bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 43
Genesis 43
Punjabi 2002 ERV (ਪਵਿੱਤਰ ਬਾਈਬਲ)
← Chapter 42
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 44 →
1
ਉਸ ਦੇਸ਼ ਵਿੱਚ ਅਕਾਲ ਦੀ ਹਾਲਤ ਬਹੁਤ ਖਰਾਬ ਸੀ।
2
ਲੋਕਾਂ ਨੇ ਮਿਸਰ ਤੋਂ ਖਰੀਦਿਆ ਹੋਇਆ ਸਾਰਾ ਅਨਾਜ ਖਾ ਲਿਆ। ਜਦੋਂ ਉਹ ਅਨਾਜ ਮੁੱਕ ਗਿਆ, ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, “ਮਿਸਰ ਵਿੱਚ ਜਾਉ ਅਤੇ ਆਪਣੇ ਖਾਣ ਲਈ ਕੁਝ ਹੋਰ ਅਨਾਜ ਖਰੀਦ ਲਿਆਉ।”
3
ਪਰ ਯਹੂਦਾਹ ਨੇ ਯਾਕੂਬ ਨੂੰ ਆਖਿਆ, “ਪਰ ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਚਿਤਾਵਨੀ ਦਿੱਤੀ ਸੀ। ਉਸ ਨੇ ਆਖਿਆ, ‘ਜੇ ਤੁਸੀਂ ਆਪਣੇ ਭਰਾ ਨੂੰ ਮੇਰੇ ਕੋਲ ਨਾ ਲੈ ਕੇ ਆਏ ਤਾਂ ਤੁਹਾਡੇ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿਆਂਗਾ।’
4
ਜੇ ਤੁਸੀਂ ਬਿਨਯਾਮੀਨ ਨੂੰ ਸਾਡੇ ਨਾਲ ਭੇਜ ਦਿਉਂਗੇ, ਫ਼ੇਰ ਅਸੀਂ ਉੱਥੇ ਜਾ ਸੱਕਦੇ ਹਾਂ ਅਤੇ ਅਨਾਜ ਖਰੀਦ ਸੱਕਦੇ ਹਾਂ।
5
ਪਰ ਜੇ ਤੁਸੀਂ ਬਿਨਯਾਮੀਨ ਨੂੰ ਭੇਜਣ ਤੋਂ ਇਨਕਾਰ ਕਰੋਂਗੇ ਤਾਂ ਫ਼ੇਰ ਅਸੀਂ ਨਹੀਂ ਜਾਵਾਂਗੇ। ਉਸ ਬੰਦੇ ਨੇ ਸਾਨੂੰ ਚਿਤਾਵਨੀ ਦਿੱਤੀ ਸੀ ਕਿ ਉਸ ਤੋਂ ਬਿਨਾ ਵਾਪਸ ਨਾ ਆਈਏ।”
6
ਯਾਕੂਬ ਨੇ ਆਖਿਆ, “ਤੁਸੀਂ ਉਸ ਨੂੰ ਇਹ ਕਿਉਂ ਦੱਸਿਆ ਕਿ ਤੁਹਾਡਾ ਕੋਈ ਹੋਰ ਭਰਾ ਸੀ? ਤੁਸੀਂ ਇਹੋ ਜਿਹੀ ਮਾੜੀ ਗੱਲ ਮੇਰੇ ਨਾਲ ਕਿਉਂ ਕੀਤੀ?”
