bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 22
Leviticus 22
Punjabi 2002 ERV (ਪਵਿੱਤਰ ਬਾਈਬਲ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 23 →
1
ਯਹੋਵਾਹ ਨੇ ਮੂਸਾ ਨੂੰ ਆਖਿਆ,
2
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।
3
ਜੇਕਰ ਤੁਹਾਡੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਇਨ੍ਹਾਂ ਚੀਜ਼ਾਂ ਨੂੰ ਛੂੰਹਦਾ, ਜਦੋਂ ਉਹ ਪਲੀਤ ਹੋਵੇ, ਉਸ ਨੂੰ ਮੈਥੋਂ ਅਲੱਗ ਕਰ ਦਿੱਤਾ ਜਾਵੇ। ਇਸਰਾਏਲ ਦੇ ਲੋਕਾਂ ਨੇ ਉਹ ਚੀਜ਼ਾਂ ਮੈਨੂੰ ਦਿੱਤੀਆਂ ਹਨ। ਮੈਂ ਯਹੋਵਾਹ ਹਾਂ।
4
“ਜੇ ਹਾਰੂਨ ਦੇ ਕਿਸੇ ਉੱਤਰਾਧਿਕਾਰੀ ਨੂੰ ਚਮੜੀ ਦਾ ਭੈੜਾ ਰੋਗ ਜਾਂ ਪ੍ਰਮੇਹ ਹੈ ਉਹ ਜਿੰਨਾ ਚਿਰ ਪਾਕ ਨਹੀਂ ਹੋ ਜਾਂਦਾ ਪਵਿੱਤਰ ਭੋਜਨ ਨਹੀਂ ਖਾ ਸੱਕਦਾ। ਇਹ ਨੇਮ ਹਰ ਉਸ ਜਾਜਕ ਲਈ ਹੈ ਜਿਹੜਾ ਪਲੀਤ ਹੋ ਜਾਂਦਾ ਹੈ। ਉਹ ਜਾਜਕ ਕਿਸੇ ਮੁਰਦਾ ਸ਼ਰੀਰ ਨਾਲ ਵੀ ਪਲੀਤ ਹੋ ਸੱਕਦਾ ਹੈ, ਜਾਂ ਆਪਣੇ ਹੀ ਵੀਰਜ ਨਾਲ ਵੀ।
5
ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾਂ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ।
6
ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ।
7
ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।
8
“ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ।
9
“ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।
10
ਸਿਰਫ਼ ਜਾਜਕ ਦੇ ਪਰਿਵਾਰ ਦੇ ਲੋਕ ਪਵਿੱਤਰ ਭੋਜਨ ਨੂੰ ਖਾ ਸੱਕਦੇ ਹਨ। ਜਾਜਕ ਕੋਲ ਠਹਿਰਿਆ ਹੋਇਆ ਕੋਈ ਪ੍ਰਹੁਣਾ ਜਾਂ ਭਾੜੇ ਦਾ ਨੌਕਰ ਵੀ ਪਵਿੱਤਰ ਭੋਜਨ ਨਹੀਂ ਖਾ ਸੱਕਦਾ।
11
ਪਰ ਜੇ ਕੋਈ ਜਾਜਕ ਆਪਣੇ ਪੈਸੇ ਨਾਲ ਕਿਸੇ ਨੂੰ ਗੁਲਾਮ ਵਜੋਂ ਖਰੀਦੇ, ਉਹ ਗੁਲਾਮ ਪਵਿੱਤਰ ਭੋਜਨ ਖਾ ਸੱਕਦਾ ਹੈ। ਜਾਜਕ ਦੇ ਘਰ ਵਿੱਚ ਪੈਦਾ ਹੋਏ ਗੁਲਾਮ ਵੀ ਉਹ ਭੋਜਨ ਖਾ ਸੱਕਦੇ ਹਨ।
12
ਹੋ ਸੱਕਦਾ ਹੈ ਕਿਸੇ ਜਾਜਕ ਦੀ ਧੀ ਕਿਸੇ ਅਜਿਹੇ ਬੰਦੇ ਨਾਲ ਸ਼ਾਦੀ ਕਰ ਲਵੇ ਜਿਹੜਾ ਜਾਜਕ ਨਹੀਂ ਹੈ। ਜੇ ਉਹ ਅਜਿਹਾ ਕਰਦੀ ਹੈ ਤਾਂ ਪਵਿੱਤਰ ਭੇਟਾਂ ਵਿੱਚੋਂ ਕੁਝ ਨਹੀਂ ਖਾ ਸੱਕਦੀ।
13
ਕਿਸੇ ਜਾਜਕ ਦੀ ਧੀ ਵਿਧਵਾ ਜਾਂ ਤਲਾਕਸ਼ੁਦਾ ਔਰਤ ਹੋ ਸੱਕਦੀ ਹੈ। ਜੇ ਉਸ ਨੂੰ ਸਹਾਰਾ ਦੇਣ ਲਈ ਉਸ ਦੇ ਬੱਚੇ ਨਹੀਂ ਹਨ ਅਤੇ ਉਹ ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਂਦੀ ਹੈ ਜਿੱਥੇ ਉਹ ਬਚਪਨ ਤੋਂ ਰਹਿੰਦੀ ਸੀ ਉਹ ਆਪਣੇ ਪਿਉ ਦਾ ਭੋਜਨ ਖਾ ਸੱਕਦੀ ਹੈ। ਪਰ ਜਾਜਕ ਦੇ ਪਰਿਵਾਰ ਤੋਂ ਬਾਹਰਲਾ ਵਿਅਕਤੀ ਇਸ ਭੋਜਨ ਨੂੰ ਨਹੀਂ ਖਾ ਸੱਕਦਾ।
14
“ਹੋ ਸੱਕਦਾ ਹੈ ਕੋਈ ਬੰਦਾ ਗਲਤੀ ਨਾਲ ਪਵਿੱਤਰ ਭੋਜਨ ਵਿੱਚੋਂ ਕੁਝ ਖਾ ਲਵੇ। ਉਸ ਬੰਦੇ ਨੂੰ ਉਨੀ ਮਿਕਦਾਰ ਜਾਜਕ ਨੂੰ ਦੇਣੀ ਚਾਹੀਦੀ ਹੈ, ਅਤੇ ਉਸ ਨੂੰ ਉਸ ਭੋਜਨ ਦਾ ਪੰਜਵਾਂ ਹਿੱਸਾ ਕੀਮਤ ਹੋਰ ਦੇਣੀ ਚਾਹੀਦੀ ਹੈ।
