕਰਨ ਲੱਗੇ।
22
ਤਿੰਨਾਂ ਦਿਨਾਂ ਮਗਰੋਂ ਲਾਬਾਨ ਨੂੰ ਪਤਾ ਲੱਗਿਆ ਕਿ ਯਾਕੂਬ ਭੱਜ ਗਿਆ ਸੀ।
23
ਇਸ ਲਈ ਲਾਬਾਨ ਨੇ ਆਪਣੇ ਆਦਮੀ ਇਕੱਠੇ ਕੀਤੇ ਅਤੇ ਯਾਕੂਬ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸੱਤਾਂ ਦਿਨਾਂ ਮਗਰੋਂ ਲਾਬਾਨ ਨੂੰ ਯਾਕੂਬ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਮਿਲ ਗਿਆ।
24
ਉਸ ਰਾਤ, ਪਰਮੇਸ਼ੁਰ ਲਾਬਾਨ ਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਪਰਮੇਸ਼ੁਰ ਨੇ ਆਖਿਆ, “ਹੋਸ਼ਿਆਰ ਰਹੀ! ਯਾਕੂਬ ਨੂੰ ਉਸ ਦਾ ਮਨ ਬਦਲਣ ਲਈ ਮਨਾਉਣ ਦੀ ਕੋਸ਼ਿਸ਼ ਨਾ ਕਰੀਂ।”
25
ਅਗਲੀ ਸਵੇਰ ਲਾਬਾਨ ਨੇ ਯਾਕੂਬ ਨੂੰ ਫ਼ੜ ਲਿਆ। ਯਾਕੂਬ ਨੇ ਪਹਾੜ ਉੱਤੇ ਆਪਣਾ ਡੇਰਾ ਲਾਇਆ ਹੋਇਆ ਸੀ। ਇਸ ਲਈ ਲਾਬਾਨ ਅਤੇ ਉਸ ਦੇ ਸਾਰੇ ਆਦਮੀਆਂ ਨੇ ਵੀ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਡੇਰਾ ਲਾ ਲਿਆ।
26
ਲਾਬਾਨ ਨੇ ਯਾਕੂਬ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ਹੈ? ਤੂੰ ਮੇਰੀਆਂ ਧੀਆਂ ਨੂੰ ਇਸ ਤਰ੍ਹਾਂ ਕਿਉਂ ਲੈ ਆਇਆ ਹੈਂ ਜਿਵੇਂ ਤੂੰ ਉਨ੍ਹਾਂ ਨੂੰ ਜੰਗ ਵਿੱਚ ਜਿੱਤਿਆ ਹੋਵੇ।
27
ਤੂੰ ਮੈਨੂੰ ਦੱਸੇ ਬਿਨਾ ਕਿਉਂ ਭੱਜ ਆਇਆ ਹੈਂ? ਜੇ ਤੂੰ ਮੈਨੂੰ ਦੱਸਿਆ ਹੁੰਦਾ ਮੈਂ ਤੈਨੂੰ ਦਾਵਤ ਦਿੰਦਾ। ਗੀਤ ਸੰਗੀਤ ਅਤੇ ਨਾਚ-ਗਾਣੇ ਦੀ ਮਹਿਫ਼ਲ ਲੱਗਦੀ।
28
ਤੂੰ ਤਾਂ ਮੈਨੂੰ ਮੇਰੀਆਂ ਧੀਆਂ ਅਤੇ ਦੋਹਤੇ-ਦੋਹਤੀਆਂ ਨੂੰ ਅਲਵਿਦਾਈ ਚੁੰਮਣ ਦੇਣ ਦਾ ਮੌਕਾ ਵੀ ਨਹੀਂ ਦਿੱਤਾ।
29
ਮੇਰੇ ਕੋਲ ਤੈਨੂੰ ਨੁਕਸਾਨ ਪਹੁੰਚਾਉਣ ਦੀ ਸੱਚਮੁੱਚ ਤਾਕਤ ਹੈ। ਪਰ ਕੱਹ ਰਾਤ ਤੇਰੇ ਪਿਤਾ ਦਾ ਪਰਮੇਸ਼ੁਰ ਮੈਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਉਸ ਨੇ ਮੈਨੂੰ ਚਿਤਾਵਨੀ ਦਿੱਤੀ ਹੈ ਕਿ ਮੈਂ ਤੈਨੂੰ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਾ ਪਹੁੰਚਾਵਾ।
30
ਮੈਂ ਜਾਣਦਾ ਹਾਂ ਕਿ ਤੂੰ ਆਪਣੇ ਘਰ ਵਾਪਸ ਜਾਣਾ ਚਾਹੁੰਦਾ ਹੈ। ਇਸੇ ਲਈ ਤੂੰ ਤੁਰ ਆਇਆ ਹੈਂ। ਪਰ ਤੂੰ ਮੇਰੇ ਘਰੋਂ ਦੇਵਤੇ ਕਿਉਂ ਚੁਰਾਏ?”
