bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Joshua 3
Joshua 3
Punjabi 2002 ERV (ਪਵਿੱਤਰ ਬਾਈਬਲ)
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 4 →
1
ਦੂਸਰੇ ਦਿਨ ਬਹੁਤ ਸਵੇਰੇ, ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਉੱਠੇ ਅਤੇ ਅਕਾਸ਼ੀਆ ਨੂੰ ਛੱਡ ਗਏ। ਉਹ ਯਰਦਨ ਨਦੀ ਵੱਲ ਗਏ ਅਤੇ ਉਨ੍ਹਾਂ ਨੇ ਪਾਰ ਜਾਣ ਤੋਂ ਪਹਿਲਾ ਉੱਥੇ ਡੇਰਾ ਲਾ ਲਿਆ।
2
ਤਿੰਨ ਦਿਨਾ ਮਗਰੋਂ, ਆਗੂ ਡੇਰੇ ਵਿੱਚ ਗਏ।
3
ਆਗੂਆਂ ਨੇ ਲੋਕਾਂ ਨੂੰ ਹੁਕਮ ਦਿੱਤਾ। ਉਨ੍ਹਾਂ ਨੇ ਆਖਿਆ, “ਤੁਸੀਂ, ਜਾਜਕਾਂ ਅਤੇ ਲੇਵੀਆਂ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਲਿਜਾਂਦਿਆ ਦੇਖੋਂਗੇ। ਉਸ ਵੇਲੇ ਤੁਹਾਨੂੰ ਉਨ੍ਹਾਂ ਦੇ ਪਿੱਛੇ ਜ਼ਰੂਰ ਲੱਗਣਾ ਚਾਹੀਦਾ ਹੈ।
4
ਪਰ ਬਹੁਤ ਨੇੜੇ ਹੋਕੇ ਉਨ੍ਹਾਂ ਦਾ ਪਿੱਛਾ ਨਹੀਂ ਕਰਨਾ। ਉਨ੍ਹਾਂ ਕੋਲੋਂ ਤਕਰੀਬਨ 1,000 ਗਜ ਪਿੱਛੇ ਰਹਿਣਾ। ਤੁਸੀਂ ਉੱਥੇ ਪਹਿਲਾਂ ਕਦੇ ਨਹੀਂ ਗਏ। ਪਰ ਜੇ ਤੁਸੀਂ ਉਨ੍ਹਾਂ ਦਾ ਪਿੱਛਾ ਕਰੋਂਗੇ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਕਿਧਰ ਜਾਣਾ ਹੈ।”
5
ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਕਿਹਾ, “ਆਪਣੇ ਆਪ ਨੂੰ ਪਵਿੱਤਰ ਬਣਾ ਲਵੋ। ਕੱਲ ਨੂੰ ਯਹੋਵਾਹ ਤੁਹਾਡੇ ਦਰਮਿਆਨ ਇੱਕ ਮਹਾਨ ਕਰਿਸ਼ਮਾ ਕਰੇਗਾ।”
6
ਫ਼ੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ, “ਇਕਰਾਰਨਾਮੇ ਦਾ ਸੰਦੂਕ ਚੁੱਕ ਲਵੋ ਅਤੇ ਲੋਕਾਂ ਦੇ ਸਾਹਮਣੇ ਨਦੀ ਦੇ ਪਾਰ ਜਾਵੋ।” ਇਸ ਲਈ ਜਾਜਕਾਂ ਨੇ ਸੰਦੂਕ ਚੁੱਕ ਲਿਆ ਅਤੇ ਇਸ ਨੂੰ ਲੋਕਾਂ ਦੇ ਸਾਹਮਣੇ ਲੈ ਗਏ।
7
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਅੱਜ ਮੈਂ ਤੈਨੂੰ ਇਸਰਾਏਲ ਦੇ ਸਾਰੇ ਲੋਕਾਂ ਦੀ ਨਜ਼ਰ ਵਿੱਚ ਮਹਾਨ ਬੰਦਾ ਬਨਾਉਣਾ ਸ਼ੁਰੂ ਕਰ ਦਿਆਂਗਾ। ਫ਼ੇਰ ਲੋਕਾਂ ਨੂੰ ਪਤਾ ਚੱਲ ਜਾਵੇਗਾ ਕਿ ਮੈਂ ਤੇਰੇ ਨਾਲ ਵੀ ਉਵੇਂ ਹੀ ਹਾਂ ਜਿਵੇਂ ਮੈਂ ਮੂਸਾ ਦੇ ਨਾਲ ਸੀ।
8
ਜਾਜਕ ਇਕਰਾਰਨਾਮੇ ਦਾ ਸੰਦੂਕ ਲੈ ਜਾਣਗੇ, ਜਾਜਕਾਂ ਨੂੰ ਇਹ ਆਖ, ‘ਯਰਦਨ ਨਦੀ ਦੇ ਕੰਢੇ ਤੱਕ ਤੁਰਕੇ ਜਾਣ ਅਤੇ ਪਾਣੀ ਵਿੱਚ ਪੈਰ ਪਾਉਣ ਤੋਂ ਰਤਾ ਕੁ ਪਹਿਲਾ ਠਹਿਰ ਜਾਣ।’”
9
ਫ਼ੇਰ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਆਉ ਅਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਬਦਾ ਨੂੰ ਧਿਆਨ ਨਾਲ ਸੁਣੋ।
