bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 40
Genesis 40
Punjabi 2002 ERV (ਪਵਿੱਤਰ ਬਾਈਬਲ)
← Chapter 39
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 41 →
1
ਬਾਦ ਵਿੱਚ ਫ਼ਿਰਊਨ ਦੇ ਦੋ ਨੌਕਰਾਂ ਨੇ ਫ਼ਿਰਊਨ ਨਾਲ ਕੁਝ ਮੰਦਾ ਕੀਤਾ। ਇਹ ਦੋ ਨੌਕਰ ਸਨ ਰਸੋਈਆ ਅਤੇ ਉਹ ਬੰਦਾ ਜਿਹੜਾ ਫ਼ਿਰਊਨ ਨੂੰ ਮੈਅ ਵਰਤਾਉਂਦਾ ਸੀ।
2
ਫ਼ਿਰਊਨ ਆਪਣੇ ਰਸੋਈਏ ਅਤੇ ਸਾਕੀ ਨਾਲ ਬਹੁਤ ਨਾਰਾਜ਼ ਹੋ ਗਿਆ।
3
ਇਸ ਲਈ ਉਸ ਨੇ ਉਨ੍ਹਾਂ ਨੂੰ ਉਸੇ ਕੈਦਖਾਨੇ ਵਿੱਚ ਬੰਦ ਕਰ ਦਿੱਤਾ ਜਿੱਥੇ ਯੂਸੁਫ਼ ਸੀ। ਫ਼ਿਰਊਨ ਦੀ ਗਾਰਦ ਦਾ ਕਮਾਂਡਰ ਪੋਟੀਫ਼ਰ, ਇਸ ਕੈਦਖਾਨੇ ਦਾ ਇੰਚਾਰਜ ਸੀ।
4
ਕਮਾਂਡਰ ਨੇ ਦੋਹਾਂ ਕੈਦੀਆਂ ਨੂੰ ਯੂਸੁਫ਼ ਦੀ ਨਿਗਰਾਨੀ ਹੇਠਾਂ ਰੱਖ ਦਿੱਤਾ। ਦੋਵੇਂ ਕੈਦੀ ਕੁਝ ਸਮੇਂ ਤੱਕ ਕੈਦਖਾਨੇ ਵਿੱਚ ਹੀ ਰਹੇ।
5
ਇੱਕ ਰਾਤ, ਦੋਹਾਂ ਕੈਦੀਆਂ ਨੂੰ ਇੱਕ ਸੁਪਨਾ ਆਇਆ। ਇਹ ਦੋ ਕੈਦੀ ਰਸੋਈਆ ਅਤੇ ਸਾਕੀ ਮਿਸਰ ਦੇ ਰਾਜੇ ਦੇ ਨੌਕਰ ਸਨ। ਹਰ ਕੈਦੀ ਨੂੰ ਆਪੋ-ਆਪਣਾ ਸੁਪਣਾ ਆਇਆ ਅਤੇ ਹਰ ਸੁਪਨੇ ਦਾ ਆਪੋ-ਆਪਣਾ ਅਰਥ ਸੀ।
6
ਯੂਸੁਫ਼ ਅਗਲੀ ਸਵੇਰ ਉਨ੍ਹਾਂ ਕੋਲ ਗਿਆ। ਯੂਸੁਫ਼ ਨੇ ਦੇਖਿਆ ਕਿ ਇਹ ਦੋਵੇਂ ਆਦਮੀ ਫ਼ਿਕਰਮੰਦ ਸਨ।
7
ਯੂਸੁਫ਼ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਤੁਸੀਂ ਇੰਨੇ ਫ਼ਿਕਰਮੰਦ ਕਿਉਂ ਲੱਗ ਰਹੇ ਹੋਂ?”