31
ਯਾਕੂਬ ਨੇ ਜਵਾਬ ਦਿੱਤਾ, “ਮੈਂ ਇਸ ਲਈ ਤੈਨੂੰ ਬਿਨਾ ਦੱਸੇ ਤੁਰ ਆਇਆ ਕਿਉਂਕਿ ਮੈਂ ਤੇਰੇ ਕੋਲੋਂ ਡਰਦਾ ਸਾਂ! ਮੇਰਾ ਖਿਆਲ ਸੀ ਕਿ ਤੂੰ ਮੇਰੇ ਕੋਲੋਂ ਆਪਣੀਆਂ ਧੀਆਂ ਖੋਹ ਲਵੇਂਗਾ।
32
ਪਰ ਮੈਂ ਤੇਰੇ ਦੇਵਤੇ ਨਹੀਂ ਚੁਰਾਏ। ਜੇ ਤੈਨੂੰ ਤੇਰੇ ਦੇਵਤੇ ਇੱਥੇ ਲੱਭ ਜਾਣ, ਜਿਸ ਕਿਸੇ ਕੋਲ ਵੀ ਉਹ ਹੋਣ ਮਾਰਿਆ ਜਾਵੇ। ਤੇਰੇ ਆਦਮੀ ਮੇਰੇ ਗਵਾਹ ਹੋਣਗੇ। ਤੂੰ ਆਪਣੀ ਕਿਸੇ ਵੀ ਚੀਜ਼ ਦੀ ਤਲਾਸ਼ ਕਰ ਸੱਕਦਾ ਹੈਂ। ਜਿਹੜੀ ਚੀਜ਼ ਤੇਰੀ ਹੈ ਉਹ ਲੈ ਜਾ।” (ਯਾਕੂਬ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਰਾਖੇਲ ਨੇ ਲਾਬਾਨ ਦੇ ਦੇਵਤੇ ਚੁਰਾਏ ਸਨ।)
33
ਇਸ ਲਈ ਲਾਬਾਨ ਨੇ ਜਾਕੇ ਯਾਕੂਬ ਦੇ ਡੇਰੇ ਦੀ ਤਲਾਸ਼ੀ ਲਈ। ਉਸ ਨੇ ਯਾਕੂਬ ਦੇ ਤੰਬੂ ਵਿੱਚ ਦੇਖਿਆ ਅਤੇ ਫ਼ੇਰ ਲੇਆਹ ਦੇ ਤੰਬੂ ਵਿੱਚ। ਫ਼ੇਰ ਉਸ ਨੇ ਉਸ ਤੰਬੂ ਦੀ ਤਲਾਸ਼ੀ ਲਈ ਜਿੱਥੇ ਦੋਵੇਂ ਦਾਸੀਆਂ ਠਹਿਰੀਆਂ ਹੋਈਆਂ ਸਨ। ਪਰ ਉਸ ਨੂੰ ਆਪਣੇ ਦੇਵਤੇ ਨਹੀਂ ਮਿਲੇ। ਫ਼ੇਰ ਲਾਬਾਨ ਰਾਖੇਲ ਦੇ ਤੰਬੂ ਵਿੱਚ ਗਿਆ।
34
ਰਾਖੇਲ ਨੇ ਦੇਵਤਿਆਂ ਨੂੰ ਆਪਣੇ ਊਠ ਦੀ ਗੱਦੀ ਹੇਠਾਂ ਛੁਪਾਇਆ ਹੋਇਆ ਸੀ ਅਤੇ ਉਹ ਉਨ੍ਹਾਂ ਉੱਤੇ ਬੈਠੀ ਹੋਈ ਸੀ। ਲਾਬਾਨ ਨੇ ਸਾਰਾ ਤੰਬੂ ਫ਼ਰੋਲ ਦਿੱਤਾ ਪਰ ਉਸ ਨੂੰ ਦੇਵਤੇ ਨਹੀਂ ਮਿਲੇ।
35
