bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 6
Leviticus 6
Punjabi 2002 ERV (ਪਵਿੱਤਰ ਬਾਈਬਲ)
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 7 →
1
ਯਹੋਵਾਹ ਨੇ ਮੂਸਾ ਨੂੰ ਆਖਿਆ,
2
“ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ।
3
ਜਾਂ ਹੋ ਸੱਕਦਾ ਕਿ ਕੋਈ ਬੰਦਾ ਗੁਆਂਢੀ ਦੀ ਗੁਆਚੀ ਹੋਈ ਕਿਸੇ ਚੀਜ਼ ਨੂੰ ਲੱਭ ਲਵੇ ਅਤੇ ਇਸ ਬਾਰੇ ਝੂਠ ਬੋਲੇ। ਜਾਂ ਹੋ ਸੱਕਦਾ ਕੋਈ ਬੰਦਾ ਕਾਸੇ ਬਾਰੇ ਝੂਠੀ ਸੌਂਹ ਖਾਵੇ ਜਾਂ ਉਹ ਕੋਈ ਹੋਰ ਪਾਪ ਕਰੋ।
4
ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ,
5
ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ।
6
ਉਸ ਬੰਦੇ ਨੂੰ ਜਾਜਕ ਕੋਲ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਇਹ ਉਸ ਦੇ ਇੱਜੜ ਵਿੱਚੋਂ ਇੱਕ ਬੇਨੁਕਸ ਭੇਡੂ ਹੋਣਾ ਚਾਹੀਦਾ ਹੈ। ਇਹ ਉਨੇ ਹੀ ਮੁੱਲ ਦਾ ਹੋਣਾ ਚਾਹੀਦਾ ਜਿੰਨਾ ਜਾਜਕ ਆਖੇ। ਇਹ ਯਹੋਵਾਹ ਨੂੰ ਦੋਸ਼ ਦੀ ਭੇਟ ਹੋਵੇਗੀ।
7
ਫ਼ੇਰ ਜਾਜਕ ਯਹੋਵਾਹ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।”
8
ਯਹੋਵਾਹ ਨੇ ਮੂਸਾ ਨੂੰ ਆਖਿਆ,
9
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਹੁਕਮ ਦਿਉ; ਇਹ ਹੋਮ ਦੀ ਭੇਟ ਦੀ ਬਿਧੀ ਹੈ। ਹੋਮ ਦੀ ਭੇਟ ਸਾਰੀ ਰਾਤ, ਸਵੇਰ ਹੋਣ ਤੀਕ ਜਗਵੇਦੀ ਉੱਤੇ ਰਹਿਣੀ ਚਾਹੀਦੀ ਹੈ। ਜਗਵੇਦੀ ਦੀ ਅੱਗ ਬਲਦੀ ਰਹਿਣੀ ਚਾਹੀਦੀ ਹੈ।
10
ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ।
11
ਫ਼ੇਰ ਉਸ ਨੂੰ ਆਪਣੇ ਉਸ ਵਸਤਰ ਉਤਾਰ ਦੇਣੇ ਚਾਹੀਦੇ ਹਨ ਅਤੇ ਹੋਰ ਵਸਤਰ ਪਾਕੇ ਉਹ ਰਾਖ ਚੁੱਕੇ ਡੇਰੇ ਤੋਂ ਬਾਹਰ ਸ਼ੁੱਧ ਥਾਂ ਤੇ ਲੈ ਜਾਣੀ ਚਾਹੀਦੀ ਹੈ।
12
ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।
13
ਜਗਵੇਦੀ ਉੱਤੇ ਅੱਗ ਬਿਨਾ ਰੁਕੇ ਬਲਦੀ ਰੱਖਣੀ ਚਾਹੀਦੀ ਹੈ। ਇਹ ਕਦੇ ਵੀ ਬੁਝਣ ਨਹੀਂ ਦੇਣੀ ਚਾਹੀਦੀ।
14
“ਅਨਾਜ ਦੀਆਂ ਭੇਟਾਂ ਦਾ ਨੇਮ ਇਹ ਹੈ; ਹਾਰੂਨ ਦੇ ਪੁੱਤਰ ਇਸ ਨੂੰ ਜਗਵੇਦੀ ਦੇ ਸਾਹਮਣੇ ਯਹੋਵਾਹ ਕੋਲ ਲੈ ਕੇ ਆਉਣ।
15
