bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 17
Leviticus 17
Punjabi 2002 ERV (ਪਵਿੱਤਰ ਬਾਈਬਲ)
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 18 →
1
ਯਹੋਵਾਹ ਨੇ ਮੂਸਾ ਨੂੰ ਆਖਿਆ
2
“ਹਾਰੂਨ ਅਤੇ ਉਸ ਦੇ ਪੁੱਤਰਾਂ ਨਾਲ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ;
3
ਇਸਰਾਏਲ ਦਾ ਕੋਈ ਵੀ ਬੰਦਾ ਜੋ ਬਲਦ ਜਾਂ ਲੇਲੇ ਜਾਂ ਬੱਕਰੇ ਨੂੰ ਡੇਰੇ ਦੇ ਅੰਦਰ ਜਾਂ ਬਾਹਰ ਮਾਰਦਾ ਹੈ।
4
ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।
5
ਇਹ ਨੇਮ ਇਸ ਵਾਸਤੇ ਹੈ ਕਿ ਲੋਕ ਜਾਨਵਰਾਂ ਨੂੰ ਖੇਤਾਂ ਵਿੱਚ ਕੁਰਬਾਨ ਕਰਨ ਦੀ ਬਜਾਇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਕੋਲ ਲੈ ਕੇ ਆਉਣ। ਉਨ੍ਹਾਂ ਨੂੰ ਉਹ ਜਾਨਵਰ ਯਹੋਵਾਹ ਲਈ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਜਾਜਕ ਕੋਲ ਲੈ ਕੇ ਆਉਣੇ ਚਾਹੀਦੇ ਹਨ।
6
ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
7
ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।
8
“ਲੋਕਾਂ ਨੂੰ ਦੱਸ; ਇਸਰਾਏਲ ਦਾ ਕੋਈ ਨਾਗਰਿਕ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਮੁਸਾਫ਼ਰ ਜਾਂ ਪਰਦੇਸੀ ਵੀ ਸ਼ਾਇਦ ਹੋਮ ਦੀ ਭੇਟ ਜਾਂ ਬਲੀ ਭੇਟ ਕਰੇ।
9
ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।
10
“ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।
11
ਕਿਉਂਕਿ ਸ਼ਰੀਰ ਦੀ ਜਾਨ ਖੂਨ ਵਿੱਚ ਹੁੰਦੀ ਹੈ। ਮੈਂ ਤੁਹਾਨੂੰ ਖੂਨ ਨੂੰ ਖੁਦ ਲਈ ਪਰਾਸਚਿਤ ਕਰਨ ਖਾਤਰ, ਜਗਵੇਦੀ ਉੱਤੇ ਪਾਉਣ ਲਈ ਦਿੱਤਾ ਹੈ। ਇਹ ਜੀਵਨ ਖੂਨ ਹੈ ਜੋ ਲੋਕਾਂ ਲਈ ਪਰਾਸਚਿਤ ਕਰਦਾ ਹੈ।
12
ਇਸੇ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਆਖਦਾ ਹਾਂ; ਤੁਹਾਡੇ ਵਿੱਚੋਂ ਕੋਈ ਵੀ ਖੂਨ ਨਾ ਖਾਵੇ ਅਤੇ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵੀ ਵਿਦੇਸ਼ੀ ਖੂਨ ਨਾ ਖਾਵੇ।
13
“ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਮਿੱਟੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।
14
ਤੁਹਾਨੂੰ ਅਜਿਹਾ ਕਿਉਂ ਕਰਨਾ ਚਾਹੀਦਾ ਹੈ? ਕਿਉਂਕਿ ਹਰ ਜਾਨਵਰ ਦੀ ਜਾਨ ਉਸ ਦੇ ਖੂਨ ਵਿੱਚ ਹੁੰਦੀ ਹੈ। ਇਸ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਇਹ ਹੁਕਮ ਦਿੰਦਾ ਹਾਂ; ਅਜਿਹਾ ਮਾਸ ਨਾ ਖਾਉ ਜਿਸ ਵਿੱਚ ਹਾਲੇ ਖੂਨ ਹੈ। ਕੋਈ ਵੀ ਬੰਦਾ ਜਿਹੜਾ ਖੂਨ ਨੂੰ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।
15
“ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।
16
ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।”
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 18 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27