7
ਭਰਾਵਾਂ ਨੇ ਜਵਾਬ ਦਿੱਤਾ, “ਉਸ ਬੰਦੇ ਨੇ ਬੜੇ ਸਵਾਲ ਪੁੱਛੇ ਸਨ। ਉਹ ਸਾਡੇ ਅਤੇ ਸਾਡੇ ਪਰਿਵਾਰ ਬਾਰੇ ਸਾਰਾ ਕੁਝ ਜਾਨਣਾ ਚਾਹੁੰਦਾ ਸੀ। ਉਸ ਨੇ ਸਾਨੂੰ ਪੁੱਛਿਆ, ‘ਕੀ ਤੁਹਾਡਾ ਪਿਤਾ ਹਾਲੇ ਜਿਉਂਦਾ ਹੈ? ਕੀ ਤੁਹਾਡਾ ਹੋਰ ਕੋਈ ਭਰਾ ਵੀ ਘਰ ਹੈ?’ ਅਸੀਂ ਤਾਂ ਸਿਰਫ਼ ਸਦੇ ਸਵਾਲਾਂ ਦਾ ਜਵਾਬ ਹੀ ਦਿੱਤਾ ਸੀ। ਸਾਨੂੰ ਇਹ ਨਹੀਂ ਸੀ ਪਤਾ ਕਿ ਉਹ ਸਾਨੂੰ ਆਪਣਾ ਭਰਾ ਆਪਣੇ ਕੋਲ ਲਿਆਉਣ ਲਈ ਆਖੇਗਾ!”
8
ਫ਼ੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, “ਬਿਨਯਾਮੀਨ ਨੂੰ ਮੇਰੇ ਨਾਲ ਜਾਣ ਦਿਉ। ਮੈਂ ਉਸ ਦਾ ਧਿਆਨ ਰੱਖਾਂਗਾ। ਸਾਨੂੰ ਭੋਜਨ ਹਾਸਿਲ ਕਰਨ ਲਈ ਮਿਸਰ ਜਾਣਾ ਹੀ ਪੈਣਾ ਹੈ। ਜੇ ਅਸੀਂ ਨਹੀਂ ਜਾਂਦੇ ਤਾਂ ਅਸੀਂ ਸਾਰੇ ਹੀ, ਆਪਣੇ ਬੱਚਿਆਂ ਸਮੇਤ, ਮਾਰੇ ਜਾਵਾਂਗੇ।
9
ਮੈਂ ਇਸ ਗੱਲ ਦਾ ਖਾਸ ਖਿਆਲ ਰੱਖਾਂਗਾ ਕਿ ਉਹ ਸੁਰੱਖਿਅਤ ਰਹੇ। ਮੈਂ ਉਸ ਦੇ ਲਈ ਜ਼ਿੰਮੇਵਾਰ ਹੋਵਾਂਗਾ। ਜੇ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਨਹੀਂ ਲੈ ਕੇ ਆਉਂਦਾ, ਤਾਂ ਤੁਸੀਂ ਹਮੇਸ਼ਾ ਲਈ ਮੇਰੇ ਉੱਪਰ ਦੋਸ਼ ਧਰ ਸੱਕਦੇ ਹੋ।
10
ਜੇ ਤੁਸੀਂ ਸਾਨੂੰ ਪਹਿਲਾਂ ਜਾਣ ਦਿੰਦੇ ਤਾਂ ਅਸੀਂ ਹੁਣ ਤੱਕ ਅਨਾਜ ਲਈ ਦੋ ਚਕਰ ਲਾ ਆਉਣੇ ਸਨ।”
11
ਫ਼ੇਰ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਆਖਿਆ, “ਜੇ ਇਹ ਗੱਲ ਸੱਚਮੁੱਚ ਸਹੀ ਹੈ, ਤਾਂ ਬਿਨਯਾਮੀਨ ਨੂੰ ਆਪਣੇ ਨਾਲ ਲੈ ਜਾਉ। ਪਰ ਰਾਜਪਾਲ ਲਈ ਕੁਝ ਸੁਗਾਤਾਂ ਲੈਂਦੇ ਜਾਉ ਜਿਹੜੀਆਂ ਚੀਜ਼ਾਂ ਅਸੀਂ ਆਪਣੀ ਧਰਤੀ ਵਿੱਚ ਇਕੱਠੀਆਂ ਕਰ ਸੱਕੇ ਹਾਂ ਉਨ੍ਹਾਂ ਵਿੱਚੋਂ ਕੁਝ ਚੀਜ਼ਾਂ ਲੈ ਜਾਉ। ਉਸ ਲਈ ਕੁਝ ਸ਼ਹਿਦ, ਪਿਸਤਾ, ਬਦਾਮ, ਗੂੰਦ ਅਤੇ ਮੁਰ ਲੈ ਜਾਊ।
