bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 37
Genesis 37
Punjabi 2002 ERV (ਪਵਿੱਤਰ ਬਾਈਬਲ)
← Chapter 36
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 38 →
1
ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸ ਦਾ ਪਿਤਾ ਰਹਿੰਦਾ ਸੀ।
2
ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ। ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸ ਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਦੀਆਂ ਬੁਰੀਆਂ ਗੱਲਾਂ ਦੱਸੀਆਂ।
3
ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸ ਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।
4
ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ।
5
ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸ ਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ।
6
ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ।
7
ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੀ ਭਰੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”
8
ਉਸ ਦੇ ਭਰਾਵਾਂ ਨੇ ਆਖਿਆ, “ਕੀ ਤੂੰ ਸੋਚਦਾ ਹੈਂ ਕਿ ਇਸ ਦਾ ਅਰਥ ਇਹ ਹੈ ਕਿ ਤੂੰ ਰਾਜਾ ਬਣੇਂਗਾ ਅਤੇ ਸਾਡੇ ਉੱਤੇ ਰਾਜ ਕਰੇਂਗਾ?” ਉਸ ਦੇ ਭਰਾ ਯੂਸੁਫ਼ ਨੂੰ ਹੁਣ ਹੋਰ ਵੀ ਨਫ਼ਰਤ ਕਰਦੇ ਸਨ ਕਿਉਂਕਿ ਉਹ ਉਨ੍ਹਾਂ ਬਾਰੇ ਇਹੋ ਜਿਹੇ ਸੁਪਨੇ ਲੈਂਦਾ ਸੀ।
9
ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜ, ਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।”
10
ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆ, ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈ? ਕੀ ਤੇਰੀ ਮਾਂ, ਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?”
11
ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।
12
ਇੱਕ ਦਿਨ ਯੂਸੁਫ਼ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਸ਼ਕਮ ਵੱਲ ਚੱਲੇ ਗਏ।
13
ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਸ਼ਕਮ ਨੂੰ ਚੱਲਾ ਜਾਹ। ਉੱਥੇ ਤੇਰੇ ਭਰਾ ਮੇਰੀਆਂ ਭੇਡਾਂ ਸਾਂਭ ਰਹੇ ਹਨ।” ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਚੱਲਾ ਜਾਵਾਂਗਾ।”
14
ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰੱਖਿਅਤ ਤਾਂ ਹਨ। ਆਕੇ ਮੈਨੂੰ ਇਹ ਦੱਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸ ਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।
15
ਸ਼ਕਮ ਜਾਕੇ ਯੂਸੁਫ਼ ਰਾਹ ਭੁੱਲ ਗਿਆ। ਇੱਕ ਆਦਮੀ ਨੇ ਉਸ ਨੂੰ ਖੇਤਾਂ ਵਿੱਚ ਭਟਕਦਿਆਂ ਹੋਇਆ ਦੇਖਿਆ। ਉਸ ਆਦਮੀ ਨੇ ਆਖਿਆ, “ਤੂੰ ਕੀ ਭਾਲ ਰਿਹਾ ਹੈਂ?”
16
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਆਪਣੇ ਭਰਾਵਾਂ ਨੂੰ ਲੱਭ ਰਿਹਾ ਹਾਂ। ਕੀ ਤੂੰ ਮੈਨੂੰ ਦੱਸ ਸੱਕਦਾ ਹੈਂ ਕਿ ਉਹ ਆਪਣੀਆਂ ਭੇਡਾਂ ਨਾਲ ਕਿੱਥੇ ਹਨ?”
