bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 24
Leviticus 24
Punjabi 2002 ERV (ਪਵਿੱਤਰ ਬਾਈਬਲ)
← Chapter 23
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 25 →
1
ਯਹੋਵਾਹ ਨੇ ਮੂਸਾ ਨੂੰ ਆਖਿਆ,
2
“ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਦਾ ਕੱਢਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ।
3
ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਸ਼ਾਮ ਤੋਂ ਸਵੇਰ ਤੱਕ ਰੌਸ਼ਨੀ ਜਗਦੀ ਰੱਖੇਗਾ। ਇਹ ਰੌਸ਼ਨੀ ਉਸ ਪਰਦੇ ਦੇ ਬਾਹਰ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਟਂਗਿਆ ਹੋਇਆ ਹੈ। ਇਹ ਨੇਮ ਹਮੇਸ਼ਾ ਜਾਰੀ ਰਹੇਗਾ।
4
ਹਾਰੂਨ ਨੂੰ ਦੀਵਿਆਂ ਨੂੰ ਹਮੇਸ਼ਾ ਯਹੋਵਾਹ ਦੇ ਅੱਗੇ ਬਲਦੇ ਰਹਿਣ ਲਈ ਸ਼ੁੱਧ ਸੋਨੇ ਦੇ ਲੈਂਪ ਸਟੈਂਡ ਉੱਤੇ ਰੱਖਣਾ ਚਾਹੀਦਾ ਹੈ।
5
“ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ।
6
ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ।
7
ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ।
8
ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ।
9
ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।”
10
ਕਿਸੇ ਇਸਰਾਏਲੀ ਮਾਤਾ ਅਤੇ ਮਿਸਰੀ ਪਿਤਾ ਦੇ ਇੱਕ ਪੁੱਤਰ ਨੇ, ਇਸਰਾਏਲੀ ਲੋਕਾਂ ਦਰਮਿਆਨ ਤੁਰਿਆ ਜਾਂਦਿਆਂ ਡੇਰੇ ਅੰਦਰ ਇੱਕ ਇਸਰਾਏਲੀ ਆਦਮੀ ਨਾਲ ਲੜਨਾ ਸ਼ੁਰੂ ਕਰ ਦਿੱਤਾ।
11
ਇਸਰਾਏਲੀ ਔਰਤ ਦੇ ਪੁੱਤਰ ਨੇ ਗਾਲ੍ਹਾਂ ਕੱਢੀਆਂ ਤੇ ਯਹੋਵਾਹ ਦੇ ਨਾਮ ਨੂੰ ਕਲੰਕਤ ਕਰ ਦਿੱਤਾ, ਇਸ ਲਈ ਲੋਕ ਇਸ ਆਦਮੀ ਨੂੰ ਮੂਸਾ ਕੋਲ ਲੈ ਆਏ। (ਉਸਦੀ ਮਾਂ ਦਾ ਨਾਮ ਸ਼ਲੂਮੀਥ ਸੀ ਜਿਹੜੀ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਦਿਬਰੀ ਦੀ ਧੀ ਸੀ।)
12
ਲੋਕਾਂ ਨੇ ਉਸ ਆਦਮੀ ਨੂੰ ਕੈਦੀ ਬਣਾ ਲਿਆ ਅਤੇ ਯਹੋਵਾਹ ਦੇ ਹੁਕਮ ਨੂੰ ਉਨ੍ਹਾਂ ਸਾਹਮਣੇ ਸਾਫ਼ ਹੋ ਜਾਣ ਦਾ ਇੰਤਜ਼ਾਰ ਕਰਨ ਲੱਗੇ।
13
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
14
“ਉਸ ਆਦਮੀ ਨੂੰ, ਜਿਸਨੇ ਸਰਾਪਿਆ ਸੀ, ਡੇਰੇ ਤੋਂ ਬਾਹਰ ਲੈ ਜਾਉ। ਫ਼ੇਰ ਉਨ੍ਹਾਂ ਸਾਰੇ ਲੋਕਾਂ ਨੂੰ ਇੱਕਤਰ ਕਰੋ ਜਿਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਸੁਣਿਆ ਸੀ। ਉਨ੍ਹਾਂ ਨੂੰ ਆਪਣੇ ਹੱਥ ਉਸ ਦੇ ਸਿਰ ਤੇ ਰੱਖਣੇ ਚਾਹੀਦੇ ਹਨ ਅਤੇ ਫ਼ੇਰ ਸਾਰੇ ਲੋਕਾਂ ਨੂੰ ਉਸ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
15
ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।
16
ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।
17
“ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
18
ਜਿਹੜਾ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਜਿਹੜਾ ਕਿਸੇ ਹੋਰ ਬੰਦੇ ਦਾ ਹੈ ਤਾਂ ਉਸ ਨੂੰ ਉਸਦੀ ਥਾਵੇਂ ਹੋਰ ਜਾਨਵਰ ਦੇਣਾ ਚਾਹੀਦਾ ਹੈ।
19
“ਅਤੇ ਜੇ ਕੋਈ ਬੰਦਾ ਆਪਣੇ ਗੁਆਂਢੀ ਨੂੰ ਜ਼ਖਮ ਦਿੰਦਾ ਹੈ ਤਾਂ ਉਸੇ ਤਰ੍ਹਾਂ ਦਾ ਜ਼ਖਮ ਉਸ ਬੰਦੇ ਨੂੰ ਦੇਣਾ ਚਾਹੀਦਾ ਹੈ।
20
ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ।
21
ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
22
“ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
23
ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨੇ ਉਸ ਬੰਦੇ ਨੂੰ, ਡੇਰੇ ਤੋਂ ਬਾਹਰ ਲਿਆਂਦਾ, ਜਿਸਨੇ ਸਰਾਪਿਆ ਸੀ। ਫ਼ੇਰ ਉਨ੍ਹਾਂ ਨੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
← Chapter 23
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 25 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27