bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Jeremiah 4
Jeremiah 4
Punjabi 2002 ERV (ਪਵਿੱਤਰ ਬਾਈਬਲ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 5 →
1
ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ।
2
ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”
3
ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: “ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿੱਚਕਾਰ ਬੀਜ ਨਾ ਬੀਜੋ।
4
ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।”
5
“ਇਸ ਸੰਦੇਸ਼ ਯਹੂਦਾਹ ਦੇ ਲੋਕਾਂ ਨੂੰ ਦੇਵੋ ਯਰੂਸ਼ਲਮ ਸ਼ਹਿਰ ਦੇ ਹਰ ਬੰਦੇ ਨੂੰ ਦੱਸ ਦਿਓ, ‘ਸਾਰੇ ਦੇਸ਼ ਅੰਦਰ ਤੁਰ੍ਹੀ ਵਜਾ ਦਿਓ।’ ਉੱਚੀ-ਉੱਚੀ ਪੁਕਾਰੋ ਤੇ ਆਖੋ, ‘ਇਕੱਠੇ ਹੋਕੇ ਆਓ! ਆਓ ਸੁਰੱਖਿਆ ਲਈ ਮਜ਼ਬੂਤ ਸ਼ਹਿਰ ਵੱਲ ਬਚ ਨਿਕਲੀ।’
6
ਸੀਯੋਨ ਵੱਲ ਸੰਕੇਤ ਦਾ ਝੰਡਾ ਉੱਚਾ ਕਰੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੰਤਜ਼ਾਰ ਨਾ ਕਰੋ! ਇਹੀ ਕਰੋ ਕਿਉਂ ਕਿ ਮੈਂ ਉੱਤਰ ਵੱਲੋਂ ਤਬਾਹੀ ਲਿਆ ਰਿਹਾ ਹਾਂ। ਮੈਂ ਭਿਆਨਕ ਤਬਾਹੀ ਲਿਆ ਰਿਹਾ ਹਾਂ।”
7
ਸ਼ੇਰ ਆਪਣੀ ਗੁਫ਼ਾ ਵਿੱਚੋਂ ਬਾਹਰ ਆ ਰਿਹਾ ਹੈ। ਕੌਮਾਂ ਦੀ ਤਬਾਹੀ ਕਰਨ ਵਾਲੇ ਨੇ ਕੂਚ ਕਰ ਦਿੱਤਾ ਹੈ। ਉਹ ਤੁਹਾਡੇ ਦੇਸ਼ ਨੂੰ ਤਬਾਹ ਕਰਨ ਲਈ ਆਪਣੇ ਘਰੋ ਚੱਲ ਪਿਆ ਹੈ। ਤੁਹਾਡੇ ਕਸਬੇ ਤਬਾਹ ਹੋ ਜਾਣਗੇ। ਉਨ੍ਹਾਂ ਵਿੱਚ ਰਹਿਣ ਵਾਲੇ ਲੋਕ ਨਹੀਂ ਬਚਣਗੇ।
8
ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ।
9
ਯਹੋਵਾਹ ਆਖਦਾ ਹੈ, “ਉਸ ਸਮੇਂ, ਜਦੋਂ ਇਹ ਵਾਪਰੇਗਾ, ਰਾਜਾ ਅਤੇ ਉਸ ਦੇ ਅਧਿਕਾਰੀ ਆਪਣਾ ਹੌਸਲਾ ਛੱਡ ਜਾਣਗੇ, ਜਾਜਕ ਭੈਭੀਤ ਹੋ ਜਾਣਗੇ, ਨਬੀ ਤ੍ਰੈਹ ਜਾਣਗੇ।”
10
