bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
John 13
John 13
Punjabi 2002 ERV (ਪਵਿੱਤਰ ਬਾਈਬਲ)
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 14 →
1
ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
2
ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।
3
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
4
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
5
ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।
6
ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”
7
ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
8
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
9
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10
ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
11
ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12
ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?
13
ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।
14
ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।
15
ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
16
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।
17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
18
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
19
ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
20
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
21
ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
22
ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
23
ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।
24
ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।
25
ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”
26
ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।
27
ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
28
ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।
29
ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
30
ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।
31
ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
32
ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”
33
ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।
34
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
35
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
36
ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”
37
ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”
38
ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21
Recommended Reading
Commentary
John Commentaries
→
Devotional
John Devotional Guide
→
Get This Bible
Punjabi ERV (ਪਵਿੱਤਰ ਬਾਈਬਲ) Study Bible
→