ਅਤੇ ਰਾਖੇਲ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਂ ਤੁਹਾਡੇ ਸਾਹਮਣੇ ਖਲੋ ਨਹੀਂ ਸੱਕਦੀ। ਮੈਨੂੰ ਮਾਹਵਾਰੀ ਆਈ ਹੋਈ ਹੈ।” ਇਸ ਲਈ ਲਾਬਾਨ ਨੇ ਡੇਰੇ ਦੀ ਤਲਾਸ਼ੀ ਲਈ ਪਰ ਉਸ ਨੂੰ ਆਪਣੇ ਕੁਲ ਦੇਵਤੇ ਨਹੀਂ ਮਿਲੇ।
36
ਫ਼ੇਰ ਯਾਕੂਬ ਬਹੁਤ ਗੁੱਸੇ ਹੋ ਗਿਆ ਅਤੇ ਲਾਬਾਨ ਨਾਲ ਦਲੀਲਬਾਜ਼ੀ ਕੀਤੀ। ਯਾਕੂਬ ਨੇ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਕਿਹੜੀ ਬਿਧੀ ਤੋੜੀ ਹੈ? ਤੈਨੂੰ ਮੇਰਾ ਪਿੱਛਾ ਕਰਨ ਅਤੇ ਰੋਕਣ ਦਾ ਹੱਕ ਕਿਸ ਨੇ ਦਿੱਤਾ?
37
ਤੂੰ ਮੇਰੇ ਸਾਰੇ ਸਮਾਨ ਦੀ ਤਲਾਸ਼ੀ ਲੈ ਲਈ ਹੈ। ਤੈਨੂੰ ਆਪਣੀ ਕੋਈ ਵੀ ਚੀਜ਼ ਨਹੀਂ ਮਿਲੀ। ਜੇ ਤੈਨੂੰ ਕੋਈ ਚੀਜ਼ ਮਿਲੀ ਹੈ ਤਾਂ ਦਿਖਾ। ਇਸ ਨੂੰ ਇੱਥੇ ਰੱਖ ਤਾਂ ਜੋ ਸਾਡੇ ਬੰਦੇ ਇਸ ਨੂੰ ਦੇਖ ਸੱਕਣ। ਸਾਡੇ ਬੰਦਿਆਂ ਨੂੰ ਇਹ ਨਿਆਂ ਕਰਨ ਦੇ ਕਿ ਸਾਡੇ ਵਿੱਚੋਂ ਕਿਹੜਾ ਠੀਕ ਹੈ।
38
ਮੈਂ ਤੇਰੇ ਲਾਈ 20 ਵਰ੍ਹੇ ਕੰਮ ਕੀਤਾ ਹੈ। ਇਸ ਸਮੇਂ ਦੌਰਾਨ ਕੋਈ ਵੀ ਭੇਡ ਜਾਂ ਬੱਕਰੀ ਦਾ ਬੱਚਾ ਜਨਮ ਸਮੇਂ ਨਹੀਂ ਮਰਿਆ। ਅਤੇ ਮੈਂ ਤੇਰੇ ਇੱਜੜ ਦੇ ਕਿਸੇ ਭੇਡੂ ਨੂੰ ਨਹੀਂ ਖਾਧਾ।
39
ਜਦੋਂ ਵੀ ਕੋਈ ਭੇਡ ਜੰਗਲੀ ਜਾਨਵਰਾਂ ਵੱਲੋਂ ਮਾਰੀ ਗਈ ਤਾਂ ਮੈਂ ਹਮੇਸ਼ਾ ਹੀ ਉਸ ਦੀ ਕੀਮਤ ਦਿੱਤੀ। ਮੈਂ ਕਦੇ ਵੀ ਮੁਰਦਾ ਜਾਨਵਰ ਨੂੰ ਤੇਰੇ ਕੋਲ ਲੈ ਕੇ ਨਹੀਂ ਆਇਆ ਅਤੇ ਇਹ ਨਹੀਂ ਆਖਿਆ ਕਿ ਇਸ ਵਿੱਚ ਮੇਰਾ ਕੋਈ ਕਸੂਰ ਨਹੀਂ। ਪਰ ਮੈਨੂੰ ਦਿਨ-ਰਾਤ ਲੁੱਟਿਆ ਗਿਆ।