ਫ਼ੇਰ ਮੈਂ, ਯਿਰਮਿਯਾਹ ਨੇ ਆਖਿਆ, “ਪ੍ਰਭੂ ਮੇਰੇ ਯਹੋਵਾਹ, ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਸੱਚਮੁੱਚ ਧੋਖਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਆਖਿਆ ਸੀ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਪਰ ਹੁਣ ਉਨ੍ਹਾਂ ਦੇ ਸਿਰਾਂ ਉੱਤੇ ਤਲਵਾਰ ਲਟਕ ਰਹੀ ਹੈ।”
11
ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ।
12
ਇਹ ਇੱਕ ਤਕੜੀ ਹਵਾ ਹੈ ਜੋ ਮੈਥੋਂ ਆਉਂਦੀ ਹੈ। ਹੁਣ ਮੈਂ ਯਹੂਦਾਹ ਦੇ ਖਿਲਾਫ਼ ਆਪਣਾ ਨਿਆਂ ਘੋਸ਼ਿਤ ਕਰਾਂਗਾ।”
13
ਦੇਖੋ! ਦੁਸ਼ਮਣ ਬੱਦਲ ਵਾਂਗ ਉੱਠ ਰਿਹਾ ਹੈ। ਉਸ ਦੇ ਰੱਥ ਵਾਵਰੋਲੇ ਵਾਂਗ ਆਉਂਦੇ ਨੇ। ਉਸ ਦੇ ਘੋੜੇ ਬਾਜ਼ਾਂ ਨਾਲੋਂ ਵੀ ਤੇਜ਼ ਤਰਾਰ ਨੇ। ਸਾਡੇ ਲਈ ਇਹ ਬਹੁਤ ਬੁਰਾ ਹੋਵੇਗਾ! ਅਸੀਂ ਬਰਬਾਦ ਹੋ ਗਏ ਹਾਂ!
14
ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।
15
ਸੰਦੇਸ਼ਵਾਹਕ ਦੀ ਅਵਾਜ਼ ਨੂੰ ਸੁਣੋ ਜਿਹੜੀ ਦਾਨ ਦੇ ਦੇਸ ਅੰਦਰੋਂ ਆ ਰਹੀ ਹੈ। ਇੱਕ ਬੰਦਾ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਮੰਦੀ ਖਬਰ ਲਿਆ ਰਿਹਾ ਹੈ।
16
“ਇਸਦੀ ਸੂਚਨਾ ਇਸ ਕੌਮ ਨੂੰ ਦੇਵੋ। ਇਹ ਖਬਰ ਯਰੂਸ਼ਲਮ ਦੇ ਲੋਕਾਂ ਅੰਦਰ ਫ਼ੈਲਾ ਦਿਓ। ਇੱਕ ਦੂਰ-ਦੁਰਾਡੇ ਦੇਸ਼ ਵਿੱਚੋਂ ਦੁਸ਼ਮਣ ਆ ਰਹੇ ਨੇ। ਉਹ ਦੁਸ਼ਮਣ ਯਹੂਦਾਹ ਦੇ ਸ਼ਹਿਰਾਂ ਦੇ ਖਿਲਾਫ਼ ਜੰਗ ਦੇ ਨਾਰੇ ਮਾਰ ਰਹੇ ਨੇ।
17
ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
18
“ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।”
19
ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
20
ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ!
21
ਯਹੋਵਾਹ, ਹੋਰ ਕਿੰਨਾ ਕੁ ਚਿਰ ਮੈਂ ਜੰਗ ਦੇ ਝੰਡਿਆਂ ਨੂੰ ਦੇਖਾਂਗਾ? ਹੋਰ ਕਿੰਨਾ ਕੁ ਚਿਰ ਮੈਨੂੰ ਜੰਗ ਦੀਆਂ ਤੁਰ੍ਹੀਆਂ ਨੂੰ ਸੁਣਨਾ ਪਵੇਗਾ?