12
ਇਸ ਵਾਰ ਆਪਣੇ ਨਾਲ ਪਹਿਲਾਂ ਨਾਲੋਂ ਦੁੱਗਣੇ ਪੈਸੇ ਲੈ ਜਾਓ। ਉਹ ਪੈਸੇ ਵੀ ਲੈ ਜਾਉ ਜਿਹੜੇ ਪਿੱਛਲੀ ਵਾਰੀ ਤੁਹਾਨੂੰ ਵਾਪਸ ਮੋੜ ਦਿੱਤੇ ਗਏ ਸਨ। ਸ਼ਾਇਦ ਰਾਜਪਾਲ ਕੋਲੋਂ ਕੋਈ ਗਲਤੀ ਹੋ ਗਈ ਸੀ।
13
ਬਿਨਯਾਮੀਨ ਨੂੰ ਲੈ ਜਾਉ ਅਤੇ ਉਸ ਬੰਦੇ ਕੋਲ ਵਾਪਸ ਜਾਉ।
14
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਉਦੋਂ ਤੁਹਾਡੀ ਸਹਾਇਤਾ ਕਰੇ, ਜਦੋਂ ਤੁਸੀਂ ਰਾਜਪਾਲ ਦੇ ਸਾਹਮਣੇ ਖੜ੍ਹੇ ਹੋਵੋਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਬਿਨਯਾਮੀਨ ਨੂੰ ਅਤੇ ਸਿਮਓਨ ਨੂੰ ਸੁਰੱਖਿਅਤ ਘਰ ਲਿਆਵੇ। ਜੇ ਨਹੀਂ, ਤਾਂ ਮੈਂ ਫ਼ੇਰ ਆਪਣੇ ਪੁੱਤਰ ਨੂੰ ਗੁਆਉਣ ਦਾ ਦੁੱਖ ਭੋਗਾਂਗਾ।”
15
ਇਸ ਲਈ ਭਰਾਵਾਂ ਨੇ ਰਾਜਪਾਲ ਨੂੰ ਦੇਣ ਲਈ ਸੁਗਾਤਾਂ ਲੈ ਲਈਆਂ ਅਤੇ ਉਨ੍ਹਾਂ ਨੇ ਆਪਣੇ ਨਾਲ ਪਿੱਛਲੀ ਵਾਰ ਨਾਲੋਂ ਦੁੱਗਣੇ ਪੈਸੇ ਲੈ ਲਏ। ਇਸ ਵਾਰ, ਬਿਨਯਾਮੀਨ ਆਪਣੇ ਭਰਾਵਾਂ ਦੇ ਨਾਲ ਮਿਸਰ ਨੂੰ ਗਿਆ। ਆਖਰਕਾਰ, ਉਹ ਪਹੁੰਚ ਗਏ ਅਤੇ ਯੂਸੁਫ਼ ਦੇ ਸਾਹਮਣੇ ਖਲੋ ਗਏ।
16
ਮਿਸਰ ਵਿੱਚ, ਯੂਸੁਫ਼ ਨੇ ਬਿਨਯਾਮੀਨ ਨੂੰ ਉਨ੍ਹਾਂ ਦੇ ਨਾਲ ਦੇਖਿਆ। ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਇਨ੍ਹਾਂ ਆਦਮੀਆਂ ਨੂੰ ਮੇਰੇ ਘਰ ਲੈ ਆ। ਇੱਕ ਜਾਨਵਰ ਮਾਰ ਅਤੇ ਉਸ ਨੂੰ ਰਿੰਨ੍ਹ। ਇਹ ਆਦਮੀ ਅੱਜ ਦੁਪਿਹਰ ਦਾ ਭੋਜਨ ਮੇਰੇ ਨਾਲ ਕਰਨਗੇ।”
