bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
John 11
John 11
Punjabi 2002 ERV (ਪਵਿੱਤਰ ਬਾਈਬਲ)
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 12 →
1
ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
2
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
3
ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
5
ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।
6
ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਜਿੱਥੇ ਉਹ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।
7
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਸਾਨੂੰ ਹੁਣ ਯਹੂਦਿਯਾ ਨੂੰ ਵਾਪਸ ਜਾਣਾ ਚਾਹੀਦਾ ਹੈ।”
8
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”
9
ਯਿਸੂ ਨੇ ਜਵਾਬ ਦਿੱਤਾ, “ਕੀ ਦਿਨ ਭਰ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚੱਲੇ ਤਾਂ ਪੱਥਰ ਦੀ ਠੋਕਰ ਤੋਂ ਨਹੀਂ ਡਿੱਗਦਾ ਕਿਉਂ ਕਿ ਉਹ ਇਸ ਦੁਨੀਆਂ ਦੇ ਚਾਨਣ ਵਿੱਚ ਵੇਖ ਸੱਕਦਾ ਹੈ।
10
ਪਰ ਜੋ ਵਿਅਕਤੀ ਰਾਤ ਵਿੱਚ ਚੱਲਦਾ ਹੈ ਹਨੇਰੇ ਵਿੱਚ ਠੋਕਰ ਖਾਂਦਾ ਕਿਉਂ ਕਿ ਉਸ ਕੋਲ ਰੋਸ਼ਨੀ ਨਹੀਂ ਹੈ।”
11
ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉੱਠਾਲਣ ਜਾ ਰਿਹਾ ਹਾਂ।”
12
ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”
13
ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
14
ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁੱਕਿਆ ਹੈ।
15
ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉੱਥੇ ਨਹੀਂ ਸਾਂ। ਕਿਉਂ ਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”
16
ਤਦ ਥੋਮਾ ਨੇ ਜਿਹੜਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
17
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।
18
ਬੈਤਅਨਿਯਾ ਅਤੇ ਯਰੂਸ਼ਲਮ ਵਿੱਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
19
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
20
ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।
21
ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ।
22
ਪਰ ਮੈਂ ਜਾਣਦੀ ਹਾਂ ਹਾਲੇ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”
23
ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।”
24
ਮਾਰਥਾ ਬੋਲੀ, “ਮੈਂ ਜਾਣਦੀ ਹਾਂ ਕਿ ਉਹ ਪੁਨਰ ਉਥਾਂਨ ਨੂੰ ਅੰਤ ਦੇ ਦਿਨ ਉਹ ਜੀਅ ਉੱਠੇਗਾ।”
25
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।
26
ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”
27
ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।”
28
ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
29
ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।
30
ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।
31
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
32
ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
33
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।
34
ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।”
35
ਯਿਸੂ ਰੋਇਆ।
36
ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਸ ਨੇ ਉਸ ਨਾਲ ਕਿੰਨਾ ਪਿਆਰ ਕੀਤਾ ਹੈ।”
37
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸੱਕਿਆ।”
38
ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।
39
ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਸੜ੍ਹਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।
40
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
41
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
42
ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂ ਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇੱਕਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
43
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”
44
ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸ ਦੇ ਹੱਥ-ਪੈਰ ਮਲਮਲ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸ ਨੂੰ ਜਾਣ ਦਿਓ।”
45
ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
46
ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
47
ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
48
ਜੇਕਰ ਅਸੀਂ ਇਸ ਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
49
ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।
50
ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”
51
ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
52
ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ।
53
ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
54
ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
55
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
56
ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”
57
ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸੱਕਣ।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21