8
ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”
9
ਇਸ ਲਈ ਸਾਕੀ ਨੇ ਆਪਣਾ ਸੁਪਨਾ ਯੂਸੁਫ਼ ਨੂੰ ਸੁਣਾਇਆ। ਸਾਕੀ ਨੇ ਆਖਿਆ, “ਮੈਨੂੰ ਸੁਪਨਾ ਆਇਆ ਕਿ ਮੈਂ ਇੱਕ ਵੇਲ ਦੇਖੀ ਹੈ।
10
ਵੇਲ ਉੱਤੇ ਤਿੰਨ ਟਹਿਣੀਆਂ ਸਨ। ਮੈਂ ਉਨ੍ਹਾਂ ਟਹਿਣੀਆਂ ਨੂੰ ਵੱਧਦਿਆਂ ਅਤੇ ਫ਼ੁੱਲ ਉੱਗਦਿਆਂ ਦੇਖਿਆ ਅਤੇ ਫ਼ੇਰ ਅੰਗੂਰ ਬਣਦਿਆਂ ਦੇਖਿਆ।
11
ਮੈਂ ਫ਼ਿਰਊਨ ਦਾ ਪਿਆਲਾ ਫ਼ੜਿਆ ਹੋਇਆ ਸੀ। ਇਸ ਲਈ ਮੈਂ ਅੰਗੂਰ ਤੋੜੇ ਅਤੇ ਉਨ੍ਹਾਂ ਦਾ ਰਸ ਨਿਚੋੜਕੇ ਪਿਆਲੇ ਵਿੱਚ ਪਾ ਦਿੱਤਾ। ਫ਼ੇਰ ਮੈਂ ਪਿਆਲਾ ਫ਼ਿਰਊਨ ਨੂੰ ਦੇ ਦਿੱਤਾ।”
12
ਤਾਂ ਯੂਸੁਫ਼ ਨੇ ਆਖ਼ਿਆ, “ਮੈਂ ਤੈਨੂੰ ਇਸ ਸੁਪਨੇ ਦੀ ਗੱਲ ਸਮਝਾਵਾਂਗਾ। ਤਿੰਨ ਟਹਿਣੀਆਂ ਦਾ ਅਰਥ ਹੈ ਤਿੰਨ ਦਿਨ।
13
ਤਿੰਨਾ ਦਿਨਾਂ ਤੋਂ ਪਹਿਲਾਂ ਫ਼ਿਰਊਨ ਤੈਨੂੰ ਮਾਫ਼ ਕਰ ਦੇਵੇਗਾ ਅਤੇ ਤੈਨੂੰ ਕੰਮ ਉੱਤੇ ਵਾਪਸ ਬੁਲਾ ਲਵੇਗਾ। ਤੂੰ ਫ਼ਿਰਊਨ ਲਈ ਉਹੀ ਕੰਮ ਕਰੇਂਗਾ ਜਿਹੜਾ ਪਹਿਲਾਂ ਕਰਦਾ ਹੁੰਦਾ ਸੀ।
14
ਪਰ ਜਦੋਂ ਤੂੰ ਆਜ਼ਾਦ ਹੋਵੇਂ ਤਾਂ ਮੈਨੂੰ ਚੇਤੇ ਰੱਖੀਂ। ਮੇਰੇ ਨਾਲ ਚੰਗਾ ਵਿਹਾਰ ਕਰੀਂ ਅਤੇ ਮੇਰੀ ਸਹਾਇਤਾ ਕਰੀਂ। ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਤਾਂ ਜੋ ਮੈਂ ਇਸ ਕੈਦਖਾਨੇ ਵਿੱਚੋਂ ਨਿਕਲ ਸੱਕਾਂ।
15
ਮੈਨੂੰ ਆਪਣੇ ਹੀ ਘਰ ਵਿੱਚੋਂ, ਇਬਰਾਨੀਆਂ ਦੀ ਧਰਤੀ ਤੋਂ ਲਿਆਂਦਾ ਗਿਆ ਸੀ। ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। ਇਸ ਲਈ ਮੈਨੂੰ ਕੈਦਖਾਨੇ ਵਿੱਚ ਨਹੀਂ ਹੋਣਾ ਚਾਹੀਦਾ।”
16
ਰਸੋਈਏ ਨੇ ਦੇਖਿਆ ਕਿ ਦੂਸਰੇ ਨੌਕਰਾਂ ਦਾ ਸੁਪਨਾ ਚੰਗਾ ਸੀ। ਇਸ ਲਈ ਰਸੋਈਏ ਨੇ ਯੂਸੁਫ਼ ਨੂੰ ਆਖਿਆ, “ਮੈਂ ਵੀ ਇੱਕ ਸੁਪਨਾ ਦੇਖਿਆ ਹੈ। ਮੈਨੂੰ ਸੁਪਨਾ ਆਇਆ ਕਿ ਮੇਰੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਸਨ।