17
ਨੌਕਰ ਨੇ ਉਵੇਂ ਹੀ ਕੀਤਾ ਜਿਵੇਂ ਉਸ ਨੂੰ ਆਖਿਆ ਗਿਆ ਸੀ। ਉਸ ਨੇ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਲਿਆਂਦਾ।
18
ਜਦੋਂ ਉਨ੍ਹਾਂ ਨੂੰ ਯੂਸੁਫ਼ ਦੇ ਘਰ ਲਿਆਂਦਾ ਗਿਆ ਤਾਂ ਭਰਾ ਡਰੇ ਹੋਏ ਸਨ। ਉਨ੍ਹਾਂ ਆਖਿਆ, “ਸਾਨੂੰ ਇੱਥੇ ਉਸ ਪੈਸੇ ਕਾਰਣ ਲਿਆਂਦਾ ਗਿਆ ਹੈ ਜਿਹੜਾ ਪਿੱਛਲੀ ਵਾਰੀ ਸਾਡੀਆਂ ਬੋਰੀਆਂ ਵਿੱਚ ਵਾਪਿਸ ਰੱਖ ਦਿੱਤਾ ਗਿਆ ਸੀ। ਉਹ ਇਸ ਨੂੰ ਸਾਡੇ ਵਿਰੁੱਧ ਸਬੂਤ ਵਜੋਂ ਵਰਤਣਗੇ। ਅਤੇ ਉਹ ਸਾਡੇ ਖੋਤੇ ਖੋਹ ਲੈਣਗੇ ਅਤੇ ਸਾਨੂੰ ਗੁਲਾਮ ਬਣਾ ਲੈਣਗੇ।”
19
ਇਸ ਲਈ ਭਰਾ ਉਸ ਨੌਕਰ ਕੋਲ ਗਏ ਜਿਹੜਾ ਯੂਸੁਫ਼ ਦੇ ਘਰ ਦਾ ਇੰਚਾਰਜ ਸੀ। ਉਨ੍ਹਾਂ ਨੇ ਉਸ ਨਾਲ ਘਰ ਦੇ ਪ੍ਰਵੇਸ਼ ਦੁਆਰ ਕੋਲ ਗੱਲ ਕੀਤੀ।
20
ਉਨ੍ਹਾਂ ਨੇ ਆਖਿਆ “ਸ੍ਰੀਮਾਨ ਜੀ, ਅਸੀਂ ਇਕਰਾਰ ਕਰਦੇ ਹਾਂ ਕਿ ਸੱਚ ਇਹ ਹੈ: ਪਿੱਛਲੀ ਵਾਰ ਜਦੋਂ ਅਸੀਂ ਆਏ ਸੀ ਤਾਂ ਅਸੀਂ ਅਨਾਜ ਖਰੀਦਣ ਆਏ ਸੀ।
21
ਘਰ ਜਾਂਦੇ ਸਮੇਂ, ਅਸੀਂ ਆਪਣੀਆਂ ਬੋਰੀਆਂ ਖੋਲ੍ਹੀਆਂ ਅਤੇ ਸਾਨੂੰ ਹਰ ਬੋਰੀ ਵਿੱਚ ਆਪਣੇ ਪੈਸੇ ਮਿਲੇ। ਸਾਨੂੰ ਨਹੀਂ ਪਤਾ ਇਹ ਉੱਥੇ ਕਿਵੇਂ ਚੱਲੇ ਗਏ। ਪਰ ਅਸੀਂ ਉਹ ਪੈਸੇ ਆਪਣੇ ਨਾਲ ਲਿਆਏ ਹਾਂ ਤਾਂ ਜੋ ਤੁਹਾਨੂੰ ਵਾਪਸ ਦੇ ਸੱਕੀਏ। ਅਤੇ ਅਸੀਂ ਜਿਹੜਾ ਅਨਾਜ ਇਸ ਵਾਰੀ ਖਰੀਦਣਾ ਚਾਹੁੰਦੇ ਹਾਂ ਉਸ ਦੇ ਲਈ ਹੋਰ ਪੈਸੇ ਲਿਆਏ ਹਾਂ।”
23
ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।
