bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
John 4
John 4
Punjabi 2002 ERV (ਪਵਿੱਤਰ ਬਾਈਬਲ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 5 →
1
ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵੱਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।
2
(ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।)
3
ਇਸ ਲਈ ਯਿਸੂ ਨੇ ਯਹੂਦਿਯਾ ਛੱਡ ਦਿੱਤਾ ਅਤੇ ਮੁੜ ਗਲੀਲ ਨੂੰ ਚੱਲਿਆ ਗਿਆ।
4
ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਲੰਘਣਾ ਪੈਂਦਾ ਸੀ।
5
ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
6
ਯਾਕੂਬ ਦਾ ਖੂਹ ਉੱਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
7
ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋੜਾ ਪਾਣੀ ਪੀਣ ਲਈ ਦੇ।”
8
ਇਹ ਗੱਲ ਉਦੋਂ ਵਾਪਰੀ ਜਦੋਂ ਯਿਸੂ ਦੇ ਚੇਲੇ ਨਗਰ ਅੰਦਰ ਕੁਝ ਭੋਜਨ ਖਰੀਦਣ ਗਏ ਹੋਏ ਸਨ।
9
ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10
ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
11
ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਲਈ ਕੋਈ ਭਾਂਡਾ ਵੀ ਨਹੀਂ ਹੈ।
12
ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
13
ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
15
ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਭਰਨ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16
ਯਿਸੂ ਨੇ ਉਸ ਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
17
ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
18
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19
ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20
ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
21
ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22
ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23
ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ।
24
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
25
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹਾ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”
26
ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹਾ ਹੀ ਹਾਂ।”
27
ਐਨ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28
ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29
“ਇੱਕ ਆਦਮੀ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸੱਕਦਾ?”
30
ਲੋਕਾਂ ਨੇ ਪਿੰਡ ਛੱਡ ਦਿੱਤਾ ਅਤੇ ਯਿਸੂ ਨੂੰ ਵੇਖਣ ਗਏ।
31
ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ, ਭੋਜਨ ਖਾ ਲਓ।”
32
ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33
ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35
ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ।
36
ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
37
ਇਹ ਕਹਾਵਤ ਨਿਸ਼ਚਿਤ ਸੱਚੀ ਹੈ, ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’
38
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
39
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40
ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41
ਉਸ ਦੇ ਸ਼ਬਦਾਂ ਕਾਰਣ ਹੋਰ ਵੱਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।”
43
ਉਨ੍ਹਾਂ ਦੋ ਦਿਨਾਂ ਬਾਦ, ਯਿਸੂ ਉੱਥੋਂ ਵਿਦਾ ਹੋਕੇ ਗਲੀਲ ਨੂੰ ਚੱਲਿਆ ਗਿਆ।
44
(ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)
45
ਜਦੋਂ ਯਿਸੂ ਗਲੀਲ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46
ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਮੈਅ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।
47
ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ। ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਨ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਲਾਗੇ ਸੀ।
48
ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”
49
ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”
50
ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚੱਲਾ ਗਿਆ।
51
ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52
ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲੱਥ ਗਿਆ।”
53
ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।
54
ਇਹ ਦੂਜਾ ਕਰਿਸ਼ਮਾ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਦ ਕੀਤਾ ਸੀ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 5 →
All chapters:
1
2
3
4
5
6
7
8
9
10
11
12
13
14
15
16
17
18
19
20
21