ਜਾਜਕ ਨੂੰ ਅਨਾਜ ਦੀ ਭੇਟ ਵਿੱਚੋਂ ਮੈਦੇ ਦੀ ਇੱਕ ਮੁੱਠੀ ਭਰਨੀ ਚਾਹੀਦੀ ਹੈ। ਉਸ ਨੂੰ ਕੁਝ ਤੇਲ ਅਤੇ ਸਾਰਾ ਲੋਬਾਨ ਲੈਣਾ ਚਾਹੀਦਾ ਜੋ ਅਨਾਜ ਦੀ ਭੇਟ ਉੱਤੇ ਹੈ। ਉਸ ਨੂੰ ਅਨਾਜ ਦੀ ਭੇਟ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਲਈ ਯਾਦਗਾਰ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
16
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਚੀ ਹੋਈ ਅਨਾਜ ਦੀ ਭੇਟ ਖਾਣੀ ਚਾਹੀਦੀ ਹੈ। ਅਨਾਜ ਦੀ ਭੇਟ ਇੱਕ ਤਰ੍ਹਾਂ ਦੀ ਪਤੀਰੀ ਰੋਟੀ ਹੈ। ਜਾਜਕਾਂ ਨੂੰ ਪਵਿੱਤਰ ਸਥਾਨ ਉੱਤੇ ਇਹ ਰੋਟੀ ਖਾਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਵਿਹੜੇ ਵਿੱਚ ਖਾਣੀ ਚਾਹੀਦੀ ਹੈ।
17
ਅਨਾਜ ਦੀ ਭੇਟ ਨੂੰ ਖਮੀਰ ਨਾਲ ਨਹੀਂ ਪਕਾਉਣਾ ਚਾਹੀਦਾ। ਮੈਂ ਇਸ ਹਿੱਸੇ ਨੂੰ, ਮੈਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਿੱਚੋਂ ਜਾਜਕਾਂ ਨੂੰ ਦਿੱਤਾ ਹੈ। ਇਹ ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਵਾਂਗ ਅੱਤ ਪਵਿੱਤਰ ਹੈ।
18
ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਰ ਨਰ, ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਅਨਾਜ ਦੀ ਭੇਟ ਵਿੱਚੋਂ ਖਾ ਸੱਕਦਾ ਹੈ। ਇਹ ਤੁਹਾਡੀਆਂ ਪੀੜੀਆਂ ਲਈ ਸਦਾ ਵਾਸਤੇ ਇੱਕ ਨੇਮ ਹੈ। ਇਨ੍ਹਾਂ ਭੇਟਾਂ ਨੂੰ ਛੂਹਣਾ ਉਨ੍ਹਾਂ ਆਦਮੀਆਂ ਨੂੰ ਪਵਿੱਤਰ ਬਣਾਉਂਦਾ ਹੈ।”
19
ਯਹੋਵਾਹ ਨੇ ਮੂਸਾ ਨੂੰ ਆਖਿਆ,
20
“ਇਹ ਉਹ ਭੇਟ ਹੈ ਜਿਹੜੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਉਸ ਦਿਨ ਕਰਨਾ ਚਾਹੀਦਾ ਜਦੋਂ ਹਾਰੂਨ ਨੂੰ ਪਰਧਾਨ ਜਾਜਕ ਵਜੋਂ ਮਸਹ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਅਨਾਜ ਦੀ ਭੇਟ ਵਜੋਂ 8 ਕੱਪ ਮੈਦੇ ਦੇ ਲੈ ਕੇ ਆਉਣੇ ਚਾਹੀਦੇ ਹਨ। (ਇਹ ਨਿਯਮਿਤ ਅਨਾਜ ਦੀ ਭੇਟ ਹੈ।) ਉਨ੍ਹਾਂ ਨੂੰ ਇਸਦਾ ਅੱਧਾ ਹਿੱਸਾ ਸਵੇਰੇ ਲੈ ਕੇ ਆਉਣਾ ਚਾਹੀਦਾ ਹੈ ਅਤੇ ਅੱਧਾ ਸ਼ਾਮ ਨੂੰ।
21
