bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 4
Leviticus 4
Punjabi 2002 ERV (ਪਵਿੱਤਰ ਬਾਈਬਲ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 5 →
1
ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,
2
“ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ:
3
“ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ।
4
ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ।
5
ਫ਼ੇਰ ਮਸਹ ਕੀਤੇ ਜਾਜਕ ਨੂੰ ਬਲਦ ਦਾ ਥੋੜਾ ਜਿਹਾ ਖੂਨ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਅੰਦਰ ਲੈ ਜਾਣਾ ਚਾਹੀਦਾ ਹੈ।
6
ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।
7
ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)
8
ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿੱਸਿਆਂ ਉੱਤੇ ਅਤੇ ਆਲੇ-ਦੁਆਲੇ ਹੈ।
9
ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।
10
ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਲਾਹੁਣਾ ਚਾਹੀਦਾ ਜਿਵੇਂ ਸੁੱਖ-ਸਾਂਦ ਦੀ ਭੇਟ ਵਾਲੇ ਬਲਦ ਤੋਂ ਚਰਬੀ ਨੂੰ ਲਾਹਿਆ ਜਾਂਦਾ ਹੈ। ਉਸ ਨੂੰ ਪਸ਼ੂ ਦੇ ਅੰਗਾਂ ਨੂੰ ਹੋਮ ਦੀ ਭੇਟ ਵਾਲੀ ਜਗਵੇਦੀ ਉੱਤੇ ਸਾੜ ਦੇਣ ਚਾਹੀਦਾ।
11
ਪਰ ਉਸ ਨੂੰ ਬਲਦ ਦੀ ਖੱਲ, ਇਸਦੇ ਅੰਦਰਲੇ ਹਿੱਸਿਆਂ ਅਤੇ ਇਸਦੇ ਸ਼ਰੀਰ ਦੀ ਰਹਿੰਦ-ਖੂੰਦ ਅਤੇ ਇਸਦੇ ਸਿਰ ਅਤੇ ਲੱਤਾਂ ਦਾ ਸਾਰਾ ਮਾਸ ਡੇਰੇ ਤੋਂ ਬਾਹਰ ਉਸ ਸਾਫ਼ ਥਾਵੇਂ ਲੈ ਜਾਣਾ ਚਾਹੀਦਾ ਜਿੱਥੇ ਰਾਖ ਸੁੱਟੀ ਜਾਂਦੀ ਹੈ। ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਲੱਕੜਾਂ ਉੱਤੇ ਪਾਕੇ ਸਾੜ ਦੇਣਾ ਚਾਹੀਦਾ। ਬਲਦ ਨੂੰ ਉੱਥੇ ਸਾੜਿਆ ਜਾਵੇ ਜਿੱਥੇ ਰਾਖ ਸੁੱਟੀ ਜਾਂਦੀ ਹੈ।
13
“ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ।
14
ਜਦੋਂ ਉਨ੍ਹਾਂ ਨੇ ਆਪਣੇ ਪਾਪ ਦਾ ਪਤਾ ਚੱਲ ਜਾਵੇ, ਉਨ੍ਹਾਂ ਨੂੰ ਸਾਰੀ ਕੌਮ ਖਾਤਰ ਇੱਕ ਜਵਾਨ ਬਲਦ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਚੜ੍ਹਾਉਣਾ ਚਾਹੀਦਾ ਹੈ, ਉਨ੍ਹਾਂ ਨੂੰ ਬਲਦ ਮੰਡਲੀ ਵਾਲੇ ਤੰਬੂ ਕੋਲ ਲੈ ਆਉਣਾ ਚਾਹੀਦਾ ਹੈ।
15
ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ।
16
ਫ਼ੇਰ ਮਸਹ ਕੀਤਾ ਹੋਇਆ ਜਾਜਕ ਬਲਦ ਦਾ ਕੁਝ ਖੂਨ ਲਵੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਵੇ।
17
ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।
18
ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)
19
ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ।
20
ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।
21
ਜਾਜਕ ਨੂੰ ਚਾਹੀਦਾ ਹੈ ਕਿ ਇਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਸਾੜ ਦੇਵੇ, ਜਿਵੇਂ ਉਸ ਨੇ ਦੂਸਰੇ ਬਲਦ ਨੂੰ ਸਾੜਿਆ ਸੀ। ਇਹ ਸਾਰੀ ਕੌਮ ਲਈ ਪਾਪ ਦੀ ਭੇਟ ਹੈ।
22
“ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ।
23
ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।
24
ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।
25
ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
26
ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।
27
“ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ।
28
ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।
29
ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ।
30
ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
31
ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿੰਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।
32
“ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।
33
ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।
34
ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
35
ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 5 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27