bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Job 15
Job 15
Punjabi 2002 ERV (ਪਵਿੱਤਰ ਬਾਈਬਲ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 16 →
1
ਫੇਰ ਤੇਮਾਨ ਤੋਂ ਅਲੀਫਜ਼ ਨੇ ਅੱਯੂਬ ਨੂੰ ਜਵਾਬ ਦਿੱਤਾ:
2
“ਅੱਯੂਬ, ਜੇ ਤੂੰ ਸੱਚਮੁੱਚ ਸਿਆਣਾ ਹੁੰਦਾ, ਤੂੰ ਆਪਣੀਆਂ ਨਿਕੰਮੀਆਂ ਨਿੱਜੀ ਰਾਇਆਂ ਨਾਲ ਜਵਾਬ ਨਾ ਦਿੰਦਾ! ਸਿਆਣਾ ਆਦਮੀ ਇੰਨਾ ਗਰਮ ਹਵਾ ਨਾਲ ਭਰਿਆ ਹੋਇਆ ਨਹੀਂ ਹੁੰਦਾ।
3
ਕੀ ਤੂੰ ਸੋਚਦਾ ਹੈ ਕਿ ਇੱਕ ਸਿਆਣਾ ਆਦਮੀ ਨਿਕੰਮੇ ਸ਼ਬਦਾਂ ਨਾਲ ਅਤੇ ਬੇਕਾਰ ਕਬਨਾਂ ਨਾਲ ਦਲੀਲ ਕਰੇਗਾ।
4
ਅੱਯੂਬ ਜੇ ਤੇਰਾ ਵੱਸ ਚਲਦਾ ਕੋਈ ਵੀ ਬੰਦਾ ਪਰਮੇਸ਼ੁਰ ਦੀ ਇੱਜ਼ਤ ਨਾ ਕਰਦਾ ਤੇ ਨਾ ਉਸ ਅੱਗੇ ਪ੍ਰਾਰਥਨਾ ਕਰਦਾ।
5
ਜੋ ਗੱਲਾਂ ਤੂੰ ਆਖਦਾ ਹੈਂ ਸਾਫ਼ ਤੇਰੇ ਪਾਪਾਂ ਨੂੰ ਦਰਸਾਉਂਦੀਆਂ ਨੇ। ਅੱਯੂਬ ਤੂੰ ਆਪਣੇ ਪਾਪ ਨੂੰ ਚਲਾਕੀ ਭਰੇ ਸ਼ਬਦਾਂ ਦੀ ਵਰਤੋਂ ਨਾਲ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ।
6
ਮੈਨੂੰ ਇਹ ਸਾਬਤ ਕਰਨ ਦੀ ਲੋੜ ਨਹੀਂ ਕਿ ਤੂੰ ਗ਼ਲਤ ਹੈਂ ਕਿਉਂ। ਜਿਹੜੀਆਂ ਗੱਲਾਂ ਤੂੰ ਆਪਣੇ ਮੂੰਹੋਁ ਆਖਦਾ ਹੈਂ ਦਰਸਾਉਂਦੀਆਂ ਨੇ ਕਿ ਤੂੰ ਗ਼ਲਤ ਹੈਂ। ਤੇਰੇ ਆਪਣੇ ਹੀ ਹੋਠ ਤੇਰੇ ਖਿਲਾਫ਼ ਬੋਲਦੇ ਨੇ।
7
“ਅੱਯੂਬ ਕੀ ਤੇਰਾ ਖਿਆਲ ਹੈ ਕਿ ਤੂੰ ਹੀ ਉਹ ਪਹਿਲਾਂ ਬੰਦਾ ਜਿਹੜਾ ਕਦੇ ਜਨਮਿਆ ਸੀ? ਕੀ ਤੂੰ ਪਹਾੜੀਆਂ ਤੋਂ ਪਹਿਲਾਂ ਜਨਮਿਆ ਸੀ?
