bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Genesis 48
Genesis 48
Punjabi 2002 ERV (ਪਵਿੱਤਰ ਬਾਈਬਲ)
← Chapter 47
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 49 →
1
ਕੁਝ ਸਮੇਂ ਬਾਦ, ਯੂਸੁਫ਼ ਨੂੰ ਪਤਾ ਲੱਗਿਆ ਕਿ ਉਸ ਦਾ ਪਿਤਾ ਬਹੁਤ ਬਿਮਾਰ ਸੀ। ਇਸ ਲਈ ਯੂਸੁਫ਼ ਨੇ ਆਪਣੇ ਦੋਹਾਂ ਪੁੱਤਰਾਂ, ਮਨੱਸ਼ਹ ਅਤੇ ਇਫ਼ਰਾਈਮ ਨੂੰ ਨਾਲ ਲਿਆ ਅਤੇ ਆਪਣੇ ਪਿਤਾ ਵੱਲ ਗਿਆ।
2
ਜਦੋਂ ਯੂਸੁਫ਼ ਆਇਆ, ਕਿਸੇ ਨੇ ਯਾਕੂਬ ਨੂੰ ਆਖਿਆ “ਤੇਰਾ ਪੁੱਤਰ ਯੂਸੁਫ਼ ਤੈਨੂੰ ਮਿਲਣ ਆਇਆ ਹੈ।” ਇਸਰਾਏਲ ਉਨ੍ਹਾਂ ਨੂੰ ਵੇਖਕੇ ਬਹੁਤ ਜ਼ਿਆਦੇ ਪ੍ਰਸੰਨ ਹੋਇਆ ਅਤੇ ਬਿਸਤਰੇ ਤੋਂ ਉੱਠ ਕੇ ਬੈਠ ਗਿਆ।
3
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਕਨਾਨ ਦੀ ਧਰਤੀ ਉੱਤੇ ਲੂਜ਼ ਵਿਖੇ, ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਪ੍ਰਗਟਿਆ। ਪਰਮੇਸ਼ੁਰ ਨੇ ਮੈਨੂੰ ਉੱਥੇ ਅਸੀਸ ਦਿੱਤੀ ਸੀ।
4
ਪਰਮੇਸ਼ੁਰ ਨੇ ਮੈਨੂੰ ਆਖਿਆ, ‘ਮੈਂ ਤੈਨੂੰ ਵੱਡਾ ਪਰਿਵਾਰ ਬਣਾ ਦਿਆਂਗਾ। ਮੈਂ ਤੈਨੂੰ ਬਹੁਤ ਔਲਾਦ ਦੇਵਾਂਗਾ ਅਤੇ ਤੁਸੀਂ ਮਹਾਨ ਲੋਕ ਬਣੋਂਗੇ। ਇਹ ਧਰਤੀ ਸਦਾ ਤੁਹਾਡੇ ਪਰਿਵਾਰ ਦੀ ਹੋਵੇਗੀ।’
5
ਅਤੇ ਹੁਣ ਤੇਰੇ ਦੋ ਪੁੱਤਰ ਹਨ। ਇਨ੍ਹਾਂ ਪੁੱਤਰਾਂ ਦਾ ਜਨਮ ਮੇਰੇ ਆਉਣ ਤੋਂ ਪਹਿਲਾਂ ਇੱਥੇ ਮਿਸਰ ਦੇਸ਼ ਵਿੱਚ ਹੋਇਆ ਸੀ। ਤੇਰੇ ਦੋਵੇਂ ਪੁੱਤਰ, ਇਫ਼ਰਾਈਮ ਅਤੇ ਮਨੱਸ਼ਹ ਮੇਰੇ ਆਪਣੇ ਪੁੱਤਰਾਂ ਵਰਗੇ ਹੋਣਗੇ। ਉਹ ਮੇਰੇ ਲਈ ਰਊਬੇਨ ਅਤੇ ਸਿਮਓਨ ਵਰਗੇ ਹੋਣਗੇ।
6