22
ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”
23
ਮੈਂ ਧਰਤੀ ਵੱਲ ਦੇਖਿਆ। ਧਰਤੀ ਖਾਲੀ ਸੀ, ਧਰਤੀ ਉੱਤੇ ਕੁਝ ਵੀ ਨਹੀਂ ਸੀ। ਮੈਂ ਅਕਾਸ਼ ਵੱਲ ਦੇਖਿਆ। ਅਤੇ ਇਸਦੀ ਰੌਸ਼ਨੀ ਚਲੀ ਗਈ ਸੀ।
24
ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ।
25
ਮੈਂ ਦੇਖਿਆ, ਪਰ ਓੱਥੇ ਕੋਈ ਲੋਕ ਨਹੀਂ ਸਨ। ਅਕਾਸ਼ ਦੇ ਸਾਰੇ ਪੰਛੀ ਉੱਡ ਗਏ ਸਨ।
26
ਮੈਂ ਦੇਖਿਆ, ਅਤੇ ਚੰਗੀ ਧਰਤੀ ਮਾਰੂਬਲ ਹੋ ਗਈ ਸੀ। ਉਸ ਦੇਸ਼ ਦੇ ਸਾਰੇ ਹੀ ਸ਼ਹਿਰ ਤਬਾਹ ਹੋ ਗਏ ਸਨ। ਇਹ ਯਹੋਵਾਹ ਨੇ ਕੀਤਾ ਸੀ। ਯਹੋਵਾਹ ਨੇ, ਉਸ ਦੇ ਕਹਿਰ ਨੇ ਇਹ ਕੀਤਾ ਸੀ।
27
ਯਹੋਵਾਹ ਇਹ ਗੱਲਾਂ ਆਖਦਾ ਹੈ: “ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
28
ਇਸ ਦੇ ਕਾਰਣ, ਧਰਤੀ ਪਿੱਟੇਗੀ ਅਤੇ ਹੇਨਰਾ ਅਕਾਸ਼ ਉੱਤੇ ਛਾ ਜਾਵੇਗਾ। ਮੈਂ ਬੋਲ ਦਿੱਤਾ ਹੈ ਅਤੇ ਇਹ ਬਦਲੇਗਾ ਨਹੀਂ। ਮੈਂ ਇੱਕ ਨਿਆਂ ਕਰ ਦਿੱਤਾ ਹੈ ਅਤੇ ਮੈਂ ਆਪਣੇ ਇਰਾਦੇ ਨੂੰ ਨਹੀਂ ਬਦਲਾਂਗਾ।”
29
ਯਹੂਦਾਹ ਦੇ ਲੋਕ ਘੋੜਸਵਾਰਾਂ ਅਤੇ ਤੀਰਅੰਦਾਜ਼ਾਂ ਦੀ ਅਵਾਜ਼ ਸੁਣਨਗੇ ਅਤੇ ਲੋਕ ਭੱਜ ਜਾਣਗੇ! ਕੁਝ ਲੋਕ ਗੁਫ਼ਾਵਾਂ ਅੰਦਰ ਛੁਪ ਜਾਣਗੇ, ਕੁਝ ਲੋਕ ਝਾੜੀਆਂ ਅੰਦਰ ਛੁਪ ਜਾਣਗੇ, ਕੁਝ ਲੋਕ ਚੱਟਾਨਾਂ ਉੱਤੇ ਚੜ੍ਹ ਜਾਣਗੇ। ਯਹੂਦਾਹ ਦੇ ਸਾਰੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਵੀ ਬੰਦਾ ਨਹੀਂ ਰਹੇਗਾ।
30
ਯਹੂਦਾਹ, ਤੂੰ ਤਬਾਹ ਕੀਤਾ ਗਿਆ ਹੈਂ। ਇਸ ਲਈ ਹੁਣ ਤੂੰ ਕੀ ਕਰ ਰਿਹਾ ਹੈਂ? ਤੂੰ ਆਪਣੀ ਸਭ ਤੋਂ ਸੋਹਣੀ ਲਾਲ ਪੋਸ਼ਾਕ ਕਿਉਂ ਪਾਈ ਹੋਈ ਹੈ? ਤੂੰ ਸੋਨੇ ਦੇ ਗਹਿਣੇ ਕਿਉਂ ਪਹਿਨੇ ਹੋਏ ਨੇ? ਤੂੰ ਆਪਣੀਆਂ ਅੱਖਾਂ ਕਿਉਂ ਸਿਂਗਾਰੀਆਂ ਨੇ? ਤੂੰ ਆਪਣੇ-ਆਪ ਨੂੰ ਸੁੰਦਰ ਬਣਾਇਆ ਪਰ ਇਹ ਸਿਰਫ਼ ਵਕਤ ਦੀ ਬਰਬਾਦੀ ਹੈ। ਤੈਨੂੰ ਤੇਰੇ ਪ੍ਰੇਮੀ ਨਫ਼ਰਤ ਕਰਦੇ ਨੇ। ਉਹ ਤੈਨੂੰ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਨੇ।
31
ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 5 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52