40
ਦਿਨ ਵੇਲੇ, ਸੂਰਜ ਮੇਰੀ ਸ਼ਕਤੀ ਨੂੰ ਨਸ਼ਟ ਕਰ ਦਿੰਦਾ ਸੀ ਅਤੇ ਰਾਤ ਵੇਲੇ ਠੰਡ ਨਾਲ ਮੇਰੀ ਨੀਂਦ ਉੱਡ ਜਾਂਦੀ ਸੀ।
41
ਮੈਂ 20 ਵਰ੍ਹੇ ਇੱਕ ਗੁਲਾਮ ਵਾਂਗ ਤੇਰੀ ਚਾਕਰੀ ਕੀਤੀ। ਪਹਿਲੇ 14 ਵਰ੍ਹੇ ਮੈਂ ਤੇਰੀਆਂ ਧੀਆਂ ਨੂੰ ਜਿੱਤਣ ਲਈ ਚਾਕਰੀ ਕੀਤੀ। ਆਖਰੀ ਛੇ ਸਾਲ ਮੈਂ ਤੇਰੇ ਜਾਨਵਰਾਂ ਨੂੰ ਪ੍ਰਾਪਤ ਕਰਨ ਲਈ ਕੰਮ ਕੀਤਾ। ਅਤੇ ਇਸ ਸਮੇਂ ਦੌਰਾਨ ਤੂੰ ਦਸ ਵਾਰੀ ਮੇਰੀ ਤਨਖਾਹ ਵਿੱਚ ਅਦਲਾ-ਬਲਦੀ ਕੀਤੀ।
42
ਪਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਭੈ ਮੇਰੇ ਨਾਲ ਸੀ। ਜੇ ਪਰਮੇਸ਼ੁਰ ਮੇਰੇ ਨਾਲ ਨਾ ਹੁੰਦਾ, ਤੂੰ ਮੈਨੂੰ ਖਾਲੀ ਹੱਥ ਭੇਜ ਦਿੱਤਾ ਹੋਣਾ ਸੀ। ਪਰ ਪਰਮੇਸ਼ੁਰ ਨੇ ਮੇਰੀਆਂ ਮੁਸ਼ਕਿਲਾਂ ਅਤੇ ਮੇਰਾ ਕੰਮ ਦੇਖਿਆ, ਅਤੇ ਕੱਲ੍ਹ ਰਾਤ ਪਰਮੇਸ਼ੁਰ ਨੇ ਸਾਬਤ ਕਰ ਦਿੱਤਾ ਕਿ ਮੈਂ ਠੀਕ ਹਾਂ।”
43
ਲਾਬਾਨ ਨੇ ਯਾਕੂਬ ਨੂੰ ਆਖਿਆ, “ਇਹ ਔਰਤਾਂ ਮੇਰੀਆਂ ਧੀਆਂ ਹਨ। ਅਤੇ ਇਹ ਬੱਚੇ ਮੇਰੇ ਹਨ। ਅਤੇ ਇਹ ਜਾਨਵਰ ਮੇਰੇ ਹਨ। ਜੋ ਵੀ ਚੀਜ਼ ਤੈਨੂੰ ਇੱਥੇ ਨਜ਼ਰ ਆਉਂਦੀ ਹੈ ਮੇਰੀ ਹੈ। ਪਰ ਮੈਂ ਆਪਣੀਆਂ ਧੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਕੋਲ ਰੱਖਣ ਲਈ ਕੁਝ ਨਹੀਂ ਕਰ ਸੱਕਦਾ।
44
ਇਸ ਲਈ ਮੈਂ ਤੇਰੇ ਨਾਲ ਇਕਰਾਰਨਾਮਾ ਕਰਨ ਲਈ ਤਿਆਰ ਹਾਂ। ਇਹ ਇਕਰਾਰਨਾਮਾ ਸਾਨੂੰ ਚੇਤੇ ਕਰਾਵੇਗਾ ਕਿ ਅਸੀਂ ਇੱਕ-ਦੂਜੇ ਨਾਲ ਕਿੰਝ ਵਿਹਾਰ ਕਰਨ ਦਾ ਫ਼ੈਸਲਾ ਕੀਤਾ ਹੈ।”