8
ਕੀ ਤੂੰ ਪਰਮੇਸ਼ੁਰ ਦੀਆਂ ਗੁਪਤ ਯੋਜਨਾਵਾਂ ਨੂੰ ਸੁਣਿਆ ਸੀ? ਕੀ ਤੂੰ ਸੋਚਦਾ ਹੈਂ ਕਿ ਤੂੰ ਹੀ ਸਿਆਣਾ ਆਦਮੀ ਹੈਂ।
9
ਅੱਯੂਬ, ਤੂੰ ਕੀ ਜਾਣਦੈਁ ਜੋ ਅਸੀਂ ਨਹੀਂ ਜਾਣਦੇ? ਕਿੰਨ੍ਹਾਂ ਅੰਤਰਦਰਿਸ਼ਟੀਆਂ ਤੇ ਤੂੰ ਕਾਬਜ ਹੈ ਜਿਨ੍ਹਾਂ ਦੀ ਸਾਨੂੰ ਕਮੀ ਹੈ।
10
ਸਫ਼ੇਰ ਵਾਲਾਂ ਵਾਲੇ ਆਦਮੀ ਅਤੇ ਬਜ਼ੁਰਗ ਸਾਡੇ ਨਾਲ ਸਹਿਮਤ ਹਨ। ਹਾਂ, ਤੇਰੇ ਪਿਤਾ ਨਾਲੋਂ ਵਢੇਰੇ ਲੋਕ ਸਾਡੇ ਪੱਖ ਵਿੱਚ ਹਨ।
11
ਪਰਮੇਸ਼ੁਰ ਤੈਨੂੰ ਸੱਕੂਨ ਦੇਣ ਦੀ ਕੋਸ਼ਿਸ਼ ਕਰਦਾ ਹੈ ਪਰ ਇਹ ਤੇਰੇ ਲਈ ਕਾਫ਼ੀ ਨਹੀਂ। ਅਸੀਂ ਕੋਮਲਤਾ ਨਾਲ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦਿੱਤਾ ਹੈ।
12
ਅੱਯੂਬ ਤੂੰ ਸਮਝਦਾ ਕਿਉਂ ਨਹੀਂ? ਕਿਉਂ ਤੂੰ ਸੱਚ ਨੂੰ ਨਹੀਂ ਦੇਖ ਸੱਕਦਾ?
13
ਤੂੰ ਪਰਮੇਸ਼ੁਰ ਦੇ ਵਿਰੁੱਧ ਹੈਂ ਜਦੋਂ ਤੂੰ ਇਹ ਰੋਹ ਭਰੇ ਸ਼ਬਦ ਬੋਲਦਾ ਹੈਂ।
14
“ਕੋਈ ਵੀ ਆਦਮੀ ਸੱਚਮੁੱਚ ਬੇਗੁਨਾਹ ਨਹੀਂ ਹੋ ਸੱਕਦਾ। ਔਰਤ ਤੋਂ ਜੰਮਿਆ ਕੋਈ ਵੀ ਬੰਦਾ ਧਰਮੀ ਨਹੀਂ ਹੋ ਸੱਕਦਾ।
15
ਪਰਮੇਸ਼ੁਰ ਆਪਣੇ ਦੂਤਾਂ ਤੇ ਵੀ ਭਰੋਸਾ ਨਹੀਂ ਕਰਦਾ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਅਕਾਸ਼ ਵੀ ਪਵਿੱਤਰ ਨਹੀਂ ਹਨ।
16
ਆਦਮੀ ਬਦਤਰ ਹੈ। ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।
17
“ਅੱਯੂਬ ਮੇਰੀ ਗੱਲ ਸੁਣ ਤੇ ਮੈਂ ਤੈਨੂੰ ਇਹ ਸਮਝਾਵਾਂਗਾ। ਮੈਂ ਉਹ ਦੱਸਾਂਗਾ ਜੋ ਮੈਂ ਜਾਣਦਾ ਹਾਂ।
18
ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜੋ ਮੈਨੂੰ ਸਿਆਣਿਆਂ ਨੇ ਦੱਸੀਆਂ ਨੇ। ਸਿਆਣੇ ਬੰਦਿਆਂ, ਪੁਰਖਿਆਂ ਨੇ ਮੈਨੂੰ ਇਹ ਗੱਲਾਂ ਦੱਸੀਆਂ ਨੇ।
19
ਸਿਰਫ਼ ਉਹੀ ਆਪਣੇ ਮੁਲਕ ਵਿੱਚ ਰਹਿੰਦੇ ਸਨ। ਕੋਈ ਵੀ ਵਿਦੇਸ਼ੀ ਉੱਥੋਂ ਨਹੀਂ ਲੰਘਦਾ ਸੀ। ਇਸ ਲਈ ਕਿਸੇ ਵੀ ਬੰਦਨੇ ਉਨ੍ਹਾਂ ਨੂੰ ਅਜੀਬ ਵਿੱਚਾਰ ਨਹੀਂ ਦਿੱਤੇ।
20
ਇਨ੍ਹਾਂ ਸਿਆਣੇ ਬੰਦਿਆਂ ਨੇ ਆਖਿਆ ਕਿ ਇੱਕ ਬੁਰਾ ਆਦਮੀ ਸਾਰੀ ਉਮਰ ਦੁੱਖ ਭਰਦਾ ਹੈ। ਜ਼ਾਲਮ ਆਦਮੀ ਆਪਣੇ ਗਿਣਤੀ ਦੇ ਸਾਰੇ ਵਰ੍ਹਿਆਂ ਦੌਰਾਨ ਦੁੱਖ ਭਰਦਾ ਹੈ।
21
ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ। ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰੱਖਿਅਤ ਸਮਝੇਗਾ।
22
ਉਸ ਕੋਲ ਹਨੇਰੇ ਤੋਂ ਬਚਣ ਦੀ ਕੋਈ ਆਸ ਨਹੀਂ ਹੁੰਦੀ। ਉੱਥੇ ਉਸ ਨੂੰ ਮਾਰਨ ਲਈ ਕਿਸੇ ਥਾਂ ਤਲਵਾਰ ਇੰਤਜ਼ਾਰ ਵਿੱਚ ਹੁੰਦੀ ਹੈ।
23
ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
24
ਦਰਦ ਅਤੇ ਚਿੰਤਾ ਉਸ ਨੂੰ ਭੈਭੀਤ ਕਰ ਦਿੰਦੇ ਨੇ। ਉਹ ਚੀਜ਼ਾਂ ਤਬਾਹ ਕਰਨ ਲਈ ਤਿਆਰ ਰਾਜੇ ਵਾਂਗ, ਉਸ ਉੱਤੇ ਹਮਲਾ ਕਰਦੀਆਂ ਹਨ।
25
ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।
26
ਉਹ ਆਦਮੀ ਬਹੁਤ ਜਿੱਦੀ ਹੈ। ਉਹ ਪਰਮੇਸ਼ੁਰ ਉੱਤੇ ਕਿਸੇ ਮੋਟੀ ਤਕੜੀ ਢਾਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ।
27
ਭਾਵੇਂ ਜੇਕਰ ਉਹ ਆਦਮੀ ਬਹੁਤ ਹੀ ਅਮੀਰ ਅਤੇ ਮੋਟਾ ਹੋਵੇ।
