bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
John 7
John 7
Punjabi 2002 ERV (ਪਵਿੱਤਰ ਬਾਈਬਲ)
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 8 →
1
ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ।
2
ਯਹੂਦੀਆਂ ਲਈ ਡੇਰਿਆਂ ਦੇ ਪੁਰਬ ਦਾ ਸਮਾਂ ਨੇੜੇ ਆ ਰਿਹਾ ਸੀ।
3
ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕਰਿਸ਼ਮੇ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖ ਸੱਕਣ,
4
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਅਨੋਖੇ ਕੰਮ ਤੂੰ ਕਰਦਾ ਹੈਂ।”
5
ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।
6
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।
8
ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।”
9
ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।
10
ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚੱਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚੱਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11
ਉੱਥੇ ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਆਖਿਆ, “ਉਹ ਕਿੱਥੇ ਹੈ?”
12
ਉੱਥੇ ਬੜੀ ਭੀੜ ਇੱਕਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13
ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।
14
ਤਕਰੀਬਨ ਅੱਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
15
ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿੱਖਿਆ?”
16
ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
17
ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
18
ਕੋਈ ਵੀ ਜੋ ਆਪਣੇ ਵਿੱਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
19
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20
ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21
ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
23
ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸੱਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24
ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
25
ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸੱਕਦਾ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
26
ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸ ਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
27
ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
28
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
29
ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”
30
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਛੂਹ ਨਾ ਸੱਕਿਆ। ਕਿਉਂ ਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।
31
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
32
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
33
ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚੱਲਾ ਜਾਵਾਂਗਾ, ਜਿਸ ਨੇ ਮੈਨੂੰ ਇੱਥੇ ਭੇਜਿਆ ਹੈ।
34
ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸੱਕੋਂਗੇ ਕਿਉਂ ਕਿ ਤੁਸੀਂ ਉੱਥੇ ਨਹੀਂ ਪਹੁੰਚ ਪਾਵੋਂਗੇ ਜਿੱਥੇ ਮੈਂ ਹਾਂ।”
35
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
36
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਭਾਲ ਨਹੀਂ ਸੱਕੋਂਗ਼ੇ। ਅਤੇ ਤੁਸੀਂ ਉੱਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
38
ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”
39
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
40
ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
41
ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ।
42
ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।”
43
ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
44
ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
45
ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46
ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
47
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
48
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!
49
ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
50
ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
51
ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?
52
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
53
ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 8 →
All chapters:
1
2
3
4
5
6
7
8
9
10
11
12
13
14
15
16
17
18
19
20
21