ਇਸ ਲਈ ਇਹ ਦੋਵੇਂ ਮੁੰਡੇ ਮੇਰੇ ਪੁੱਤਰ ਹੋਣਗੇ। ਮੇਰੀ ਹਰ ਚੀਜ਼ ਵਿੱਚ ਇਨ੍ਹਾਂ ਦਾ ਹਿੱਸਾ ਹੋਵੇਗਾ। ਪਰ ਜੇ ਤੇਰੇ ਹੋਰ ਪੁੱਤਰ ਹੋਏ ਤਾਂ ਉਹ ਤੇਰੇ ਪੁੱਤਰ ਹੋਣਗੇ। ਪਰ ਉਹ ਇਫ਼ਰਾਈਮ ਅਤੇ ਮਨੱਸ਼ਹ ਲਈ ਪੁੱਤਰਾਂ ਵਰਗੇ ਹੋਣਗੇ-ਅਰਥਾਤ, ਭਵਿੱਖ ਵਿੱਚ ਉਹ ਇਫ਼ਰਾਈਮ ਅਤੇ ਮਨੱਸ਼ਹ ਦੀ ਸਾਰੀ ਜਾਇਦਾਦ ਦਾ ਹਿੱਸਾ ਵੰਡਾਉਣਗੇ।
7
ਪਦਨ ਅਰਾਮ ਤੋਂ ਸਫ਼ਰ ਕਰਦੇ ਹੋਏ ਰਾਖੇਲ ਦਾ ਦੇਹਾਂਤ ਹੋ ਗਿਆ ਸੀ। ਇਸ ਨੇ ਮੈਨੂੰ ਬਹੁਤ ਉਦਾਸ ਕੀਤਾ। ਉਹ ਕਨਾਨ ਦੀ ਧਰਤੀ ਉੱਤੇ ਮਰੀ ਸੀ। ਅਸੀਂ ਹਾਲੇ ਅਫ਼ਰਾਤ ਵੱਲ ਸਫ਼ਰ ਕਰ ਰਹੇ ਸਾਂ। ਮੈਂ ਉਸ ਨੂੰ ਉਸੇ ਅਫ਼ਰਾਤ ਦੇ ਰਸਤੇ ਉੱਤੇ ਦਫ਼ਨ ਕਰ ਦਿੱਤਾ ਸੀ।” (ਅਫ਼ਰਾਤ ਬੇਤਲਹਮ ਹੈ।)
8
ਫ਼ੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਵੱਲ ਵੇਖਿਆ। ਇਸਰਾਏਲ ਨੇ ਆਖਿਆ, “ਇਹ ਮੁੰਡੇ ਕੌਣ ਹਨ?”
9
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਇਹ ਮੇਰੇ ਪੁੱਤਰ ਹਨ। ਇਹ ਉਹ ਮੁੰਡੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ।” ਇਸਰਾਏਲ ਨੇ ਆਖਿਆ, “ਆਪਣੇ ਪੁੱਤਰਾਂ ਨੂੰ ਮੇਰੇ ਕੋਲ ਲਿਆ। ਮੈਂ ਇਨ੍ਹਾਂ ਨੂੰ ਅਸੀਸ ਦੇਵਾਂਗਾ।”
10
ਇਸਰਾਏਲ ਬਹੁਤ ਬਿਰਧ ਸੀ ਅਤੇ ਉਸ ਦੀ ਨਜ਼ਰ ਕਮਜ਼ੋਰ ਸੀ। ਇਸ ਲਈ ਯੂਸੁਫ਼ ਮੁੰਡਿਆਂ ਨੂੰ ਆਪਣੇ ਪਿਤਾ ਦੇ ਬਹੁਤ ਨੇੜੇ ਲੈ ਗਿਆ। ਇਸਰਾਏਲ ਨੇ ਮੁੰਡਿਆਂ ਨੂੰ ਚੁੰਮਿਆ ਅਤੇ ਆਪਣੇ ਨਾਲ ਘੁੱਟਿਆ।
11
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਮੈਂ ਕਦੇ ਨਹੀਂ ਸੀ ਸੋਚਿਆ ਕਿ ਮੈਂ ਮੁੜ ਕੇ ਤੇਰਾ ਚਿਹਰਾ ਦੇਖਾਂਗਾ। ਪਰ ਦੇਖੋ; ਪਰਮੇਸ਼ੁਰ ਨੇ ਮੈਨੂੰ ਤੂੰ ਅਤੇ ਤੇਰੇ ਬੱਚੇ ਦਿਖਾ ਦਿੱਤੇ ਹਨ।”