24
ਨੌਕਰ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਅੰਦਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਪਾਣੀ ਦਿੱਤਾ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ। ਫ਼ੇਰ ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਚਾਰਾ ਦਿੱਤਾ।
25
ਭਰਾਵਾਂ ਨੇ ਸੁਣਿਆ ਕਿ ਉਹ ਯੂਸੁਫ਼ ਦੇ ਨਾਲ ਭੋਜਨ ਕਰਨ ਲਈ ਜਾ ਰਹੇ ਸਨ। ਇਸ ਲਈ ਉਹ ਉਸ ਦੇ ਲਈ ਦੁਪਿਹਰ ਤੱਕ ਸੁਗਾਤਾਂ ਤਿਆਰ ਕਰਦੇ ਰਹੇ।
26
ਯੂਸੁਫ਼ ਘਰ ਆਇਆ ਅਤੇ ਭਰਾਵਾਂ ਨੇ ਉਸ ਨੂੰ ਉਹ ਸੁਗਾਤਾਂ ਦਿੱਤੀਆਂ ਜਿਹੜੀਆਂ ਉਹ ਆਪਣੇ ਨਾਲ ਲਿਆਏ ਸਨ।
27
ਯੂਸੁਫ਼ ਨੇ ਉਨ੍ਹਾਂ ਦਾ ਹਾਲ ਪੁੱਛਿਆ। ਯੂਸੁਫ਼ ਨੇ ਆਖਿਆ, “ਤੁਹਾਡੇ ਉਸ ਬਜ਼ੁਰਗ ਪਿਤਾ ਦਾ ਕੀ ਹਾਲ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ। ਕੀ ਉਹ ਹਾਲੇ ਵੀ ਜਿਉਂਦਾ ਅਤੇ ਰਾਜ਼ੀ-ਖੁਸ਼ੀ ਹੈ?”
28
ਭਰਾਵਾਂ ਨੇ ਜਵਾਬ ਦਿੱਤਾ, “ਹਾਂ, ਸਾਡਾ ਪਿਤਾ ਹਾਲੇ ਜੀਵਿਤ ਹੈ।” ਉਹ ਇੱਕ ਵਾਰੀ ਫ਼ੇਰ ਯੂਸੁਫ਼ ਦੇ ਅੱਗੇ ਝੁਕ ਗਏ।
29
ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਦੇਖਿਆ। (ਬਿਨਯਾਮੀਨ ਅਤੇ ਯੂਸੁਫ਼ ਦੀ ਮਾਂ ਇੱਕੋ ਸੀ।) ਯੂਸੁਫ਼ ਨੇ ਆਖਿਆ, “ਕੀ ਇਹ ਤੁਹਾਡਾ ਸਭ ਤੋਂ ਛੋਟਾ ਭਰਾ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ?” ਫ਼ੇਰ ਯੂਸੁਫ਼ ਨੇ ਬਿਨਯਾਮੀਨ ਨੂੰ ਆਖਿਆ “ਪਰਮੇਸ਼ੁਰ ਤੇਰਾ ਭਲਾ ਕਰੇ, ਪੁੱਤਰ!”