17
ਉਸ ਆਦਮੀ ਨੇ ਆਖਿਆ, “ਉਹ ਤਾਂ ਪਹਿਲਾਂ ਹੀ ਦੂਰ ਜਾ ਚੁੱਕੇ ਹਨ। ਮੈਂ ਉਨ੍ਹਾਂ ਨੂੰ ਆਖਦਿਆਂ ਸੁਣਿਆ ਸੀ ਕਿ ਉਹ ਦੋਥਾਨ ਜਾ ਰਹੇ ਹਨ।” ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਮਿਲਿਆ।
18
ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸ ਨੂੰ ਮਾਰ ਦੇਣ ਦੀ ਵਿਉਂਤ ਘੜੀ।
19
ਭਰਾਵਾਂ ਨੇ ਇੱਕ ਦੂਸਰੇ ਨੂੰ ਆਖਿਆ, “ਉਹ ਆਉਂਦਾ ਹੈ ਯੂਸੁਫ਼, ਸੁਪਨੇ ਦੇਖਣ ਵਾਲਾ।
20
ਸਾਨੂੰ ਜੇ ਹੋ ਸੱਕੇ ਤਾਂ ਹੁਣੇ ਹੀ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸ ਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸੱਕਦੇ ਹਾਂ ਕਿ ਉਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸ ਦੇ ਸੁਪਨੇ ਝੂਠੇ ਹਨ।”
21
ਪਰ ਰਊਬੇਨ ਯੂਸੁਫ਼ ਨੂੰ ਬਚਾਉਣ ਚਾਹੁੰਦਾ ਸੀ। ਰਊਬੇਨ ਨੇ ਆਖਿਆ, “ਅਸੀਂ ਉਸ ਨੂੰ ਮਾਰੀਏ ਨਾ।” ਰਊਬੇਨ ਨੇ ਯੂਸੁਫ਼ ਨੂੰ ਬਚਾਉਣ ਅਤੇ ਉਸ ਨੂੰ ਆਪਣੇ ਪਿਤਾ ਕੋਲ ਭੇਜਣ ਦੀ ਵਿਉਂਤ ਬਣਾਈ ਸੀ।
22
ਯੂਸੁਫ਼ ਆਪਣੇ ਭਰਾਵਾਂ ਕੋਲ ਗਿਆ। ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਲੰਮਾ ਖੂਬਸੂਰਤ ਕੋਟ ਪਾੜ ਦਿੱਤਾ।
24
ਫ਼ੇਰ ਉਨ੍ਹਾਂ ਨੇ ਉਸ ਨੂੰ ਫ਼ੜਕੇ ਇੱਕ ਸੁੱਕੇ ਖੂਹ ਵਿੱਚ ਸੁੱਟ ਦਿੱਤਾ।
25
ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ।
26
ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸ ਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ?
27
ਜੇ ਅਸੀਂ ਉਸ ਨੂੰ ਇਨ੍ਹਾਂ ਵਪਾਰੀਆਂ ਹੱਥ ਵੇਚ ਦੇਈਏ ਤਾਂ ਸਾਨੂੰ ਵੱਧੇਰੇ ਲਾਭ ਹੋਵੇਗਾ। ਫ਼ੇਰ ਸਾਨੂੰ ਆਪਣੇ ਭਰਾ ਨੂੰ ਮਾਰਨ ਦਾ ਪਾਪ ਵੀ ਨਹੀਂ ਲੱਗੇਗਾ।” ਦੂਸਰੇ ਭਰਾ ਮੰਨ ਗਏ।
28
ਜਦੋਂ ਮਿਦਿਯਾਨੀ ਵਪਾਰੀ ਨੇੜੇ ਆਏ, ਭਰਾਵਾਂ ਨੇ ਯੂਸੁਫ਼ ਨੂੰ ਖੂਹ ਵਿੱਚੋਂ ਕੱਢ ਲਿਆਂਦਾ। ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 20 ਸਿੱਕਿਆਂ ਬਦਲੇ ਵਪਾਰੀਆਂ ਦੇ ਹੱਥ ਵੇਚ ਦਿੱਤਾ। ਵਪਾਰੀ ਉਸ ਨੂੰ ਮਿਸਰ ਲੈ ਗਏ।
29
ਇਸ ਸਾਰੇ ਸਮੇਂ ਦੌਰਾਨ ਰਊਬੇਨ ਆਪਣੇ ਭਰਾਵਾਂ ਦੇ ਨਾਲ ਨਹੀਂ ਸੀ। ਉਸ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਯੂਸੁਫ਼ ਨੂੰ ਵੇਚ ਦਿੱਤਾ ਹੈ। ਜਦੋਂ ਰਊਬੇਨ ਖੂਹ ਉੱਤੇ ਵਾਪਸ ਆਇਆ, ਉਸ ਨੇ ਦੇਖਿਆ ਕਿ ਯੂਸੁਫ਼ ਉੱਥੇ ਨਹੀਂ ਸੀ। ਰਊਬੇਨ ਨੇ ਗਮ ਦਾ ਪ੍ਰਗਟਾਵਾ ਕਰਨ ਲਈ ਆਪਣੇ ਕੱਪੜੇ ਪਾੜ ਦਿੱਤੇ।
30
ਰਊਬੇਨ ਭਰਾਵਾਂ ਕੋਲ ਗਿਆ ਅਤੇ ਆਖਿਆ, “ਮੁੰਡਾ ਤਾਂ ਖੂਹ ਵਿੱਚ ਨਹੀਂ ਹੈ! ਹੁਣ ਮੈਂ ਕੀ ਕਰਾਂ?”