10
ਇਹ ਇੱਕ ਸਬੂਤ ਹੈ ਕਿ ਜਿਉਂਦਾ ਪਰਮੇਸ਼ੁਰ ਸੱਚਮੁੱਚ ਤੁਹਾਡੇ ਨਾਲ ਹੈ ਅਤੇ ਉਹ ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਅਸਫ਼ਲ ਨਹੀਂ ਹੋਵੇਗਾ। ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਹਰਾ ਦੇਵੇਗਾ ਅਤੇ ਉਨ੍ਹਾਂ ਨੂੰ ਧਰਤੀ ਛੱਡ ਜਾਣ ਲਈ ਮਜ਼ਬੂਰ ਕਰ ਦੇਵੇਗਾ।
11
ਇਹੀ ਇੱਕ ਸਬੂਤ ਹੈ। ਸਾਰੀ ਦੁਨੀਆਂ ਦੇ ਪ੍ਰਭੂ ਦਾ ਇਕਰਾਰਨਾਮੇ ਦਾ ਸੰਦੂਕ ਤੁਹਾਡੇ ਅੱਗੇ ਜਾਵੇਗਾ ਜਦੋਂ ਤੁਸੀਂ ਯਰਦਨ ਨਦੀ ਨੂੰ ਪਾਰ ਕਰੋਂਗੇ।
12
ਹੁਣ ਬਾਰਾਂ ਆਦਮੀ ਚੁਣੋ। ਇਸਰਾਏਲ ਦੇ ਹਰ ਇੱਕ ਪਰਿਵਾਰ ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।
13
ਜਾਜਕ, ਯਹੋਵਾਹ ਦਾ ਸੰਦੂਕ ਲੈ ਕੇ ਜਾਣਗੇ ਯਹੋਵਾਹ ਸਾਰੀ ਦੁਨੀਆ ਦਾ ਪ੍ਰਭੂ ਹੈ। ਉਹ ਪਵਿੱਤਰ ਸੰਦੂਕ ਨੂੰ ਤੁਹਾਡੇ ਸਾਹਮਣੇ ਯਰਦਨ ਨਦੀ ਵਿੱਚ ਲੈ ਕੇ ਜਾਣਗੇ ਜਦੋਂ ਉਹ ਪਾਣੀ ਵਿੱਚ ਦਾਖਲ ਹੋਣਗੇ ਯਰਦਨ ਨਦੀ ਦਾ ਪਾਣੀ ਵਗਣੋ ਹਟ ਜਾਵੇਗਾ ਪਾਣੀ ਠਹਿਰ ਜਾਵੇਗਾ। ਅਤੇ ਉਸ ਸਥਾਨ ਦੇ ਪਿੱਛੇ ਬੰਨ੍ਹ ਵਾਂਗ ਭਰ ਜਾਵੇਗਾ।”
14
ਜਾਜਕਾਂ ਨੇ ਇਕਰਾਰਨਾਮੇ ਦਾ ਸੰਦੂਕ ਚੁੱਕ ਲਿਆ ਅਤੇ ਲੋਕਾਂ ਨੇ ਆਪਣੇ ਡੇਰੇ ਵਾਲੀ ਥਾਂ ਛੱਡ ਦਿੱਤੀ ਲੋਕ ਯਰਦਨ ਨਦੀ ਦੇ ਪਾਰ ਜਾਣੇ ਸ਼ੁਰੂ ਹੋ ਗਏ।
15
ਫ਼ਸਲ ਦੀ ਵਾਢੀ ਵੇਲੇ ਯਰਦਨ ਨਦੀ ਦੇ ਕੰਢਿਆਂ ਤੀਕ ਵਗਦੀ ਹੈ ਇਸ ਲਈ ਨਦੀ ਪੂਰੀ ਭਰੀ ਹੋਈ ਸੀ ਜਿਨ੍ਹਾਂ ਜਾਜਕਾਂ ਨੇ ਸੰਦੂਕ ਚੁੱਕਿਆ ਹੋਇਆ ਸੀ ਉਹ ਨਦੀ ਦੇ ਕੰਢੇ ਆ ਗਏ। ਉਨ੍ਹਾਂ ਨੇ ਨਦੀ ਵਿੱਚ ਪੈਰ ਪਾ ਦਿੱਤੇ।
16
ਅਤੇ ਫ਼ੌਰਨ ਹੀ, ਪਾਣੀ ਵਗਣੋ ਰੁਕ ਗਿਆ। ਪਾਣੀ ਉਸ ਥਾਂ ਦੇ ਪਿੱਛੇ ਬੰਨ੍ਹ ਵਾਂਗ ਭਰਿਆ ਹੋਇਆ ਸੀ। ਪਾਣੀ ਨਦੀ ਦੇ ਉੱਪਰ ਵੱਲ ਦੂਰ ਤੀਕ ਉੱਚਾ ਉੱਠਿਆ ਹੋਇਆ ਸੀ-(ਸਾਰਥਾਨ ਦੇ ਕਸਬੇ) ਆਦਮ ਤੀਕ। ਲੋਕਾਂ ਨੇ ਯਰੀਹੋ ਦੇ ਨਜ਼ਦੀਕ ਨਦੀ ਪਾਰ ਕੀਤੀ।
17
ਉਸ ਥਾਂ ਜ਼ਮੀਨ ਖੁਸ਼ਕ ਹੋ ਗਈ ਅਤੇ ਜਾਜਕ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕ ਕੇ ਨਦੀ ਦੇ ਅੱਧ ਵਿੱਚਕਾਰ ਲੈ ਗਏ ਅਤੇ ਰੁਕ ਗਏ। ਜਾਜਕ ਉੱਥੇ ਖਲੋ ਕੇ ਉਡੀਕਣ ਲੱਗੇ ਜਦੋਂ ਕਿ ਇਸਰਾਏਲ ਦੇ ਸਾਰੇ ਲੋਕ ਯਰਦਨ ਨਦੀ ਦੀ ਖੁਸ਼ਕ ਥਾਂ ਤੋਂ ਤੁਰ ਕੇ ਪਾਰ ਹੋ ਗਏ।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 4 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24