45
ਇਸ ਲਈ ਯਾਕੂਬ ਨੇ ਇੱਕ ਵੱਡਾ ਪੱਥਰ ਲੱਭਿਆ ਅਤੇ ਇਸ ਨੂੰ ਯਾਦਗਾਰੀ ਪੱਥਰ ਵਜੋਂ ਰੱਖ ਦਿੱਤਾ।
46
ਉਸ ਨੇ ਆਪਣੇ ਆਦਮੀਆਂ ਨੂੰ ਕੁਝ ਹੋਰ ਪੱਥਰ ਜਮ੍ਹਾਂ ਕਰਕੇ ਅਤੇ ਉਨ੍ਹਾਂ ਦੀ ਢੇਰੀ ਲਾਉਣ ਲਈ ਆਖਿਆ। ਫ਼ੇਰ ਉਨ੍ਹਾਂ ਨੇ ਪੱਥਰਾਂ ਦੀ ਢੇਰੀ ਕੋਲ ਭੋਜਨ ਕੀਤਾ।
47
ਲਾਬਾਨ ਨੇ ਉਸ ਥਾਂ ਦਾ ਨਾਮ ਯਗਰ ਸਾਹਦੂਥਾ ਰੱਖਿਆ। ਪਰ ਯਾਕੂਬ ਨੇ ਉਸ ਥਾਂ ਦਾ ਨਾਂ ਗਲੇਦ ਰੱਖਿਆ।
48
ਲਾਬਾਨ ਨੇ ਯਾਕੂਬ ਨੂੰ ਆਖਿਆ, “ਇਹ ਪੱਥਰਾਂ ਦੀ ਢੇਰੀ ਸਾਨੂੰ ਆਪਣੇ ਇਕਰਾਰਨਾਮੇ ਦੀ ਯਾਦ ਕਰਾਵੇਗੀ।” ਇਹੀ ਕਾਰਣ ਹੈ ਯਾਕੂਬ ਨੇ ਉਸ ਥਾਂ ਨੂੰ ਗਲੇਦ ਆਖਿਆ।
49
ਫ਼ੇਰ ਲਾਬਾਨ ਨੇ ਆਖਿਆ, “ਜਦੋਂ ਅਸੀਂ ਵਿੱਛੜੀਏ ਤਾਂ ਯਹੋਵਾਹ ਸਾਡੇ ਅੰਗ਼-ਸੰਗ ਰਹੇ।” ਇਸ ਲਈ ਉਸ ਥਾਂ ਦਾ ਨਾਮ ਮਿਸਪਾਹ ਵੀ ਸੀ।
50
ਫ਼ੇਰ ਲਾਬਾਨ ਨੇ ਆਖਿਆ, “ਜੇ ਤੂੰ ਮੇਰੀਆਂ ਧੀਆਂ ਨੂੰ ਦੁੱਖ ਦਿੱਤਾ ਤਾਂ ਚੇਤੇ ਰੱਖੀਂ ਕਿ ਪਰਮੇਸ਼ੁਰ ਤੈਨੂੰ ਸਜ਼ਾ ਦੇਵੇਗਾ। ਜੇ ਤੂੰ ਕਿਸੇ ਹੋਰ ਔਰਤ ਨਾਲ ਸ਼ਾਦੀ ਕੀਤੀ ਤਾਂ ਯਾਦ ਰੱਖੀਂ ਕਿ ਪਰਮੇਸ਼ੁਰ ਤੈਨੂੰ ਦੇਖ ਰਿਹਾ ਹੈ।
51
ਇਹ ਉਹ ਪੱਥਰ ਸਨ ਜਿਹੜੇ ਮੈਂ ਤੇਰੇ ਅਤੇ ਮੇਰੇ ਦਰਮਿਆਨ ਰੱਖ ਦਿੱਤੇ ਹਨ। ਅਤੇ ਇਹ ਖਾਸ ਪੱਥਰ ਇਹ ਦਰਸਾਉਣ ਲਈ ਹੈ ਕਿ ਅਸੀਂ ਇੱਕ ਇਕਰਾਰਨਾਮਾ ਕੀਤਾ ਹੈ।
52