28
ਉਸ ਦਾ ਸ਼ਹਿਰ ਤਬਾਹ ਹੋ ਜਾਵੇਗਾ, ਉਸਦਾ ਘਰ ਬਰਬਾਦ ਹੋ ਜਾਵੇਗਾ, ਉਸ ਦਾ ਮਕਾਨ ਖਾਲੀ ਹੋ ਜਾਵੇਗਾ।
29
ਬੁਰਾ ਆਦਮੀ ਬਹੁਤ ਦੇਰ ਤੱਕ ਅਮੀਰ ਨਹੀਂ ਰਹਿੰਦਾ। ਉਸਦੀ ਦੌਲਤ ਬਹੁਤ ਚਿਰ ਨਹੀਂ ਰਹੇਗੀ। ਉਸ ਦੀਆਂ ਫ਼ਸਲਾਂ ਬਹੁਤਤਾ ਨਹੀਂ ਉੱਗਣਗੀਆਂ।
30
ਬੁਰਾ ਆਦਮੀ ਹਨੇਰੇ ਕੋਲੋਂ ਨਹੀਂ ਬਚ ਸੱਕੇਗਾ ਉਹ ਉਸ ਰੁੱਖ ਵਾਂਗਰ ਹੋਵੇਗਾ ਜਿਸ ਦੀਆਂ ਕਰੁਂਬਲਾਂ ਇੱਕ ਲਾਟ ਕਾਰਣ ਮਰ ਗਈਆਂ ਹੋਣ ਅਤੇ ਹਵਾ ਉਨ੍ਹਾਂ ਨੂੰ ਦੂਰ ਉਡਾ ਕੇ ਲੈ ਜਾਂਦੀ ਹੈ।
31
ਬੁਰੇ ਆਦਮੀ ਨੂੰ ਉਦੋਂ ਆਪਣੇ ਆਪ ਨੂੰ ਮੂਰਖ ਨਹੀਂ ਬਨਾਉਣਾ ਚਾਹੀਦਾ ਜਦੋਂ ਉਹ ਨਿਕੰਮੀਆਂ ਚੀਜ਼ਾਂ ਉੱਤੇ ਭਰੋਸਾ ਕਰ ਲੈਂਦਾ ਹੈ। ਕਿਉਂ? ਉਸ ਨੂੰ ਕੁਝ ਵੀ ਨਹੀਂ ਮਿਲੇਗਾ।
32
ਇਸਤੋਂ ਪਹਿਲਾਂ ਕਿ ਉਸਦੀ ਜ਼ਿੰਦਗੀ ਖਤਮ ਹੋ ਜਾਵੇ, ਬੁਰਾ ਆਦਮੀ ਬੁਢ੍ਢਾ ਤੇ ਬੰਜਰ ਹੋ ਜਾਵੇਗਾ। ਉਹ ਉਸ ਸੁੱਕੀ ਟਾਹਣੀ ਵਾਂਗ ਹੋ ਜਾਵੇਗਾ ਜਿਹੜੀ ਫੇਰ ਕਦੇ ਵੀ ਹਰੀ ਨਹੀਂ ਹੁੰਦੀ।
33
ਬੁਰਾ ਆਦਮੀ ਉਸ ਅੰਗੂਰੀ ਵੇਲ ਵਰਗਾ ਹੋ ਜਾਵੇਗਾ ਜਿਸਦੇ ਅੰਗੂਰ ਪਕੱਣ ਤੋਂ ਪਹਿਲਾਂ ਹੀ ਝੜ ਜਾਂਦੇ ਨੇ। ਉਹ ਬੰਦਾ ਜੈਤੂਨ ਦੇ ਉਸ ਰੁੱਖ ਵਰਗਾ ਹੋਵੇਗਾ ਜਿਸਦੇ ਫ਼ੁੱਲ ਝੜ ਜਾਂਦੇ ਨੇ।
34
ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ।
35
ਉਹ ਕਸ਼ਟਾਂ ਦੀ ਕਲਪਨਾ ਕਰਦੇ ਨੇ, ਪਾਪ ਨੂੰ ਜਾਣਦੇ ਹਨ ਅਤੇ ਕੁੱਖ ਵਿੱਚ ਵੀ ਧੋਖਾ ਦੇਣਾ ਵਿਉਂਤਦੇ ਹਨ।”
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42