31
ਭਰਾਵਾਂ ਨੇ ਇੱਕ ਬੱਕਰੇ ਨੂੰ ਮਾਰਿਆ ਅਤੇ ਯੂਸੁਫ਼ ਦੇ ਖੂਬਸੂਰਤ ਕੋਟ ਉੱਤੇ ਬੱਕਰੇ ਦਾ ਖੂਨ ਮਲ ਦਿੱਤਾ।
32
ਫ਼ੇਰ ਉਨ੍ਹਾਂ ਭਰਾਵਾਂ ਨੇ ਉਸ ਕੋਟ ਨੂੰ ਸੰਦੇਸ਼ ਦੇ ਨਾਲ ਆਪਣੇ ਪਿਤਾ ਕੋਲ ਵਾਪਸ ਭੇਜ ਦਿੱਤਾ, “ਸਾਨੂੰ ਇੱਕ ਕੋਟ ਲੱਭਿਆ ਹੈ। ਕੀ ਇਹ ਯੂਸੁਫ਼ ਦਾ ਕੋਟ ਹੈ?”
33
ਪਿਤਾ ਨੇ ਕੋਟ ਵੇਖਿਆ ਅਤੇ ਉਸ ਨੂੰ ਪਤਾ ਲੱਗ ਗਿਆ ਕਿ ਇਹ ਯੂਸੁਫ਼ ਦਾ ਹੀ ਸੀ। ਪਿਤਾ ਨੇ ਆਖਿਆ, “ਹਾਂ, ਇਹ ਉਸੇ ਦਾ ਹੀ ਹੈ! ਸ਼ਾਇਦ ਕਿਸੇ ਜੰਗਲੀ ਜਾਨਵਰ ਨੇ ਉਸ ਨੂੰ ਮਾਰ ਦਿੱਤਾ ਹੈ। ਮੇਰੇ ਪੁੱਤਰ ਨੂੰ ਕੋਈ ਜੰਗਲੀ ਜਾਨਵਰ ਖਾ ਗਿਆ!”
34
ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸ ਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਬਸਤਰ ਪਹਿਨ ਲਏ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ।
35
ਯਾਕੂਬ ਦੇ ਸਾਰੇ ਪੁੱਤਰਾਂ, ਧੀਆਂ ਨੇ ਉਸ ਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਕੀਤੀ। ਪਰ ਯਾਕੂਬ ਨੇ ਦਿਲ ਨਾ ਧਰਿਆ। ਯਾਕੂਬ ਨੇ ਆਖਿਆ, “ਮੈਂ ਆਪਣੇ ਪੁੱਤਰ ਦਾ ਉਸ ਦਿਨ ਤੱਕ ਸੋਗ ਮਨਾਉਂਦਾ ਰਹਾਂਗਾ ਜਦੋਂ ਤੱਕ ਕਿ ਮੈਂ ਮਰ ਨਹੀਂ ਜਾਂਦਾ।” ਇਸ ਲਈ ਯਾਕੂਬ ਆਪਣੇ ਪੁੱਤਰ ਯੂਸੁਫ਼ ਦਾ ਸੋਗ ਮਨਾਉਂਦਾ ਰਿਹਾ।
36
ਮਿਦਿਯਾਨੀ ਵਪਾਰੀਆਂ ਨੇ ਬਾਦ ਵਿੱਚ ਯੂਸੁਫ਼ ਨੂੰ ਮਿਸਰ ਵਿੱਚ ਵੇਚ ਦਿੱਤਾ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੇ ਸੁਰੱਖਿਆ ਗਾਰਦਾਂ ਦੇ ਕਪਤਾਨ ਪੋਟੀਫ਼ਰ ਨੂੰ ਵੇਚ ਦਿੱਤਾ।
← Chapter 36
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 38 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50