15
“ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ।
16
ਅਤੇ ਉਹ ਦੋਸ਼ੀ ਹੋਣਗੇ ਅਤੇ ਪਵਿੱਤਰ ਭੋਜਨ ਖਾਂਦੇ ਸਮੇਂ ਆਪਣੇ ਪਾਪਾਂ ਦੀ ਜ਼ਿੰਮੇਵਾਰੀ ਸਹਾਰਨਗੇ। ਮੈਂ ਯਹੋਵਾਹ ਹਾਂ ਜੋ, ਉਨ੍ਹਾਂ ਨੂੰ ਪਵਿੱਤਰ ਬਣਾਉਂਦਾ ਹਾਂ।”
17
ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ,
18
“ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ।
19
ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।
21
“ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ।
22
ਤੁਹਾਨੂੰ ਅੰਨ੍ਹੇ, ਜ਼ਖਮੀ ਹੋਏ, ਅਪੰਗ, ਜਿਸ ਨੂੰ ਪ੍ਰਮੇਹ ਹੋਵੇ ਜਾਂ ਜਿਸ ਨੂੰ ਕੋਈ ਚਮੜੀ ਦਾ ਰੋਗ ਹੋਵੇ ਅਜਿਹਾ ਜਾਨਵਰ ਨਹੀਂ ਚੜ੍ਹਾਉਣਾ ਚਾਹੀਦਾ। ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਯਹੋਵਾਹ ਦੀ ਜਗਵੇਦੀ ਦੀ ਅੱਗੇ ਤੇ ਨਹੀਂ ਸਾੜਨਾ ਚਾਹੀਦਾ।
23
“ਤੁਸੀਂ ਕੋਈ ਅਜਿਹਾ ਬਲਦ ਜਾਂ ਭੇਡ ਨਹੀਂ ਚੜ੍ਹਾਵੋਂਗੇ ਜੋ ਵਿਕਲਾਂਗ ਹੋਵੇ ਜਾਂ ਜੋ ਸਾਧਾਰਨ ਹੋਣ ਤੋਂ ਛੋਟੇ ਹੋਣ। ਤੁਸੀਂ ਇਨ੍ਹਾਂ ਨੂੰ ਖਾਸ ਸੁਗਾਤ ਵਜੋਂ ਯਹੋਵਾਹ ਨੂੰ ਚੜ੍ਹਾ ਸੱਕਦੇ ਹੋਂ, ਪਰ ਇਸ ਨੂੰ ਕਿਸੇ ਖਾਸ ਸੁੱਖਣਾ ਦੀ ਅਦਾਇਗੀ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।
24
“ਜੇ ਕਿਸੇ ਜਾਨਵਰ ਦੇ ਅੰਡਕੋਸ਼ ਉੱਤੇ ਝਰੀਟ ਹੈ, ਕੁਚੱਲਿਆ ਹੋਇਆ, ਪਾਟਿਆ ਹੋਇਆ ਜਾਂ ਵੱਢਿਆ ਹੋਇਆ ਤਾਂ ਤੁਹਾਨੂੰ ਉਹ ਜਾਨਵਰ ਯਹੋਵਾਹ ਨੂੰ ਭੇਟ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੀ ਧਰਤੀ ਤੇ ਇਹ ਨਹੀਂ ਕਰਨਾ ਚਾਹੀਦਾ।
25
“ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।”
26
ਯਹੋਵਾਹ ਨੇ ਮੂਸਾ ਨੂੰ ਆਖਿਆ,
27
“ਜਦੋਂ ਕੋਈ ਵੱਛਾ, ਭੇਡ ਜਾਂ ਬੱਕਰੀ ਪੈਦਾ ਹੁੰਦੀ ਹੈ, ਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂ, ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ।
28
ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ।
29
“ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ।
30
ਤੁਹਾਨੂੰ ਇਸ ਨੂੰ ਉਸੇ ਦਿਨ ਹੀ ਖਾਣਾ ਚਾਹੀਦਾ ਹੈ। ਤੁਹਾਨੂੰ ਅਗਲੀ ਸਵੇਰ ਲਈ ਕੋਈ ਮਾਸ ਨਹੀਂ ਛੱਡਣਾ ਚਾਹੀਦਾ। ਮੈਂ ਯਹੋਵਾਹ ਹਾਂ।
31
“ਮੇਰੇ ਹੁਕਮਾਂ ਨੂੰ ਚੇਤੇ ਰੱਖੋ, ਅਤੇ ਉਨ੍ਹਾਂ ਨੂੰ ਮੰਨੋ। ਮੈਂ ਯਹੋਵਾਹ ਹਾਂ।
32
ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।
33
ਮੈਂ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ ਹਾਂ।”
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27