12
ਫ਼ੇਰ ਯੂਸੁਫ਼ ਨੇ ਮੁੰਡਿਆਂ ਨੂੰ ਇਸਰਾਏਲ ਦੀ ਗੋਦੀ ਵਿੱਚੋਂ ਚੁੱਕ ਲਿਆ ਅਤੇ ਉਹ ਉਸ ਦੇ ਪਿਤਾ ਅੱਗੇ ਧਰਤੀ ਉੱਤੇ ਝੁਕ ਗਏ।
13
ਯੂਸੁਫ਼ ਨੇ ਇਫ਼ਰਾਈਮ ਨੂੰ ਆਪਣੇ ਸੱਜੇ ਪਾਸੇ ਅਤੇ ਮਨੱਸ਼ਹ ਨੂੰ ਆਪਣੇ ਖੱਬੇ ਪਾਸੇ ਬਿਠਾਇਆ। (ਇਸ ਤਰ੍ਹਾਂ, ਇਫ਼ਰਾਈਮ ਇਸਰਾਏਲ ਦੇ ਖੱਬੇ ਪਾਸੇ ਸੀ ਅਤੇ ਮਨੱਸ਼ਹ ਇਸਰਾਏਲ ਦੇ ਸੱਜੇ ਪਾਸੇ ਸੀ।)
14
ਪਰ ਇਸਰਾਏਲ ਨੇ ਆਪਣੇ ਹੱਥ ਵੱਧਾ ਕੇ ਆਪਣਾ ਸੱਜਾ ਹੱਥ ਛੋਟੇ ਮੁੰਡੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ। ਫ਼ੇਰ ਇਸਰਾਏਲ ਨੇ ਆਪਣਾ ਖੱਬਾ ਹੱਥ ਵੱਡੇ ਮੁੰਡੇ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਆਪਣਾ ਹੱਥ ਮਨੱਸ਼ਹ ਉੱਤੇ ਰੱਖਿਆ ਭਾਵੇਂ ਮਨੱਸ਼ਹ ਪਹਿਲੋਠਾ ਸੀ।
15
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।
16
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”
17
ਯੂਸੁਫ਼ ਨੇ ਦੇਖਿਆ ਕਿ ਉਸ ਦੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਸੀ। ਇਸ ਨਾਲ ਯੂਸੁਫ਼ ਨੂੰ ਖੁਸ਼ੀ ਨਹੀਂ ਹੋਈ। ਯੂਸੁਫ਼ ਨੇ ਆਪਣੇ ਪਿਤਾ ਦਾ ਹੱਥ ਫ਼ੜ ਲਿਆ। ਉਹ ਇਸ ਨੂੰ ਇਫ਼ਰਾਈਮ ਦੇ ਸਿਰ ਤੋਂ ਹਟਾਕੇ ਮਨੱਸ਼ਹ ਦੇ ਸਿਰ ਉੱਤੇ ਰੱਖਣਾ ਚਾਹੁੰਦਾ ਸੀ।
18
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਤੁਸੀਂ ਆਪਣਾ ਸੱਜਾ ਹੱਥ ਗਲਤ ਮੁੰਡੇ ਦੇ ਸਿਰ ਉੱਤੇ ਰੱਖਿਆ ਹੈ। ਮਨੱਸ਼ਹ ਪਹਿਲੋਠਾ ਹੈ। ਆਪਣਾ ਸੱਜਾ ਹੱਥ ਉਸ ਉੱਤੇ ਰੱਖੋ।”
19