30
ਫ਼ੇਰ ਯੂਸੁਫ਼ ਕਮਰੇ ਵਿੱਚੋਂ ਭੱਜ ਗਿਆ। ਯੂਸੁਫ਼ ਬਹੁਤ ਚਾਹੁੰਦਾ ਸੀ ਕਿ ਉਹ ਆਪਣੇ ਭਰਾ ਬਿਨਯਾਮੀਨ ਨੂੰ ਦਰਸਾਵੇ ਕਿ ਉਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਉਸ ਦਾ ਰੋਣ ਨੂੰ ਜੀ ਕੀਤਾ, ਪਰ ਉਹ ਨਹੀਂ ਸੀ ਚਾਹੁੰਦਾ ਕਿ ਉਸ ਦੇ ਭਰਾ ਉਸ ਨੂੰ ਰੋਂਦਿਆਂ ਦੇਖਣ। ਇਸ ਲਈ ਯੂਸੁਫ਼ ਆਪਣੇ ਕਮਰੇ ਵੱਲ ਭੱਜ ਗਿਆ ਅਤੇ ਉੱਥੇ ਜਾਕੇ ਰੋ ਪਿਆ।
31
ਫ਼ੇਰ ਯੂਸੁਫ਼ ਨੇ ਆਪਣਾ ਮੂੰਹ ਧੋਤਾ ਅਤੇ ਵਾਪਸ ਆ ਗਿਆ। ਉਸ ਨੇ ਆਪਣੇ-ਆਪ ਉੱਪਰ ਕਾਬੂ ਪਾ ਲਿਆ ਅਤੇ ਆਖਿਆ, “ਹੁਣ ਖਾਣ ਦਾ ਵੇਲਾ ਹੋ ਗਿਆ ਹੈ।”
32
ਨੌਕਰਾਂ ਨੇ ਯੂਸੁਫ਼ ਨੂੰ ਇੱਕ ਮੇਜ਼ ਉੱਤੇ ਇੱਕਲਿਆਂ ਬਿਠਾ ਦਿੱਤਾ। ਉਸ ਦੇ ਭਰਾ ਦੂਸਰੇ ਮੇਜ਼ ਉੱਤੇ ਇੱਕਲੇ ਸਨ ਅਤੇ ਮਿਸਰੀ ਦੂਸਰੇ ਮੇਜ਼ ਉੱਤੇ ਵਖਰੇ ਬੈਠੇ ਸਨ। ਮਿਸਰੀਆਂ ਦਾ ਵਿਸ਼ਵਾਸ ਸੀ ਕਿ ਉਨ੍ਹਾਂ ਲਈ ਇਬਰਾਨੀਆਂ ਦੇ ਨਾਲ ਬੈਠਕੇ ਭੋਜਨ ਖਾਣਾ ਗਲਤ ਹੈ।
33
ਯੂਸੁਫ਼ ਦੇ ਭਰਾ ਉਸ ਦੇ ਸਾਹਮਣੇ ਵਾਲੇ ਮੇਜ਼ ਉੱਤੇ ਬੈਠੇ ਸਨ। ਭਰਾ ਆਪਣੀ ਉਮਰ ਦੇ ਹਿਸਾਬ ਨਾਲ ਬੈਠੇ ਹੋਏ ਸਨ। ਸਾਰੇ ਭਰਾ ਇੱਕ ਦੂਸਰੇ ਵੱਲ ਹੈਰਾਨੀ ਨਾਲ ਵੇਖ ਰਹੇ ਸਨ।
34
ਨੌਕਰ ਯੂਸੁਫ਼ ਦੇ ਮੇਜ਼ ਤੋਂ ਭੋਜਨ ਲੈ ਕੇ ਉਨ੍ਹਾਂ ਕੋਲ ਲਿਆ ਰਹੇ ਸਨ। ਪਰ ਨੌਕਰਾਂ ਨੇ ਬਿਨਯਾਮੀਨ ਨੂੰ ਹੋਰਨਾਂ ਨਾਲੋਂ ਪੰਜ ਗੁਣਾ ਵੱਧੇਰੇ ਖਾਣਾ ਦਿੱਤਾ। ਭਰਾ ਓਨਾ ਚਿਰ ਤੱਕ ਯੂਸੁਫ਼ ਨਾਲ ਖਾਂਦੇ ਅਤੇ ਪੀਂਦੇ ਰਹੇ ਜਦੋਂ ਤੱਕ ਕਿ ਉਹ ਤਕਰੀਬਨ ਸ਼ਰਾਬੀ ਨਹੀਂ ਹੋ ਗਏ।
← Chapter 42
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 44 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50