ਮੈਦੇ ਵਿੱਚ ਤੇਲ ਮਿਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਤਵੇ ਉੱਤੇ ਪਕਾਉਣਾ ਚਾਹੀਦਾ ਹੈ। ਜਦੋਂ ਇੱਕ ਪੱਕ ਜਾਵੇ ਤਾਂ ਤੁਹਾਨੂੰ ਇਹ ਅੰਦਰ ਲਿਆਉਣਾ ਚਾਹੀਦਾ ਹੈ। ਤੁਹਾਨੂੰ ਇਸ ਚੜ੍ਹਾਵੇ ਦੇ ਟੁਕੜੇ ਕਰ ਲੈਣੇ ਚਾਹੀਦੇ ਹਨ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
22
“ਉਸ ਜਾਜਕ ਨੂੰ ਜਿਹੜਾ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਾਰੂਨ ਦੀ ਥਾਂ ਲੈਣ ਲਈ ਚੁਣਿਆ ਜਾਂਦਾ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ। ਇਹ ਨੇਮ ਸਦਾ ਲਈ ਜਾਰੀ ਰਹੇਗਾ। ਜਾਜਕ ਦੀ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜਨਾ ਚਾਹੀਦਾ ਅਤੇ ਇਸ ਨੂੰ ਖਾਣਾ ਨਹੀਂ ਚਾਹੀਦਾ।”
24
ਯਹੋਵਾਹ ਨੇ ਮੂਸਾ ਨੂੰ ਆਖਿਆ,
25
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਹ ਪਾਪ ਦੀ ਭੇਟ ਦੀ ਬਿਧੀ ਹੈ। ਪਾਪ ਦੀ ਭੇਟ ਨੂੰ ਉਸੇ ਸਥਾਨ ਉੱਤੇ ਮਾਰਿਆ ਜਾਣਾ ਚਾਹੀਦਾ ਜਿੱਥੇ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਇਹ ਅੱਤ ਪਵਿੱਤਰ ਹੈ।
26
ਜਿਹੜਾ ਜਾਜਕ ਪਾਪ ਦੀ ਭੇਟ ਨੂੰ ਭੇਟ ਕਰਦਾ ਹੈ ਉਸ ਨੂੰ ਇਸ ਨੂੰ ਖਾਣਾ ਚਾਹੀਦਾ ਹੈ। ਪਰ ਉਸ ਨੂੰ ਇਸ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।
27
ਪਾਪ ਦੀ ਭੇਟ ਦੇ ਮਾਸ ਨੂੰ ਛੂਹਣਾ ਕਿਸੇ ਬੰਦੇ ਜਾਂ ਚੀਜ਼ ਨੂੰ ਪਵਿੱਤਰ ਬਣਾਉਂਦਾ ਹੈ। “ਜੇਕਰ ਥੋੜਾ ਜਿਹਾ ਖੂਨ ਵੀ ਕਿਸੇ ਬੰਦੇ ਦੇ ਕੱਪੜਿਆਂ ਉੱਤੇ ਪੈ ਜਾਵੇ, ਉਸ ਨੂੰ ਆਪਣੇ ਕੱਪੜੇ ਪਵਿੱਤਰ ਸਥਾਨ ਵਿੱਚ ਧੋ ਲੈਣੇ ਚਾਹੀਦੇ ਹਨ। ਜੇ ਪਾਪ ਦੀ ਭੇਟ ਨੂੰ ਮਿੱਟੀ ਦੇ ਬਰਤਨ ਵਿੱਚ ਉਬਾਲਿਆ ਗਿਆ ਹੋਵੇ, ਤਾਂ ਉਸ ਬਰਤਨ ਨੂੰ ਭੰਨ ਦੇਣਾ ਚਾਹੀਦਾ ਹੈ। ਜੇ ਪਾਪ ਦੀ ਭੇਟ ਨੂੰ ਪਿੱਤਲ ਦੇ ਭਾਂਡੇ ਵਿੱਚ ਉਬਾਲਿਆ ਗਿਆ ਹੋਵੇ, ਉਸ ਭਾਂਡੇ ਨੂੰ ਪਾਣੀ ਨਾਲ ਹੰਘਾਲ ਕੇ ਧੋ ਲੈਣਾ ਚਾਹੀਦਾ ਹੈ।
29
“ਜਾਜਕ ਦੇ ਘਰ ਦਾ ਕੋਈ ਵੀ ਆਦਮੀ ਪਾਪ ਦੀ ਭੇਟ ਖਾ ਸੱਕਦਾ ਹੈ। ਇਹ ਬਹੁਤ ਪਵਿੱਤਰ ਹੈ।
30
ਪਰ ਜੇ ਪਾਪ ਦੀ ਭੇਟ ਦਾ ਖੂਨ ਮੰਡਲੀ ਵਾਲੇ ਤੰਬੂ ਵਿੱਚ ਲਿਜਾਇਆ ਗਿਆ ਸੀ ਅਤੇ ਪਵਿੱਤਰ ਸਥਾਨ ਵਿੱਚ ਪਰਾਸਚਿਤ ਕਰਨ ਲਈ ਵਰਤਿਆ ਗਿਆ ਸੀ, ਤਾਂ ਇਸ ਪਾਪ ਦੀ ਭੇਟ ਨੂੰ ਨਹੀਂ ਖਾਣਾ ਚਾਹੀਦਾ ਅਤੇ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27