ਪਰ ਉਸ ਦੇ ਪਿਤਾ ਨੇ ਦਲੀਲ ਦਿੱਤੀ ਅਤੇ ਆਖਿਆ, “ਮੈਂ ਜਾਣਦਾ ਹਾਂ, ਪੁੱਤਰ। ਮੈਂ ਜਾਣਦਾ ਹਾਂ ਮਨੱਸ਼ਹ ਪਹਿਲੋਠਾ ਹੈ ਅਤੇ ਉਹ ਮਹਾਨ ਬਣੇਗਾ। ਉਹ ਬਹੁਤ ਸਾਰੇ ਲੋਕਾਂ ਦਾ ਪਿਤਾਮਾ ਹੋਵੇਗਾ। ਪਰ ਛੋਟਾ ਭਰਾ ਵੱਡੇ ਨਾਲੋਂ ਵੱਧੇਰੇ ਮਹਾਨ ਹੋਵੇਗਾ। ਅਤੇ ਛੋਟੇ ਭਰਾ ਦਾ ਪਰਿਵਾਰ ਬਹੁਤ ਵੱਡੇਰਾ ਹੋਵੇਗਾ।”
20
ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਉਸ ਦਿਨ ਅਸੀਸ ਦਿੱਤੀ। ਉਸ ਨੇ ਆਖਿਆ, “ਇਸਰਾਏਲ ਦੇ ਲੋਕ, ਜਦੋਂ ਵੀ ਕਿਸੇ ਨੂੰ ਅਸੀਸ ਦੇਣਗੇ ਤੁਹਾਡਾ ਨਾਮ ਲੈਣਗੇ। ਉਹ ਆਖਣਗੇ, ‘ਪਰਮੇਸ਼ੁਰ ਤੁਹਾਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ।’” ਇਸ ਤਰ੍ਹਾਂ, ਇਸਰਾਏਲ ਨੇ ਇਫ਼ਰਾਈਮ ਨੂੰ ਮਨੱਸ਼ਹ ਤੋਂ ਉੱਚਾ ਰੁਤਬਾ ਦਿੱਤਾ।
21
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਦੇਖ, ਮੇਰੇ ਦੇਹਾਂਤ ਦਾ ਸਮਾਂ ਤਕਰੀਬਨ ਆ ਚੁੱਕਾ ਹੈ। ਪਰ ਪਰਮੇਸ਼ੁਰ ਹਾਲੇ ਵੀ ਤੁਹਾਡੇ ਨਾਲ ਹੋਵੇਗਾ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਦੀ ਧਰਤੀ ਉੱਤੇ ਜਾਣ ਵਿੱਚ ਅਗਵਾਈ ਦੇਵੇਗਾ।
22
“ਮੈਂ ਤੈਨੂੰ ਤੇਰੇ ਭਰਾਵਾਂ ਨੂੰ ਦਿੱਤੇ ਨਾਲੋਂ, ਇੱਕ ਭਾਗ ਵੱਧ ਦਿੱਤਾ ਹੈ। ਮੈਂ ਤੈਨੂੰ ਉਹ ਪਰਬਤ ਦਿੱਤਾ ਜਿਹੜਾ ਮੈਂ ਅਮੋਰੀ ਲੋਕਾਂ ਤੋਂ ਮੇਰੀ ਤਲਵਾਰ ਅਤੇ ਮੇਰੇ ਧਨੁੱਖ ਨਾਲ ਲਿਆ ਸੀ। ਮੈਂ ਧਰਤੀ ਦੇ ਉਸ ਭਾਗ ਲਈ ਲੜਨ ਦੀ ਖਾਤਰ ਆਪਣੀ ਤਲਵਾਰ ਆਪਣੇ ਧਨੁਖ ਦੀ ਵਰਤੋਂ ਕੀਤੀ ਸੀ ਅਤੇ ਮੈਂ ਜਿੱਤ ਗਿਆ ਸੀ।”
← Chapter 47
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 49 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50