17
ਉੱਪਰਲੀ ਟੋਕਰੀ ਵਿੱਚ ਹਰ ਤਰ੍ਹਾਂ ਦਾ ਪਕਾਇਆ ਹੋਇਆ ਭੋਜਨ ਸੀ। ਇਹ ਭੋਜਨ ਰਾਜੇ ਲਈ ਚੰਗਾ ਸੀ। ਪਰ ਇਸ ਭੋਜਨ ਨੂੰ ਪੰਛੀ ਖਾ ਰਹੇ ਸਨ।”
18
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ ਕਿ ਇਸ ਸੁਪਨੇ ਦਾ ਕੀ ਅਰਥ ਹੈ। ਤਿੰਨ ਟੋਕਰੀਆਂ ਦਾ ਅਰਥ ਹੈ ਤਿੰਨ ਦਿਨ।
19
ਤਿੰਨ ਦਿਨ ਖਤਮ ਹੋਣ ਤੋਂ ਪਹਿਲਾਂ, ਰਾਜਾ ਤੈਨੂੰ ਕੈਦਖਾਨੇ ਵਿੱਚੋਂ ਛੱਡ ਦੇਵੇਗਾ। ਫ਼ੇਰ ਰਾਜਾ ਤੇਰਾ ਸਿਰ ਕਲਮ ਕਰ ਦੇਵੇਗਾ! ਉਹ ਤੇਰੇ ਸ਼ਰੀਰ ਨੂੰ ਰੁੱਖ ਉੱਤੇ ਟੰਗ ਦੇਵੇਗਾ। ਪੰਛੀ ਤੇਰੀ ਲਾਸ਼ ਵਿੱਚੋਂ ਮਾਸ ਖਾਣਗੇ।”
20
ਤਿੰਨਾ ਦਿਨਾਂ ਮਗਰੋਂ, ਫ਼ਿਰਊਨ ਦਾ ਜਨਮ ਦਿਨ ਸੀ। ਫ਼ਿਰਊਨ ਨੇ ਆਪਣੇ ਸਾਰੇ ਨੌਕਰਾਂ ਨੂੰ ਦਾਵਤ ਦਿੱਤੀ। ਦਾਵਤ ਉੱਤੇ ਫ਼ਿਰਊਨ ਨੇ ਸਾਕੀ ਨੂੰ ਅਤੇ ਰਸੋਈਏ ਨੂੰ ਵੀ ਕੈਦਖਾਨੇ ਤੋਂ ਛੱਡ ਦਿੱਤਾ।
21
ਫ਼ਿਰਊਨ ਨੇ ਸਾਕੀ ਨੂੰ ਰਿਹਾ ਕਰ ਦਿੱਤਾ। ਫ਼ਿਰਊਨ ਨੇ ਉਸ ਨੂੰ ਉਸ ਦਾ ਕੰਮ ਵਾਪਸ ਦੇ ਦਿੱਤਾ। ਅਤੇ ਸਾਕੀ ਨੇ ਮੈਅ ਦਾ ਪਿਆਲਾ ਫ਼ਿਰਊਨ ਦੇ ਹੱਥ ਫ਼ੜਾ ਦਿੱਤਾ।
22
ਪਰ ਫ਼ਿਰਊਨ ਨੇ ਰਸੋਈਏ ਨੂੰ ਫ਼ਾਂਸੀ ਲਟਕਾ ਦਿੱਤਾ ਅਤੇ ਹਰ ਗੱਲ ਉਸੇ ਤਰ੍ਹਾਂ ਵਾਪਰੀ ਜਿਵੇਂ ਯੂਸੁਫ਼ ਨੇ ਆਖਿਆ ਸੀ।
23
ਪਰ ਸਾਕੀ ਨੇ ਯੂਸੁਫ਼ ਦੀ ਸਹਾਇਤਾ ਕਰਨੀ ਚੇਤੇ ਨਹੀਂ ਰੱਖੀ। ਉਸ ਨੇ ਫ਼ਿਰਊਨ ਨੂੰ ਯੂਸੁਫ਼ ਬਾਰੇ ਕੁਝ ਨਹੀਂ ਦੱਸਿਆ। ਸਾਕੀ ਯੂਸੁਫ਼ ਬਾਰੇ ਸਭ ਕੁਝ ਭੁੱਲ ਗਿਆ।
← Chapter 39
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 41 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50