ਪਥਰਾਂ ਦੀ ਇਹ ਢੇਰੀ ਅਤੇ ਇਹ ਖਾਸ ਪੱਥਰ ਸਾਨੂੰ ਆਪਣੇ ਇਕਰਾਰਨਾਮੇ ਦੀ ਯਾਦ ਕਰਾਵੇਗਾ। ਮੈਂ ਕਦੇ ਵੀ ਇਨ੍ਹਾਂ ਪੱਥਰਾਂ ਤੋਂ ਪਾਰ ਆਕੇ ਤੈਨੂੰ ਨੁਕਸਾਨ ਨਹੀਂ ਪਹੁੰਚਾਵਾਂਗਾ। ਤੈਨੂੰ ਵੀ ਮੈਨੂੰ ਨੁਕਸਾਨ ਪਹੁੰਚਾਉਣ ਲਈ ਪੱਥਰਾਂ ਦੇ ਇਸ ਪਾਸੇ ਨਹੀਂ ਆਉਣਾ ਚਾਹੀਦਾ।
53
ਅਬਰਾਹਾਮ ਦਾ ਪਰਮੇਸ਼ੁਰ, ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪੁਰਖਿਆਂ ਦਾ ਪਰਮੇਸ਼ੁਰ ਸਾਡੇ ਦੋਸ਼ੀ ਹੋਣ ਦਾ ਨਿਆਂ ਕਰੇ ਜੇ ਕਦੇ ਅਸੀਂ ਇਸ ਇਕਰਾਰਨਾਮੇ ਨੂੰ ਤੋੜੀਏ।” ਯਾਕੂਬ ਦਾ ਪਿਤਾ ਇਸਹਾਕ ਪਰਮੇਸ਼ੁਰ ਨੂੰ “ਭੈ” ਬੁਲਾਉਂਦਾ ਸੀ। ਇਸ ਲਈ ਯਾਕੂਬ ਨੇ ਵਚਨ ਦੇਣ ਲਈ ਉਹੀ ਨਾਮ ਵਰਤਿਆ।
54
ਫ਼ੇਰ ਯਾਕੂਬ ਨੇ ਇੱਕ ਜਾਨਵਰ ਮਾਰਿਆ ਅਤੇ ਇਸ ਨੂੰ ਪਰਬਤ ਉੱਤੇ ਬਲੀ ਵਜੋਂ ਚੜ੍ਹਾਇਆ। ਅਤੇ ਉਸ ਨੇ ਆਪਣੇ ਆਦਮੀਆਂ ਨੂੰ ਭੋਜਨ ਸਾਂਝਾ ਕਰਨ ਦਾ ਸੱਦਾ ਦਿੱਤਾ। ਜਦੋਂ ਉਹ ਭੋਜਨ ਕਰ ਹਟੇ ਤਾਂ ਉਨ੍ਹਾਂ ਨੇ ਪਹਾੜ ਉੱਤੇ ਹੀ ਰਾਤ ਬਿਤਾਈ।
55
ਦੂਸਰੇ ਦਿਨ ਸਵੇਰੇ ਲਾਬਾਨ ਨੇ ਆਪਣੇ ਦੋਹਤਿਆਂ ਅਤੇ ਆਪਣੀਆਂ ਧੀਆਂ ਨੂੰ ਵਿਦਾਈ ਦਾ ਚੁੰਮਣ ਦਿੱਤਾ। ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਘਰ ਵਾਪਸ ਚੱਲਾ ਗਿਆ।
← Chapter 30
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 32 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50